ਚੰਡੀਗੜ੍ਹ, 22 ਅਪ੍ਰੈਲ -
ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਸਾਨ ਹਿੱਤ ਵਿੱਚ ਇੱਕ ਹੋਰ ਵੱਡਾ ਫੈਸਲਾ ਲੈਂਦੇ ਹੋਏ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਹੁਣ ਤੱਕ ਜਿਨ੍ਹਾਂ ਪਿੰਡਾਂ ਵਿੱਚ ਚੱਕਬੰਦੀ ਨਹੀਂ ਹੋਈ ਹੈ, ਉਨ੍ਹਾਂ ਪਿੰਡਾਂ ਦੇ ਕਿਸਾਨਾਂ ਦੀ ਫਸਲ ਮੇਰੀ ਫਸਲ-ਮੇਰਾ ਬਿਊਰਾ ਪੋਰਟਲ ਦੀ ਥਾਂ ਆਫਲਾਇਨ ਰਾਹੀਂ ਖਰੀਦੀ ਜਾਵੇ।
ਮੁੱਖ ਮੰਤਰੀ ਨੇ ਇਹ ਨਿਰਦੇਸ਼ ਅੱਜ ਇੱਥੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਅਗਵਾਈ ਕਰਦੇ ਹੋਏ ਦਿੱਤੇ। ਮੀਟਿੰਗ ਵਿੱਚ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਰਾਜ ਮੰਤਰੀ ਸ੍ਰੀ ਰਾਜੇਸ਼ ਨਾਗਰ ਵੀ ਮੌਜੂਦ ਰਹੇ।
ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਕਿਸਾਨਾਂ ਨੂੰ ਕਿਸੇ ਤਰ੍ਹਾ ਦੀ ਮੁਸ਼ਕਲ ਨਹੀ ਆਉਣ ਦਿੱਤੀ ਜਾਵੇਗੀ। ਸਾਡੀ ਸਰਕਾਰ ਲਗਾਤਾਰ ਕਿਸਾਨਾਂ ਦੇ ਹਿੱਤ ਵਿੱਚ ਕੰਮ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਮੌਜੂਦਾ ਵਿੱਚ ਜਿਨ੍ਹਾ ਪਿੰਡਾਂ ਵਿੱਚ ਚੱਕਬੰਦੀ ਨਹੀਂ ਹੋਈ ਹੈ, ਉਨ੍ਹਾਂ ਪਿੰਡਾਂ ਦਾ ਮੇਰੀ ਫਸਲ-ਮੇਰਾ ਬਿਊਰਾ ਪੋਰਟਲ 'ਤੇ ਡਾਟਾ ਨਾ ਹੋਣ ਦੇ ਚੱਲਦੇ ਉੱਥੇ ਦੇ ਕਿਸਾਨਾਂ ਨੂੰ ਫਸਲ ਵੇਚਣ ਵਿੱਚ ਪਰੇਸ਼ਾਨੀ ਹੋ ਰਹੀ ਸੀ। ਇਸ 'ਤੇ ਐਕਸ਼ਨ ਲੈਂਦੇ ਹੋਏ ਹੁਣ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਪੋਰਟਲ ਦੀ ਥਾਂ ਇੰਨ੍ਹਾਂ ਪਿੰਡਾਂ ਵਿੱਚ ਆਫਲਾਇਨ ਰਾਹੀਂ ਖਰੀਦ ਕਰਵਾਈ ਜਾਵੇਗੀ।
ਮੀਟਿੰਗ ਵਿੱਚ ਮੁੱਖ ਮੰਤਰੀ ਨੂੰ ਜਾਣਕਾਰੀ ਦਿੱਤੀ ਗਈ ਕਿ ਹਰ ਘਰ-ਹਰ ਗ੍ਰਹਿਣੀ ਯੋਜਨਾ ਤਹਿਤ 17.40 ਲੱਖ ਮਹਿਲਾਵਾਂ ਨੇ ਰਜਿਸਟ੍ਰੇਸ਼ਣ ਕਰਵਾਇਆ ਹੈ। ਮੁੱਖ ਮੰਤਰੀ ਨੈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਜਵਲਾ ਸਕੀਮ ਅਤੇ ਬੀਪੀਐਲ ਪਰਿਵਾਰਾਂ ਦਾ ਡਾਟਾ ਘਰ-ਘਰ ਜਾ ਕੇ ਤਸਦੀਕ ਕੀਤੀ ਜਾਵੇ। ਇਸ ਤੋਂ ਇਲਾਵਾ ਖਪਤਕਾਰਾਂ ਦੀ ਸਹੂਲਤ ਲਈ ਐਲਪੀਜੀ ਸਿਲੇਂਡਰਾਂ ਲਈ ਡਿਪੂ 'ਤੇ ਗੈਸ ਕੰਪਨੀਆਂ ਵੱਲੋਂ ਕੈਂਪ ਲਗਾਏ ਜਾਣਗੇ। ਉਨ੍ਹਾਂ ਨੇ ਕਿਹਾ ਕਿ ਬੀਪੀਐਲ ਪਰਿਵਾਰਾਂ ਨੂੰ ਐਲਪੀਜੀ ਸਿਲੇਂਡਰ 500 ਰੁਪਏ ਵਿੱਚ ਹੀ ਮਿਲਦਾ ਰਹੇਗਾ।
ਮੀਟਿੰਗ ਵਿੱਚ ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਰਾਜੇਸ਼ ਖੁੱਲਰ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਅਰੁਣ ਕੁਮਾਰ ਗੁਪਤਾ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਡਾਇਰੈਕਟਰ ਰਾਜੇਸ਼ ਜੋਗਪਾਲ ਅਤੇ ਗੈਸ ਕੰਪਨੀਆਂ ਦੇ ਨੁਮਾਇੰਦੇ ਤੇ ਹੋਰ ਅਧਿਕਾਰੀ ਮੌਜੂਦ ਸਨ।