ਸ੍ਰੀ ਫ਼ਤਹਿਗੜ੍ਹ ਸਾਹਿਬ/24 ਅਪ੍ਰੈਲ:
(ਰਵਿੰਦਰ ਸਿੰਘ ਢੀਂਡਸਾ)
ਅੱਜ ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਕਾਮਰਸ ਵਿਭਾਗ ਦੇ ਬੀ. ਕਾਮ ਅਤੇ ਐਮ. ਕਾਮ ਅਖੀਰਲੇ ਸਾਲ ਦੇ ਵਿਦਿਆਰਥੀਆਂ ਲਈ ਵਿਦਾਇਗੀ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਸਮਾਰੋਹ ਚ ਸ਼ਿਰਕਤ ਕਰਦਿਆਂ ਕਾਲਜ ਦੀ ਪ੍ਰਿੰਸੀਪਲ ਡਾ. ਵਨੀਤਾ ਗਰਗ ਨੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨਾਂ ਦੇ ਰੌਸ਼ਨ ਭਵਿੱਖ ਦੀ ਕਾਮਨਾ ਕੀਤੀ । ਕਾਮਰਸ ਵਿਭਾਗ ਦੇ ਮੁਖੀ ਡਾ. ਰਣਦੀਪ ਕੌਰ ਨੇ ਬੀ ਕਾਮ ਦੇ ਵਿਦਿਆਰਥੀਆਂ ਨੂੰ ਸ਼ੁਭ ਇਛਾਵਾਂ ਦਿੰਦੇ ਹੋਏ ਕਾਲਜ ਵਿੱਚ ਐਮ. ਕਾਮ ਵਿੱਚ ਦਾਖਲਾ ਲੈਣ ਲਈ ਪ੍ਰੇਰਿਤ ਕੀਤਾ। ਸਮਾਰੋਹ ਵਿੱਚ ਵਿਦਿਆਰਥੀਆਂ ਨੇ ਬਹੁਤ ਮਨਮੋਹਕ ਪੇਸ਼ਕਾਰੀਆਂ ਦਿੱਤੀਆਂ। ਕਾਮਰਸ ਵਿਭਾਗ ਦੇ ਡਾ. ਰਣਦੀਪ ਕੌਰ, ਡਾ. ਨਵਜੋਤ ਕੌਰ ਅਤੇ ਡਾ. ਸਤਵਿੰਦਰ ਕੌਰ ਦੇ ਯਤਨਾਂ ਸਦਕਾ ਆਯੋਜਿਤ ਕੀਤੀ ਗਈ ਇਹ ਪਾਰਟੀ ਯਾਦਗਾਰੀ ਰਹੀ।ਇਸ ਮੌਕੇ ਐਮ ਕਾਮ ਅਖੀਰਲੇ ਸਾਲ ਦੀ ਵਿਦਿਆਰਥਣ ਚਰਨਜੀਤ ਕੌਰ ਦੀ ਮਿਸ ਫੇਅਰਵੈਲ ਵਜੋਂ ਅਤੇ ਬੀ ਕਾਮ ਫਾਈਨਲ ਦੇ ਯਸ਼ਪਾਲ ਦੀ ਮਿਸਟਰ ਫੇਅਰਵੈਲ ਵਜੋਂ ਚੋਣ ਕੀਤੀ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਜਸਵਿੰਦਰ ਕੌਰ ,ਪ੍ਰੋ. ਅਮਨ ਸ਼ਰਮਾ, ਡਾ. ਜਤਿੰਦਰ ਸਿੰਘ, ਪ੍ਰੋ. ਮਨਰੂਪ,ਪ੍ਰੋ. ਦਵਿੰਦਰ ਸਿੰਘ, ਪ੍ਰੋ ਜਸਪ੍ਰੀਤ ਕੌਰ ਵੀ ਹਾਜ਼ਰ ਸਨ।