Thursday, April 24, 2025  

ਰਾਜਨੀਤੀ

ਆਪ ਆਗੂ ਹਰਪਾਲ ਸਿੰਘ ਚੀਮਾ ਨੇ ਸ਼ਹੀਦ ਲੈਫ਼ਟੀਨੈਂਟ ਵਿਨੈ ਨਰਵਾਲ ਨੂੰ ਦਿੱਤੀ ਸ਼ਰਧਾਂਜਲੀ

April 23, 2025

ਚੰਡੀਗੜ੍ਹ, 23 ਅਪ੍ਰੈਲ, 2025 

ਪੰਜਾਬ ਦੇ ਵਿੱਤ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਹਰਪਾਲ ਸਿੰਘ ਚੀਮਾ ਨੇ  ਕਰਨਾਲ ਪਹੁੰਚ ਕੇ ਪਹਿਲਗਾਮ ਵਿੱਚ ਅੱਤਵਾਦੀ ਹਮਲੇ ਵਿੱਚ ਸ਼ਹੀਦ ਹੋਏ ਲੈਫ਼ਟੀਨੈਂਟ ਵਿਨੈ ਨਰਵਾਲ ਨੂੰ ਸ਼ਰਧਾਂਜਲੀ ਦਿੱਤੀ। ਬੁੱਧਵਾਰ ਨੂੰ ਨੌਜਵਾਨ ਅਧਿਕਾਰੀ ਦੀ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ।

ਮੀਡੀਆ ਨੂੰ ਸੰਬੋਧਨ ਕਰਦੇ ਹੋਏ ਹਰਪਾਲ ਸਿੰਘ ਚੀਮਾ ਨੇ ਦੇਸ਼ ਦੇ ਇੱਕ ਬਹਾਦਰ ਪੁੱਤ ਦੇ ਮਾਰੇ ਜਾਣ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਉਨ੍ਹਾਂ ਕਿਹਾ, "ਲੈਫ਼ਟੀਨੈਂਟ ਵਿਨੈ ਨਰਵਾਲ ਦੀ ਸ਼ਹਾਦਤ ਪੂਰੇ ਦੇਸ਼ ਲਈ ਵੱਡਾ ਘਾਟਾ ਹੈ। ਸਾਡੇ ਸੈਨਿਕਾਂ ਦੀਆਂ ਜਵਾਨੀ ਨੂੰ ਇਸ ਤਰ੍ਹਾਂ ਖਤਮ ਹੁੰਦੇ ਦੇਖਣਾ ਬੇਹੱਦ ਦੁਖਦਾਈ ਹੈ। ਕੇਂਦਰ ਸਰਕਾਰ ਨੂੰ ਇਹ ਯਕੀਨੀ ਬਣਾਉਣ ਲਈ ਫੈਸਲਾਕੁੰਨ ਕਾਰਵਾਈ ਕਰਨੀ ਚਾਹੀਦੀ ਹੈ ਕਿ ਅਜਿਹੀਆਂ ਘਟਨਾਵਾਂ ਦੁਬਾਰਾ ਨਾ ਵਾਪਰਨ।"

ਚੀਮਾ ਨੇ ਇਸ ਹਮਲੇ ਲਈ ਵਿਦੇਸ਼ੀ ਤਾਕਤਾਂ ਦੀ ਆਲੋਚਨਾ ਕੀਤੀ ਜੋ ਭਾਰਤ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ"ਮੋਦੀ ਸਰਕਾਰ ਨੂੰ ਅੱਤਵਾਦ ਦੇ ਨਿਰੰਤਰ ਸਮਰਥਨ ਲਈ ਪਾਕਿਸਤਾਨ ਸਮੇਤ ਵਿਦੇਸ਼ੀ ਤਾਕਤਾਂ ਨੂੰ ਢੁਕਵਾਂ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਕਾਇਰਤਾਪੂਰਨ ਕਾਰਵਾਈਆਂ ਨੂੰ ਰੋਕਣ ਅਤੇ ਸਾਡੇ ਨਾਗਰਿਕਾਂ ਅਤੇ ਬਹਾਦਰ ਸੈਨਿਕਾਂ ਦੇ ਜੀਵਨ ਦੀ ਰੱਖਿਆ ਲਈ ਸਖ਼ਤ ਉਪਾਅ ਕਰਨ ਦੀ ਲੋੜ ਹੈ,"।

ਚੀਮਾ ਨੇ ਹਮਲੇ ਵਿੱਚ ਸੈਲਾਨੀਆਂ ਨੂੰ ਨਿਸ਼ਾਨਾ ਬਣਾਉਣ ਲਈ ਇਸ ਘਟਨਾ ਨੂੰ ਇੱਕ ਦੁਖਦਾਈ ਅਤੇ ਚਿੰਤਾਜਨਕ  ਦੱਸਿਆ। ਉਨ੍ਹਾਂ ਕਿਹਾ "ਇਹ ਪਹਿਲੀ ਵਾਰ ਹੈ ਜਦੋਂ ਸੈਲਾਨੀਆਂ ਨੂੰ ਵਿਸ਼ੇਸ਼ ਤੌਰ 'ਤੇ ਨਿਸ਼ਾਨਾ ਬਣਾਇਆ ਗਿਆ ਹੈ। ਇਹ ਇੱਕ ਬਹੁਤ ਹੀ ਮੰਦਭਾਗੀ ਘਟਨਾ ਹੈ। ਸਰਕਾਰ ਨੂੰ ਸਾਰੇ ਨਾਗਰਿਕਾਂ ਅਤੇ ਸੈਲਾਨੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਤੇਜ਼ੀ ਨਾਲ ਅਤੇ ਫੈਸਲਾਕੁੰਨ ਕਾਰਵਾਈ ਕਰਨੀ ਚਾਹੀਦੀ ਹੈ,"।

ਹਰਪਾਲ ਸਿੰਘ ਚੀਮਾ ਨੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਦੇਸ਼ ਉਨ੍ਹਾਂ ਦੇ ਨਾਲ ਖੜ੍ਹਾ ਹੈ। ਆਮ ਆਦਮੀ ਪਾਰਟੀ ਦੇ ਨੇਤਾ ਨੇ ਸਖ਼ਤ ਸੁਰੱਖਿਆ ਉਪਾਵਾਂ ਅਤੇ ਅੱਤਵਾਦ ਵਿਰੁੱਧ ਇੱਕਜੁੱਟ ਮੋਰਚੇ ਦੀ ਜ਼ਰੂਰਤ ਨੂੰ ਦੁਹਰਾਇਆ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪਹਿਲਗਾਮ ਅੱਤਵਾਦੀ ਹਮਲਾ: ਮੁੱਖ ਮੰਤਰੀ ਫੜਨਵੀਸ ਨੇ ਮ੍ਰਿਤਕਾਂ ਦੇ ਪਰਿਵਾਰਾਂ ਲਈ 5 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦਾ ਐਲਾਨ ਕੀਤਾ

ਪਹਿਲਗਾਮ ਅੱਤਵਾਦੀ ਹਮਲਾ: ਮੁੱਖ ਮੰਤਰੀ ਫੜਨਵੀਸ ਨੇ ਮ੍ਰਿਤਕਾਂ ਦੇ ਪਰਿਵਾਰਾਂ ਲਈ 5 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦਾ ਐਲਾਨ ਕੀਤਾ

पहलगाम आतंकी हमला: सीएम फडणवीस ने मृतकों के परिवारों को 5 लाख रुपए मुआवजा देने की घोषणा की

पहलगाम आतंकी हमला: सीएम फडणवीस ने मृतकों के परिवारों को 5 लाख रुपए मुआवजा देने की घोषणा की

ਪਹਿਲਗਾਮ ਦੇ ਹਮਲਾਵਰ ਇਨਸਾਨ ਨਹੀਂ ਹੋ ਸਕਦੇ: ਕਾਂਗਰਸ ਨੇ ਅੱਤਵਾਦੀ ਹਮਲੇ ਦੀ ਨਿੰਦਾ ਕੀਤੀ, ਰਾਸ਼ਟਰੀ ਏਕਤਾ ਦੀ ਮੰਗ ਕੀਤੀ

ਪਹਿਲਗਾਮ ਦੇ ਹਮਲਾਵਰ ਇਨਸਾਨ ਨਹੀਂ ਹੋ ਸਕਦੇ: ਕਾਂਗਰਸ ਨੇ ਅੱਤਵਾਦੀ ਹਮਲੇ ਦੀ ਨਿੰਦਾ ਕੀਤੀ, ਰਾਸ਼ਟਰੀ ਏਕਤਾ ਦੀ ਮੰਗ ਕੀਤੀ

ਮੁੱਖ ਮੰਤਰੀ ਸੁੱਖੂ ਨੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦੀ ਨਿੰਦਾ ਕੀਤੀ

ਮੁੱਖ ਮੰਤਰੀ ਸੁੱਖੂ ਨੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦੀ ਨਿੰਦਾ ਕੀਤੀ

ਪਹਿਲਗਾਮ ਅੱਤਵਾਦੀ ਹਮਲੇ 'ਤੇ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ: ਹਰਿਆਣਾ ਦੇ ਮੁੱਖ ਮੰਤਰੀ

ਪਹਿਲਗਾਮ ਅੱਤਵਾਦੀ ਹਮਲੇ 'ਤੇ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ: ਹਰਿਆਣਾ ਦੇ ਮੁੱਖ ਮੰਤਰੀ

ਕਿਸਾਨਾਂ ਦੀ ਆਮਦਨ ਵਿੱਚ ਇਜਾਫੇ ਲਈ ਵਧਾਉਣੀ ਹੋਵੇਗੀ ਪੈਦਾਵਾਰ - ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ

ਕਿਸਾਨਾਂ ਦੀ ਆਮਦਨ ਵਿੱਚ ਇਜਾਫੇ ਲਈ ਵਧਾਉਣੀ ਹੋਵੇਗੀ ਪੈਦਾਵਾਰ - ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ

ਭਾਜਪਾ ਨੇ ਕਾਰੋਬਾਰੀਆਂ ਨੂੰ ਪਰੇਸ਼ਾਨ ਕਰਨ ਅਤੇ ਵਿਰੋਧੀ ਧਿਰ ਨੂੰ ਚੁੱਪ ਕਰਾਉਣ ਲਈ ਈਡੀ-ਆਈਟੀ ਨੂੰ ਬਣਾਇਆ ਰਾਜਨੀਤਿਕ ਹਥਿਆਰ: ਨੀਲ ਗਰਗ

ਭਾਜਪਾ ਨੇ ਕਾਰੋਬਾਰੀਆਂ ਨੂੰ ਪਰੇਸ਼ਾਨ ਕਰਨ ਅਤੇ ਵਿਰੋਧੀ ਧਿਰ ਨੂੰ ਚੁੱਪ ਕਰਾਉਣ ਲਈ ਈਡੀ-ਆਈਟੀ ਨੂੰ ਬਣਾਇਆ ਰਾਜਨੀਤਿਕ ਹਥਿਆਰ: ਨੀਲ ਗਰਗ

ਸਿਸਟਮ ਵਿੱਚ ਕੁਝ ਬਹੁਤ ਗਲਤ ਹੈ: ਰਾਹੁਲ ਗਾਂਧੀ ਨੇ ਅਮਰੀਕਾ ਵਿੱਚ ਮਹਾਰਾਸ਼ਟਰ ਚੋਣ ਧੋਖਾਧੜੀ ਦਾ ਦਾਅਵਾ ਕੀਤਾ

ਸਿਸਟਮ ਵਿੱਚ ਕੁਝ ਬਹੁਤ ਗਲਤ ਹੈ: ਰਾਹੁਲ ਗਾਂਧੀ ਨੇ ਅਮਰੀਕਾ ਵਿੱਚ ਮਹਾਰਾਸ਼ਟਰ ਚੋਣ ਧੋਖਾਧੜੀ ਦਾ ਦਾਅਵਾ ਕੀਤਾ

ਰਾਹੁਲ ਗਾਂਧੀ ਨੇ ਕਿਹਾ ਕਿ ਨਹਿਰੂ ਦਾ 'ਸੱਚ ਦੀ ਭਾਲ' ਉਨ੍ਹਾਂ ਦੇ ਰਾਜਨੀਤਿਕ ਸਫ਼ਰ ਨੂੰ ਪ੍ਰੇਰਿਤ ਕਰਦਾ ਹੈ

ਰਾਹੁਲ ਗਾਂਧੀ ਨੇ ਕਿਹਾ ਕਿ ਨਹਿਰੂ ਦਾ 'ਸੱਚ ਦੀ ਭਾਲ' ਉਨ੍ਹਾਂ ਦੇ ਰਾਜਨੀਤਿਕ ਸਫ਼ਰ ਨੂੰ ਪ੍ਰੇਰਿਤ ਕਰਦਾ ਹੈ

ਮੁੱਖ ਮੰਤਰੀ ਰੇਖਾ ਗੁਪਤਾ ਨੇ ਮਿੰਟੋ ਪੁਲ ਦਾ ਨਿਰੀਖਣ ਕੀਤਾ, 'ਜ਼ੀਰੋ ਵਾਟਰਲੋਡਿੰਗ' ਲਈ ਉਪਾਅ ਕਰਨ ਦੇ ਨਿਰਦੇਸ਼ ਦਿੱਤੇ

ਮੁੱਖ ਮੰਤਰੀ ਰੇਖਾ ਗੁਪਤਾ ਨੇ ਮਿੰਟੋ ਪੁਲ ਦਾ ਨਿਰੀਖਣ ਕੀਤਾ, 'ਜ਼ੀਰੋ ਵਾਟਰਲੋਡਿੰਗ' ਲਈ ਉਪਾਅ ਕਰਨ ਦੇ ਨਿਰਦੇਸ਼ ਦਿੱਤੇ