ਚੰਡੀਗੜ੍ਹ, 23 ਅਪ੍ਰੈਲ -
ਹਰਿਆਣਾ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਰਾਜ ਮੰਤਰੀ ਸ੍ਰੀ ਰਾਜੇਸ਼ ਨਾਗਰ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਦੇ ਨਾਲ ਮੀਟਿੰਗ ਕਰ ਸੂਬੇ ਦੀ ਅਨਾਜ ਮੰਡੀਆਂ ਤੋਂ ਸਮੇਂ 'ਤੇ ਅਨਾਜ ਦੇ ਉਠਾਨ ਅਤੇ ਕਿਸਾਨਾਂ ਨੂੰ ਭੁਗਤਾਨ ਕੀਤੇ ਜਾਣ ਨੂੰ ਲੈ ਕੇ ਜਾਣਕਾਰੀ ਲਈ।
ਗੌਰਤਲਬ ਹੈ ਕਿ ਹਰਿਆਣਾ ਵਿੱਚ ਇੱਕ ਅਪ੍ਰੈਲ ਤੋਂ ਮੰਡੀਆਂ ਵਿੱਚ ਅਨਾਜ ਦੀ ਖਰੀਦ ਸ਼ੁਰੂ ਹੋ ਚੁੱਕੀ ਹੈ। ਇਸੀ ਤਹਿਤ 22 ਅਪ੍ਰੈਲ ਤੱਕ ਸੂਬੇ ਦੀ ਮੰਡੀਆਂ ਵਿੱਚ 55.89 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਹੋ ਚੁੱਕੀ ਹੈ, ਜਿਸ ਵਿੱਚੋ ਕਰੀਬ 26.36 ਲੱਖ ਮੀਟ੍ਰਿਕ ਟਨ ਕਣਕ ਦਾ ਉਠਾਨ ਵੀ ਹੋ ਗਿਆ ਹੈ। ਇਹ ਅਨਾਜ ਸੂਬੇ ਦੇ ਕਰੀਬ ਤਿੰਨ ਲੱਖ 43 ਹਜਾਰ 630 ਕਿਸਾਨਾਂ ਤੋਂ ਖਰੀਦਿਆਂ ਗਿਆ ਹੈ ਅਤੇ ਉਨ੍ਹਾਂ ਦੇ ਖਾਤਿਆਂ ਵਿੱਚ 5556.81 ਕਰੋੜ ਰੁਪਏ ਦੀ ਰਕਮ ਟ੍ਰਾਂਸਫਰ ਕੀਤੀ ਜਾ ਚੁੱਕੀ ਹੈ।
ਸ੍ਰੀ ਨਾਗਰ ਨੇ ਕਿਹਾ ਕਿ ਅਨਾਜ ਉਠਾਨ ਸਬੰਧੀ ਵਿਵਸਥਾਵਾਂ ਵਿੱਚ ਸੁਧਾਰ ਹੋਇਆ ਹੈ। ਇਹੀ ਕਾਰਨ ਹੈ ਕਿ ਪਿਛਲੇ ਸਾਲ 22 ਅਪ੍ਰੈਲ ਤੱਕ ਕੁੱਲ 44.53 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਹੋਈ ਸੀ ਜਦੋਂ ਕਿ ਇਸ ਸਾਲ ਇਹ ਕਬੀਰ 11 ਲੱਖ ਮੀਟ੍ਰਿਕ ਟਨ ਵੱਧ ਹੈ।
ਰਾਜ ਮੰਤਰੀ ਨੇ ਮੀਟਿੰਗ ਵਿੱਚ ਅਧਿਕਾਰੀਆਂ ਨਾਲ ਗਲਬਾਤ ਦੌਰਾਨ ਦਸਿਆ ਕਿ ਸੂਬੇ ਵਿੱਚ ਖੁਰਾਕ, ਸਿਵਲ ਸਪਲਾਈ ਵਿਭਾਗ, ਹੈਫੇਡ, ਹਰਿਆਣਾ ਵੇਅਰ ਹਾਊਸਿੰਗ ਕਾਰਪੋਰੇਸ਼ਨ ਅਤੇ ਭਾਰਤੀ ਖੁਰਾਕ ਨਿਗਮ ਮਿਲ ਕੇ ਕਣਕ ਦੀ ਖਰੀਦ ਕਰ ਰਹੇ ਹਨ। ਸਮੂਚੀ ਵਿਵਸਥਾ ਲਈ ਇੰਨ੍ਹਾਂ ਸਾਰਿਆਂ ਵਿੱਚਕਾਰ ਬਿਹਤਰ ਤਾਲਮੇਲ ਬਣਾਇਆ ਗਿਆ ਹੈ।
ਉਨ੍ਹਾਂ ਨੇ ਕਿਹਾ ਕਿ ਸੂਬੇ ਵਿੱਚ ਸਰੋਂ ਦੀ ਖਰੀਦ ਹੈਫੇਡ ਅਤੇ ਹਰਿਆਣਾ ਵੇਅਰ ਹਾਉਸਿੰਗ ਕਾਰਪੋਰੇਸ਼ਨ ਕਰ ਰਿਹਾ ਹੈ ਜਿਸ ਦੇ ਤਹਿਤ 22 ਅਪ੍ਰੈਲ ਤੱਕ 6.23 ਲੱਖ ਮੀਟ੍ਰਿਕ ਟਨ ਸਰੋਂ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਇਸ ਵਿੱਚੋਂ ਕਰੀਬ 4.47 ਲੱਖ ਮੀਟ੍ਰਿਕ ਟਨ ਸਰੋਂ ਦਾ ਉਠਾਨ ਵੀ ਕਰ ਲਿਆ ਗਿਆ ਹੈ।
ਸ੍ਰੀ ਨਾਗਰ ਨੇ ਕਿਹਾ ਕਿ ਸਰੋਂ ਦੇ ਭੁਗਤਾਨ ਵਜੋ ਕੁੱਲ 2459.04 ਕਰੋੜ ਰੁਪਏ ਕਿਸਾਨਾਂ ਦੇ ਖਾਤਿਆਂ ਵਿੱਚ ਜਮ੍ਹਾ ਕਰਾ ਦਿੱਤੇ ਗਏ ਹਨ। ਰਾਜ ਮੰਤਰੀ ਨੇ ਦਸਿਆ ਕਿ ਅੱਜ ਦੀ ਮੀਟਿੰਗ ਵਿੱਚ ਅਧਿਕਾਰੀਆਂ ਨੂੰ ਕਿਸਾਨਾਂ ਦੇ ਅਨਾਜ ਦੀ ਖਰੀਦ ਅਤੇ ਸਮੇਂ 'ਤੇ ਉਸ ਦੇ ਉਠਾਨ ਅਤੇ ਭੁਗਤਾਨ ਨੂੰ ਵਿਵਸਥਿਤ ਬਣਾਏ ਰੱਖਣ ਲਈ ਨਿਰਦੇਸ਼ ਦਿੱਤੇ ਗਏ ਹਨ ਅਤੇ ਅਸੀਂ ਸਥਿਤੀ 'ਤੇ ਨਜਰ ਬਣਾਏ ਹੋਏ ਹਨ। ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਕਿਸਾਨਾਂ ਦੇ ਹਿੱਤਾ ਦੀ ਰੱਖਿਆ ਲਈ ਪ੍ਰਤੀਬੱਧ ਹੈ।