ਸ੍ਰੀ ਫ਼ਤਹਿਗੜ੍ਹ ਸਾਹਿਬ/ 17 ਅਪ੍ਰੈਲ:
(ਰਵਿੰਦਰ ਸਿੰਘ ਢੀਂਡਸਾ)
ਮਾਤਾ ਗੁਜਰੀ ਕਾਲਜ ਦੇ ਅਰਥਸ਼ਾਸਤਰ ਵਿਭਾਗ ਵੱਲੋਂ ਉੱਘੇ ਉਦਯੋਗਿਕ ਮਾਹਰ ਸ੍ਰੀ ਗੌਰਵ ਬਾਂਸਲ, ਸੀ.ਈ.ਓ., ਜੇ.ਕੇ. ਟੂਲਜ਼ ਐਂਡ ਇੰਡਸਟ੍ਰੀਜ਼ ਨੇਟਿਵ ਸਟੀਲਜ਼ ਐਂਡ ਅਲੌਇਜ਼ ਪ੍ਰਾਇਵੇਟ ਲਿਮਿਟਿਡ ਦਾ 'ਉਦਯੋਗ ਵਿੱਚ ਆਂਤ੍ਰਪਨਿਓਰਸ਼ਿਪ: ਸਮੱਸਿਆਵਾਂ, ਹੱਲ ਅਤੇ ਭਵਿੱਖੀ ਸੰਭਾਵਨਾਵਾਂ' ਵਿਸ਼ੇ 'ਤੇ ਗੈਸਟ ਲੈਕਚਰ ਕਰਵਾਇਆ ਕਰਵਾਇਆ। ਉਨ੍ਹਾਂ ਨੇ ਆਪਣੇ ਭਾਸ਼ਣ ਦੌਰਾਨ ਵਿਦਿਆਰਥੀਆਂ ਨੂੰ ਵਿਦਿਆਰਥੀ ਜੀਵਨ ਵਿੱਚ ਸਹੀ ਮੌਕਿਆਂ ਦੀ ਪਛਾਣ ਕਰਨ ਅਤੇ ਕਾਰੋਬਾਰ ਦੇ ਵਾਧੇ ਲਈ ਤਕਨਾਲੋਜੀ ਦਾ ਸਹੀ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਾਨੂੰ ਆਂਤ੍ਰਪਨਿਓਰਸ਼ਿਪ ਵਿੱਚ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਸਬੰਧੀ ਸ਼ਿਕਾਇਤ ਕਰਨ ਦੀ ਬਜਾਏ ਉਨ੍ਹਾਂ ਦੇ ਹੱਲ ਲੱਭਣ ਵਿੱਚ ਆਪਣੀ ਸ਼ਕਤੀ ਅਤੇ ਸਮਾਂ ਲਗਾਉਣਾ ਚਾਹੀਦਾ ਹੈ।ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹੋ ਜਿਹੇ ਸਿੱਖਿਆਦਾਇਕ ਲੈਕਚਰ ਵਿਦਿਆਰਥੀਆਂ ਦੇ ਵਿਹਾਰਕ ਅਤੇ ਵਿੱਦਿਅਕ ਗਿਆਨ ਵਿੱਚ ਵੀ ਵਾਧਾ ਕਰਦੇ ਹਨ। ਸਮਾਗਮ ਦੀ ਸ਼ੁਰੂਆਤ ਸਮੇਂ ਅਰਥ ਸ਼ਾਸਤਰ ਵਿਭਾਗ ਦੇ ਮੁਖੀ ਪ੍ਰੋ. ਨਵਜੀਤ ਕੌਰ ਨੇ ਮੁੱਖ ਮਹਿਮਾਨ ਦਾ ਸਵਾਗਤ ਕਰਦਿਆਂ ਵਿਦਿਆਰਥੀਆਂ ਦੇ ਪ੍ਰੋਫ਼ੈਸ਼ਨਲ ਗਿਆਨ ਵਿੱਚ ਵਾਧਾ ਕਰਨ ਲਈ ਅਜਿਹੀਆਂ ਪਹਿਲਕਦਮੀਆਂ ਦੀ ਮਹੱਤਤਾ 'ਤੇ ਜ਼ੋਰ ਦਿੱਤਾ।ਇਸ ਤੋਂ ਪਹਿਲਾਂ ਡਾ. ਜਗਪਾਲ ਸਿੰਘ ਨੇ ਮੁੱਖ ਮਹਿਮਾਨ ਦੀ ਸੰਖੇਪ ਜਾਣ-ਪਹਿਚਾਣ ਕਰਾਉਣ ਉਪਰੰਤ ਉਪਰੋਕਤ ਵਿਸ਼ੇ ਸਬੰਧੀ ਆਪਣੇ ਵਡਮੁੱਲੇ ਵਿਚਾਰ ਪੇਸ਼ ਕੀਤੇ। ਸਮਾਗਮ ਦੇ ਅਖੀਰ ਵਿੱਚ ਪ੍ਰੋ. ਜੁਪਿੰਦਰ ਸਿੰਘ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ। ਇਸ ਮੌਕੇ ਅਰਥਸ਼ਾਸਤਰ ਵਿਭਾਗ ਦੇ ਡਾ. ਹਰਵਿੰਦਰ ਕੌਰ, ਡਾ. ਗੁਰਜਿੰਦਰ ਕੌਰ ਅਤੇ ਪ੍ਰੋ. ਰਾਜਵੀਰ ਕੌਰ ਮੌਜੂਦ ਸਨ।