ਸ੍ਰੀ ਫ਼ਤਹਿਗੜ੍ਹ ਸਾਹਿਬ/ 23 ਅਪ੍ਰੈਲ:
(ਰਵਿੰਦਰ ਸਿੰਘ ਢੀਂਡਸਾ)
ਜ਼ਿਲ੍ਹੇ ਵਿੱਚ ਕਣਕ ਦੀ ਖਰੀਦ ਲਈ ਕੀਤੇ ਗਏ ਸੁਚੱਜੇ ਪ੍ਰਬੰਧਾਂ ਸਦਕਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਤੇਜੀ ਨਾਲ ਚੱਲ ਰਹੀ ਹੈ ਅਤੇ ਹੁਣ ਤੱਕ ਮੰਡੀਆਂ ਵਿੱਚ ਆਈ 155477 ਮੀਟਰਕ ਟਨ ਕਣਕ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਤੇ ਪ੍ਰਾਈਵੇਟ ਵਪਾਰੀਆਂ ਵੱਲੋਂ 144505 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ ਜ਼ਿਲ੍ਹੇ ਵਿੱਚ ਚੱਲ ਰਹੀ ਕਣਕ ਦੀ ਖਰੀਦ ਸਬੰਧੀ ਜਾਣਕਾਰੀ ਦਿੰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਖਰੀਦ ਏਜੰਸੀਆਂ ਵੱਲੋਂ ਖਰੀਦੀ ਗਈ ਕਣਕ ਵਿੱਚੋਂ 50873 ਮੀਟਰਕ ਟਨ ਕਣਕ ਦੀ ਲਿਫਟਿੰਗ ਕਰਵਾਈ ਗਈ ਹੈ ਅਤੇ ਖਰੀਦੀ ਗਈ ਕਣਕ ਦੀ ਅਦਾਇਗੀ ਵਜੋਂ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 238.52 ਕਰੋੜ ਰੁਪਏ ਜਮ੍ਹਾਂ ਕਰਵਾਏ ਗਏ ਹਨ।ਡਾ: ਸੋਨਾ ਥਿੰਦ ਨੇ ਦੱਸਿਆ ਕਿ ਮੰਡੀਆਂ ਵਿੱਚ ਖਰੀਦੀ ਗਈ ਕੁੱਲ ਕਣਕ ਵਿੱਚੋਂ ਪਨਗ੍ਰੇਨ ਵੱਲੋਂ 25395 ਮੀਟਰਕ ਟਨ, ਮਾਰਕਫੈੱਡ ਵੱਲੋਂ 30386 ਮੀਟਰਕ ਟਨ, ਪਨਸਪ ਵੱਲੋਂ 26420 ਮੀਟਰਕ ਟਨ, ਵੇਅਰ ਹਾਊਸ ਵੱਲੋਂ 25701 ਮੀਟਰਕ ਟਨ, ਐਫ.ਸੀ.ਆਈ. ਵੱਲੋਂ 10994 ਮੀਟਰਕ ਟਨ ਤੇ ਪ੍ਰਾਈਵੇਟ ਵਪਾਰੀਆਂ ਵੱਲੋਂ 25609 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਲਈ ਬਾਰਦਾਨਾ ਆਦਿ ਦੇ ਪੁਖਤਾ ਇੰਤਜਾਮ ਕੀਤੇ ਗਏ ਹਨ ਅਤੇ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਪੀਣ ਵਾਲੇ ਸਾਫ ਸੁਥਰੇ ਪਾਣੀ, ਬਿਜਲੀ, ਬੈਠਣ ਲਈ ਛਾਂਦਾਰ ਜਗ੍ਹਾਂ ਤੇ ਪਖਾਨਿਆਂ ਦੇ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ ਮੰਡੀਆਂ ਵਿੱਚ ਝਗੜਾ ਨਿਪਟਾਊ ਕਮੇਟੀਆਂ ਦਾ ਗਠਨ ਵੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਲਈ ਜਿਆਦਾ ਦੇਰ ਮੰਡੀਆਂ ਵਿੱਚ ਨਾ ਬੈਠਣਾ ਪਵੇ ਇਸ ਲਈ ਮੰਡੀਆਂ ਵਿੱਚ ਫਸਲ ਦੀ ਨਾਲੋ-ਨਾਲੋ ਖਰੀਦ ਯਕੀਨੀ ਬਣਾਈ ਜਾਵੇ। ਇਸ ਤੋਂ ਇਲਾਵਾ ਕਿਸਾਨਾਂ ਦੀ ਫਸਲ ਦੀ 24 ਘੰਟੇ ਵਿੱਚ ਅਦਾਇਗੀ ਕਰਨੀ ਯਕੀਨੀ ਬਣਾਈ ਜਾਵੇ।