Friday, April 18, 2025  

ਪੰਜਾਬ

ਜ਼ਿਲਾ ਹਸਪਤਾਲ ਵਿਖੇ ਪੀ.ਐਮ.ਐਸ.ਐਮ.ਏ ਤਹਿਤ ਗਰਭਵਤੀ ਔਰਤਾਂ ਦਾ ਕੀਤਾ ਵਿਸ਼ੇਸ਼ ਮੈਡੀਕਲ ਚੈਕਅੱਪ : ਡਾ. ਦਵਿੰਦਰਜੀਤ ਕੌਰ

April 09, 2025

ਸ੍ਰੀ ਫਤਿਹਗੜ੍ਹ ਸਾਹਿਬ/9 ਅਪ੍ਰੈਲ:
(ਰਵਿੰਦਰ ਸਿੰਘ ਢੀਂਡਸਾ)
 
ਹਾਈ ਰਿਸਕ ਗਰਭਵਤੀ ਔਰਤਾਂ ਨੂੰ ਸਮੇਂ ਤੋਂ ਪਹਿਲਾਂ ਪਹਿਚਾਨਣ ਅਤੇ ਸਮਾਂ ਰਹਿੰਦਿਆਂ ਇਲਾਜ ਕਰਨ ਦੇ ਮੰਤਵ ਨਾਲ ਸਿਹਤ ਵਿਭਾਗ ਵੱਲੋਂ ਹਰ ਮਹੀਨੇ ਦੀ 9 ਅਤੇ 23 ਤਰੀਕ ਨੂੰ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਮਨਾਇਆ ਜਾਂਦਾ ਹੈ। ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਦੀ ਅਗਵਾਈ ਹੇਠ ਜਿਲੇ ਦੀਆਂ ਸਿਹਤ ਸੰਸਥਾਵਾਂ ਵਿਚ ਇਸ ਅਭਿਆਨ ਤਹਿਤ ਵਿਸ਼ੇਸ਼ ਮੈਡੀਕਲ ਚੈੱਕਅਪ ਕੈਂਪ ਲਗਾ ਕੇ ਗਰਭਵਤੀ ਔਰਤਾਂ ਦੀ ਜਾਂਚ ਕੀਤੀ ਗਈ, ਸਿਹਤ ਤੇ ਖੁਰਾਕ ਸਬੰਧੀ ਜਾਗਰੂਕ ਕੀਤਾ ਗਿਆ ਅਤੇ ਉਨ੍ਹਾਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਗਈ। ਜ਼ਿਲਾ ਹਸਪਤਾਲ ਵਿਖੇ ਲਗਾਏ ਗਏ ਇਸ ਵਿਸ਼ੇਸ਼ ਮੈਡੀਕਲ ਚੈਕਅਪ ਕੈਂਪ ਦੌਰਾਨ ਗਰਭਵਤੀਆਂ ਨੂੰ ਰਿਫਰੈਸ਼ਮੈਂਟ ਦਿੰਦਿਆਂ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਦੱਸਿਆ ਕਿ ਸਰਕਾਰੀ ਸਿਹਤ ਕੇਂਦਰਾਂ ਵਿੱਚ ਆਪਣੇ ਇਲਾਜ ਲਈ ਆਉਣ ਵਾਲੀਆਂ ਗਰਭਵਤੀਆਂ ਦਾ ਵਿਭਾਗ ਵੱਲੋਂ ਇਸ ਦਿਨ ਵਿਸ਼ੇਸ਼ ਐਟੀਨੇਟਲ ਚੈਕਅੱਪ ਕੀਤਾ ਜਾਂਦਾ ਹੈ, ਤਾਂ ਜੋ ਹਾਈ ਰਿਸਕ ਪ੍ਰੈਗਨੈਂਸੀ ਦੀ ਜਲਦ ਤੋਂ ਜਲਦ ਪਛਾਣ ਹੋ ਸਕੇ ਅਤੇ ਸਮਾਂ ਰਹਿੰਦੇ ਹਾਈ ਰਿਸਕ ਪ੍ਰੈਗਨੈਂਸੀ ਦੇ ਜੋਖਿਮ ਨੂੰ ਘਟਾਇਆ ਜਾ ਸਕੇ। ਇਸ ਮੌਕੇ ਤੇ ਉਨ੍ਹਾਂ ਗਰਭਵਤੀਆਂ ਨੂੰ ਸਰਕਾਰੀ ਹਸਪਤਾਲਾਂ ਵਿਚ ਮਿਲਦੀਆਂ ਸਹੂਲਤਾਂ ਦਾ ਫਾਇਦਾ ਲੈਣ ਲਈ ਪ੍ਰੇਰਿਤ ਕਰਦਿਆਂ ਆਪਣਾ ਜਣੇਪਾ ਸਰਕਾਰੀ ਸੰਸਥਾਂ ਵਿਚ ਕਰਵਾਉਣ ਲਈ ਉਤਸ਼ਾਹਿਤ ਕੀਤਾ। ਗਰਭਵਤੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾ ਕਿਹਾ ਕਿ ਸਰਕਾਰੀ ਸੰਸਥਾਵਾਂ ਵਿਚ ਸਰਕਾਰ ਵੱਲੋਂ ਪ੍ਰੈਗਨੈਂਸੀ ਟੈਸਟ ਤੋਂ ਲੈਕੇ ਜਣੇਪੇ ਦੇ 42 ਦਿਨਾਂ ਤੱਕ ਸਾਰੀਆਂ ਸਹੂਲਤਾਂ ਮੁਫਤ ਪ੍ਰਦਾਨ ਕੀਤੀਆਂ ਜਾਂਦੀਆਂ ਹਨ, ਵਿਭਾਗ ਦੀਆਂ ਹਦਾਇਤਾ ਅਨੁਸਾਰ ਗਰਭਵਤੀਆਂ ਦੇ ਦੋ ਅਲਟ੍ਰਾਸਾਂਊਡ ਵੀ ਮੁਫਤ ਕੀਤੇ ਜਾਂਦੇ ਹਨ ਅਤੇ ਸੰਸਥਾਗਤ ਜਣੇਪਾ ਕਰਵਾਉਣ ਤੇ ਜਨਨੀ ਸੁਰੱਖਿਆ ਯੋਜਨਾ ਤਹਿਤ ਮਾਲੀ ਸਹਾਇਤਾ ਵੀ ਦਿੱਤੀ ਜਾਂਦੀ ਹੈ। ਨਵਜੰਮੇ ਲੜਕੇ ਦਾ 1 ਸਾਲ ਤੱਕ ਅਤੇ ਲੜਕੀਆਂ ਦਾ 5 ਸਾਲ ਤੱਕ ਇਲਾਜ਼ ਮੁਫਤ ਕੀਤਾ ਜਾਂਦਾ ਹੈ। ਲੋੜ ਪੈਣ ਤੇ ਸਾਨੂੰ ਇਹਨਾਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ।ਇਸ ਮੌਕੇ ਤੇ ਔਰਤ ਰੋਗਾਂ ਦੇ ਮਾਹਰ ਡਾ. ਨੀਰੂ ਸਿਆਲ , ਡਾ. ਗਗਨਦੀਪ ਕੌਰ ,ਜਿਲ੍ਹਾ ਪ੍ਰੋਗਰਾਮ ਮੈਨੇਜਰ ਡਾ. ਕਸ਼ੀਤਿਜ ਸੀਮਾ, ਜਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਗੁਰਦੀਪ ਸਿੰਘ ਕੌਂਸਲਰ ਬਲਜੀਤ ਸਿੰਘ ਤੋਂ ਇਲਾਵਾ ਆਸ਼ਾ ਵਰਕਰਾਂ ਅਤੇ ਗਰਭਵਤੀ ਔਰਤਾਂ ਹਾਜ਼ਰ ਸਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸਕੂਲੀ ਬੱਚਿਆਂ ਨੂੰ ਸਮੇਂ ਦੇ ਹਾਣੀ ਬਨਾਉਣ ਲਈ ਸਿੱਖਿਆ ਵਿਭਾਗ ਦੇ ਬੁਨਿਆਦੀ ਢਾਂਚੇ ਨੂੰ ਵਿਕਸਿਤ ਕਰਨਾ ਸ਼ਲਾਘਾਯੋਗ ਉਪਰਾਲਾ -ਕੈਬਨਿਟ ਮੰਤਰੀ ਡਾ ਬਲਜੀਤ ਕੌਰ

ਸਕੂਲੀ ਬੱਚਿਆਂ ਨੂੰ ਸਮੇਂ ਦੇ ਹਾਣੀ ਬਨਾਉਣ ਲਈ ਸਿੱਖਿਆ ਵਿਭਾਗ ਦੇ ਬੁਨਿਆਦੀ ਢਾਂਚੇ ਨੂੰ ਵਿਕਸਿਤ ਕਰਨਾ ਸ਼ਲਾਘਾਯੋਗ ਉਪਰਾਲਾ -ਕੈਬਨਿਟ ਮੰਤਰੀ ਡਾ ਬਲਜੀਤ ਕੌਰ

ਕੁਰਾਲੀ ਦੀ ਧੀ ਨਵਪ੍ਰੀਤ ਕੌਰ ਨੇ ਨੈਸ਼ਨਲ ਖੇਡਾਂ ਦੌਰਾਨ ਵੇਟ ਲਿਫਟਿੰਗ’ਚ ਕਾਂਸੀ ਦਾ ਤਮਗਾ ਜਿੱਤਿਆ

ਕੁਰਾਲੀ ਦੀ ਧੀ ਨਵਪ੍ਰੀਤ ਕੌਰ ਨੇ ਨੈਸ਼ਨਲ ਖੇਡਾਂ ਦੌਰਾਨ ਵੇਟ ਲਿਫਟਿੰਗ’ਚ ਕਾਂਸੀ ਦਾ ਤਮਗਾ ਜਿੱਤਿਆ

ਡੇਂਗੂ ਤੇ ਮਲੇਰੀਆ ਤੋਂ ਬਚਾਅ ਲਈ ਬਲਾਕ ਮਹਿਲ ਕਲਾਂ ਦੇ ਸਕੂਲਾਂ ਵਿੱਚ ਜਾਗਰੂਕਤਾ ਗਤੀਵਿਧੀਆਂ

ਡੇਂਗੂ ਤੇ ਮਲੇਰੀਆ ਤੋਂ ਬਚਾਅ ਲਈ ਬਲਾਕ ਮਹਿਲ ਕਲਾਂ ਦੇ ਸਕੂਲਾਂ ਵਿੱਚ ਜਾਗਰੂਕਤਾ ਗਤੀਵਿਧੀਆਂ

ਜਲੰਧਰ ਗ੍ਰਨੇਡ ਹਮਲਾ: ਮੁਲਜ਼ਮਾਂ ਨੂੰ ਔਨਲਾਈਨ ਸਿਖਲਾਈ ਦੇਣ ਦੇ ਦੋਸ਼ ਵਿੱਚ ਫੌਜ ਦਾ ਜਵਾਨ ਗ੍ਰਿਫ਼ਤਾਰ

ਜਲੰਧਰ ਗ੍ਰਨੇਡ ਹਮਲਾ: ਮੁਲਜ਼ਮਾਂ ਨੂੰ ਔਨਲਾਈਨ ਸਿਖਲਾਈ ਦੇਣ ਦੇ ਦੋਸ਼ ਵਿੱਚ ਫੌਜ ਦਾ ਜਵਾਨ ਗ੍ਰਿਫ਼ਤਾਰ

जालंधर ग्रेनेड हमला: आरोपियों को ऑनलाइन प्रशिक्षण देने के आरोप में सेना का जवान गिरफ्तार

जालंधर ग्रेनेड हमला: आरोपियों को ऑनलाइन प्रशिक्षण देने के आरोप में सेना का जवान गिरफ्तार

ਨਸ਼ਿਆਂ ਵਿਰੁੱਧ ਲੋਕਾਂ ਵਿਚ ਜਾਗੂਰਕਤਾ ਪੈਦਾ ਕਰਨ ਲਈ ਨੁੱਕੜ ਨਾਟਕ ਕੀਤਾ

ਨਸ਼ਿਆਂ ਵਿਰੁੱਧ ਲੋਕਾਂ ਵਿਚ ਜਾਗੂਰਕਤਾ ਪੈਦਾ ਕਰਨ ਲਈ ਨੁੱਕੜ ਨਾਟਕ ਕੀਤਾ

ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਚੋਰ ਪੁਲਿਸ ਦੇ ਹੱਥੇ ਚੜ੍ਹੇ

ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਚੋਰ ਪੁਲਿਸ ਦੇ ਹੱਥੇ ਚੜ੍ਹੇ

ਪਿੰਡ ਜੱਬੋਵਾਲ ਦੇ 2 ਨਸ਼ਾ ਤਸਕਰ ਕਾਬੂ

ਪਿੰਡ ਜੱਬੋਵਾਲ ਦੇ 2 ਨਸ਼ਾ ਤਸਕਰ ਕਾਬੂ

ਮਾਤਾ ਗੁਜਰੀ ਕਾਲਜ ਦੇ ਅਰਥਸ਼ਾਸ਼ਤਰ ਵਿਭਾਗ ਨੇ ਕਰਵਾਇਆ ਗੈਸਟ ਲੈਕਚਰ

ਮਾਤਾ ਗੁਜਰੀ ਕਾਲਜ ਦੇ ਅਰਥਸ਼ਾਸ਼ਤਰ ਵਿਭਾਗ ਨੇ ਕਰਵਾਇਆ ਗੈਸਟ ਲੈਕਚਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਮਿਲੇਟ ਬਾਰੇ ਸੈਮੀਨਾਰ ਦੀ ਮੇਜ਼ਬਾਨੀ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਮਿਲੇਟ ਬਾਰੇ ਸੈਮੀਨਾਰ ਦੀ ਮੇਜ਼ਬਾਨੀ