Wednesday, April 16, 2025  

ਚੰਡੀਗੜ੍ਹ

ਮੁੱਖ ਮੰਤਰੀ ਵੱਲੋਂ ਲਿੰਕ ਸੜਕਾਂ ਦੀ ਮੁਰੰਮਤ ਲਈ ਵਿਸ਼ੇਸ਼ ਮੁਹਿੰਮ ਨੂੰ ਹਰੀ ਝੰਡੀ, ਪੰਜਾਬ ਦੀਆਂ 20,000 ਕਿਲੋਮੀਟਰ ਤੋਂ ਵੱਧ ਲਿੰਕ ਸੜਕਾਂ ਦੀ ਬਦਲੇਗੀ ਨੁਹਾਰ

April 09, 2025

ਚੰਡੀਗੜ੍ਹ, 9 ਅਪ੍ਰੈਲ

ਪੰਜਾਬ ਵਾਸੀਆਂ ਲਈ ਇਕ ਹੋਰ ਵੱਡਾ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲਿੰਕ ਸੜਕਾਂ ਦੀ ਮੁਰੰਮਤ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਨੂੰ ਹਰੀ ਝੰਡੀ ਦੇ ਦਿੱਤੀ ਹੈ ਜਿਸ ਤਹਿਤ 4000 ਕਰੋੜ ਰੁਪਏ ਦੀ ਲਾਗਤ ਨਾਲ 20,000 ਕਿਲੋਮੀਟਰ ਲਿੰਕ ਸੜਕਾਂ ਨੂੰ ਅਪਗ੍ਰੇਡ ਕੀਤਾ ਜਾਵੇਗਾ।

ਅੱਜ ਆਪਣੀ ਸਰਕਾਰੀ ਰਿਹਾਇਸ਼ ਉਤੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਮਕਸਦ ਆਮ ਲੋਕਾਂ ਖਾਸ ਕਰਕੇ ਪੇਂਡੂ ਵਸੋਂ ਨੂੰ ਸਹੂਲਤ ਪ੍ਰਦਾਨ ਕਰਨਾ ਹੈ ਕਿਉਂ ਜੋ ਸ਼ਹਿਰ ਆਉਣ-ਜਾਣ ਅਤੇ ਵਸਤਾਂ ਦੀ ਢੋਆ ਢੁਆਈ ਲਈ ਲਿੰਕ ਸੜਕਾਂ ਬਹੁਤ ਮਹੱਤਵਪੂਰਨ ਭੂਮਿਕਾ ਅਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਲਿੰਕ ਸੜਕਾਂ ਸੂਬੇ ਦੇ ਅਰਥਚਾਰੇ ਦੀ ਜੀਵਨ ਰੇਖਾ ਹਨ। ਭਗਵੰਤ ਸਿੰਘ ਮਾਨ ਨੇ ਇਨ੍ਹਾਂ ਲਿੰਕ ਸੜਕਾਂ ਦੇ ਨਿਰਮਾਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਇਨ੍ਹਾਂ ਵਿੱਚੋਂ ਬਹੁਤੀਆਂ ਸੜਕਾਂ ਦੀ ਪਿਛਲੇ ਛੇ ਸਾਲਾਂ ਤੋਂ ਵੱਧ ਸਮੇਂ ਤੋਂ ਰਿਪੇਅਰ ਹੀ ਨਹੀਂ ਹੋਈ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸੜਕਾਂ ਦੀ ਰਿਪੇਅਰ ਮੌਕੇ ਸਭ ਤੋਂ ਵੱਧ ਤਰਜੀਹ ਵਾਲੀਆਂ ਸੜਕਾਂ, ਪਹਿਲ ਦੇ ਆਧਾਰ ਉਤੇ ਅਤੇ ਲੋੜ ਅਧਾਰਿਤ ਸੜਕਾਂ ਦੀ ਤਰਤੀਬ ਬਣਾਈ ਜਾਵੇ ਤਾਂ ਕਿ ਲੋਕ ਇਸ ਦਾ ਲਾਭ ਲੈ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਸੜਕਾਂ ਦਾ ਨਿਰਮਾਣ ਲੋੜ ਅਤੇ ਤਰਜੀਹ ਅਧਾਰਿਤ ਕਰਨ ਲਈ ਜ਼ਮੀਨੀ ਸਰਵੇਖਣ ਨੂੰ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਲੋਕ ਨਿਰਮਾਣ ਵਿਭਾਗ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਇਸ ਗੱਲ ਨੂੰ ਹਰ ਹਾਲ ਵਿੱਚ ਯਕੀਨੀ ਬਣਾਉਣ ਲਈ ਆਖਿਆ ਕਿ ਇਨ੍ਹਾਂ ਸੜਕਾਂ ਦੇ ਨਿਰਮਾਣ ਲਈ ਇਕ-ਇਕ ਪੈਸੇ ਨੂੰ ਤਰਕਸੰਗਤ ਢੰਗ ਨਾਲ ਵਰਤਿਆ ਜਾਵੇ। ਇਸ ਤੋਂ ਇਲਾਵਾ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਇਨ੍ਹਾਂ ਸੜਕਾਂ ਦੀ ਰਿਪੇਅਰ ਕਰਨ ਵਾਲੇ ਠੇਕੇਦਾਰ ਅਗਲੇ ਪੰਜ ਸਾਲਾਂ ਲਈ ਇਨ੍ਹਾਂ ਦਾ ਰੱਖ-ਰਖਾਅ ਵੀ ਕਰਨਗੇ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬਾ ਭਰ ਵਿੱਚ ਸੜਕਾਂ ਨੂੰ ਚੌੜਾ ਕਰਨ, ਮਜ਼ਬੂਤ ਅਤੇ ਅਪਗ੍ਰੇਡ ਕਰਕੇ ਲਿੰਕ ਸੜਕਾਂ ਦੇ ਬੁਨਿਆਦੀ ਢਾਂਚੇ ਦਾ ਮੁਹਾਂਦਰ ਬਦਲਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਸੜਕੀ ਨੈੱਟਵਰਕ ਦੀ ਅਹਿਮੀਅਤ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਇਹ ਫੈਸਲਾ ਲਿਆ ਹੈ। ਭਗਵੰਤ ਸਿੰਘ ਮਾਨ ਨੇ ਮੰਡੀ ਬੋਰਡ ਤੇ ਲੋਕ ਨਿਰਮਾਣ ਵਿਭਾਗ ਨੂੰ ਸਮੁੱਚੇ ਕਾਰਜ ਦੇ ਮਿਆਰ ਨੂੰ ਕਾਇਮ ਰੱਖਣ ਦੇ ਨਾਲ-ਨਾਲ ਇਸ ਪ੍ਰਾਜੈਕਟ ਦਾ ਇਕ-ਇਕ ਪੈਸਾ ਸੁਚੱਜੇ ਢੰਗ ਨਾਲ ਵਰਤਣ ਨੂੰ ਯਕੀਨੀ ਬਣਾਉਣ ਲਈ ਆਖਿਆ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਪੇਂਡੂ ਸੜਕਾਂ ਦੇ ਲੋੜ ਅਧਾਰਿਤ ਨਿਰਮਾਣ ਲਈ ਆਰਟੀਫਿਸ਼ੀਅਲ ਇੰਟੈਲੀਜੈਂਸ ਨੂੰ ਵਰਤਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਸੂਬੇ ਦੇ ਵਸੀਲਿਆਂ ਦੀ ਢੁਕਵੀਂ ਵਰਤੋਂ ਹੋਵੇਗੀ ਅਤੇ ਪੇਂਡੂ ਸੜਕਾਂ ਉਤੇ ਗੁਣਵੱਤਾ ਭਰਪੂਰ ਕਾਰਜ ਨੂੰ ਯਕੀਨੀ ਬਣਾਇਆ ਜਾ ਸਕੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤਕਨੀਕ ਨਾਲ ਨਿਰਮਾਣ ਕਾਰਜ ਵਿੱਚ ਵੱਡਾ ਬਦਲਾਅ ਆਵੇਗਾ ਜਿਸ ਨਾਲ ਲੋਕਾਂ ਦੇ ਪੈਸੇ ਦੀ ਬੱਚਤ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਕਾਰਜ ਲਈ ਤੀਜੀ ਧਿਰ ਦੀ ਪੜਤਾਲ ਦੀ ਸੰਭਾਵਨਾ ਤਲਾਸ਼ੀ ਜਾਣੀ ਚਾਹੀਦੀ ਹੈ।

ਇਸ ਮੌਕੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤ ਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸੂਬੇ ਦੀ ਸੁਰੱਖਿਆ ਤੋਂ ਉੱਪਰ ਨਹੀਂ ਹੋ ਸਕਦਾ ਕੋਈ ਵੀ 'ਨਿੱਜੀ ਕੰਮ' - ਕੰਗ ਨੇ ਬਾਜਵਾ ਦੇ ਰਵੱਈਏ 'ਤੇ ਉਠਾਏ ਗੰਭੀਰ ਸਵਾਲ

ਸੂਬੇ ਦੀ ਸੁਰੱਖਿਆ ਤੋਂ ਉੱਪਰ ਨਹੀਂ ਹੋ ਸਕਦਾ ਕੋਈ ਵੀ 'ਨਿੱਜੀ ਕੰਮ' - ਕੰਗ ਨੇ ਬਾਜਵਾ ਦੇ ਰਵੱਈਏ 'ਤੇ ਉਠਾਏ ਗੰਭੀਰ ਸਵਾਲ

ਡੀਏਵੀ ਕਾਲਜ ਨੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਡੀਏਵੀ ਕਾਲਜ ਨੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਹਰਿਆਣਾ ਦੇ ਰਾਜਪਾਲ ਸ਼੍ਰੀ ਬੰਡਾਰੂ ਦੱਤਾਤ੍ਰੇਯ ਨੇ ਨੌਜਵਾਨਾਂ ਨੂੰ ਭਾਰਤ ਲਈ ਵਿਸ਼ਵ ਪੱਧਰ 'ਤੇ ਨਾਮਣਾ ਖੱਟਣ ਦੀ ਅਪੀਲ ਕੀਤੀ

ਹਰਿਆਣਾ ਦੇ ਰਾਜਪਾਲ ਸ਼੍ਰੀ ਬੰਡਾਰੂ ਦੱਤਾਤ੍ਰੇਯ ਨੇ ਨੌਜਵਾਨਾਂ ਨੂੰ ਭਾਰਤ ਲਈ ਵਿਸ਼ਵ ਪੱਧਰ 'ਤੇ ਨਾਮਣਾ ਖੱਟਣ ਦੀ ਅਪੀਲ ਕੀਤੀ

ਬੇਮਿਸਾਲ ਉਪਲਬਧੀਆਂ ਦਾ ਦਿਨ: ਮਾਣਯੋਗ ਰਾਜਪਾਲ ਬੰਡਾਰੂ ਦੱਤਾਤ੍ਰੇ ਨੇ DAV ਕਾਲਜ, ਚੰਡੀਗੜ੍ਹ ਵਿੱਚ ਵੰਡੀਆਂ ਡਿਗਰੀਆਂ

ਬੇਮਿਸਾਲ ਉਪਲਬਧੀਆਂ ਦਾ ਦਿਨ: ਮਾਣਯੋਗ ਰਾਜਪਾਲ ਬੰਡਾਰੂ ਦੱਤਾਤ੍ਰੇ ਨੇ DAV ਕਾਲਜ, ਚੰਡੀਗੜ੍ਹ ਵਿੱਚ ਵੰਡੀਆਂ ਡਿਗਰੀਆਂ

ਨਵੇਂ ਪਦਉਨਤ ਹੋਏ 17 ਡੀ.ਐਸ.ਪੀਜ਼ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ

ਨਵੇਂ ਪਦਉਨਤ ਹੋਏ 17 ਡੀ.ਐਸ.ਪੀਜ਼ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ

ਗੁਰੂਆਂ ਪੀਰਾਂ ਦੀ ਪਵਿੱਤਰ ਧਰਤੀ ਪੰਜਾਬ ਵਿੱਚ ਨਫ਼ਰਤ ਦੇ ਬੀਜ ਨਹੀਂ ਉੱਗ ਸਕਦੇ-ਮਨਵਿੰਦਰ ਸਿੰਘ ਗਿਆਸਪੁਰਾ

ਗੁਰੂਆਂ ਪੀਰਾਂ ਦੀ ਪਵਿੱਤਰ ਧਰਤੀ ਪੰਜਾਬ ਵਿੱਚ ਨਫ਼ਰਤ ਦੇ ਬੀਜ ਨਹੀਂ ਉੱਗ ਸਕਦੇ-ਮਨਵਿੰਦਰ ਸਿੰਘ ਗਿਆਸਪੁਰਾ

ਮੁੱਖ ਮੰਤਰੀ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ਰੇਤਾ ਤੇ ਬਜਰੀ ਦੀਆਂ ਕੀਮਤਾਂ ਹੋਰ ਘਟਾਉਣ ਲਈ ਰਾਹ ਪੱਧਰਾ

ਮੁੱਖ ਮੰਤਰੀ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ਰੇਤਾ ਤੇ ਬਜਰੀ ਦੀਆਂ ਕੀਮਤਾਂ ਹੋਰ ਘਟਾਉਣ ਲਈ ਰਾਹ ਪੱਧਰਾ

ਡੀਬੀ ਰੇਡੀਓ ਵੱਲੋਂ ਮਨਾਇਆ ਗਿਆ ਬਾਲੀਵੁੱਡ ਦਿਵਸ

ਡੀਬੀ ਰੇਡੀਓ ਵੱਲੋਂ ਮਨਾਇਆ ਗਿਆ ਬਾਲੀਵੁੱਡ ਦਿਵਸ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਰਨਲ ਪੁਸ਼ਪਿੰਦਰ ਸਿੰਘ ਬਾਠ 'ਤੇ ਕੀਤੇ ਗਏ ਕਥਿਤ ਹਮਲੇ ਦੇ ਮਾਮਲੇ ਦੀ ਜਾਂਚ ਚੰਡੀਗੜ੍ਹ ਪੁਲਿਸ ਨੂੰ ਸੌਂਪ ਦਿੱਤੀ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਰਨਲ ਪੁਸ਼ਪਿੰਦਰ ਸਿੰਘ ਬਾਠ 'ਤੇ ਕੀਤੇ ਗਏ ਕਥਿਤ ਹਮਲੇ ਦੇ ਮਾਮਲੇ ਦੀ ਜਾਂਚ ਚੰਡੀਗੜ੍ਹ ਪੁਲਿਸ ਨੂੰ ਸੌਂਪ ਦਿੱਤੀ

ਅਮਨ ਅਰੋੜਾ ਨੇ ਕਿਹਾ, 'ਆਪ' ਵਰਕਰ 14 ਅਪ੍ਰੈਲ ਨੂੰ ਡਾ. ਅੰਬੇਡਕਰ ਦੇ ਬੁੱਤਾਂ ਦੀ ਕਰਨਗੇ ਰੱਖਿਆ- ਅਰੋੜਾ

ਅਮਨ ਅਰੋੜਾ ਨੇ ਕਿਹਾ, 'ਆਪ' ਵਰਕਰ 14 ਅਪ੍ਰੈਲ ਨੂੰ ਡਾ. ਅੰਬੇਡਕਰ ਦੇ ਬੁੱਤਾਂ ਦੀ ਕਰਨਗੇ ਰੱਖਿਆ- ਅਰੋੜਾ