Monday, April 21, 2025  

ਪੰਜਾਬ

ਨਸ਼ਿਆਂ ਦੇ ਖਾਤਮੇ ਲਈ ਚਲਾਈ ਮੁਹਿੰਮ ਵਿੱਚ ਹਰੇਕ ਨਾਗਰਿਕ ਦੇਵੇ ਉਸਾਰੂ ਸਹਿਯੋਗ-ਡਿਪਟੀ ਕਮਿਸ਼ਨਰ

April 19, 2025
 
ਸ੍ਰੀ ਫ਼ਤਹਿਗੜ੍ਹ ਸਾਹਿਬ/19 ਅਪ੍ਰੈਲ:
(ਰਵਿੰਦਰ ਸਿੰਘ ਢੀਂਡਸਾ)
 
ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਹਰੇਕ ਨਾਗਰਿਕ ਨੂੰ ਉਸਾਰੂ ਸਹਿਯੋਗ ਦੇਣਾ ਚਾਹੀਦਾ ਹੈ ਤਾਂ ਜੋ ਨਸ਼ਿਆਂ ਦੀ ਲਾਹਣਤ ਦਾ ਜੜ੍ਹੋਂ ਖਾਤਮਾ ਕੀਤਾ ਜਾ ਸਕੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਕੀਤਾ। ਉਨ੍ਹਾਂ ਦੱਸਿਆ ਕਿ ਨੌਜਵਾਨ ਵਰਗ ਨੂੰ ਨਸ਼ਿਆਂ ਦੀ ਗ੍ਰਿਫਤ ਵਿੱਚੋਂ ਬਾਹਰ ਕੱਢਣਾ ਅੱਜ ਦੇ ਸਮੇਂ ਦੀ ਮੁੱਖ ਲੋੜ ਹੈ ਕਿਉਂਕਿ ਜੇਕਰ ਆਪਣੀ ਨੌਜਵਾਨ ਪੀੜ੍ਹੀ ਨੂੰ ਬਚਾਉਣ ਲਈ ਅਸੀਂ ਹੁਣ ਵੀ ਸੁਚੇਤ ਨਾ ਹੋਏ ਤਾਂ ਇਸ ਦੇ ਭਿਆਨਕ ਨਤੀਜੇ ਭੁਗਤਣੇ ਪੈ ਸਕਦੇ ਹਨ।ਡਾ. ਸੋਨਾ ਥਿੰਦ ਨੇ ਦੱਸਿਆ ਕਿ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਸਕੂਲਾਂ ਵਿੱਚ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਜਾ ਰਹੇ ਹਨ ਤਾਂ ਜੋ ਛੋਟੀ ਉਮਰ ਤੋਂ ਹੀ ਬੱਚਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਅਧੀਨ ਸਰਕਾਰੀ ਹਾਈ ਸਮਾਰਟ ਸਕੂਲ ਰਾਜਿੰਦਰਗੜ੍ਹ ਵਿਖੇ ਵਿਦਿਆਰਥੀਆਂ ਦੀ ਭਾਸ਼ਣ ਪ੍ਰਤੀਯੋਗਤਾ ਕਰਵਾਈ ਗਈ ਅਤੇ ਅਧਿਆਪਕਾਂ ਨੇ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਸਬੰਧੀ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕੀਤੇ l ਇਸੇ ਤਰ੍ਹਾਂ ਸੈਕੰਡਰੀ ਸਕੂਲ ਬੱਸੀਪਠਾਣਾ ਵਿੱਚ ਨਸ਼ਾ ਵਿਰੋਧੀ ਪੇਂਟਿੰਗ ਮੁਕਾਬਲੇ ਕਰਵਾਏ ਗਏ ਅਤੇ ਸਰਕਾਰੀ ਹਾਈ ਸਕੂਲ ਬਡਲਾ ਵਿਖੇ ਵਿਦਿਆਰਥੀਆਂ ਦੀ ਭਾਸ਼ਣ ਪ੍ਰਤੀਯੋਗਤਾ ਕਰਵਾਈ ਗਈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰੀ ਹਾਈ ਸਕੂਲ ਬਡਵਾਲਾ ਦੇ ਵਿਦਿਆਰਥੀਆਂ ਤੋਂ ਵਿਖੇ ਪੋਸਟਰ ਮੇਕਿੰਗ/ਭਾਸ਼ਣ ਅਤੇ ਚਾਰਟ ਮੇਕਿੰਗ ਕਰਵਾਈ ਗਈ।ਇਸ ਉਪਰੰਤ ਨਸ਼ਿਆਂ ਦੇ ਵਿਰੁੱਧ ਪਿੰਡ ਵਿੱਚ ਰੈਲੀ ਕੱਢੀ ਗਈ ਤੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਗਈ। ਸਰਕਾਰੀ ਹਾਈ ਸਕੂਲ ਬਧੌਛੀ ਕਲਾਂ, ਸਰਕਾਰੀ ਮਿਡਲ ਸਮਾਰਟ ਸਕੂਲ ਭੱਟਮਾਜਰਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਗ ਸਿਕੰਦਰ ਵਿਖੇ ਨਸ਼ਿਆਂ ਵਿਰੁੱਧ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਲਾਣਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੁਹਾਰ ਮਾਜਰਾ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਸਤਫਾਬਾਦ ਦੇ ਵਿਦਿਆਰਥੀਆਂ ਵੱਲੋਂ ਜਾਗਰੂਕਤਾ ਰੈਲੀ ਕੱਢੀ ਗਈ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੁਲਿਸ ਦੁਆਰਾ ਨਸ਼ਿਆਂ ਵਿਰੁੱਧ ਸਹਿਯੋਗ ਲਈ ਸ਼ਹਿਰ ਵਾਸੀਆਂ ਨੂੰ ਕੀਤੀ ਅਪੀਲ

ਪੁਲਿਸ ਦੁਆਰਾ ਨਸ਼ਿਆਂ ਵਿਰੁੱਧ ਸਹਿਯੋਗ ਲਈ ਸ਼ਹਿਰ ਵਾਸੀਆਂ ਨੂੰ ਕੀਤੀ ਅਪੀਲ

ਨਸ਼ਾ ਵੇਚਣ ਤੇ ਖ਼ਰੀਦਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ : ਗੁਰਵਿੰਦਰ ਸਿੰਘ ਬੱਲ

ਨਸ਼ਾ ਵੇਚਣ ਤੇ ਖ਼ਰੀਦਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ : ਗੁਰਵਿੰਦਰ ਸਿੰਘ ਬੱਲ

ਪੁਲਿਸ ਨੇ ਨਸ਼ਾ ਤਕਸਰ ਦੀ 11 ਲੱਖ 45 ਹਜ਼ਾਰ ਰੁਪਏ ਦੀ ਪ੍ਰਾਪਰਟੀ ਨੂੰ ਕੀਤਾ ਸੀਲ-ਲਗਾਇਆ ਨੋਟਿਸ

ਪੁਲਿਸ ਨੇ ਨਸ਼ਾ ਤਕਸਰ ਦੀ 11 ਲੱਖ 45 ਹਜ਼ਾਰ ਰੁਪਏ ਦੀ ਪ੍ਰਾਪਰਟੀ ਨੂੰ ਕੀਤਾ ਸੀਲ-ਲਗਾਇਆ ਨੋਟਿਸ

ਅੱਗ ਲੱਗਣ ਨਾਲ ਕਿਸਾਨਾਂ ਦਾ  ਹੋਇਆ ਨੁਕਸਾਨ

ਅੱਗ ਲੱਗਣ ਨਾਲ ਕਿਸਾਨਾਂ ਦਾ ਹੋਇਆ ਨੁਕਸਾਨ

ਪੰਜਾਬ ਵਿੱਚ 1 ਕਰੋੜ ਰੁਪਏ ਦੀ ਫਿਰੌਤੀ ਦੀ ਕੋਸ਼ਿਸ਼ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ

ਪੰਜਾਬ ਵਿੱਚ 1 ਕਰੋੜ ਰੁਪਏ ਦੀ ਫਿਰੌਤੀ ਦੀ ਕੋਸ਼ਿਸ਼ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ

ਆਯੁਰਵੇਦ ਦੀ ਵਿਸ਼ਵ ਪੱਧਰੀ ਸ਼ਾਨ: ਡਾ. ਹਿਤੇੰਦਰ ਸੂਰੀ ਨੂੰ ਵੈਦ੍ਯਰਤਨਮ ਔਸ਼ਧਸ਼ਾਲਾ ਵੱਲੋਂ ਕੀਤਾ ਗਿਆ ਸਨਮਾਨਿਤ

ਆਯੁਰਵੇਦ ਦੀ ਵਿਸ਼ਵ ਪੱਧਰੀ ਸ਼ਾਨ: ਡਾ. ਹਿਤੇੰਦਰ ਸੂਰੀ ਨੂੰ ਵੈਦ੍ਯਰਤਨਮ ਔਸ਼ਧਸ਼ਾਲਾ ਵੱਲੋਂ ਕੀਤਾ ਗਿਆ ਸਨਮਾਨਿਤ

ਰਾਜ ਦੇ ਨਸ਼ਾ ਛੁਡਾਊ ਕੇਂਦਰਾਂ ਵਿੱਚ 5 ਹਜ਼ਾਰ ਵਾਧੂ ਬਿਸਤਰਿਆਂ ਦਾ ਕੀਤਾ ਪ੍ਰਬੰਧ-ਸਿਹਤ ਮੰਤਰੀ 

ਰਾਜ ਦੇ ਨਸ਼ਾ ਛੁਡਾਊ ਕੇਂਦਰਾਂ ਵਿੱਚ 5 ਹਜ਼ਾਰ ਵਾਧੂ ਬਿਸਤਰਿਆਂ ਦਾ ਕੀਤਾ ਪ੍ਰਬੰਧ-ਸਿਹਤ ਮੰਤਰੀ 

ਸੀ.ਐੱਮ. ਦੀ ਯੋਗਸ਼ਾਲਾ ਨਾਲ ਜਿਲ੍ਹੇ ਦੇ ਕਈ ਨਾਗਰਿਕਾਂ ਨੇ ਵੱਖ ਵੱਖ ਬਿਮਾਰੀਆਂ ਤੋਂ ਪਾਈ ਨਿਜਾਤ

ਸੀ.ਐੱਮ. ਦੀ ਯੋਗਸ਼ਾਲਾ ਨਾਲ ਜਿਲ੍ਹੇ ਦੇ ਕਈ ਨਾਗਰਿਕਾਂ ਨੇ ਵੱਖ ਵੱਖ ਬਿਮਾਰੀਆਂ ਤੋਂ ਪਾਈ ਨਿਜਾਤ

ਪੰਜਾਬ ਦੇ ਸਾਰੇ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਦਾ ਕਾਰਜ ਸ਼ੁਰੂ: ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਦੇ ਸਾਰੇ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਦਾ ਕਾਰਜ ਸ਼ੁਰੂ: ਤਰੁਨਪ੍ਰੀਤ ਸਿੰਘ ਸੌਂਦ

ਸਰਕਾਰ ਨੇ ਆਮ ਆਦਮੀ ਕਲੀਨਿਕਾਂ ਦੇ ਲੈਬ ਟੈਸਟਾਂ ਵਿੱਚ ਕੀਤਾ ਵਾਧਾ : ਡਾ. ਦਵਿੰਦਰਜੀਤ ਕੌਰ 

ਸਰਕਾਰ ਨੇ ਆਮ ਆਦਮੀ ਕਲੀਨਿਕਾਂ ਦੇ ਲੈਬ ਟੈਸਟਾਂ ਵਿੱਚ ਕੀਤਾ ਵਾਧਾ : ਡਾ. ਦਵਿੰਦਰਜੀਤ ਕੌਰ