ਵਰਿੰਦਰ ਸ਼ਰਮਾ
ਜਲੰਧਰ, 23 ਅਪ੍ਰੈਲ:
ਕਮਿਸ਼ਨਰੇਟ ਪੁਲਿਸ ਜਲੰਧਰ ਨੇ ਇੱਕ ਵਾਰ ਫਿਰ ਜਨਤਕ ਸੁਰੱਖਿਆ ਪ੍ਰਤੀ ਆਪਣੀ ਅਟੱਲ ਵਚਨਬੱਧਤਾ ਦਾ ਪ੍ਰਦਰਸ਼ਨ ਕੀਤਾ - ਤਿੰਨ ਨਾਬਾਲਗ ਲੜਕੀਆਂ ਨੂੰ ਕਪੂਰਥਲਾ ਤੋਂ ਬਰਾਮਦ ਕੀਤਾ ਅਤੇ ਦੋਸ਼ੀ ਨੂੰ ਗ੍ਰਿਫਤਾਰ ਕੀਤਾ। ਵੇਰਵਾ ਸਾਂਝਾ ਕਰਦੇ ਹੋਏ, ਪੁਲਿਸ ਕਮਿਸ਼ਨਰ, ਸ਼੍ਰੀਮਤੀ ਧਨਪ੍ਰੀਤ ਕੌਰ ਨੇ ਕਿਹਾ ਕਿ ਐਫਆਈਆਰ ਨੰਬਰ 41 ਮਿਤੀ 20.02.2025 ਨੂੰ ਧਾਰਾ 127(6) ਬੀਐਨਐਸ ਦੇ ਤਹਿਤ ਪੁਲਿਸ ਸਟੇਸ਼ਨ ਡਿਵੀਜ਼ਨ ਨੰਬਰ 8, ਜਲੰਧਰ ਵਿਖੇ ਇੱਕ ਸ਼ਿਕਾਇਤ ਤੋਂ ਬਾਅਦ ਦਰਜ ਕੀਤੀ ਗਈ ਸੀ ਕਿ ਇੱਕ 9 ਸਾਲਾ ਲੜਕੀ ਨੂੰ ਇੱਕ ਵਿਅਕਤੀ ਦੁਆਰਾ ਅਗਵਾ ਕਰ ਲਿਆ ਗਿਆ ਹੈ। ਸ਼ਿਕਾਇਤ ’ਤੇ ਕਾਰਵਾਈ ਕਰਦੇ ਹੋਏ, 21.04.2025 ਨੂੰ ਪੁਲਿਸ ਟੀਮ ਨੇ ਦੋਸ਼ੀ - ਰਾਜੇਸ਼ ਪਾਂਡੇ, ਪੁੱਤਰ ਤ੍ਰਿਵੇਣੀ, ਵਾਸੀ ਪਾਰਾ, ਪੀਐਸ ਖੇਹਰੀਘਾਟ, ਜ਼ਿਲ੍ਹਾ ਬਹਿਰੀਚ, ਉੱਤਰ ਪ੍ਰਦੇਸ਼ - ਨੂੰ ਕਪੂਰਥਲਾ ਤੋਂ ਗ੍ਰਿਫ਼ਤਾਰ ਕੀਤਾ। ਪੁਲਿਸ ਟੀਮ ਨੇ ਅਗਵਾ ਹੋਈ 9 ਸਾਲਾ ਬੱਚੀ ਨੂੰ ਦੋ ਹੋਰ ਨਾਬਾਲਗ ਕੁੜੀਆਂ ਸਮੇਤ ਸਫਲਤਾਪੂਰਵਕ ਬਰਾਮਦ ਕਰ ਲਿਆ।
ਉਹਨਾਂ ਨੇ ਅੱਗੇ ਕਿਹਾ ਕਿ ਮੈ?ਡੀਕਲ ਜਾਂਚ ਤੋਂ ਬਾਅਦ, ਐਫ.ਆਈ.ਆਰ ਵਿੱਚ ਪੋਕਸੋ ਐਕਟ ਦੀਆਂ ਧਾਰਾਵਾਂ 5 ਅਤੇ 6 ਦਾ ਵਾਧਾ ਜੁਰਮ ਕੀਤਾ ਗਿਆ। ਬੱਚਿਆਂ ਨੂੰ ਉਨ੍ਹਾਂ ਦੇ ਪਰਿਵਾਰਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ। ਦੋਸ਼ੀ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਤਿੰਨ ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ।