Monday, April 21, 2025  

ਪੰਜਾਬ

ਤਰੁਨਪ੍ਰੀਤ ਸਿੰਘ ਸੌਂਦ ਨੇ ਮੰਡੀ ਗੋਬਿੰਦਗੜ੍ਹ ਵਿਖੇ ਕਰਵਾਈ ਮੈਰਾਥਨ ਵਿੱਚ ਲਿਆ ਹਿੱਸਾ

April 18, 2025
ਸ੍ਰੀ ਫ਼ਤਹਿਗੜ੍ਹ ਸਾਹਿਬ/18 ਅਪ੍ਰੈਲ:
(ਰਵਿੰਦਰ ਸਿੰਘ ਢੀਂਡਸਾ)
 
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਵੀਰਵਾਰ ਸਵੇਰੇ ਇਨਡੋਰ ਸਟੇਡੀਅਮ ਤੋਂ ਸ਼ੁਰੂ ਕਰਵਾਈ ਮੈਰਾਥਨ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਲਾਜ਼ਮੀ ਹੈ ਪਰ ਹਰ ਮੁਹਿੰਮ ਦੀ ਸਫਲਤਾ ਲਈ ਨੌਜਵਾਨਾਂ ਦਾ ਯੋਗਦਾਨ ਅਹਿਮ ਹੁੰਦਾ ਹੈ ਤੇ ਪੰਜਾਬ ਦੇ ਨੌਜਵਾਨ ਹੁਣ ਇਸ ਬੁਰਾਈ ਦੇ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿੱਢੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਵਿੱਚ ਵੱਧ ਚੜ੍ਹ ਕੇ ਯੋਗਦਾਨ ਪਾ ਰਹੇ ਹਨ। ਉਨ੍ਹਾਂ ਨੇ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਸਮਾਜ ਦੇ ਹਰ ਵਰਗ ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਕਈ ਪ੍ਰੋਗਰਾਮ ਵੱਡੇ ਪੱਧਰ ਉੱਤੇ ਚੱਲ ਰਹੇ ਹਨ। ਪੰਜਾਬ ਸਰਕਾਰ ਵੱਲੋਂ "ਯੁੱਧ ਨਸ਼ਿਆਂ ਵਿਰੁੱਧ" ਤਹਿਤ ਸਬ ਕਮੇਟੀ ਬਣਾਈ ਗਈ ਹੈ ਤੇ ਉਹ ਖੁਦ ਇਸ ਕਮੇਟੀ ਦਾ ਹਿੱਸਾ ਹਨ। ਇਸ ਕਮੇਟੀ ਵੱਲੋਂ ਰੋਜ਼ਾਨਾ ਪੱਧਰ 'ਤੇ ਨਸ਼ਿਆਂ ਖਿਲਾਫ ਜੰਗ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਜਾਂਦਾ ਹੈ।1 ਮਾਰਚ 2025 ਤੋਂ ਸ਼ੁਰੂ ਹੋਈ ਇਸ ਮੁਹਿੰਮ ਤਹਿਤ ਵੱਡੀ ਗਿਣਤੀ ਤਸਕਰ ਫੜ੍ਹੇ ਗਏ ਹਨ ਤੇ ਉਨ੍ਹਾਂ ਦੀਆਂ ਨਾਜ਼ਾਇਜ਼ ਉਸਾਰੀਆਂ ਢਾਹੀਆਂ ਜਾ ਰਹੀਆਂ ਹਨ। ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਅਦਾਕਾਰਾਂ ਵੱਲੋਂ ਨੌਜਵਾਨਾਂ ਨੂੰ ਪ੍ਰੇਰਿਤ ਕਰਨ ਨਾਲ ਨੌਜਵਾਨਾਂ ਨੂੰ ਬਹੁਤ ਉਤਸ਼ਾਹ ਮਿਲਦਾ ਹੈ, ਜਿਸ ਲਈ ਉਨ੍ਹਾਂ ਨੇ ਮੈਰਾਥਨ ਵਿੱਚ ਪੁੱਜੇ ਅਦਾਕਾਰਾਂ ਕਰਮਜੀਤ ਅਨਮੋਲ, ਦੇਵ ਖਰੌੜ ਤੇ ਬੀਨੂੰ ਢਿੱਲੋਂ ਦਾ ਧੰਨਵਾਦ ਕੀਤਾ। ਮੈਰਾਥਨ ਵਿੱਚ ਹਰ ਉਮਰ ਵਰਗ ਦੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਿਹਾ ਕਿ ਨਸ਼ਿਆਂ ਤੋਂ ਸਭਨਾਂ ਨੂੰ ਦੂਰ ਰਹਿਣਾ ਚਾਹੀਦਾ ਹੈ ਅਤੇ ਸਾਡੇ ਆਸ-ਪਾਸ ਜਿਹੜਾ ਵੀ ਵਿਅਕਤੀ ਨਸ਼ਿਆਂ ਦੀ ਦਲਦਲ ਵਿਚ ਫਸਿਆ ਹੋਇਆ ਹੈ, ਉਸ ਨੂੰ ਸਹੀ ਰਾਹ ਉੱਤੇ ਲੈ ਕੇ ਆਉਣ ਲਈ ਯਤਨ ਕੀਤੇ ਜਾਣ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਜਾਂ ਸੌਦਾਗਰਾਂ ਦੀ ਜਾਣਕਾਰੀ ਤੁਰੰਤ ਬਿਨਾਂ ਕਿਸੇ ਡਰ ਦੇ ਪੁਲੀਸ ਨੂੰ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਮੈਰਾਥਨ ਵਿਚ ਹਜ਼ਾਰਾਂ ਨੌਜਵਾਨਾਂ ਨੇ ਸ਼ਮੂਲੀਅਤ ਕਰਕੇ ਸਪੱਸ਼ਟ ਸੁਨੇਹਾ ਦਿੱਤਾ ਹੈ ਕਿ ਪੰਜਾਬ ਦੀ ਜਵਾਨੀ ਹੁਣ ਪੰਜਾਬ ਸਰਕਾਰ ਦਾ ਸਾਥ ਦਿੰਦੀ ਹੋਈ ਨਸ਼ਿਆਂ ਦਾ ਖਾਤਮਾ ਕਰ ਕੇ ਹੀ ਦਮ ਲਵੇਗੀ। ਮੈਰਾਥਨ ਕਰਵਾਉਣ ਵਿੱਚ ਨਗਰ ਕੌਂਸਲ ਦੇ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ ਦਾ ਮੁੱਖ ਯੋਗਦਾਨ ਰਿਹਾ। ਇਸ ਮੌਕੇ ਕੌਮਾਂਤਰੀ ਨਿਸ਼ਾਨੇਬਾਜ਼ ਅਰਜੁਨ ਚੀਮਾ ਨੇ ਵੀ ਹਾਜ਼ਰੀ ਲਗਵਾਈ ਤੇ ਨੌਜਵਾਨਾਂ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ। ਸਮਾਗਮ ਦੌਰਾਨ ਜ਼ਿਲ੍ਹਾ ਪੁਲੀਸ ਮੁਖੀ ਸ਼ੁਭਮ ਅਗਰਵਾਲ ਨੇ ਵੀ ਵਿਚਾਰ ਸਾਂਝੇ ਕੀਤੇ। ਦੌੜ ਜਿੱਤਣ ਵਾਲਿਆਂ ਨੂੰ ਇਨਾਮਾਂ ਤੇ ਮੈਡਲਾਂ ਨਾਲ ਨਿਵਾਜਿਆ ਗਿਆ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੁਲਿਸ ਦੁਆਰਾ ਨਸ਼ਿਆਂ ਵਿਰੁੱਧ ਸਹਿਯੋਗ ਲਈ ਸ਼ਹਿਰ ਵਾਸੀਆਂ ਨੂੰ ਕੀਤੀ ਅਪੀਲ

ਪੁਲਿਸ ਦੁਆਰਾ ਨਸ਼ਿਆਂ ਵਿਰੁੱਧ ਸਹਿਯੋਗ ਲਈ ਸ਼ਹਿਰ ਵਾਸੀਆਂ ਨੂੰ ਕੀਤੀ ਅਪੀਲ

ਨਸ਼ਾ ਵੇਚਣ ਤੇ ਖ਼ਰੀਦਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ : ਗੁਰਵਿੰਦਰ ਸਿੰਘ ਬੱਲ

ਨਸ਼ਾ ਵੇਚਣ ਤੇ ਖ਼ਰੀਦਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ : ਗੁਰਵਿੰਦਰ ਸਿੰਘ ਬੱਲ

ਪੁਲਿਸ ਨੇ ਨਸ਼ਾ ਤਕਸਰ ਦੀ 11 ਲੱਖ 45 ਹਜ਼ਾਰ ਰੁਪਏ ਦੀ ਪ੍ਰਾਪਰਟੀ ਨੂੰ ਕੀਤਾ ਸੀਲ-ਲਗਾਇਆ ਨੋਟਿਸ

ਪੁਲਿਸ ਨੇ ਨਸ਼ਾ ਤਕਸਰ ਦੀ 11 ਲੱਖ 45 ਹਜ਼ਾਰ ਰੁਪਏ ਦੀ ਪ੍ਰਾਪਰਟੀ ਨੂੰ ਕੀਤਾ ਸੀਲ-ਲਗਾਇਆ ਨੋਟਿਸ

ਅੱਗ ਲੱਗਣ ਨਾਲ ਕਿਸਾਨਾਂ ਦਾ  ਹੋਇਆ ਨੁਕਸਾਨ

ਅੱਗ ਲੱਗਣ ਨਾਲ ਕਿਸਾਨਾਂ ਦਾ ਹੋਇਆ ਨੁਕਸਾਨ

ਪੰਜਾਬ ਵਿੱਚ 1 ਕਰੋੜ ਰੁਪਏ ਦੀ ਫਿਰੌਤੀ ਦੀ ਕੋਸ਼ਿਸ਼ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ

ਪੰਜਾਬ ਵਿੱਚ 1 ਕਰੋੜ ਰੁਪਏ ਦੀ ਫਿਰੌਤੀ ਦੀ ਕੋਸ਼ਿਸ਼ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ

ਨਸ਼ਿਆਂ ਦੇ ਖਾਤਮੇ ਲਈ ਚਲਾਈ ਮੁਹਿੰਮ ਵਿੱਚ ਹਰੇਕ ਨਾਗਰਿਕ ਦੇਵੇ ਉਸਾਰੂ ਸਹਿਯੋਗ-ਡਿਪਟੀ ਕਮਿਸ਼ਨਰ

ਨਸ਼ਿਆਂ ਦੇ ਖਾਤਮੇ ਲਈ ਚਲਾਈ ਮੁਹਿੰਮ ਵਿੱਚ ਹਰੇਕ ਨਾਗਰਿਕ ਦੇਵੇ ਉਸਾਰੂ ਸਹਿਯੋਗ-ਡਿਪਟੀ ਕਮਿਸ਼ਨਰ

ਆਯੁਰਵੇਦ ਦੀ ਵਿਸ਼ਵ ਪੱਧਰੀ ਸ਼ਾਨ: ਡਾ. ਹਿਤੇੰਦਰ ਸੂਰੀ ਨੂੰ ਵੈਦ੍ਯਰਤਨਮ ਔਸ਼ਧਸ਼ਾਲਾ ਵੱਲੋਂ ਕੀਤਾ ਗਿਆ ਸਨਮਾਨਿਤ

ਆਯੁਰਵੇਦ ਦੀ ਵਿਸ਼ਵ ਪੱਧਰੀ ਸ਼ਾਨ: ਡਾ. ਹਿਤੇੰਦਰ ਸੂਰੀ ਨੂੰ ਵੈਦ੍ਯਰਤਨਮ ਔਸ਼ਧਸ਼ਾਲਾ ਵੱਲੋਂ ਕੀਤਾ ਗਿਆ ਸਨਮਾਨਿਤ

ਰਾਜ ਦੇ ਨਸ਼ਾ ਛੁਡਾਊ ਕੇਂਦਰਾਂ ਵਿੱਚ 5 ਹਜ਼ਾਰ ਵਾਧੂ ਬਿਸਤਰਿਆਂ ਦਾ ਕੀਤਾ ਪ੍ਰਬੰਧ-ਸਿਹਤ ਮੰਤਰੀ 

ਰਾਜ ਦੇ ਨਸ਼ਾ ਛੁਡਾਊ ਕੇਂਦਰਾਂ ਵਿੱਚ 5 ਹਜ਼ਾਰ ਵਾਧੂ ਬਿਸਤਰਿਆਂ ਦਾ ਕੀਤਾ ਪ੍ਰਬੰਧ-ਸਿਹਤ ਮੰਤਰੀ 

ਸੀ.ਐੱਮ. ਦੀ ਯੋਗਸ਼ਾਲਾ ਨਾਲ ਜਿਲ੍ਹੇ ਦੇ ਕਈ ਨਾਗਰਿਕਾਂ ਨੇ ਵੱਖ ਵੱਖ ਬਿਮਾਰੀਆਂ ਤੋਂ ਪਾਈ ਨਿਜਾਤ

ਸੀ.ਐੱਮ. ਦੀ ਯੋਗਸ਼ਾਲਾ ਨਾਲ ਜਿਲ੍ਹੇ ਦੇ ਕਈ ਨਾਗਰਿਕਾਂ ਨੇ ਵੱਖ ਵੱਖ ਬਿਮਾਰੀਆਂ ਤੋਂ ਪਾਈ ਨਿਜਾਤ

ਪੰਜਾਬ ਦੇ ਸਾਰੇ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਦਾ ਕਾਰਜ ਸ਼ੁਰੂ: ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਦੇ ਸਾਰੇ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਦਾ ਕਾਰਜ ਸ਼ੁਰੂ: ਤਰੁਨਪ੍ਰੀਤ ਸਿੰਘ ਸੌਂਦ