Tuesday, April 22, 2025  

ਪੰਜਾਬ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 95 ਹਜ਼ਾਰ 169 ਮੀਟਰਕ ਟਨ ਕਣਕ ਦੀ ਹੋਈ ਖਰੀਦ-ਡਿਪਟੀ ਕਮਿਸ਼ਨਰ

April 21, 2025
 
ਸ੍ਰੀ ਫ਼ਤਹਿਗੜ੍ਹ ਸਾਹਿਬ/21 ਅਪ੍ਰੈਲ:
(ਰਵਿੰਦਰ ਸਿੰਘ ਢੀਂਡਸਾ)
 
 ਕਣਕ ਦੀ ਖਰੀਦ ਲਈ ਜ਼ਿਲ੍ਹੇ ਦੀਆਂ ਮਾਰਕੀਟ ਕਮੇਟੀਆਂ ਅਧੀਨ ਆਉਂਦੇ 33 ਖਰੀਦ ਕੇਂਦਰਾਂ ਤੇ ਹੁਣ ਤੱਕ 104112 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 95 ਹਜ਼ਾਰ 169 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਖਰੀਦੀ ਗਈ ਕਣਕ ਵਿੱਚੋਂ 26708 ਮੀਟਰਕ ਟਨ ਕਣਕ ਦੀ ਲਿਫਟਿੰਗ ਕਰਵਾਈ ਗਈ ਹੈ ਤੇ ਖਰੀਦੀ ਗਈ ਕਣਕ ਦੀ ਅਦਾਇਗੀ ਵਜੋਂ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 121.76 ਕਰੋੜ ਰੁਪਏ ਜਮ੍ਹਾਂ ਕਰਵਾਏ ਗਏ ਹਨ। ਡਾ: ਸੋਨਾ ਥਿੰਦ ਨੇ ਦੱਸਿਆ ਕਿ ਮੰਡੀਆਂ ਵਿੱਚ ਖਰੀਦੀ ਗਈ ਕਣਕ ਵਿੱਚੋਂ ਪਨਗ੍ਰੇਨ ਵੱਲੋਂ 17 ਹਜ਼ਾਰ 224 ਮੀਟਰਕ ਟਨ, ਮਾਰਕਫੈੱਡ ਵੱਲੋਂ 18 ਹਜ਼ਾਰ 943 ਮੀਟਰਕ ਟਨ, ਪਨਸਪ ਵੱਲੋਂ 15051 ਮੀਟਰਕ ਟਨ, ਵੇਅਰ ਹਾਊਸ ਵੱਲੋਂ 19 ਹਜ਼ਾਰ 730 ਮੀਟਰਕ ਟਨ, ਐਫ.ਸੀ.ਆਈ. ਵੱਲੋਂ 6981 ਮੀਟਰਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 17 ਹਜ਼ਾਰ 240 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਰਾਤ ਸਮੇਂ ਕੰਬਾਇਨਾਂ ਨਾਲ ਕਣਕ ਦੀ ਕਟਾਈ ਨਾ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਰਾਤ ਸਮੇਂ ਕੰਬਾਇਨਾਂ ਸਿੱਲ੍ਹੀ ਫਸਲ ਨੂੰ ਵੀ ਕੱਟ ਦਿੰਦੀਆਂ ਹਨ ਜਿਸ ਕਾਰਨ ਫਸਲ ਵਿੱਚ ਤੈਅ ਮਾਤਰਾ ਨਾਲੋਂ ਵੱਧ ਨਮੀਂ ਹੋ ਜਾਂਦੀ ਹੈ। ਖਰੀਦ ਏਜੰਸੀਆਂ ਵੱਧ ਨਮੀਂ ਵਾਲੀ ਫਸਲ ਨੂੰ ਖਰੀਦਣ ਵਿੱਚ ਅਸਮਰਥ ਹੁੰਦੀਆਂ ਹਨ ਜਿਸ ਕਾਰਨ ਮੰਡੀਆਂ ਵਿੱਚ ਫਸਲ ਦੇ ਢੇਰ ਲੱਗ ਜਾਂਦੇ ਹਨ। 
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਕੈਬਨਿਟ ਮੰਤਰੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਾਰਿਆਂ ਵਿਭਾਗਾਂ ਨੂੰ ਆਪਸੀ ਤਾਲਮੇਲ ਅਤੇ ਸਹਿਯੋਗ ਨਾਲ ਕੰਮ ਕਰਨ ਦੀ ਕੀਤੀ ਅਪੀਲ

ਕੈਬਨਿਟ ਮੰਤਰੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਾਰਿਆਂ ਵਿਭਾਗਾਂ ਨੂੰ ਆਪਸੀ ਤਾਲਮੇਲ ਅਤੇ ਸਹਿਯੋਗ ਨਾਲ ਕੰਮ ਕਰਨ ਦੀ ਕੀਤੀ ਅਪੀਲ

ਪੰਜਾਬ ਪੁਲਿਸ ਨੇ ਅਮਰੀਕਾ ਨਾਲ ਜੁੜੇ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ, ਇੱਕ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਅਮਰੀਕਾ ਨਾਲ ਜੁੜੇ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ, ਇੱਕ ਗ੍ਰਿਫ਼ਤਾਰ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਬੂਟੇ ਲਗਾ ਕੇ ਅਤੇ ਮਾਹਿਰ ਭਾਸ਼ਣ ਕਰਵਾ ਕੇ ਮਨਾਇਆ ਗਿਆ ਰਾਸ਼ਟਰੀ ਧਰਤੀ ਦਿਵਸ  

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਬੂਟੇ ਲਗਾ ਕੇ ਅਤੇ ਮਾਹਿਰ ਭਾਸ਼ਣ ਕਰਵਾ ਕੇ ਮਨਾਇਆ ਗਿਆ ਰਾਸ਼ਟਰੀ ਧਰਤੀ ਦਿਵਸ  

ਦੇਸ਼ ਭਗਤ ਗਲੋਬਲ ਸਕੂਲ ਵੱਲੋਂ ਮਨਾਇਆ ਗਿਆ ਵਿਸ਼ਵ ਵਿਰਾਸਤ ਦਿਵਸ

ਦੇਸ਼ ਭਗਤ ਗਲੋਬਲ ਸਕੂਲ ਵੱਲੋਂ ਮਨਾਇਆ ਗਿਆ ਵਿਸ਼ਵ ਵਿਰਾਸਤ ਦਿਵਸ

ਆਭਾ ਆਈ.ਡੀ ਬਣਾ ਕੇ ਆਪਣੀ ਸਿਹਤ ਦਾ ਰਿਕਾਰਡ ਕੀਤਾ ਜਾਵੇ ਡਿਜੀਟਲ : ਡਾ. ਦਵਿੰਦਰਜੀਤ ਕੌਰ

ਆਭਾ ਆਈ.ਡੀ ਬਣਾ ਕੇ ਆਪਣੀ ਸਿਹਤ ਦਾ ਰਿਕਾਰਡ ਕੀਤਾ ਜਾਵੇ ਡਿਜੀਟਲ : ਡਾ. ਦਵਿੰਦਰਜੀਤ ਕੌਰ

ਨਿਹੰਗ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਈਸਾਈ ਧਰਮ ਗੁਰੂ ਦੇ ਦੇਹਾਂਤ ਤੇ ਗਹਿਰਾ ਅਫਸੋਸ ਜਾਹਰ ਕੀਤਾ

ਨਿਹੰਗ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਈਸਾਈ ਧਰਮ ਗੁਰੂ ਦੇ ਦੇਹਾਂਤ ਤੇ ਗਹਿਰਾ ਅਫਸੋਸ ਜਾਹਰ ਕੀਤਾ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ 9 ਅਧਿਆਪਕ ਅਚੀਵਰਜ਼ ਐਵਾਰਡ-2025 ਨਾਲ ਸਨਮਾਨਿਤ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ 9 ਅਧਿਆਪਕ ਅਚੀਵਰਜ਼ ਐਵਾਰਡ-2025 ਨਾਲ ਸਨਮਾਨਿਤ

ਪੀਐੱਸਪੀਸੀਐੱਲ ਖੇਡ ਕੋਟੇ ਤਹਿਤ ਭਰਤੀ ਕਰੇਗਾ, ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਦਾ ਐਲਾਨ

ਪੀਐੱਸਪੀਸੀਐੱਲ ਖੇਡ ਕੋਟੇ ਤਹਿਤ ਭਰਤੀ ਕਰੇਗਾ, ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਦਾ ਐਲਾਨ

ਦੇਸ਼ ਭਗਤ ਗਲੋਬਲ ਸਕੂਲ ਵੱਲੋਂ ਮਨਾਇਆ ਗਿਆ ਵਿਸ਼ਵ ਵਿਰਾਸਤ ਦਿਵਸ

ਦੇਸ਼ ਭਗਤ ਗਲੋਬਲ ਸਕੂਲ ਵੱਲੋਂ ਮਨਾਇਆ ਗਿਆ ਵਿਸ਼ਵ ਵਿਰਾਸਤ ਦਿਵਸ

ਮਾਤਾ ਗੁਜਰੀ ਕਾਲਜ ਦੇ ਮੈਨੇਜਮੈਂਟ ਸਟੱਡੀਜ਼ ਵਿਭਾਗ ਨੇ ਕਰਵਾਏ ਬ੍ਰਾਂਡ ਲੋਗੋ ਅਤੇ ਟੈਗਲਾਈਨ ਮੁਕਾਬਲੇ 

ਮਾਤਾ ਗੁਜਰੀ ਕਾਲਜ ਦੇ ਮੈਨੇਜਮੈਂਟ ਸਟੱਡੀਜ਼ ਵਿਭਾਗ ਨੇ ਕਰਵਾਏ ਬ੍ਰਾਂਡ ਲੋਗੋ ਅਤੇ ਟੈਗਲਾਈਨ ਮੁਕਾਬਲੇ