ਗਿੱਦੜਬਾਹਾ, 19 ਅਪ੍ਰੈਲ (ਸੁਰਿੰਦਰ ਸਿੰਘ ਚੱਠਾ)-
ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ SSP ਸ੍ਰੀ ਮੁਕਤਸਰ ਸਾਹਿਬ ਡਾ. ਅਖਿਲ ਚੌਧਰੀ 9PS ਵੱਲੋਂ ਨਸ਼ਾ ਤਸਕਰਾਂ ਖਿਲਾਫ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ, ਜਿਸ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜਿੰਨਾ ਨਸ਼ਾ ਤਸਕਰਾਂ ਖਿਲਾਫ ਐਨ.ਡੀ.ਪੀ.ਐਸ ਐਕਟ ਦੇ ਕਮਰਸ਼ੀਅਲ ਮਾਤਰਾ ਦੇ ਮੁਕੱਦਮੇ ਦਰਜ ਹਨ ਉਹਨਾਂ ਵੱਲੋਂ ਨਸ਼ਾ ਤਸਕਰੀ ਰਾਹੀਂ ਬਣਾਈ ਗਈ ਪ੍ਰਾਪਰਟੀ ਨੂੰ ਫਰੀਜ਼ ਕਰਵਾਉਣ ਲਈ 686 N4PS 13“ ਤਹਿਤ ਕੇਸ ਤਿਆਰ ਕਰਕੇ ਕੰਪੀਟੈਂਟ ਅਥਾਰਟੀ ਪਾਸ ਭੇਜਿਆ ਜਾ ਰਿਹਾ ਹੈ। ਸ. ਇਕਬਾਲ ਸਿੰਘ ਡੀ.ਐਸ.ਪੀ (ਮਲੋਟ) ਅਤੇ ਸਬ-ਇੰਸਪੈਕਟਰ ਦਰਸ਼ਨ ਸਿੰਘ ਮੁੱਖ ਅਫਸਰ ਥਾਣਾ ਲੱਖੇਵਾਲੀ ਵੱਲੋਂ ਪਿੰਡ ਭੰਗਚਿੜੀ ਦੇ ਨਸ਼ਾ ਤਸਕਰ ਦੀ ਪ੍ਰਾਪਰਟੀ ਨੂੰ ਸੀਲ ਕੀਤਾ ਗਿਆ ਹੈ। ਇਸ ਮੌਕੇ ਐਸ.ਐਸ ਪੀ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਗੁਰਚਰਨ ਸਿੰਘ ਪੁੱਤਰ ਸੁਖਮੰਦਰ ਸਿੰਘ ਵਾਸੀ ਪਿੰਡ ਭੰਗਚਿੜੀ, ਜਿਸ ਦੇ ਖਿਲਾਫ ਕਮਰਸ਼ੀਅਲ ਕੁਆਂਟਿਟੀ ਦੇ ਮੁਕੱਦਮੇ ਦਰਜ਼ ਸਨ, ਜਿਸ ਵੱਲੋਂ ਨਸ਼ਾ ਤਸਕਰੀ ਕਰਕੇ ਪ੍ਰਾਪਰਟੀ ਬਣਾਈ ਗਈ ਹੈ। ਜਿਸ ਪ੍ਰਾਪਰਟੀ ਦੀ ਕੁੱਲ ਕੀਮਤ 11,45,000 ਰੁਪਏ ਬਣਦੀ ਹੈ, ਜਿਸ ਦੀ ਅਟੈਚਮੈਂਟ ਲਈ 686 N4PS 13“ ਤਹਿਤ ਕੇਸ ਤਿਆਰ ਕਰਕੇ ਕੰਪੀਟੈਂਟ ਅਥਾਰਟੀ ਨੂੰ ਭੇਜਿਆ ਸੀ। ਜਿਸ ਦੇ ਆਰਡਰ ਮੌਸੂਲ ਹੋਣ ਤੇ ਉਸਦੀ ਪ੍ਰਾਪਰਟੀ ਦੇ ਬਾਹਰ ਨੋਟਿਸ ਆਰਡਰ ਲਗਾਇਆ ਗਿਆ ਹੈ ਕਿ ਹੁਣ ਉਹ ਇਹ ਪ੍ਰਾਪਰਟੀ ਵੇਚ ਨਹੀ ਸਕੇਗਾ ਅਤੇ ਜਿਸਦਾ ਕੇਸ ਕੰਪੀਟੈਂਟ ਅਥਾਰਟੀ ਪਾਸ ਚੱਲੇਗਾ। ਐਸ.ਐਸ.ਪੀ ਨੇ ਜਾਣਕਾਰੀ ਦਿੰਦੇ ਦੱਸਿਆ ਕਿ 1 ਜਨਵਰੀ 2025 ਤੋਂ ਲੈ ਕੇ ਅੱਜ ਤੱਕ ਕੁੱਲ 10 ਕੇਸ ਕੰਪੀਟੈਂਟ ਅਥੋਰਟੀ ਤੋਂ ਫਰੀਜ ਕਰਵਾਏ ਗਏ ਹਨ, ਜਿਨਾਂ ਦੀ ਕੁੱਲ ਕੀਮਤ 1,35,11,275 ਰੁਪਏ ਬਣਦੀ ਹੈ। ਅੱਗੇ ਵੀ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਜਾਰੀ ਹੈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਨਸ਼ੇ ਦੀ ਤਸਕਰੀ ਕਰਨ ਵਾਲੇ ਨੂੰ ਕਦੇ ਵੀ ਬਖਸ਼ਿਆ ਨਹੀਂ ਜਾਵੇਗਾ ਅਤੇ ਉਸ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।