ਤਪਾ ਮੰਡੀ 23 ਅਪ੍ਰੈਲ(ਯਾਦਵਿੰਦਰ ਸਿੰਘ ਤਪਾ,ਅਜਯਪਾਲ ਸਿੰਘ ਸੂਰੀਯਾ)-
ਸਰਕਾਰ ਅਤੇ ਪੁਲਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਹੇਠ ਪੁਲਸ ਵੱਲੋਂ ਇੱਕ ਨੌਜਵਾਨ ਨੂੰ ਕਾਬੂ ਕਰਕੇ 18 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਥਾਣਾ ਮੁੱਖੀ ਰੇਣੂ ਪਰੋਚਾ ਨੇ ਦੱਸਿਆ ਕਿ ਐਸ.ਐਸ.ਪੀ ਬਰਨਾਲਾ ਸ੍ਰੀ ਮੁਹੰਮਦ ਸਰਫਰਾਜ ਆਲਮ ਦੇ ਨਿਰਦੇਸ਼ਾਂ ਤੇ ਡੀ.ਐਸ.ਪੀ ਤਪਾ ਗੁਰਬਿੰਦਰ ਸਿੰਘ ਦੀ ਅਗਵਾਈ ‘ਚ ਪੁਲਸ ਪਾਰਟੀ ਗਸ਼ਤ ਕਰ ਰਹੀ ਸੀ ਤਾਂ ਪੁਲਸ ਨੂੰ ਸੂਚਨਾ ਮਿਲੀ ਕਿ ਬਲਕਾਰ ਸਿੰਘ ਪੁੱਤਰ ਨੈਬ ਸਿੰਘ ਵਾਸੀ ਢਿਲਵਾਂ ਇਲਾਕੇ ‘ਚ ਨਸ਼ੀਲਾ ਪਾਊਡਰ ਵੇਚਕੇ ਲੋਕਾਂ ਦੀ ਜਿੰਦਗੀ ਬਰਬਾਦ ਕਰ ਰਿਹਾ ਹੈ ਅਗਰ ਕਾਰਵਾਈ ਕੀਤੀ ਜਾਵੇ ਤਾਂ ਕਾਬੂ ਆ ਸਕਦਾ ਹੈ ਤਾਂ ਉਨ੍ਹਾਂ ਦੀ ਅਗਵਾਈ ਦੀ ਪੁਲਸ ਪਾਰਟੀ ਨੇ ਉਕਤ ਦੋਸ਼ੀ ਨੂੰ ਡਰੇਨ ਢਿਲਵਾਂ ਪਾਸੋਂ ਪੈਦਲ ਆਉਦਾ ਦਿਖਾਈ ਦਿੱਤਾ ਤਾਂ ਪੁਲਸ ਨੇ ਨੌਜਵਾਨ ਦੀ ਤਲਾਸ਼ੀ ਲੈਣ ਉਪਰੰਤ ਉਸ ਪਾਸੋਂ 18 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕਰਕੇ ਦੋਸ਼ੀ ਖਿਲਾਫ ਮਾਮਲਾ ਦਰਜ ਕਰਕੇ ਅੱਜ ਮਾਨਯੋਗ ਅਦਾਲਤ ‘ਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕੀਤੇ ਜਾਣਗੇ। ਇਸ ਮੌਕੇ ਮੁੱਖ ਮੁਨਸ਼ੀ ਦਵਿੰਦਰ ਸਿੰਘ,ਹਵਾਲਦਾਰ ਰੀਤੂ ਰਾਣੀ,ਸੰਦੀਪ ਸਿੰਘ,ਮਨਪ੍ਰੀਤ ਕੌਰ ਆਦਿ ਪੁਲਸ ਮੁਲਾਜਮ ਹਾਜਰ ਸਨ। ਥਾਣਾ ਮੁੱਖੀ ਰੇਣੂ ਨੇ ਦੱਸਿਆ ਕਿ ਹਵਾਲਦਾਰ ਗੁਰਪਿਆਰ ਸਿੰਘ ਨੇ ਮੁਖਬਰੀ ਦੇ ਆਧਾਰ ਤੇ ਹਰਪ੍ਰੀਤ ਸਿੰਘ ਪੁੱਤਰ ਭੋਲਾ ਸਿੰਘ ਨੂੰ ਕਾਬੂ ਕਰਕੇ ਉਸ ਪਾਸੋਂ ਪਾਬੰਦੀਸੁਦਾ 350 ਸਿਗਨੇਚਰ ਕੈਪਸੂਲ ਬਰਾਮਦ ਕਰਕੇ ਉਸ ਖਿਲਾਫ ਮਾਮਲਾ ਦਰਜ ਕਰਕੇ ਜਮਾਨਤ ਤੇ ਰਿਹਾਅ ਕਰ ਦਿੱਤਾ ਹੈ।