Sunday, April 28, 2024  

ਪੰਜਾਬ

ਐਡਵੋਕੇਟ ਧਾਮੀ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਵੱਲੋਂ ਭਾਜਪਾ ’ਚ ਸ਼ਾਮਲ ਹੋਣ ’ਤੇ ਕੀਤਾ ਸਖ਼ਤ ਇਤਰਾਜ਼

ਐਡਵੋਕੇਟ ਧਾਮੀ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਵੱਲੋਂ ਭਾਜਪਾ ’ਚ ਸ਼ਾਮਲ ਹੋਣ ’ਤੇ ਕੀਤਾ ਸਖ਼ਤ ਇਤਰਾਜ਼

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਕੁਝ ਮੈਂਬਰਾਂ ਵੱਲੋਂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ’ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਕਿ ਜੇਕਰ ਸਿੱਖ ਸੰਸਥਾ ਦੇ ਮੈਂਬਰਾਂ ਨੂੰ ਭਾਜਪਾ ਵਿੱਚ ਜਾ ਕੇ ਸਿਆਸਤ ਕਰਨ ਦਾ ਇੰਨਾ ਹੀ ਸ਼ੌਕ ਹੈ ਤਾਂ ਉਹ ਪਹਿਲਾਂ ਤੁਰੰਤ ਆਪਣੀ ਦਿੱਲੀ ਗੁਰਦੁਆਰਾ ਕਮੇਟੀ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ।

ਭਗਵੰਤ ਮਾਨ ਨੇ ਬਾਘਾ ਪੁਰਾਣਾ ਵਿੱਚ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਭਗਵੰਤ ਮਾਨ ਨੇ ਬਾਘਾ ਪੁਰਾਣਾ ਵਿੱਚ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

 ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਸ਼ਾਮ ਬਾਘਾ ਪੁਰਾਣਾ ਵਿਖੇ ਇਕ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਦਿਆਂ ਫਰੀਦਕੋਟ ਲੋਕ ਸਭਾ ਹਲਕੇ ਦੇ ਲੋਕਾਂ ਨੂੰ 'ਆਪ' ਉਮੀਦਵਾਰ ਕਰਮਜੀਤ ਅਨਮੋਲ ਨੂੰ ਆਪਣਾ ਸੰਸਦੀ ਨੁਮਾਇੰਦਾ ਚੁਣਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮੈਂ ਅਤੇ ਕਰਮਜੀਤ ਦੋਵੇਂ ਹੀ ਇਮਾਨਦਾਰ ਅਤੇ ਮਿਹਨਤੀ ਵਿਅਕਤੀ ਹਾਂ। ਅਸੀਂ ਆਮ ਪਰਿਵਾਰ ਤੋਂ ਹਾਂ ਅਤੇ ਮਨੋਰੰਜਨ ਦੇ ਖੇਤਰ ਵਿਚ ਆਪਣੀ ਪਹਿਚਾਣ ਬਣਾਈ ਹੈ। ਹੁਣ ਮੇਰਾ ਮਕਸਦ ਸਿਰਫ ਲੋਕਾਂ ਦੀ ਸੇਵਾ ਕਰਨਾ ਹੈ। ਮੈਂ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਕਰਮਜੀਤ ਨੂੰ ਸੰਸਦ ਵਿੱਚ ਆਪਣੀ ਆਵਾਜ਼ ਬਣਨ ਦਾ ਮੌਕਾ ਦਿਓ।

ਭਗਵੰਤ ਮਾਨ ਨੇ ਫ਼ਿਰੋਜ਼ਪੁਰ ਤੋਂ 'ਆਪ' ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਦੇ ਹੱਕ 'ਚ ਕੀਤਾ ਰੋਡ ਸ਼ੋਅ

ਭਗਵੰਤ ਮਾਨ ਨੇ ਫ਼ਿਰੋਜ਼ਪੁਰ ਤੋਂ 'ਆਪ' ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਦੇ ਹੱਕ 'ਚ ਕੀਤਾ ਰੋਡ ਸ਼ੋਅ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਫ਼ਿਰੋਜ਼ਪੁਰ 'ਚ 'ਆਪ' ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਦੇ ਹੱਕ 'ਚ ਚੋਣ ਪ੍ਰਚਾਰ ਕੀਤਾ। ਮਾਨ ਨੇ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਦੇ ਵੱਖ-ਵੱਖ ਖੇਤਰਾਂ ਵਿੱਚ ਰੋਡ ਸ਼ੋਅ ਕੀਤੇ ਅਤੇ ਲੋਕਾਂ ਨੂੰ ਕਾਕਾ ਬਰਾੜ ਨੂੰ ਜਿਤਾਉਣ ਦੀ ਅਪੀਲ ਕੀਤੀ। ਰੋਡ ਸ਼ੋਅ ਦੌਰਾਨ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਸੁਖਬੀਰ ਬਾਦਲ 'ਤੇ ਜੰਮ ਕੇ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਹਾਰ ਦੇ ਡਰੋਂ ਮੈਦਾਨ ਛੱਡ ਕੇ ਭੱਜ ਗਏ ਹਨ। ਉਹ ਜਾਣਦੇ ਹਨ ਕਿ ਪੰਜਾਬ ਦੇ ਲੋਕ ਉਨ੍ਹਾਂ ਨੂੰ ਮੁੜ ਕਦੇ ਮੌਕਾ ਨਹੀਂ ਦੇਣਗੇ। ਇਸ ਲਈ ਉਨ੍ਹਾਂ ਨੇ ਚੋਣ ਨਾ ਲੜਨ ਦਾ ਫੈਸਲਾ ਕੀਤਾ ਹੈ।

ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ

ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ

ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ ਦਿੱਤਾ। ਸ਼ਨੀਵਾਰ ਨੂੰ ਭਾਜਪਾ ਓਬੀਸੀ ਮੋਰਚਾ ਦੇ ਸਕੱਤਰ ਕੁਲਦੀਪ ਸਿੰਘ ਸ਼ੈਂਟੀ ਅਤੇ ਅਕਾਲੀ ਦਲ ਐਸਸੀ ਵਿੰਗ ਦੋਆਬਾ ਦੇ ਜਨਰਲ ਸਕੱਤਰ ਗੁਰਦਰਸ਼ਨ ਲਾਲ ਆਪਣੀ ਪੁਰਾਣੀ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।

ਲੋਕ ਸਭਾ ਚੋਣਾਂ ’ਚ ਐਮਐਸਪੀ ਦਾ ਮੁੱਦਾ ਗਾਇਬ ਹੋਣਾ ਨਿਰਾਸ਼ਾਜਨਕ : ਸੇਖੋਂ

ਲੋਕ ਸਭਾ ਚੋਣਾਂ ’ਚ ਐਮਐਸਪੀ ਦਾ ਮੁੱਦਾ ਗਾਇਬ ਹੋਣਾ ਨਿਰਾਸ਼ਾਜਨਕ : ਸੇਖੋਂ

ਸੀਪੀਆਈ (ਐਮ) ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਲੋਕ ਸਭਾ ਚੋਣਾਂ ’ਚ ਕਿਸਾਨਾਂ ਦੀ ਪ੍ਰਮੁੱਖ ਮੰਗ ਐਮਐਸਪੀ ’ਤੇ ਗਾਰੰਟੀ ਦਿੰਦਾ ਕਾਨੂੰਨ ਬਣਾਉਣ ਦਾ ਮੁੱਦਾ ਗਾਇਬ ਹੈ, ਜੋ ਕਿ ਅਤਿ ਨਿਰਾਸ਼ਾਜਨਕ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਜੋ ਕਿ ਸੱਤਾ ’ਚ ਆਉਣ ਤੋਂ ਪਹਿਲਾਂ ਐਮਐਸਪੀ ਦੀ ਪੂਰੀ ਵਕਾਲਤ ਕਰਦੇ ਸਨ, ਅੱਜ ਇਸ ਮੁੱਦੇ ’ਚ ਚੁੱਪ ਵੱਟੀ ਬੈਠੇ ਹਨ।

ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਸਣੇ 10 ਨੂੰ ਪੰਜਾਬ ਅਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਸਣੇ 10 ਨੂੰ ਪੰਜਾਬ ਅਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਕੇਂਦਰੀ ਏਜੰਸੀਆਂ ਅਤੇ ਜੰਮੂ-ਕਸ਼ਮੀਰ ਪੁਲਿਸ ਦੇ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਵਿੱਚ 48 ਘੰਟਿਆਂ ਤੱਕ ਚੱਲੇ ਆਪ੍ਰੇਸ਼ਨ ਦੌਰਾਨ ਗੈਂਗਸਟਰ ਚਰਨਜੀਤ ਸਿੰਘ ਉਰਫ਼ ਰਾਜੂ ਸ਼ੂਟਰ, ਜੋ ਕਿ ਸਿਵਲ ਹਸਪਤਾਲ ਤਰਨ ਤਾਰਨ ਤੋਂ ਫਰਾਰ ਹੋ ਗਿਆ ਸੀ, ਅਤੇ ਉਸਦੇ 10 ਗੁਰਗਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਸ਼ੁੱਕਰਵਾਰ ਨੂੰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ

ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ

ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਪਰਿਵਾਰ ਅਤੇ ਨਵਜੰਮੀ ਬੇਟੀ ਨਿਆਮਤ ਕੌਰ ਮਾਨ ਸਮੇਤ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਵਿਖੇ ਮੱਥਾ ਟੇਕਿਆ। ਮੁੱਖ ਮੰਤਰੀ ਭਗਵੰਤ ਮਾਨ ਸ਼ੁੱਕਰਵਾਰ ਨੂੰ ‘ਆਪ’ ਦੇ ਚੋਣ ਪ੍ਰਚਾਰ ਲਈ ਅੰਮ੍ਰਿਤਸਰ ਪਹੁੰਚੇ ਹੋਏ ਸਨ, ਜਿੱਥੇ ਸਵੇਰੇ ਉਨ੍ਹਾਂ ਨੇ ਪਰਿਵਾਰ ਸਮੇਤ ਪਵਿੱਤਰ ਸ਼ਹਿਰ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ।

ਮਾਤਾ ਗੁਜਰੀ ਕਾਲਜ ਦੇ ਵਿਦਿਆਰਥੀਆਂ ਦਾ ਵੇਟ ਲਿਫਟਿੰਗ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ

ਮਾਤਾ ਗੁਜਰੀ ਕਾਲਜ ਦੇ ਵਿਦਿਆਰਥੀਆਂ ਦਾ ਵੇਟ ਲਿਫਟਿੰਗ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ

ਫ਼ਤਹਿਗੜ੍ਹ ਸਾਹਿਬ ਜ਼ਿਲ੍ਹਾ ਵੇਟ ਲਿਫ਼ਟਿੰਗ ਐਸੋਸੀਏਸ਼ਨ ਵਲੋਂ ਮਾਤਾ ਗੁਜਰੀ ਕਾਲਜ ਵਿਖੇ ਆਯੋਜਿਤ ਕਰਵਾਏ ਗਏ ਲੜਕੇ ਅਤੇ ਲੜਕੀਆਂ ਦੇ ਜ਼ਿਲ੍ਹਾ ਪੱਧਰ ਦੇ ਵੇਟ ਲਿਫ਼ਟਿੰਗ ਮੁਕਾਬਲਿਆਂ ਵਿੱਚ ਕਾਲਜ ਦੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ ਅਤੇ ਉਨ੍ਹਾਂ ਨੇ ਆਪਣੇ ਸ਼ਾਨਦਾਰ ਪ੍ਰਦਰਸ਼ਨ ਦੁਆਰਾ ਕਾਲਜ ਦਾ ਨਾਮ ਰੋਸ਼ਨ ਕੀਤਾ।

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਕਰਵਾਇਆ ਗਿਆ ਜੀ-20 ਸਕੂਲ ਕਨੈਕਟ ਲੀਡਰਸ਼ਿਪ ਐਵਾਰਡ ਸੰਮੇਲਨ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਕਰਵਾਇਆ ਗਿਆ ਜੀ-20 ਸਕੂਲ ਕਨੈਕਟ ਲੀਡਰਸ਼ਿਪ ਐਵਾਰਡ ਸੰਮੇਲਨ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਦੋਰਾਹਾ ਵਿਖੇ ਜੀ-20 ਸਕੂਲ ਕਨੈਕਟ ਲੀਡਰਸ਼ਿਪ ਸਮਿਟ ਐਵਾਰਡਜ਼ ਦਾ ਆਯੋਜਨ ਕੀਤਾ ਗਿਆ। ਦੇਸ਼ ਭਗਤ ਯੂਨੀਵਰਸਿਟੀ ਦੇ ਬੁਲਾਰੇ ਨੇ ਦੱਸਿਆ ਕਿ ਇਸ ਮੌਕੇ ਡੀਬੀਯੂ ਨੇ ਪ੍ਰਿੰਸੀਪਲਾਂ, ਅਧਿਆਪਕਾਂ ਅਤੇ ਪ੍ਰੋਫੈਸਰਾਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਲਈ ਯਾਦਗਾਰੀ ਚਿੰਨ੍ਹ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਪ੍ਰੋਗਰਾਮ ਦੇ ਮੁੱਖ ਮਹਿਮਾਨ ਡੀਬੀਯੂ ਦੇ ਰਜਿਸਟਰਾਰ ਪ੍ਰੋ. ਸੁਦੀਪ ਮੁਖਰਜੀ ਨੇ ਆਪਣੇ ਸਵਾਗਤੀ ਭਾਸ਼ਣ ਵਿੱਚ ਕਿਹਾ ਕਿ ਡੀਬੀਯੂ ਦੀ ਪੂਰੀ ਟੀਮ ਤੁਹਾਨੂੰ ਬਹੁਤ ਮਿਹਨਤ ਨਾਲ ਇਸ ਪਲੇਟਫਾਰਮ 'ਤੇ ਲਿਆਉਂਦੀ ਹੈ। ਸਕੂਲਾਂ ਵਿੱਚ ਤਕਨਾਲੋਜੀ ਦੀ ਭੂਮਿਕਾ ਮਹੱਤਵਪੂਰਨ ਹੈ। ਵਿਦਿਆਰਥੀ ਹੁਣ ਨਵੇਂ ਸਿੱਖਣ ਦੇ ਸੰਕਲਪਾਂ 'ਤੇ ਕੰਮ ਕਰ ਰਹੇ ਹਨ।

ਲੋਕ ਸਭਾ ਚੋਣਾਂ 2024: ਜਮਹੂਰੀਅਤ ਦੀ ਤੰਦਰੁਸਤੀ ਵਧਾਉਣਗੇ ਫ਼ਲ

ਲੋਕ ਸਭਾ ਚੋਣਾਂ 2024: ਜਮਹੂਰੀਅਤ ਦੀ ਤੰਦਰੁਸਤੀ ਵਧਾਉਣਗੇ ਫ਼ਲ

ਜਮਹੂਰੀਅਤ ਦੀ ਮਜ਼ਬੂਤੀ ਲਈ ਹਰ ਇਕ ਵੋਟਰ ਵੱਲੋਂ ਆਪਣੀ ਵੋਟ ਦੀ ਵਰਤੋਂ ਕੀਤੀ ਜਾਣੀ ਲਾਜ਼ਮੀ ਹੈ ਤੇ ਸਵੀਪ ਪ੍ਰੋਗਰਾਮ ਤਹਿਤ ਵੋਟ ਪਾਉਣ ਦਾ ਸੁਨੇਹਾ ਘਰ-ਘਰ ਪੁੱਜਦਾ ਕਰਨ ਲਈ ਜ਼ਿਲ੍ਹਾ ਚੋਣ ਅਫ਼ਸਰ, ਪਰਨੀਤ ਸ਼ੇਰਗਿੱਲ ਦੀਆਂ ਹਦਾਇਤਾਂ ਮੁਤਾਬਕ ਵੱਖੋ-ਵੱਖ ਫ਼ਲਾਂ ਨੂੰ ਲੋਕਾਂ ਨੂੰ ਵੋਟ ਪਾਉਣ ਦਾ ਸੱਦਾ ਦੇਣ ਦਾ ਸਾਧਨ ਬਣਾਇਆ ਗਿਆ ਹੈ। ਇਸ ਵਿਲੱਖਣ ਉਪਰਾਲੇ ਤਹਿਤ ਨਾਰੀਅਲ, ਖਰਬੂਜੇ ਤੇ ਤਰਬੂਜ਼ਾਂ ਉੱਤੇ ਵੋਟ ਪਾਉਣ ਦਾ ਸੱਦਾ ਦਿੰਦੇ ਸਟਿੱਕਰ ਲਾਏ ਗਏ ਹਨ।ਗੁਰਦੁਆਰਾ ਸ੍ਰੀ ਪਾਤਸ਼ਾਹੀ ਛੇਵੀਂ ਨੇੜੇ ਇਸ ਮੁਹਿੰਮ ਦੀ ਸ਼ੁਰੂਆਤ ਤਹਿਤ ਜਾਗਰੂਕਤਾ ਸਟਿੱਕਰ ਲੱਗੇ ਨਾਰੀਅਲ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਗਾਹਕਾਂ ਨੂੰ ਸੌਂਪੇ ਗਏ ਤੇ ਵੋਟ ਪਾਉਣ ਦੀ ਪ੍ਰਕਿਰਿਆ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਗਈ।ਇਸ ਮੌਕੇ ਜ਼ਿਲਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਕਿਹਾ ਕਿ ਗਰਮੀਆਂ ਸ਼ੁਰੂ ਹੋ ਗਈਆਂ ਹਨ ਤੇ ਲੋਕਾਂ ਵੱਲੋਂ ਨਾਰੀਅਲ, ਖਰਬੂਜੇ ਤੇ ਤਰਬੂਜ਼ਾਂ ਦੀ ਵੱਧ ਚੜ੍ਹ ਕੇ ਵਰਤੋਂ ਸ਼ੁਰੂ ਹੋ ਗਈ ਹੈ। 

ਮਲੇਰੀਏ ਸਬੰਧੀ ਰਿਕਸ਼ਾ ਮਾਈਕਿੰਗ ਨੂੰ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਮਲੇਰੀਏ ਸਬੰਧੀ ਰਿਕਸ਼ਾ ਮਾਈਕਿੰਗ ਨੂੰ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਭਾਖੜਾ ਨਹਿਰ 'ਚੋਂ ਮਿਲੀ ਲਾਪਤਾ ਹੋਏ ਮੰਡੀ ਗੋਬਿੰਦਗੜ੍ਹ ਦੇ ਕਾਰੋਬਾਰੀ ਦੀ ਕਾਰ

ਭਾਖੜਾ ਨਹਿਰ 'ਚੋਂ ਮਿਲੀ ਲਾਪਤਾ ਹੋਏ ਮੰਡੀ ਗੋਬਿੰਦਗੜ੍ਹ ਦੇ ਕਾਰੋਬਾਰੀ ਦੀ ਕਾਰ

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਬੀ.ਕਾਮ. ਫਾਈਨਲ ਅਤੇ ਐਮ.ਕੌਮ. ਫਾਈਨਲ ਦੇ ਵਿਦਿਆਰਥੀਆਂ ਨੂੰ ਦਿੱਤੀ ਗਈ ਵਿਦਾਇਗੀ ਪਾਰਟੀ

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਬੀ.ਕਾਮ. ਫਾਈਨਲ ਅਤੇ ਐਮ.ਕੌਮ. ਫਾਈਨਲ ਦੇ ਵਿਦਿਆਰਥੀਆਂ ਨੂੰ ਦਿੱਤੀ ਗਈ ਵਿਦਾਇਗੀ ਪਾਰਟੀ

ਗੁਰਸੇਵਕ  ਸਿੰਘ ਤੇ ਨਵਜੋਤ ਕੌਰ ਨੇ ਹਾਸਲ ਕੀਤਾ ਪਹਿਲਾ ਸਥਾਨ

ਗੁਰਸੇਵਕ  ਸਿੰਘ ਤੇ ਨਵਜੋਤ ਕੌਰ ਨੇ ਹਾਸਲ ਕੀਤਾ ਪਹਿਲਾ ਸਥਾਨ

ਧੀ ਨਿਆਮਤ ਕੌਰ ਮਾਨ ਨੂੰ ਮੱਥਾ ਟਿਕਾਉਣ ਲਈ ਸ੍ਰੀ ਹਰਿਮੰਦਰ ਸਾਹਿਬ ਪੁੱਜੇ CM ਮਾਨ ਤੇ ਗੁਰਪ੍ਰੀਤ ਕੌਰ

ਧੀ ਨਿਆਮਤ ਕੌਰ ਮਾਨ ਨੂੰ ਮੱਥਾ ਟਿਕਾਉਣ ਲਈ ਸ੍ਰੀ ਹਰਿਮੰਦਰ ਸਾਹਿਬ ਪੁੱਜੇ CM ਮਾਨ ਤੇ ਗੁਰਪ੍ਰੀਤ ਕੌਰ

AGTF ਪੰਜਾਬ ਨੂੰ ਮਿਲੀ ਵੱਡੀ ਕਾਮਯਾਬੀ, ਰਾਜੂ ਸ਼ੂਟਰ ਗੈਂਗ ਦੇ 11 ਮੈਂਬਰ ਗ੍ਰਿਫਤਾਰ

AGTF ਪੰਜਾਬ ਨੂੰ ਮਿਲੀ ਵੱਡੀ ਕਾਮਯਾਬੀ, ਰਾਜੂ ਸ਼ੂਟਰ ਗੈਂਗ ਦੇ 11 ਮੈਂਬਰ ਗ੍ਰਿਫਤਾਰ

ਜੇਕਰ ਬੇ ਜੇ ਪੀ ਨੂੰ ਸੱਤਾ ਤੋ ਲਾਂਭੇ ਨਾ ਕੀਤਾ ਗਿਆ ਤਾ ਦੇਸ਼ ਨੂੰ ਸੰਵਿਧਾਨਕ ਸੰਕਟ ਦਾ ਸਾਹਮਣਾ ਕਰਨਾ ਪੈ ਸਕਦਾ ਹੈ -ਵੜੈਚ-ਗਰੇਵਾਲ

ਜੇਕਰ ਬੇ ਜੇ ਪੀ ਨੂੰ ਸੱਤਾ ਤੋ ਲਾਂਭੇ ਨਾ ਕੀਤਾ ਗਿਆ ਤਾ ਦੇਸ਼ ਨੂੰ ਸੰਵਿਧਾਨਕ ਸੰਕਟ ਦਾ ਸਾਹਮਣਾ ਕਰਨਾ ਪੈ ਸਕਦਾ ਹੈ -ਵੜੈਚ-ਗਰੇਵਾਲ

ਡੇਰਾਬੱਸੀ ਤਹਿਸੀਲ 'ਚ ਗੈਰ ਲਾਇਸੈਂਸੀ ਵਸੀਕਾ ਨਵੀਸਾਂ ਦੀ ਭਰਮਾਰ

ਡੇਰਾਬੱਸੀ ਤਹਿਸੀਲ 'ਚ ਗੈਰ ਲਾਇਸੈਂਸੀ ਵਸੀਕਾ ਨਵੀਸਾਂ ਦੀ ਭਰਮਾਰ

ਪੰਜਾਬ ਤੇ ਹਰਿਆਣਾ ’ਚ ਭੂਚਾਲ ਦੇ ਝਟਕੇ

ਪੰਜਾਬ ਤੇ ਹਰਿਆਣਾ ’ਚ ਭੂਚਾਲ ਦੇ ਝਟਕੇ

ਦੇਸ਼ ਨੂੰ ਬਚਾਉਣ ਲਈ ਫ਼ਿਰਕੂ-ਕਾਰਪੋਰੇਟ ਗੱਠਜੋੜ ਨੂੰ ਹਰਾਉਣਾ ਜ਼ਰੂਰੀ : ਕਾਮਰੇਡ ਸੇਖੋਂ

ਦੇਸ਼ ਨੂੰ ਬਚਾਉਣ ਲਈ ਫ਼ਿਰਕੂ-ਕਾਰਪੋਰੇਟ ਗੱਠਜੋੜ ਨੂੰ ਹਰਾਉਣਾ ਜ਼ਰੂਰੀ : ਕਾਮਰੇਡ ਸੇਖੋਂ

ਕਿਸਾਨਾਂ ਦਾ ਰੇਲ ਰੋਕੇ ਅੰਦੋਲਨ : ਸਰਕਾਰ ਨੂੰ 27 ਅਪ੍ਰੈਲ ਤੱਕ ਦਾ ਦਿੱਤਾ ਅਲਟੀਮੇਟਮ

ਕਿਸਾਨਾਂ ਦਾ ਰੇਲ ਰੋਕੇ ਅੰਦੋਲਨ : ਸਰਕਾਰ ਨੂੰ 27 ਅਪ੍ਰੈਲ ਤੱਕ ਦਾ ਦਿੱਤਾ ਅਲਟੀਮੇਟਮ

ਬਸਪਾ ਨੇ ਫ਼ਤਹਿਗੜ੍ਹ ਸਾਹਿਬ ਤੇ ਬਠਿੰਡਾ ਤੋਂ ਐਲਾਨੇ ਉਮੀਦਵਾਰ

ਬਸਪਾ ਨੇ ਫ਼ਤਹਿਗੜ੍ਹ ਸਾਹਿਬ ਤੇ ਬਠਿੰਡਾ ਤੋਂ ਐਲਾਨੇ ਉਮੀਦਵਾਰ

ਸਿਹਤ ਵਿਭਾਗ ਨੇ ਖਾਣ ਪੀਣ ਦੀਆਂ ਵਸਤਾਂ ਵੇਚਣ ਵਾਲੇ ਦੁਕਾਨਦਾਰਾਂ ਨਾਲ ਕੀਤੀ ਮੀਟਿੰਗ

ਸਿਹਤ ਵਿਭਾਗ ਨੇ ਖਾਣ ਪੀਣ ਦੀਆਂ ਵਸਤਾਂ ਵੇਚਣ ਵਾਲੇ ਦੁਕਾਨਦਾਰਾਂ ਨਾਲ ਕੀਤੀ ਮੀਟਿੰਗ

देश भगत डेंटल कॉलेज और अस्पताल ने शानदार फ्रेशर्स हैलोवीन पार्टी आयोजित की

देश भगत डेंटल कॉलेज और अस्पताल ने शानदार फ्रेशर्स हैलोवीन पार्टी आयोजित की

ਮੰਡੀ ਗੋਬਿੰਦਗੜ੍ਹ ਦੇ ਚੌੜਾ ਬਜ਼ਾਰ ਵਿੱਚ ਗੋਲੀਆਂ ਚਲਾਉਣ ਦੇ ਦੋਸ਼ ਹੇਠ ਪਿਸਤੌਲ ਸਣੇ ਇੱਕ ਗ੍ਰਿਫਤਾਰ

ਮੰਡੀ ਗੋਬਿੰਦਗੜ੍ਹ ਦੇ ਚੌੜਾ ਬਜ਼ਾਰ ਵਿੱਚ ਗੋਲੀਆਂ ਚਲਾਉਣ ਦੇ ਦੋਸ਼ ਹੇਠ ਪਿਸਤੌਲ ਸਣੇ ਇੱਕ ਗ੍ਰਿਫਤਾਰ

Back Page 1