ਸ੍ਰੀ ਫਤਹਿਗੜ੍ਹ ਸਾਹਿਬ/19 ਅਪ੍ਰੈਲ:
(ਰਵਿੰਦਰ ਸਿੰਘ ਢੀਂਡਸਾ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਸੀ.ਐੱਮ. ਦੀ ਯੋਗਸ਼ਾਲਾ’ ਨੂੰ ਜ਼ਿਲ੍ਹੇ ਵਿੱਚ ਲੋਕਾਂ ਦਾ ਭਾਰੀ ਸਮਰਥਨ ਮਿਲ ਰਿਹਾ ਹੈ। ਜ਼ਿਲ੍ਹੇ ਦੀਆਂ ਸਾਰੀਆਂ ਸਬ-ਡਵੀਜ਼ਨਾਂ ਦੇ ਸ਼ਹਿਰੀ ਅਤੇ ਪਿੰਡਾਂ ਵਾਲੇ ਇਲਾਕਿਆਂ ਵਿੱਚ ਹਰ ਰੋਜ਼ ਯੋਗ ਟ੍ਰੇਨਿੰਗ ਕੈਂਪ ਲਾਏ ਜਾ ਰਹੇ ਹਨ, ਜਿਨ੍ਹਾਂ ਵਿੱਚ ਵੱਡੀ ਗਿਣਤੀ ਨਾਗਰਿਕ ਭਾਗ ਲੈ ਕੇ ਲਾਭ ਪ੍ਰਾਪਤ ਕਰ ਰਹੇ ਹਨ।ਇਸ ਪ੍ਰੋਜੈਕਟ ਦੀ ਜਿਲ੍ਹਾ ਕੋਆਰਡੀਨੇਟਰ ਰਮਨਜੀਤ ਕੌਰ ਨੇ ਦੱਸਿਆ ਕਿ ਲੋਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਕੈਂਪ ਰਿਹਾਇਸ਼ੀ ਇਲਾਕਿਆਂ ਦੇ ਨੇੜਲੇ ਸਾਂਝੇ ਸਥਾਨਾਂ ‘ਤੇ ਲਾਏ ਜਾ ਰਹੇ ਹਨ। ਇਨ੍ਹਾਂ ਕੈਂਪਾਂ ਵਿੱਚ ਵੱਖ-ਵੱਖ ਉਮਰਾਂ ਦੇ ਲੋਕ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਹਾਸਲ ਕਰ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਸੁੱਖਮ ਵਿਆਯਮ, ਸਥੂਲ ਵਿਆਯਮ, ਆਸਨ, ਧਿਆਨ, ਪ੍ਰਾਣਾਯਾਮ ਆਦਿ ਰਾਹੀਂ ਸਰਵਾਈਕਲ, ਪਿੱਠ ਦਰਦ, ਚਿੰਤਾ, ਜੋੜਾਂ ਦੇ ਦਰਦ, ਮੋਟਾਪਾ, ਹਾਈ ਅਤੇ ਲੋ ਬਲੱਡ ਪ੍ਰੈਸ਼ਰ ਵਰਗੀਆਂ ਬਿਮਾਰੀਆਂ ਤੋਂ ਛੁਟਕਾਰਾ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੀ. ਐਮ. ਦੀ ਯੋਗਸ਼ਾਲਾ ਤਹਿਤ ਫਤਹਿਗੜ੍ਹ ਸਾਹਿਬ ਜਿਲ੍ਹੇ ਦੇ ਸਰਹਿੰਦ, ਮੰਡੀ ਗੋਬਿੰਦਗੜ੍ਹ, ਅਮਲੋਹ, ਖਮਾਣੋ ਤੇ ਬਸੀ ਪਠਾਣਾ ਵਿਖੇ ਯੋਗ ਕਲਾਸਾਂ ਲਗਾਈਆਂ ਜਾ ਰਹੀਆਂ ਹਨ।ਯੋਗ ਦਾ ਪੂਰਾ ਲਾਭ ਲੈਣ ਲਈ ਟੋਲ ਫਰੀ ਨੰਬਰ 76694-00500 ‘ਤੇ ਸੰਪਰਕ ਕੀਤਾ ਜਾ ਸਕਦਾ ਹੈ ਜਾਂ [
https://cmdiyogshala.punjab.gov.in](
https://cmdiyogshala.punjab.gov.in) ‘ਤੇ ਲੌਗ ਇਨ ਕੀਤਾ ਜਾ ਸਕਦਾ ਹੈ।