Wednesday, April 16, 2025  

ਪੰਜਾਬ

ਮਾਤਾ ਗੁਜਰੀ ਕਾਲਜ ਵਿਖੇ ਕਰਵਾਇਆ ਗਿਆ ਵਿਸ਼ੇਸ਼ ਗੈਸਟ ਲੈਕਚਰ 

April 11, 2025
 
ਸ੍ਰੀ ਫ਼ਤਹਿਗੜ੍ਹ ਸਾਹਿਬ/10 ਅਪ੍ਰੈਲ:
(ਰਵਿੰਦਰ ਸਿੰਘ ਢੀਂਡਸਾ)
 
ਮਾਤਾ ਗੁਜਰੀ ਕਾਲਜ ਵਿਖੇ 'ਸਮਾਜ ਵਿੱਚ ਕਿਵੇਂ ਸਕਾਰਾਤਮਕ ਬਦਲਾਅ ਲਿਆ ਸਕਦੇ ਹਾਂ?' ਵਿਸ਼ੇ 'ਤੇ ਵਿਸ਼ੇਸ਼ ਗੈਸਟ ਲੈਕਚਰ ਕਰਵਾਇਆ ਗਿਆ ਜਿਸ ਵਿੱਚ ਮੁੱਖ ਬੁਲਾਰੇ ਦੇ ਤੌਰ 'ਤੇ ਨਾਮਵਰ ਸਮਾਜ ਸੇਵੀ ਸੰਸਥਾ ਸਾਂਝ ਫਾਊਂਡੇਸ਼ਨ ਅਤੇ ਸਾਇਮਨ ਫ਼ਰੇਜ਼ਰ ਯੂਨੀਵਰਸਿਟੀ ਕਨੇਡਾ ਦੇ ਬੀਡੀ ਸਕੂਲ ਆਫ਼ ਬਿਜ਼ਨਸ ਤੋਂ ਉੱਘੇ ਐਗਜ਼ੀਕਿਊਟਿਵ ਕੋਚ, ਮੋਟੀਵੇਸ਼ਨਲ ਸਪੀਕਰ ਅਤੇ ਆਂਤ੍ਰਪਨਿਓਰ ਗੁਰਵਿੰਦਰ ਸਿੰਘ ਵਿਸ਼ੇਸ਼ ਤੌਰ 'ਤੇ ਪਹੁੰਚੇ।ਉਨ੍ਹਾਂ ਨੇ ਆਪਣੇ ਸੰਬੋਧਨ ਦੌਰਾਨ ਸਮੂਹ ਅਧਿਆਪਕਾਂ ਨੂੰ ਆਪਣੀ ਜ਼ਿੰਮੇਵਾਰੀ ਸਰਵੋਤਮਤਾ ਨਾਲ ਨਿਭਾਉਣ ਅਤੇ ਵਿਦਿਆਰਥੀਆਂ ਦੇ ਬੌਧਿਕ, ਭਾਵਨਾਤਮਕ, ਸਮਾਜਿਕ ਅਤੇ ਨੈਤਿਕ ਵਿਕਾਸ ਵੱਲ ਧਿਆਨ ਦੇਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਅਧਿਆਪਕ ਕੇਵਲ ਕਿਤਾਬੀ ਵਿੱਦਿਆ ਦੇਣ ਵਾਲਾ ਨਹੀਂ ਬਲਕਿ ਸਹਿ-ਪਾਠੀ ਕਿਰਿਆਵਾਂ ਰਾਹੀਂ ਵਿਦਿਆਰਥੀਆਂ ਵਿੱਚ ਆਤਮ ਵਿਸ਼ਵਾਸ, ਸਮਾਜਿਕ ਜ਼ਿੰਮੇਵਾਰੀ ਅਤੇ ਆਪਸੀ ਸਹਿਯੋਗ ਦੀ ਭਾਵਨਾ ਪੈਦਾ ਕਰਨ ਵਾਲਾ ਹੋਣਾ ਚਾਹੀਦਾ ਹੈ। ਉਨ੍ਹਾਂ ਸਿੱਖਿਆ ਜਗਤ ਵਿੱਚ ਸੰਵਾਦ ਰਚਾਉਣ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਚੰਗਾ ਸੰਵਾਦ ਵਿਦਿਆਰਥੀ ਅਤੇ ਅਧਿਆਪਕ ਦਰਮਿਆਨ ਵਿਸ਼ਵਾਸ ਪੈਦਾ ਕਰਦਾ ਹੈ, ਇਸ ਲਈ ਅਧਿਆਪਕਾਂ ਨੂੰ ਚਾਹੀਦਾ ਹੈ ਕਿ ਉਹ ਵਿਦਿਆਰਥੀਆਂ ਨਾਲ ਸਕਾਰਾਤਮਕ ਸੰਵਾਦ ਦੁਆਰਾ ਉਨ੍ਹਾਂ ਦੀ ਵਿਅਕਤੀਗਤ ਲੋੜ ਨੂੰ ਸਮਝਣ ਅਤੇ ਉਨ੍ਹਾਂ ਅੰਦਰ ਲੁਕੀ ਹੋਈ ਪ੍ਰਤਿਭਾ ਨੂੰ ਨਿਖਾਰਨ ਵੱਲ ਵਿਸ਼ੇਸ਼ ਧਿਆਨ ਦੇਣ। ਇਸ ਮਗਰੋਂ ਉਨ੍ਹਾਂ ਨੇ ਕਾਲਜ ਦੇ ਵਿਦਿਆਰਥੀਆਂ ਨੂੰ ਆਪਣੇ ਮਾਪਿਆਂ ਅਤੇ ਅਧਿਆਪਕਾਂ ਦੇ ਆਗਿਆਕਾਰੀ ਬਣਨ, ਧਾਰਮਿਕ ਨੈਤਿਕਤਾ ਅਪਨਾਉਣ ਅਤੇ ਸਮਾਜ ਭਲਾਈ ਦੇ ਕਾਰਜਾਂ ਵਿੱਚ ਵੱਧ ਚੜ੍ਹਕੇ ਯੋਗਦਾਨ ਪਾਉਣ ਲਈ ਵੀ ਪ੍ਰੇਰਿਤ ਕੀਤਾ।ਇਸ ਤੋਂ ਪਹਿਲਾਂ ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਮੁੱਖ ਬੁਲਾਰੇ ਦਾ ਸਵਾਗਤ ਕਰਦਿਆਂ ਕਿਹਾ ਕਿ ਅਧਿਆਪਕ ਰਾਸ਼ਟਰ ਦੇ ਨਿਰਮਾਤਾ ਹੁੰਦੇ ਹਨ ਜੋ ਵਿਦਿਆਰਥੀਆਂ ਨੂੰ ਚੰਗੀ ਸਿੱਖਿਆ ਅਤੇ ਸੇਧ ਦੇ ਕੇ ਇਕ ਨਰੋਏ ਸਮਾਜ ਦੀ ਸਿਰਜਣਾ ਕਰਦੇ ਹਨ। ਉਨ੍ਹਾਂ ਕਿਹਾ ਕਿ ਅਜੋਕੇ ਆਧੁਨਿਕ ਸਮੇਂ ਅਨੁਸਾਰ ਅਧਿਆਪਨ ਪੱਧਰ ਨੂੰ ਵੀ ਨਵੇਂ ਆਧੁਨਿਕ ਤਰੀਕਿਆਂ ਨਾਲ ਅਪਡੇਟ ਕਰਨਾ ਬਹੁਤ ਜ਼ਰੂਰੀ ਹੋ ਗਿਆ ਹੈ ਤਾਂ ਕਿ ਸਿੱਖਣ ਦੀ ਪ੍ਰਕਿਰਿਆ ਨੂੰ ਹੋਰ ਬਿਹਤਰ ਅਤੇ ਦਿਲਚਸਪ ਬਣਾਇਆ ਜਾ ਸਕੇ।ਇਸ ਗੈਸਟ ਲੈਕਚਰ ਮੌਕੇ ਉੱਘੇ ਆਂਤ੍ਰਪਨਿਓਰ ਅਤਿੰਦਰਪਾਲ ਸਿੰਘ ਅਤੇ ਜਤਿੰਦਰ ਸਿੰਘ ਵੀ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ। ਇਸ ਮੌਕੇ ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ, ਕੰਟਰੋਲਰ ਪ੍ਰੀਖਿਆਵਾਂ ਡਾ. ਹਰਜੀਤ ਸਿੰਘ, ਡੀਨ ਅਕਾਦਮਿਕ ਡਾ. ਕਮਲਪ੍ਰੀਤ ਕੌਰ, ਡਾ. ਤੇਜਿੰਦਰ ਸਿੰਘ, ਡਾ. ਜਗਪਾਲ ਸਿੰਘ ਅਤੇ ਸਮੂਹ ਟੀਚਿੰਗ ਸਟਾਫ਼ ਹਾਜ਼ਰ ਸੀ। 
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਜ਼ੀਰਕਪੁਰ ਵਿਖੇ ਦਿਨ ਦਿਹਾੜੇ ਸੁਨਿਆਰੇ ਦੀ ਦੁਕਾਨ ਤੇ ਲੁੱਟ

ਜ਼ੀਰਕਪੁਰ ਵਿਖੇ ਦਿਨ ਦਿਹਾੜੇ ਸੁਨਿਆਰੇ ਦੀ ਦੁਕਾਨ ਤੇ ਲੁੱਟ

ਮੁੱਖ ਮੰਤਰੀ ਦੀ ਅਗਵਾਈ ਵਿੱਚ ਮੰਤਰੀਆਂ ਦਾ ਸਮੂਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੇ ਪ੍ਰਬੰਧਾਂ ਦੀ ਨਿਗਰਾਨੀ ਕਰੇਗਾ

ਮੁੱਖ ਮੰਤਰੀ ਦੀ ਅਗਵਾਈ ਵਿੱਚ ਮੰਤਰੀਆਂ ਦਾ ਸਮੂਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੇ ਪ੍ਰਬੰਧਾਂ ਦੀ ਨਿਗਰਾਨੀ ਕਰੇਗਾ

10,000 ਰੁਪਏ ਰਿਸ਼ਵਤ ਲੈਂਦਾ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਨਿਗਮ ਦਾ ਜ਼ਿਲ੍ਹਾ ਮੈਨੇਜਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

10,000 ਰੁਪਏ ਰਿਸ਼ਵਤ ਲੈਂਦਾ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਨਿਗਮ ਦਾ ਜ਼ਿਲ੍ਹਾ ਮੈਨੇਜਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਅਮਨ ਅਰੋੜਾ ਨੇ ਪ੍ਰਤਾਪ ਬਾਜਵਾ 'ਤੇ ਕੀਤਾ ਪਲਟਵਾਰ: ਕਿਹਾ- ਮੈਂ ਨਿੱਜੀ ਹਮਲਿਆਂ ਤੋਂ ਨਹੀਂ ਡਰਦਾ, ਜੇ ਤੁਹਾਡੇ ਵਿੱਚ ਹਿੰਮਤ ਹੈ ਤਾਂ ਖੁੱਲ੍ਹੀ ਬਹਿਸ ਲਈ ਮੈਦਾਨ ਵਿੱਚ ਆਓ

ਅਮਨ ਅਰੋੜਾ ਨੇ ਪ੍ਰਤਾਪ ਬਾਜਵਾ 'ਤੇ ਕੀਤਾ ਪਲਟਵਾਰ: ਕਿਹਾ- ਮੈਂ ਨਿੱਜੀ ਹਮਲਿਆਂ ਤੋਂ ਨਹੀਂ ਡਰਦਾ, ਜੇ ਤੁਹਾਡੇ ਵਿੱਚ ਹਿੰਮਤ ਹੈ ਤਾਂ ਖੁੱਲ੍ਹੀ ਬਹਿਸ ਲਈ ਮੈਦਾਨ ਵਿੱਚ ਆਓ

ਦੇਸ਼ ਭਗਤ ਡੈਂਟਲ ਕਾਲਜ ਵੱਲੋਂ ‘‘ਰੇਟਰੋਵੀਆ-2025’’ ਦੇ ਸ਼ਾਨਦਾਰ ਜਸ਼ਨ ਨਾਲ ਨਵੇਂ ਵਿਦਿਆਰਥੀਆਂ ਦਾ ਕੀਤਾ ਸਵਾਗਤ

ਦੇਸ਼ ਭਗਤ ਡੈਂਟਲ ਕਾਲਜ ਵੱਲੋਂ ‘‘ਰੇਟਰੋਵੀਆ-2025’’ ਦੇ ਸ਼ਾਨਦਾਰ ਜਸ਼ਨ ਨਾਲ ਨਵੇਂ ਵਿਦਿਆਰਥੀਆਂ ਦਾ ਕੀਤਾ ਸਵਾਗਤ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਗਣਿਤ ਵਿਭਾਗ ਦੇ ਜਸਵਿੰਦਰਪਾਲ ਸਿੰਘ ਨੇ ਕੀਤਾ ਯੂ.ਪੀ.ਐਸ.ਸੀ. ਵਿੱਚ ਆਲ ਇੰਡੀਆ ਰੈਂਕ 4 ਕੀਤਾ ਪ੍ਰਾਪਤ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਗਣਿਤ ਵਿਭਾਗ ਦੇ ਜਸਵਿੰਦਰਪਾਲ ਸਿੰਘ ਨੇ ਕੀਤਾ ਯੂ.ਪੀ.ਐਸ.ਸੀ. ਵਿੱਚ ਆਲ ਇੰਡੀਆ ਰੈਂਕ 4 ਕੀਤਾ ਪ੍ਰਾਪਤ 

ਨੌਜਵਾਨਾਂ ਦਾ ਵਿਆਪਕ ਵਿਕਾਸ ਯਕੀਨੀ ਬਣਾਉਣ ਲਈ ਠੋਸ ਯਤਨ ਕੀਤੇ ਜਾ ਰਹੇ ਹਨ: ਮੁੱਖ ਮੰਤਰੀ

ਨੌਜਵਾਨਾਂ ਦਾ ਵਿਆਪਕ ਵਿਕਾਸ ਯਕੀਨੀ ਬਣਾਉਣ ਲਈ ਠੋਸ ਯਤਨ ਕੀਤੇ ਜਾ ਰਹੇ ਹਨ: ਮੁੱਖ ਮੰਤਰੀ

ਵਿਧਾਇਕ ਲਖਬੀਰ ਸਿੰਘ ਰਾਏ ਨੇ ਪਿੰਡ ਸੱਦੋ ਮਾਜਰਾ, ਧੁੱਪਸੇੜੀ, ਅਨਾਇਤਪੁਰਾ ਤੇ ਰੰਧਾਵਾ ਦੇ ਸਕੂਲ

ਵਿਧਾਇਕ ਲਖਬੀਰ ਸਿੰਘ ਰਾਏ ਨੇ ਪਿੰਡ ਸੱਦੋ ਮਾਜਰਾ, ਧੁੱਪਸੇੜੀ, ਅਨਾਇਤਪੁਰਾ ਤੇ ਰੰਧਾਵਾ ਦੇ ਸਕੂਲ "ਚ ਹੋਏ 18 ਲੱਖ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਪੰਜਾਬ ਸਰਕਾਰ ਦਾ ਇਤਿਹਾਸਕ ਫ਼ੈਸਲਾ: ਪ੍ਰਿੰਸੀਪਲਾਂ ਲਈ ਪ੍ਰਮੋਸ਼ਨ ਕੋਟਾ 75% ਤੱਕ ਵਧਾਇਆ

ਪੰਜਾਬ ਸਰਕਾਰ ਦਾ ਇਤਿਹਾਸਕ ਫ਼ੈਸਲਾ: ਪ੍ਰਿੰਸੀਪਲਾਂ ਲਈ ਪ੍ਰਮੋਸ਼ਨ ਕੋਟਾ 75% ਤੱਕ ਵਧਾਇਆ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿੱਚ ਰੋਜ਼ਗਾਰ ਮੇਲਾ 2025 ਸਫ਼ਲਤਾ ਪੂਰਵਕ ਸੰਪਨ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿੱਚ ਰੋਜ਼ਗਾਰ ਮੇਲਾ 2025 ਸਫ਼ਲਤਾ ਪੂਰਵਕ ਸੰਪਨ