Monday, April 21, 2025  

ਪੰਜਾਬ

ਸ੍ਰੀ ਗੁਰੂ ਅਮਰਦਾਸ ਜੀ ਦੀ ਬਾਣੀ ‘ਵਾਰ ਸਤ’ ਸੰਬੰਧੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ ਕਰਵਾਇਆ ਇਕ ਰੋਜ਼ਾ ਸੈਮੀਨਾਰ  

April 18, 2025

ਸ੍ਰੀ ਫ਼ਤਹਿਗੜ੍ਹ ਸਾਹਿਬ/18 ਅਪ੍ਰੈਲ:
(ਰਵਿੰਦਰ ਸਿੰਘ ਢੀਂਡਸਾ)
 
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਧਰਮ ਅਧਿਐਨ ਵਿਭਾਗ ਵਲੋਂ ਸਿਖ ਰਿਸਰਚ ਇੰਸਟੀਟਿਊਟ (ਯੂ.ਐਸ.ਏ) ਅਤੇ ਨਾਮ ਸਬਦ ਫਾਊਂਡੇਸ਼ਨ ਦੀ ਗੁਰੂ ਗ੍ਰੰਥ ਸਾਹਿਬ ਪ੍ਰੋਜੈਕਟ ਟੀਮ ਦੇ ਸਹਿਯੋਗ ਨਾਲ ਇਕ ਰੋਜ਼ਾ ਵਿਸ਼ੇਸ਼ ਸੈਮੀਨਾਰ ਗੁਰੂ ਅਮਰਦਾਸ ਜੀ ਦੀ ਬਾਣੀ ‘ਵਾਰ ਸਤ’ ਸੰਬੰਧੀ ਆਯੋਜਿਤ ਕੀਤਾ ਗਿਆ।
ਇਸ ਮੌਕੇ ਚਾਂਸਲਰ ਪ੍ਰੋ. ਪਰਿਤ ਪਾਲ ਸਿੰਘ ਨੇ ਆਖਿਆ ਕਿ ਗੁਰਬਾਣੀ ਦੀ ਬਹੁਪਰਿਪੇਖੀ ਖੋਜ ਦੀ ਵੱਡੀ ਲੋੜ ਹੈ। ਉਹਨਾਂ ਇਸ ਉਪਰਾਲੇ ਦੀ ਪ੍ਰਸ਼ੰਸਾ ਕਰਦਿਆਂ ਸਿਖ ਰਿਸਰਚ ਇੰਸਟੀਟਿਊਟ ਦੀ ਟੀਮ ਨੂੰ ਵਧਾਈ ਦਿਤੀ ਅਤੇ ਭਵਿਖ ’ਚ ਵੀ ਗੁਰਬਾਣੀ ਖੋਜ ਕਾਰਜ ਲਈ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿਤਾ। ਮੁਖ ਵਕਤਾ ਡਾ. ਜਸਵੰਤ ਸਿੰਘ, ਡਾਇਰੈਕਟਰ, ਗੁਰਬਾਣੀ ਰਿਸਰਚ, ਸਿਖ ਰਿਸਰਚ ਇੰਸਟੀਟਿਊਟ, ਯੂ.ਐਸ.ਏ ਨੇ ‘ਵਾਰ ਸਤ’ ਬਾਣੀ ’ਤੇ ਕੀਤੀ ਗਈ ਖੋਜ ਬਾਰੇ ਜਾਣਕਾਰੀ ਦਿਤੀ ਅਤੇ ‘ਵਾਰ ਸਤ ਬਾਣੀ’ ਦੇ ਰਹਾਉ ਦੇ ਬੰਦ ਦੀ ਵਿਆਖਿਆ ਕਰਦਿਆਂ ਬਾਣੀ ਨਾਲ ਜੁੜੇ ਭਾਵ ਅਰਥਾਂ ਨੂੰ ਸਮਝਾਇਆ। ਉਨ੍ਹਾਂ ਨੇ ਗੁਰੂ ਗ੍ਰੰਥ ਸਾਹਿਬ ਪ੍ਰੌਜੈਕਟ ਦੇ ਵੱਖ-ਵੱਖ ਪੱਖਾਂ ਅਤੇ ਖੋਜ ਕਾਰਜ ਦੀ ਮਹੱਤਤਾ ਤੋਂ ਜਾਣੂ ਕਰਵਾਇਆ। ਸੁਰਿੰਦਰ ਪਾਲ ਸਿੰਘ, ਸੀਨੀਅਰ ਰਿਸਰਚ ਐਸੋਸੀਏਟ, ਸਿਖ ਰਿਸਰਚ ਇੰਸਟੀਟਿਊਟ ਨੇ ਗੁਰਬਾਣੀ ਦੇ ਅੰਗਰੇਜ਼ੀ ਅਨੁਵਾਦ ਸਮੇਂ ਆਉਣ ਵਾਲੀਆਂ ਭਾਸ਼ਾਈ, ਵਿਆਕਰਣ ਅਤੇ ਸਭਿਆਚਾਰਕ ਅਤੇ ਮੁਹਾਵਰੇ ਦੀਆਂ ਚੁਣੌਤੀਆਂ ਬਾਰੇ ਚਰਚਾ ਕੀਤੀ ਅਤੇ ਇਸ ਸੰਬੰਧੀ ਗੁਰੂ ਗ੍ਰੰਥ ਸਾਹਿਬ ਪ੍ਰੌਜੈਕਟ ਦੁਆਰਾ ਕੀਤੇ ਹੱਲ ਅਤੇ ਖੋਜ ਬਾਰੇ ਵੀ ਦਸਿਆ। ਡਾ. ਹਰਦੇਵ ਸਿੰਘ ਮੁਖੀ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਵਿਭਾਗ ਨੇ ਹਾਜ਼ਰੀਨ ਦਾ ਧੰਨਵਾਦ ਕਰਦਿਆਂ ਇਸ ਸੈਮੀਨਾਰ ਦੀ ਮਹੱਤਤਾ ਤੋਂ ਜਾਣੂ ਕਰਵਾਇਆ। ਉਹਨਾਂ ਆਖਿਆ ਕਿ ਅਜੋਕੇ ਸਮੇਂ ਉਸਾਰੂ ਖੋਜ ਲਈ ਅੰਤਰ-ਸੰਸਥਾਈ ਸਹਿਯੋਗ ਬੇਹਦ ਮਹੱਤਵਪੂਰਨ ਹੋ ਗਿਆ ਹੈ। ਡੀਨ ਵਿਦਿਆਰਥੀ ਭਲਾਈ ਡਾ. ਸਿਕੰਦਰ ਸਿੰਘ ਨੇ ਮਹਿਮਾਨਾਂ, ਖੋਜਾਰਥੀਆਂ ਅਤੇ ਵਿਦਿਆਰਥੀਆਂ ਦਾ ਸਵਾਗਤ ਕੀਤਾ। ਸੈਮੀਨਾਰ ਦੀ ਸ਼ੁਰੂਆਤ ਕੈਨੇਡਾ ਤੋਂ ਆਏ ਬੱਚਿਆਂ ਹਰਕੀਰਤ ਸਿੰਘ ਅਤੇ ਕਰਤਾਰ ਸਿੰਘ ਵਲੋਂ ਕੀਤੇ ਗਏ ਸ਼ਬਦ ਗਾਇਨ ਨਾਲ ਹੋਈ। ‘ਵਾਰ ਸਤ ਬਾਣੀ ਖੋਜ ਕਾਰਜ' ਸੰਗਤ ਅਰਪਣ ਕਰਨ ਤੋਂ ਬਾਅਦ ਮਹਿਮਾਨਾਂ ਦਾ ਸਨਮਾਨ ਕੀਤਾ ਗਿਆ। ਇਸ ਸਮਾਗਮ ਵਿਚ ਯੂਨੀਵਰਸਿਟੀ ਦੇ ਸੰਗੀਤ ਵਿਭਾਗ ਦੇ ਮੁਖੀ ਹਰਪ੍ਰੀਤ ਸਿੰਘ ਤੋਂ ਇਲਾਵਾ ਵਖ-ਵਖ ਵਿਭਾਗਾਂ ਦੇ ਅਧਿਆਪਕਾਂ ਅਤੇ ਖੋਜਾਰਥੀਆਂ ਨੇ ਸ਼ਿਰਕਤ ਕੀਤੀ। ਸਟੇਜ ਸੰਚਾਲਨ ਦੀ ਭੂਮਿਕਾ ਵਿਕਰਮਜੀਤ ਸਿੰਘ ਨੇ ਨਿਭਾਈ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੁਲਿਸ ਦੁਆਰਾ ਨਸ਼ਿਆਂ ਵਿਰੁੱਧ ਸਹਿਯੋਗ ਲਈ ਸ਼ਹਿਰ ਵਾਸੀਆਂ ਨੂੰ ਕੀਤੀ ਅਪੀਲ

ਪੁਲਿਸ ਦੁਆਰਾ ਨਸ਼ਿਆਂ ਵਿਰੁੱਧ ਸਹਿਯੋਗ ਲਈ ਸ਼ਹਿਰ ਵਾਸੀਆਂ ਨੂੰ ਕੀਤੀ ਅਪੀਲ

ਨਸ਼ਾ ਵੇਚਣ ਤੇ ਖ਼ਰੀਦਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ : ਗੁਰਵਿੰਦਰ ਸਿੰਘ ਬੱਲ

ਨਸ਼ਾ ਵੇਚਣ ਤੇ ਖ਼ਰੀਦਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ : ਗੁਰਵਿੰਦਰ ਸਿੰਘ ਬੱਲ

ਪੁਲਿਸ ਨੇ ਨਸ਼ਾ ਤਕਸਰ ਦੀ 11 ਲੱਖ 45 ਹਜ਼ਾਰ ਰੁਪਏ ਦੀ ਪ੍ਰਾਪਰਟੀ ਨੂੰ ਕੀਤਾ ਸੀਲ-ਲਗਾਇਆ ਨੋਟਿਸ

ਪੁਲਿਸ ਨੇ ਨਸ਼ਾ ਤਕਸਰ ਦੀ 11 ਲੱਖ 45 ਹਜ਼ਾਰ ਰੁਪਏ ਦੀ ਪ੍ਰਾਪਰਟੀ ਨੂੰ ਕੀਤਾ ਸੀਲ-ਲਗਾਇਆ ਨੋਟਿਸ

ਅੱਗ ਲੱਗਣ ਨਾਲ ਕਿਸਾਨਾਂ ਦਾ  ਹੋਇਆ ਨੁਕਸਾਨ

ਅੱਗ ਲੱਗਣ ਨਾਲ ਕਿਸਾਨਾਂ ਦਾ ਹੋਇਆ ਨੁਕਸਾਨ

ਪੰਜਾਬ ਵਿੱਚ 1 ਕਰੋੜ ਰੁਪਏ ਦੀ ਫਿਰੌਤੀ ਦੀ ਕੋਸ਼ਿਸ਼ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ

ਪੰਜਾਬ ਵਿੱਚ 1 ਕਰੋੜ ਰੁਪਏ ਦੀ ਫਿਰੌਤੀ ਦੀ ਕੋਸ਼ਿਸ਼ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ

ਨਸ਼ਿਆਂ ਦੇ ਖਾਤਮੇ ਲਈ ਚਲਾਈ ਮੁਹਿੰਮ ਵਿੱਚ ਹਰੇਕ ਨਾਗਰਿਕ ਦੇਵੇ ਉਸਾਰੂ ਸਹਿਯੋਗ-ਡਿਪਟੀ ਕਮਿਸ਼ਨਰ

ਨਸ਼ਿਆਂ ਦੇ ਖਾਤਮੇ ਲਈ ਚਲਾਈ ਮੁਹਿੰਮ ਵਿੱਚ ਹਰੇਕ ਨਾਗਰਿਕ ਦੇਵੇ ਉਸਾਰੂ ਸਹਿਯੋਗ-ਡਿਪਟੀ ਕਮਿਸ਼ਨਰ

ਆਯੁਰਵੇਦ ਦੀ ਵਿਸ਼ਵ ਪੱਧਰੀ ਸ਼ਾਨ: ਡਾ. ਹਿਤੇੰਦਰ ਸੂਰੀ ਨੂੰ ਵੈਦ੍ਯਰਤਨਮ ਔਸ਼ਧਸ਼ਾਲਾ ਵੱਲੋਂ ਕੀਤਾ ਗਿਆ ਸਨਮਾਨਿਤ

ਆਯੁਰਵੇਦ ਦੀ ਵਿਸ਼ਵ ਪੱਧਰੀ ਸ਼ਾਨ: ਡਾ. ਹਿਤੇੰਦਰ ਸੂਰੀ ਨੂੰ ਵੈਦ੍ਯਰਤਨਮ ਔਸ਼ਧਸ਼ਾਲਾ ਵੱਲੋਂ ਕੀਤਾ ਗਿਆ ਸਨਮਾਨਿਤ

ਰਾਜ ਦੇ ਨਸ਼ਾ ਛੁਡਾਊ ਕੇਂਦਰਾਂ ਵਿੱਚ 5 ਹਜ਼ਾਰ ਵਾਧੂ ਬਿਸਤਰਿਆਂ ਦਾ ਕੀਤਾ ਪ੍ਰਬੰਧ-ਸਿਹਤ ਮੰਤਰੀ 

ਰਾਜ ਦੇ ਨਸ਼ਾ ਛੁਡਾਊ ਕੇਂਦਰਾਂ ਵਿੱਚ 5 ਹਜ਼ਾਰ ਵਾਧੂ ਬਿਸਤਰਿਆਂ ਦਾ ਕੀਤਾ ਪ੍ਰਬੰਧ-ਸਿਹਤ ਮੰਤਰੀ 

ਸੀ.ਐੱਮ. ਦੀ ਯੋਗਸ਼ਾਲਾ ਨਾਲ ਜਿਲ੍ਹੇ ਦੇ ਕਈ ਨਾਗਰਿਕਾਂ ਨੇ ਵੱਖ ਵੱਖ ਬਿਮਾਰੀਆਂ ਤੋਂ ਪਾਈ ਨਿਜਾਤ

ਸੀ.ਐੱਮ. ਦੀ ਯੋਗਸ਼ਾਲਾ ਨਾਲ ਜਿਲ੍ਹੇ ਦੇ ਕਈ ਨਾਗਰਿਕਾਂ ਨੇ ਵੱਖ ਵੱਖ ਬਿਮਾਰੀਆਂ ਤੋਂ ਪਾਈ ਨਿਜਾਤ

ਪੰਜਾਬ ਦੇ ਸਾਰੇ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਦਾ ਕਾਰਜ ਸ਼ੁਰੂ: ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਦੇ ਸਾਰੇ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਦਾ ਕਾਰਜ ਸ਼ੁਰੂ: ਤਰੁਨਪ੍ਰੀਤ ਸਿੰਘ ਸੌਂਦ