Monday, April 21, 2025  

ਪੰਜਾਬ

ਰਾਜ ਦੇ ਨਸ਼ਾ ਛੁਡਾਊ ਕੇਂਦਰਾਂ ਵਿੱਚ 5 ਹਜ਼ਾਰ ਵਾਧੂ ਬਿਸਤਰਿਆਂ ਦਾ ਕੀਤਾ ਪ੍ਰਬੰਧ-ਸਿਹਤ ਮੰਤਰੀ 

April 19, 2025

 

ਸ੍ਰੀ ਫ਼ਤਹਿਗੜ੍ਹ ਸਾਹਿਬ/ 19 ਅਪ੍ਰੈਲ:
(ਰਵਿੰਦਰ ਸਿੰਘ ਢੀਂਡਸਾ)
 
ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦਾ ਖਾਤਮਾ ਕਰਨ ਲਈ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਨਸ਼ਿਆਂ ਦੀ ਗ੍ਰਿਫਤ ਵਿੱਚ ਫਸੇ ਵਿਅਕਤੀਆਂ ਦਾ ਇਲਾਜ ਕਰਨ ਲਈ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਦੇ ਨਸ਼ਾ ਛੁਡਾਊ ਕੇਂਦਰਾਂ ਵਿੱਚ 5 ਹਜ਼ਾਰ ਵਾਧੂ ਬਿਸਤਰਿਆਂ ਦਾ ਪ੍ਰਬੰਧ ਕੀਤਾ ਗਿਆ ਹੈ। ਇਹ ਜਾਣਕਾਰੀ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਜਾਇਜ਼ਾ ਲੈਣ ਅਤੇ ਮੱਛਰਾਂ ਤੇ ਗੰਦੇ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਲੜ੍ਹੇ ਜਾ ਰਹੇ ਯੁੱਧ ਨੂੰ ਜਮੀਨੀ ਪੱਧਰ ਤੇ ਸਫਲ ਬਣਾਉਣ ਲਈ ਵੱਖ-ਵੱਖ ਵਿਭਾਗਾਂ ਦੀਆਂ ਕੁਆਰਡੀਨੇਸ਼ਨ ਕਮੇਟੀਆਂ ਬਣਾਈਆਂ ਗਈਆਂ ਹਨ ਤਾਂ ਜੋ ਇਸ ਲਾਹਣਤ ਦੇ ਖਾਤਮੇ ਵਿੱਚ ਸਮੂਹ ਵਿਭਾਗ ਆਪਸੀ ਤਾਲਮੇਲ ਨਾਲ ਵਿਆਪਕ ਯੋਜਨਾ ਉਲੀਕ ਸਕਣ। ਸਿਹਤ ਮੰਤਰੀ ਨੇ ਦੱਸਿਆ ਕਿ ਨਸ਼ੇ ਛੱਡਣ ਵਾਲੇ ਵਿਅਕਤੀਆਂ ਨੂੰ ਮੁੜ ਤੋਂ ਮੁੱਖ ਧਾਰਾ ਵਿੱਚ ਸ਼ਾਮਲ ਕਰਕੇ ਬਿਹਤਰ ਜਿੰਦਗੀ ਜਿਉਣ ਦਾ ਮੌਕਾ ਪ੍ਰਦਾਨ ਕਰਨ ਲਈ ਨਸ਼ਾ ਛੁਡਾਊ ਕੇਂਦਰਾਂ ਵਿੱਚ ਸਕਿੱਲ ਡਿਵੈਲਪਮੈਂਟ ਕੋਰਸ ਵੀ ਸ਼ੁਰੂ ਕਰਵਾਏ ਜਾ ਰਹੇ ਹਨ ਅਤੇ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲ ਮਰੀਜਾਂ ਲਈ ਯੋਗਾ ਕਲਾਸਾਂ ਵੀ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਛੋਟੀ ਉਮਰ ਦੇ ਬੱਚਿਆਂ ਵਿੱਚ ਨਸ਼ਿਆਂ ਦੇ ਵੱਧ ਰਹੇ ਰੁਝਾਨ ਨੂੰ ਰੋਕਣ ਲਈ ਸਕੂਲਾਂ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਜਾਗਰੂਕਤਾ ਗਤੀਵਿਧੀਆਂ ਸ਼ੁਰੂ ਕੀਤੀਆਂ ਜਾਣ। ਉਨ੍ਹਾਂ ਦੱਸਿਆ ਕਿ ਦਿਹਾਤੀ ਖੇਤਰ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਣਤ ਤੋਂ ਦੂਰ ਰੱਖਣ ਲਈ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਖੇਡ ਮੈਦਾਨ, ਜਿੰਮ ਤੇ ਪਾਰਕ ਬਣਾਉਣ ਦੀ ਯੋਜਨਾ ਵੀ ਤਿਆਰ ਕੀਤੀ ਗਈ ਹੈ ਜਿਸ ਤੇ ਛੇਤੀ ਹੀ ਅਮਲ ਸ਼ੁਰੂ ਹੋ ਜਾਵੇਗਾ।ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਮੱਛਰਾਂ ਤੇ ਗੰਦੇ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਤੁਰੰਤ ਗਤੀਵਿਧੀਆਂ ਸ਼ੁਰੂ ਕੀਤੀਆਂ ਜਾਣ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਕੂਲਾਂ ਵਿੱਚ ਪੀਣ ਵਾਲੇ ਪਾਣੀ ਦੀਆਂ ਟੈਂਕੀਆਂ ਦੀ ਨਿਰੰਤਰ ਸਫਾਈ ਕਰਵਾਉਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਸਥਾਨਕ ਸਰਕਾਰਾਂ ਵਿਭਾਗ, ਸਿਹਤ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਡੇਂਗੂ, ਚਿਕਨਗੁਣੀਆਂ ਤੇ ਮਲੇਰੀਆ ਦੀ ਰੋਕਥਾਮ ਲਈ 21 ਅਪ੍ਰੈਲ ਤੋਂ ਵਿਆਪਕ ਪੱਧਰ ਤੇ ਫੌਗਿੰਗ ਸ਼ੁਰੂ ਕੀਤੀ ਜਾਵੇ ਤਾਂ ਜੋ ਲੋਕਾਂ ਨੂੰ ਇਨ੍ਹਾਂ ਬਿਮਾਰੀਆਂ ਤੋਂ ਬਚਾਇਆ ਜਾ ਸਕੇ। ਉਨ੍ਹਾਂ ਸਿਵਲ ਸਰਜਨ ਨੂੰ ਕਿਹਾ ਕਿ ਪਿੰਡਾਂ ਦੇ ਛੱਪੜਾਂ ਵਿੱਚ ਗੰਬੂਜੀਆ ਮੱਛੀਆਂ ਛੱਡਣ ਸਬੰਧੀ ਫੌਰੀ ਕਾਰਵਾਈ ਸ਼ੁਰੂ ਕੀਤੀ ਜਾਵੇ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਸਰਕਾਰ ਹੈ ਜਿਸ ਨੇ ਸਾਰੇ ਨਾਗਰਿਕਾਂ ਨੂੰ 10 ਲੱਖ ਰੁਪਏ ਤੱਕ ਦੇ ਮੁਫਤ ਇਲਾਜ ਦੀ ਸਹੂਲਤ ਦੇਣ ਲਈ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਕਾਰਡ ਬਣਾਉਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਹਸਪਤਾਲਾਂ ਅੰਦਰ ਜਾ ਕੇ ਲੜਾਈ ਝਗੜਾ ਕਰਨ ਵਾਲਿਆਂ ਵਿਰੁੱਧ ਗੈਰ ਜਮਾਨਤੀ ਮੁਕੱਦਮੇ ਦਰਜ਼ ਕਰਵਾਏ ਜਾਣਗੇ। ਉਨ੍ਹਾਂ ਮੀਡੀਆ ਨੂੰ ਅਪੀਲ ਕੀਤੀ ਕਿ ਸ਼ੋਸ਼ਲ ਮੀਡੀਆ ਤੇ ਕੋਈ ਵੀ ਪੋਸਟ ਪਾਉਣ ਜਾਂ ਫਾਰਵਰਡ ਕਰਨ ਤੋਂ ਪਹਿਲਾਂ ਤੱਥਾਂ ਦੀ ਪੂਰੀ ਤਰ੍ਹਾਂ ਘੋਖ ਕੀਤੀ ਜਾਵੇ ਤਾਂ ਜੋ ਸਮਾਜ ਅੰਦਰ ਬਿਨਾਂ ਵਜ੍ਹਾ ਤਣਾਅ ਦਾ ਮਾਹੌਲ ਪੈਦਾ ਨਾ ਹੋਵੇ।ਇਸ ਮੌਕੇ ਕੈਬਨਿਟ ਮੰਤਰੀ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਸ਼ਲਾਘਾਯੋਗ ਯੋਗਦਾਨ ਪਾਉਣ ਲਈ ਅਮਲੋਹ ਦੇ ਐਸ.ਡੀ.ਐਮ. ਚੇਤਨ ਬੰਗੜ ਤੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਜਸਪ੍ਰੀਤ ਕੌਰ ਨੂੰ ਵਿਸ਼ੇਸ਼ ਤੌਰ ਤੇ ਸਨਮਾਨਤ ਵੀ ਕੀਤਾ। ਮੀਟਿੰਗ ਵਿੱਚ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ, ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ, ਐਸ.ਪੀ. (ਡੀ) ਰਾਕੇਸ਼ ਯਾਦਵ, ਐਸ.ਡੀ.ਐਮ. ਬਸੀ ਪਠਾਣਾ ਹਰਬੀਰ ਕੌਰ, ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਪੁਲਿਸ ਦੁਆਰਾ ਨਸ਼ਿਆਂ ਵਿਰੁੱਧ ਸਹਿਯੋਗ ਲਈ ਸ਼ਹਿਰ ਵਾਸੀਆਂ ਨੂੰ ਕੀਤੀ ਅਪੀਲ

ਪੁਲਿਸ ਦੁਆਰਾ ਨਸ਼ਿਆਂ ਵਿਰੁੱਧ ਸਹਿਯੋਗ ਲਈ ਸ਼ਹਿਰ ਵਾਸੀਆਂ ਨੂੰ ਕੀਤੀ ਅਪੀਲ

ਨਸ਼ਾ ਵੇਚਣ ਤੇ ਖ਼ਰੀਦਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ : ਗੁਰਵਿੰਦਰ ਸਿੰਘ ਬੱਲ

ਨਸ਼ਾ ਵੇਚਣ ਤੇ ਖ਼ਰੀਦਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ : ਗੁਰਵਿੰਦਰ ਸਿੰਘ ਬੱਲ

ਪੁਲਿਸ ਨੇ ਨਸ਼ਾ ਤਕਸਰ ਦੀ 11 ਲੱਖ 45 ਹਜ਼ਾਰ ਰੁਪਏ ਦੀ ਪ੍ਰਾਪਰਟੀ ਨੂੰ ਕੀਤਾ ਸੀਲ-ਲਗਾਇਆ ਨੋਟਿਸ

ਪੁਲਿਸ ਨੇ ਨਸ਼ਾ ਤਕਸਰ ਦੀ 11 ਲੱਖ 45 ਹਜ਼ਾਰ ਰੁਪਏ ਦੀ ਪ੍ਰਾਪਰਟੀ ਨੂੰ ਕੀਤਾ ਸੀਲ-ਲਗਾਇਆ ਨੋਟਿਸ

ਅੱਗ ਲੱਗਣ ਨਾਲ ਕਿਸਾਨਾਂ ਦਾ  ਹੋਇਆ ਨੁਕਸਾਨ

ਅੱਗ ਲੱਗਣ ਨਾਲ ਕਿਸਾਨਾਂ ਦਾ ਹੋਇਆ ਨੁਕਸਾਨ

ਪੰਜਾਬ ਵਿੱਚ 1 ਕਰੋੜ ਰੁਪਏ ਦੀ ਫਿਰੌਤੀ ਦੀ ਕੋਸ਼ਿਸ਼ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ

ਪੰਜਾਬ ਵਿੱਚ 1 ਕਰੋੜ ਰੁਪਏ ਦੀ ਫਿਰੌਤੀ ਦੀ ਕੋਸ਼ਿਸ਼ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ

ਨਸ਼ਿਆਂ ਦੇ ਖਾਤਮੇ ਲਈ ਚਲਾਈ ਮੁਹਿੰਮ ਵਿੱਚ ਹਰੇਕ ਨਾਗਰਿਕ ਦੇਵੇ ਉਸਾਰੂ ਸਹਿਯੋਗ-ਡਿਪਟੀ ਕਮਿਸ਼ਨਰ

ਨਸ਼ਿਆਂ ਦੇ ਖਾਤਮੇ ਲਈ ਚਲਾਈ ਮੁਹਿੰਮ ਵਿੱਚ ਹਰੇਕ ਨਾਗਰਿਕ ਦੇਵੇ ਉਸਾਰੂ ਸਹਿਯੋਗ-ਡਿਪਟੀ ਕਮਿਸ਼ਨਰ

ਆਯੁਰਵੇਦ ਦੀ ਵਿਸ਼ਵ ਪੱਧਰੀ ਸ਼ਾਨ: ਡਾ. ਹਿਤੇੰਦਰ ਸੂਰੀ ਨੂੰ ਵੈਦ੍ਯਰਤਨਮ ਔਸ਼ਧਸ਼ਾਲਾ ਵੱਲੋਂ ਕੀਤਾ ਗਿਆ ਸਨਮਾਨਿਤ

ਆਯੁਰਵੇਦ ਦੀ ਵਿਸ਼ਵ ਪੱਧਰੀ ਸ਼ਾਨ: ਡਾ. ਹਿਤੇੰਦਰ ਸੂਰੀ ਨੂੰ ਵੈਦ੍ਯਰਤਨਮ ਔਸ਼ਧਸ਼ਾਲਾ ਵੱਲੋਂ ਕੀਤਾ ਗਿਆ ਸਨਮਾਨਿਤ

ਸੀ.ਐੱਮ. ਦੀ ਯੋਗਸ਼ਾਲਾ ਨਾਲ ਜਿਲ੍ਹੇ ਦੇ ਕਈ ਨਾਗਰਿਕਾਂ ਨੇ ਵੱਖ ਵੱਖ ਬਿਮਾਰੀਆਂ ਤੋਂ ਪਾਈ ਨਿਜਾਤ

ਸੀ.ਐੱਮ. ਦੀ ਯੋਗਸ਼ਾਲਾ ਨਾਲ ਜਿਲ੍ਹੇ ਦੇ ਕਈ ਨਾਗਰਿਕਾਂ ਨੇ ਵੱਖ ਵੱਖ ਬਿਮਾਰੀਆਂ ਤੋਂ ਪਾਈ ਨਿਜਾਤ

ਪੰਜਾਬ ਦੇ ਸਾਰੇ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਦਾ ਕਾਰਜ ਸ਼ੁਰੂ: ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਦੇ ਸਾਰੇ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਦਾ ਕਾਰਜ ਸ਼ੁਰੂ: ਤਰੁਨਪ੍ਰੀਤ ਸਿੰਘ ਸੌਂਦ

ਸਰਕਾਰ ਨੇ ਆਮ ਆਦਮੀ ਕਲੀਨਿਕਾਂ ਦੇ ਲੈਬ ਟੈਸਟਾਂ ਵਿੱਚ ਕੀਤਾ ਵਾਧਾ : ਡਾ. ਦਵਿੰਦਰਜੀਤ ਕੌਰ 

ਸਰਕਾਰ ਨੇ ਆਮ ਆਦਮੀ ਕਲੀਨਿਕਾਂ ਦੇ ਲੈਬ ਟੈਸਟਾਂ ਵਿੱਚ ਕੀਤਾ ਵਾਧਾ : ਡਾ. ਦਵਿੰਦਰਜੀਤ ਕੌਰ