Monday, November 25, 2024  

ਪੰਜਾਬ

ਸਿੱਖ ਫੌਜੀ ਅਫਸਰ ਦੀ ਧੀ ਤੇ ਹਮਲਾ ਕਰਨ ਵਾਲੇ ਅਤੇ ਥਾਣੇ ਅੰਦਰ ਬਦਸਲੂਕੀ ਕਰਨ ਵਾਲੇ ਮੁਲਾਜ਼ਮਾਂ ਤੇ ਸਖਤ ਕਾਰਵਾਈ ਦੀ ਮੰਗ:-ਕਾਮਰੇਡ ਗਿੱਲ

ਸਿੱਖ ਫੌਜੀ ਅਫਸਰ ਦੀ ਧੀ ਤੇ ਹਮਲਾ ਕਰਨ ਵਾਲੇ ਅਤੇ ਥਾਣੇ ਅੰਦਰ ਬਦਸਲੂਕੀ ਕਰਨ ਵਾਲੇ ਮੁਲਾਜ਼ਮਾਂ ਤੇ ਸਖਤ ਕਾਰਵਾਈ ਦੀ ਮੰਗ:-ਕਾਮਰੇਡ ਗਿੱਲ

ਉੜੀਸਾ ਦੇ ਭੂਵਨੇਸ਼ਵਰ ਇਲਾਕੇ ਦੇ ਪੁਲਿਸ ਥਾਣੇ ਅੰਦਰ ਸਿੱਖ ਆਰਮੀ ਅਫਸਰ ਦੀ ਧੀ ਵਕੀਲ ਜੋ ਇੱਕ ਸਿੱਖ ਆਰਮੀ ਅਫਸਰ ਦੀ ਮੰਗੇਤਰ ਹੈ ਨਾਲ 15 ਦਸੰਬਰ ਵਾਲੇ ਦਿਨ ਵਾਪਰੀ ਘਨਾਉਣੀ ਘਟਨਾ ਸ਼ਰਮ ਨਾਲ ਘਟਨਾ ਹੈ। ਦੇਸ਼ ਅੰਦਰ ਔਰਤਾਂ ਨਾਲ ਬਹੁਤ ਦੁੱਖਦਾਈ ਘਟਨਾਵਾਂ ਵਾਪਰ ਚੁੱਕੀਆਂ ਹਨ ਪਰ ਸਰਕਾਰਾਂ ਇਸ ਪਾਸੇ ਵੱਲ ਕੋਈ ਧਿਆਨ ਨਹੀਂ ਦੇ ਰਹੀਆਂ ਜੋ ਅਤ ਨਿੰਦਨਯੋਗ ਹੈ। ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਕੁਲ ਹਿੰਦ ਕਿਸਾਨ ਸਭਾ ਦੇ ਸੂਬਾ ਕਮੇਟੀ ਮੈਂਬਰ ਕਾਮਰੇਡ ਮਹਾਂਵੀਰ ਸਿੰਘ ਗਿੱਲ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਕਾਮਰੇਡ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋਈ ਇੱਕ ਵੀਡੀਓ ਰਾਹੀਂ ਸਾਹਮਣੇ ਆਈ ਜਾਣਕਾਰੀ ਅਨੁਸਾਰ ਦੇਸ਼ ਦੀ ਰੱਖਿਆਂ ਕਰਨ ਵਾਲੇ ਫੌਜੀ ਅਫਸਰ ਦੀ ਵਕੀਲ ਬੇਟੀ ਦਾ ਪਿੱਛਾ ਕਰ ਰਹੇ ਗਲਤ ਅਨਸਰਾਂ ਤੋਂ ਬਚਣ ਵਾਸਤੇ ਪੁਲਿਸ ਥਾਣੇ ਵਿੱਚ ਜਾਂਦੀ ਹੈ ਪ੍ਰੰਤੂ ਥਾਣੇ ਵਿੱਚ ਪੁਲਿਸ ਦੇ ਮੁਲਾਜ਼ਮ ਹੀ ਉਸ ਨਾਲ ਬਦਸਲੂਕੀ ਕਰਦੇ ਹਨ ਜੋ ਬਹੁਤ ਹੀ ਸ਼ਰਮ ਨਾਕ ਅਤੇ ਨਿੰਦਣਯੋਗ ਹੈ। ਉਹਨਾਂ ਕਿਹਾ ਕਿ ਪੁਲਿਸ ਮੁਲਾਜ਼ਮਾਂ ਦਾ ਕੰਮ ਲੋਕਾਂ ਦੀ ਜਾਨ ਮਾਲ ਦੀ ਰਾਖੀ ਕਰਨਾ ਹੁੰਦਾ ਹੈ ਪਰ ਜਦੋਂ ਪੁਲਿਸ ਮੁਲਾਜ਼ਮ ਆਪਣੀ ਡਿਊਟੀ ਨਿਭਾਉਣ ਦੀ ਬਜਾਏ ਫਰਿਆਦ ਲੈ ਕੇ ਆਏ ਫਰਿਆਦੀਆ ਨੂੰ ਜਲੀਲ ਕਰਨਗੇ ਤਾਂ ਇਨਸਾਫ ਕਿੱਥੋਂ ਮਿਲੇਗਾ? ਫੌਜੀ ਜਵਾਨ ਦੇਸ਼ ਦੀ ਰੱਖਿਆ ਵਾਸਤੇ ਬਾਰਡਰਾਂ ਤੇ ਡਿਊਟੀ ਨਿਭਾਅ ਰਹੇ ਹਨ ਅਤੇ ਉਹਨਾਂ ਦੇ ਪਰਿਵਾਰਾਂ ਨਾਲ ਅਜਿਹੀ ਘਟਨਾ ਵਾਪਰਨੀ ਸਰਕਾਰ ਲਈ ਹੋਰ ਵੀ ਨਮੋਸ਼ੀ ਵਾਲੀ ਗੱਲ ਹੈ।
ਕਾਮਰੇਡ ਮਹਾਵੀਰ ਸਿੰਘ ਗਿੱਲ ਨੇ ਉੜੀਸਾ ਸਰਕਾਰ ਤੋਂ ਮੰਗ ਕੀਤੀ ਕਿ ਇਸ ਘਟਨਾ ਨਾਲ ਸੰਬੰਧਿਤ ਪਿਛਾਂ ਕਰਨ ਵਾਲੇ ਗੁੰਡਾ ਅਨਸਰਾਂ ਅਤੇ ਥਾਣੇ ਵਿੱਚ ਜ਼ਲੀਲ ਕਰਨ ਵਾਲੇ ਪੁਲਿਸ ਮੁਲਾਜ਼ਮਾ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਉਹਨਾਂ ਦੇਸ਼ ਦੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਤੋਂ ਵੀ ਮੰਗ ਕੀਤੀ ਇਸ ਮਾਮਲੇ ਵਿੱਚ ਦਖਲ ਦੇ ਕੇ ਉਨ੍ਹਾਂ ਪੁਲਿਸ ਮੁਲਾਜ਼ਮਾ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ।

28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਕਾਰਪੋਰੇਟ ਵਿਰੋਧੀ ਦਿਨ ਦੇ ਤੌਰ 'ਤੇ ਮਨਾਉਣ ਦਾ ਫ਼ੈਸਲਾ

28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਕਾਰਪੋਰੇਟ ਵਿਰੋਧੀ ਦਿਨ ਦੇ ਤੌਰ 'ਤੇ ਮਨਾਉਣ ਦਾ ਫ਼ੈਸਲਾ

ਇੱਥੇ ਲਹਿਰਾ ਗਾਗਾ ਇਲਾਕੇ ਦੀਆਂ ਸਮੂਹ ਕਿਸਾਨ ਅਤੇ ਜਨਤਕ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਬਾਬਾ ਧੰਨਾ ਸਿੰਘ ਗੁਰੂ ਘਰ ਲਹਿਰਾ ਗਾਗਾ ਵਿਖੇ ਹੋਈl ਇਸ ਮੀਟਿੰਗ ਵਿੱਚ ਮਿਤੀ 28 ਸਤੰਬਰ ਨੂੰ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸੰਯੁਕਤ ਕਿਸਾਨ ਮੋਰਚੇ ਦੀ ਅਪੀਲ ਉੱਤੇ ਕਾਰਪੋਰੇਟ ਘਰਾਣਿਆਂ ਦੀਆਂ ਨੀਤੀਆਂ ਦੇ ਖਿਲਾਫ ਅਤੇ ਇਹਨਾਂ ਨੂੰ ਭਾਂਜ ਦੇਣ ਲਈ ਜਾਗਰੂਕਤਾ ਦੇ ਰੂਪ ਵਿੱਚ ਮਨਾਉਣ ਦਾ ਫੈਸਲਾ ਕੀਤਾ ਗਿਆl ਮੀਟਿੰਗ ਨੂੂੰ ਸੰਬੋਧਨ ਕਰਦਿਆਂ ਸਾਰੀਆਂ ਹੀ ਜਥੇਬੰਦੀਆਂ ਦੇ ਆਗੂਆਂ ਨੇ ਗਰੀਬ ਪਰਿਵਾਰ ਫੰਡ ਧਰਮਸ਼ਾਲਾ ਵਿਖੇ ਕਾਨਫਰੰਸ ਦੇ ਰੂਪ ਵਿੱਚ ਭਰਵਾਂ ਇਕੱਠ ਕਰਨ ਦਾ ਸੱਦਾ ਦਿੱਤਾ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਲੋਕ ਚੇਤਨਾ ਮੰਚ ਲਹਿਰਾਗਾਗਾ ਦੇ ਪ੍ਰਧਾਨ ਸ੍ਰੀ ਗਿਆਨ ਚੰਦ ਸ਼ਰਮਾ ਨੇ ਕਿਹਾ ਕਿ ਅੱਜ ਸਰਕਾਰ ਦੀਆਂ ਕਾਰਪੋਰੇਟ ਘਰਾਣਿਆਂ ਪੱਖੀ ਨੀਤੀਆਂ ਦੇ ਕਾਰਨ ਜਿੱਥੇ ਅਮੀਰ ਗਰੀਬ ਵਿਚਕਾਰ ਪਾੜਾ ਬਹੁਤ ਡੂੰਘਾ ਹੋ ਗਿਆ ਹੈ। ਕਾਰਪੋਰੇਟ ਕੰਪਨੀਆਂ ਤੇ ਘਰਾਣਿਆਂ ਵੱਲੋਂ ਕੁਦਰਤੀ ਸਾਧਨਾਂ ਸਰੋਤਾਂ ਦੀ ਅੰਨ੍ਹੇ ਵਾਹ ਲੁੱਟ ਕਰਨ ਨਾਲ ਵਾਤਾਵਰਨ ਦੇ ਸੰਕਟ ਨੇ ਵੀ ਗੰਭੀਰ ਰੂਪ ਧਾਰ ਕਰ ਲਿਆ ਹੈ l ਉਨ੍ਹਾਂ ਕਿਹਾ ਕਿ ਸਮਾਜ ਦਾ ਹਰ ਵਰਗ ਇਹਨਾਂ ਨੀਤੀਆਂ ਦੇ ਖਿਲਾਫ ਆਪਣੀ ਆਵਾਜ਼ ਬੁਲੰਦ ਕਰ ਰਿਹਾ ਹੈ। ਇਨ੍ਹਾਂ ਨੀਤੀਆਂ ਤੇ ਚਲਦੀ ਹੋਈ ਪੰਜਾਬ ਸਰਕਾਰ ਦੀ ਭਗਵੰਤ ਮਾਨ ਸਰਕਾਰ ਵੀ ਕਿਸਾਨ ਅਤੇ ਲੋਕ ਵਿਰੋਧੀ ਫੈਸਲੇ ਲੈ ਰਹੀ ਹੈl

ਨਸ਼ਿਆਂ ਅਤੇ ਸਮਾਜਿਕ ਬੁਰਾਈਆਂ ਨੂੰ ਤਿਆਗ ਕੇ ਕੋਈ ਵੀ ਮੁਕਾਮ ਹਾਸਿਲ ਕੀਤਾ ਜਾ ਸਕਦਾ ਹੈ-ਅਨੇਕ ਸਿੰਘ ਬਰਾੜ ਮਧੀਰ

ਨਸ਼ਿਆਂ ਅਤੇ ਸਮਾਜਿਕ ਬੁਰਾਈਆਂ ਨੂੰ ਤਿਆਗ ਕੇ ਕੋਈ ਵੀ ਮੁਕਾਮ ਹਾਸਿਲ ਕੀਤਾ ਜਾ ਸਕਦਾ ਹੈ-ਅਨੇਕ ਸਿੰਘ ਬਰਾੜ ਮਧੀਰ

ਹਲਕਾ ਗਿਦੜਬਾਹਾ ਦੇ ਪਿੰਡ ਲੂੰਡੇ ਵਾਲਾ ਦੇ ਉੱਦਮੀ ਨੌਜਵਾਨਾਂ ਨੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕ੍ਰਿਕਟ ਟੁਰਨਾਂਮੈਂਟ ਕਰਵਾਇਆ। ਇਸ ਵਿਚ ਟੂਰਨਾਮੈਂਟ ਵਿਚ ਇਲਾਕੇ ਦੀਆਂ ਵੱਖ ਵੱਖ ਪਿੰਡਾਂ ਅਤੇ ਸ਼ਹਿਰ ਤੋ ਟੀਮਾਂ ਭਾਗ ਲੈਣ ਲਈ ਆਈਆਂ ਅਤੇ ਖੇਡ ਦਾ ਵਧੀਆ ਪ੍ਰਦਰਸ਼ਨ ਕੀਤਾ । ਇਸ ਟੂਰਨਾਮੈਂਟ ਦੇ ਮੁੱਖ ਮਹਿਮਾਨ ਅਨੇਕ ਸਿੰਘ ਬਰਾੜ ਮਦੀਰ ਯੂਥ ਆਗੂ ਤੇ ਸਮਾਜ ਸੇਵੀ ਨੇ ਖਿਡਾਰੀਆਂ ਨਾਲ ਜਾਣ ਪਛਾਣ ਕੀਤੀ ਅਤੇ ਇਨਾਮ ਤਕਸੀਮ ਕੀਤੇ। ਟੂਰਨਾਮੈਂਟ ਕਮੇਟੀ ਨੂੰ ਆਰਥਿਕ ਸਹਾਇਤਾ ਕਰਦਿਆਂ ਹੋਇਆਂ ਕਿਹਾ ਕਿ ਨੋਜਵਾਨ ਕਿਸੇ ਵੀ ਦੇਸ ਜਾਂ ਕੌਮ ਦਾ ਸਰਮਾਇਆ ਹੋਇਆ ਕਰਦੇ ਹਨ। ਅਤੇ ਇਨਾਂ ਨੂੰ ਨਸ਼ਿਆਂ ਅਤੇ ਸਮਾਜਿਕ ਬੁਰਾਈਆਂ ਤੋ ਸੁਚੇਤ ਕਰਨਾ ਸਾਡੇ ਸਾਰਿਆਂ ਦਾ ਫਰਜ ਬਣਦਾ ਹੈ ਜੇਕਰ ਦੇਸ ਦਾ ਕੋਈ ਵੀ ਨੋਜਵਾਨ ਨਸ਼ਿਆਂ ਅਤੇ ਸਮਾਜਿਕ ਬੁਰਾਈਆਂ ਦਾ ਬਾਈ ਕਾਟ ਕਰ ਦੇਵੇ ਤਾਂ ਉਹ ਕੋਈ ਵੀ ਮੰਜ਼ਿਲ ਪ੍ਰਾਪਤ ਕਰ ਸਕਦਾ ਹੈ। ਉਨਾਂ ਪਿੰਡ ਦੇ ਨੋਜਵਾਨਾਂ ਦੀ ਸ਼ਲਾਘਾ ਕਰਦਿਆਂ ਹੋਇਆਂ ਕਿ ਅਜਿਹੇ ਪ੍ਰੋਗਰਾਮ ਲਗਾਤਾਰ ਹੋਣੇ ਚਾਹੀਦੇ ਹਨ ਤਾਂ ਜੋ ਨੋਜਵਾਨ ਸਿਹਮੰਦ ਰਹਿ ਸਕਣ। ਇਸ ਸਮੇ ਪਿੰਡ ਵਾਸੀਆਂ ਤੋ ਬਿਨਾਂ ,ਅਨੇਕ ਸਿੰਘ ਬਰਾੜ, ਪਵਿੱਤਰ ਸਿੰਘ, ਸਹਿਜ ਬਰਾੜ ,ਗੁਰਲਾਲ ਸਿੰਘ ,ਰਾਜਵਿੰਦਰ ਸਿੰਘ ,ਬੱਬੂ ਸ਼ਰਮਾ, ਸੁਖਜਿੰਦਰ ਮਾਸਟਰ, ਨਾਇਬ ਸਿੰਘ, ਬੱਗਾ ਕੋਚ ,ਹਰਦੀਪ ਸਿੰਘ ਗੁਰੂਸਰ, ਜਸ਼ਨ ਬਰਾੜ ਗੁਰਪ੍ਰੀਤ ਸਿੰਘ ਜਸਪਾਲ ਸਿੰਘ ਦੋਦਾ, ਮਨਦੀਪ ਬਰਾੜ ,ਕਰਨ ਬਰਾੜ, ਜਗਮੀਤ ਸਿੰਘ ,ਮਿੰਟੂ ਸਿੰਘ, ਜੋਸ਼ੀ ਸਿੰਘ,ਫੂਲਾ ਸਿੰਘ ਦੋਦਾ,ਜਗਦੇਵ ਸਿੰਘ , ਨਿਰਮਲ ਸਿੰਘ ਨਿੰਮਾ, ਸੁਖਜਿੰਦਰ ਸਿੰਘ,ਆਦਿ ਵੀ ਹਾਜਰ ਸਨ।

'ਆਪ' ਨੇ ਮਾਨ ਸਰਕਾਰ ਦੇ ਕੰਮਾਂ ਦੀ ਕੀਤੀ ਸਲਾਘਾ, ਕਿਹਾ- ਆਮ ਆਦਮੀ ਕਲੀਨਿਕ ਨਾਲ ਪੰਜਾਬ 'ਚ ਸਿਹਤ ਕ੍ਰਾਂਤੀ ਆਈ

'ਆਪ' ਨੇ ਮਾਨ ਸਰਕਾਰ ਦੇ ਕੰਮਾਂ ਦੀ ਕੀਤੀ ਸਲਾਘਾ, ਕਿਹਾ- ਆਮ ਆਦਮੀ ਕਲੀਨਿਕ ਨਾਲ ਪੰਜਾਬ 'ਚ ਸਿਹਤ ਕ੍ਰਾਂਤੀ ਆਈ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਮਾਨ ਸਰਕਾਰ ਦੇ ਕੰਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ 16 ਮਾਰਚ 2022 (ਜਿਸ ਦਿਨ ਭਗਵੰਤ ਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ) ਬਹੁਤ ਵੱਡੀ ਸਫਲਤਾ ਦਾ ਦਿਨ ਹੈ। ਪੰਜਾਬ ਲਈ ਟਰਨਿੰਗ ਪੁਆਇੰਟ ਸਾਬਤ ਹੋਇਆ।

ਮੰਗਲਵਾਰ ਨੂੰ ਚੰਡੀਗੜ੍ਹ ਪਾਰਟੀ ਦਫਤਰ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਨੀਲ ਗਰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਸੱਤਾ ਵਿਚ ਆਉਣ ਤੋਂ ਬਾਅਦ ਤਕਰੀਬਨ ਹਰ ਰੋਜ਼ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਮਿਲ ਰਹੇ ਹਨ। ਆਮ ਲੋਕਾਂ ਨੂੰ ਮੁਫਤ ਬਿਜਲੀ ਮਿਲ ਰਹੀ ਹੈ, ਕਿਸਾਨਾਂ ਨੇ ਕਦੇ ਸੁਪਨੇ ਵਿੱਚ ਵੀ ਨਹੀਂ ਸੋਚਿਆ ਹੋਵੇਗਾ ਕਿ ਨਹਿਰੀ ਪਾਣੀ ਸਾਰੇ ਖੇਤਾਂ ਤੱਕ ਪਹੁੰਚ ਸਕਦਾ ਹੈ, ਪਰ ਅੱਜ ਇਹ ਹਕੀਕਤ ਵਿੱਚ ਬਦਲ ਗਿਆ ਹੈ।

ਆਮ ਆਦਮੀ ਕਲੀਨਿਕ ਨਾਲ ਪੰਜਾਬ ਵਿੱਚ ਸਿਹਤ ਕ੍ਰਾਂਤੀ ਆਈ ਹੈ। ਪੰਜਾਬ ਵਿੱਚ ਵੱਖ-ਵੱਖ ਥਾਵਾਂ 'ਤੇ ਅਜਿਹੇ 872 ਕਲੀਨਿਕ ਖੋਲ੍ਹੇ ਗਏ ਹਨ ਜਿੱਥੇ ਹਰ ਰੋਜ਼ 60 ਹਜ਼ਾਰ ਦੇ ਕਰੀਬ ਲੋਕ ਆਪਣਾ ਇਲਾਜ ਕਰਵਾ ਰਹੇ ਹਨ।  ਕੱਲ੍ਹ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ 30 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ।  ਉਨ੍ਹਾਂ ਕਿਹਾ ਕਿ ਪਹਿਲਾਂ ਜੋ ਡਿਸਪੈਂਸਰੀ ਮੌਜੂਦ ਸੀ, ਉਹ ਸਿਰਫ਼ ਨਾਂ ਦੀ ਸੀ। ਉੱਥੇ ਇਲਾਜ ਦੀ ਕੋਈ ਸਹੂਲਤ ਨਹੀਂ ਸੀ। 

"ਆਪ ਦੀ ਸਰਕਾਰ ਆਪ ਦੇ ਦੁਆਰ" ਤਹਿਤ ਲਗਦੇ ਕੈਂਪ ਲੋਕਾਂ ਲਈ ਵਰਦਾਨ: ਵਿਧਾਇਕ ਰੁਪਿੰਦਰ ਸਿੰਘ ਹੈਪੀ

ਆਪ ਦੀ ਸਰਕਾਰ ਆਪ ਦੇ ਦੁਆਰ" ਪ੍ਰੋਗਰਾਮ  ਤਹਿਤ ਬੱਸੀ ਪਠਾਣਾਂ ਵਿਧਾਨ ਸਭਾ ਹਲਕੇ ਅਧੀਨ ਪੈਂਦੇ ਪਿੰਡ ਚੁੰਨੀ ਖੁਰਦ ਦੇ ਕਮਿਊਨਿਟੀ ਸੈਂਟਰ ਵਿਖੇ ਇਲਾਕੇ ਦੇ ਲੋਕਾਂ ਦੇ ਰੋਜ਼ਾਨਾਂ ਦੇ ਕੰਮਾਂ ਨੂੰ ਅਤੇ ਉਹਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਸੁਵਿਧਾ ਕੈਂਪ ਲਗਾਇਆ ਗਿਆ, ਜਿਸ ਵਿੱਚ ਚੁੰਨੀ ਖੁਰਦ, ਮਹਿਦੂਦਾਂ, ਬਾਸੀਆਂ, ਦੌਲਤਪੁਰ, ਤਾਜਪੁਰਾ, ਭਗਤਪੁਰਾ, ਪੱਤੋਂ, ਨਰੈਣਾ, ਬੀਰੋ ਮਾਜਰੀ, ਪਵਾਲਾ ਅਤੇ ਗੜੋਲੀਆਂ ਦੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਪੁੱਜ ਕੇ ਵੱਖ-ਵੱਖ ਅਧਿਕਾਰੀਆਂ ਦੇ ਕੋਲੋਂ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਕੰਮ ਕਰਵਾਏ। ਇਸ ਮੌਕੇ ਕੈਂਪ ਦਾ ਜਾਇਜ਼ਾ ਲੈਣ ਪੁੱਜੇ ਹਲਕਾ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਕਿਹਾ ਕਿ ਇਹਨਾਂ ਸੁਵਿਧਾ ਕੈਂਪਾਂ ਦਾ ਇਲਾਕੇ ਦੇ ਲੋਕਾਂ ਨੂੰ ਵੱਡੀ ਗਿਣਤੀ ਵਿੱਚ ਫਾਇਦਾ ਹੋ ਰਿਹਾ ਹੈ। ਇਹਨਾਂ ਕੈਂਪਾਂ ਸਦਕਾ ਪਿਛਲੇ ਸਮਿਆਂ ਦੌਰਾਨ ਲੋਕਾਂ ਨੂੰ ਦਫਤਰਾਂ ਵਿੱਚ ਹੁੰਦੀ ਖੱਜਲ-ਖੁਆਰੀ ਤੋਂ ਬਚਾਅ ਹੁੰਦਾ ਹੈ ਅਤੇ ਉਹਨਾਂ ਦਾ ਸਮਾਂ ਅਜਾਈ ਨਹੀਂ ਜਾਂਦਾ। ਉਹਨਾਂ ਕਿਹਾ ਕਿ ਪਿੰਡਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਪੰਜਾਬ ਸਰਕਾਰ ਦਿਨ ਰਾਤ ਇਕ ਕਰਕੇ ਕੰਮ ਕਰ ਰਹੀ ਹੈ ਤੇ ਪਿੰਡਾਂ ਦੀਆਂ ਮੁਸ਼ਕਲਾਂ ਹਰ ਹਾਲ ਹੱਲ ਕੀਤੀਆਂ ਜਾਣਗੀਆਂ। ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਕੋਲ ਜਾ ਕੇ ਕਰਨ ਲਈ ਪਿੰਡ ਪੱਧਰ ’ਤੇ ਕੈਂਪ ਲਗਾਉਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ ਤਾਂ ਜੋ ਲੋਕਾਂ ਦੀਆਂ ਸ਼ਿਕਾਇਤਾਂ ਦਾ ਛੇਤੀ ਨਿਪਟਾਰਾ ਹੋ ਸਕੇ। ਉਨ੍ਹਾਂ ਕਿਹਾ ਕਿ ਆਮ ਤੌਰ ’ਤੇ ਲੋਕਾਂ ਨੂੰ ਮਾਲ ਵਿਭਾਗ ਨਾਲ ਸਬੰਧਤ ਕੰਮਾਂ ਲਈ ਦਫ਼ਤਰਾਂ ਵਿੱਚ ਗੇੜੇ ਮਾਰਨੇ ਪੈਂਦੇ ਸਨ, ਜਿਸ ਨਾਲ ਉਨ੍ਹਾਂ ਨੂੰ ਦਿੱਕਤਾਂ ਦਰਪੇਸ਼ ਸਨ ਪ੍ਰੰਤੂ ਹੁਣ ਲੋਕਾਂ ਦੇ ਘਰਾਂ ਨਜ਼ਦੀਕ ਜਾ ਕੇ ਸ਼ਿਕਾਇਤਾਂ ਸੁਣ ਕੇ ਉਨ੍ਹਾਂ ਦਾ ਹੱਲ ਕੀਤਾ ਜਾ ਰਿਹਾ ਹੈ 

ਖਮਾਣੋਂ ਬਲਾਕ ਦੇ ਪਿੰਡਾਂ ਵਿੱਚ ਬਣਾਏ ਜਾ ਰਹੇ ਹਨ 39 ਖੇਡ ਸਟੇਡੀਅਮ-ਡਿਪਟੀ ਕਮਿਸ਼ਨਰ

ਖਮਾਣੋਂ ਬਲਾਕ ਦੇ ਪਿੰਡਾਂ ਵਿੱਚ ਬਣਾਏ ਜਾ ਰਹੇ ਹਨ 39 ਖੇਡ ਸਟੇਡੀਅਮ-ਡਿਪਟੀ ਕਮਿਸ਼ਨਰ

ਪੰਜਾਬ ਸਰਕਾਰ ਵੱਲੋਂ ਖੇਡਾਂ ਦੇ ਖੇਤਰ ਨੂੰ ਦਿੱਤੀ ਜਾ ਰਹੀ ਤਰਜ਼ੀਹ ਸੂਬੇ ਦੇ ਨੌਜਵਾਨਾਂ ਦਾ ਉਜਵਲ ਭਵਿੱਖ ਬਣਾਉਣ ਵਿੱਚ ਮੀਲ ਪੱਥਰ ਸਾਬਤ ਹੋਵੇਗੀ ਅਤੇ ਨੌਜਵਾਨ ਖੇਡਾਂ ਨਾਲ ਜੁੜ ਕੇ ਸਿਹਤਮੰਦ ਸਮਾਜ ਦੀ ਸਿਰਜਣਾ ਵਿੱਚ ਮੋਹਰੀ ਭੂਮਿਕਾ ਨਿਭਾਉਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ.ਸੋਨਾ ਥਿੰਦ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਦਿਹਾਤੀ ਖੇਤਰ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਮੰਤਵ ਨਾਲ ਮਗਨਰੇਗਾ ਅਧੀਨ ਜ਼ਿਲ੍ਹੇ ਦੇ ਬਲਾਕ ਖਮਾਣੋਂ ਦੇ 39 ਪਿੰਡਾਂ ਵਿੱਚ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ

ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਦੇ ਮਾਣ ਭੱਤੇ ਲਈ 22.33 ਕਰੋੜ ਰੁਪਏ ਜਾਰੀ : ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਦੇ ਮਾਣ ਭੱਤੇ ਲਈ 22.33 ਕਰੋੜ ਰੁਪਏ ਜਾਰੀ : ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਸਮਾਜਿਕ ਤੇ ਭਾਈਚਾਰਕ ਸਮਾਗਮਾਂ ਵਿੱਚ ਤਹਿਦਿਲੀ ਨਾਲ ਸੇਵਾਵਾਂ ਨਿਭਾਉਣ ਲਈ ਮਾਣ ਭੱਤਾ ਦੇਣ ਦੇ ਮੱਦੇਨਜ਼ਰ 22.33 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।
ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਚਾਲੂ ਵਿੱਤੀ ਸਾਲ 2024-25 ਦੌਰਾਨ ਸਾਲ 2021-22, 2022-23, ਅਤੇ 30 ਸਤੰਬਰ 2024 ਤੱਕ ਕਰਵਾਏ ਗਏ ਸਮਾਜਿਕ ਸਮਾਗਮਾਂ ਲਈ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਮਾਣਭੱਤਾ ਦੇਣ ਲਈ 22.33 ਕਰੋੜ ਰੁਪਏ ਅਲਾਟ ਕੀਤੇ ਗਏ ਹਨ ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਭਰ ਦੇ ਆਂਗਣਵਾੜੀ ਕੇਂਦਰਾਂ ਵਿੱਚ ਹਰ ਮਹੀਨੇ ਦੀ 14 ਅਤੇ 28 ਤਰੀਕ ਨੂੰ ਸਮਾਜ ਅਧਾਰਤ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਗਰਭਵਤੀ ਮਾਵਾਂ ਦੀ ਗੋਦ ਭਰਾਈ ਲਈ ਅਤੇ ਦੁੱਧ ਚੁੰਘਦੇ ਬਾਲਾਂ ਦੀਆਂ ਮਾਵਾਂ (ਚੁੰਘਾਵੀਆਂ) ਨੂੰ ਐਸ.ਐਨ.ਪੀ. ਵੰਡਣ ਲਈ ਸਮਾਰੋਹ ਵੀ ਆਯੋਜਿਤ ਕੀਤੇ ਜਾਂਦੇ ਹਨ। ਆਂਗਣਵਾੜੀ ਵਰਕਰਾਂ ਨੂੰ ਪ੍ਰਤੀ ਗਤੀਵਿਧੀ ਲਈ 500 ਰੁਪਏ ਅਤੇ ਸਹਾਇਕਾਂ ਨੂੰ 250 ਰੁਪਏ ਦਿੱਤੇ ਜਾਂਦੇ ਹਨ।

ਪਤੰਗਾਂ ਦਾ ਲਾਲਚ ਦੇ ਕੇ 9 ਸਾਲ ਦੇ ਬੱਚੇ ਨਾਲ ਕਰਦਾ ਰਿਹਾ ਬਦਫੈਲੀ

ਪਤੰਗਾਂ ਦਾ ਲਾਲਚ ਦੇ ਕੇ 9 ਸਾਲ ਦੇ ਬੱਚੇ ਨਾਲ ਕਰਦਾ ਰਿਹਾ ਬਦਫੈਲੀ

ਇਥੋਂ ਦੇ ਨੇੜਲੇ ਇਕ ਪਿੰਡ ਵਿਚ ਗੁਆਂਢੀ ਵੱਲੋਂ ਚੌਥੀ ਜਮਾਤ ਵਿਚ ਪੜ੍ਹਦੇ 9 ਸਾਲਾ ਬੱਚੇ ਨਾਲ ਬਦਫੈਲੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਇਸ ਮਾਮਲੇ ਵਿਚ ਪੁਲਿਸ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਕਥਿਤ ਦੋਸ਼ੀ ਨੂੰ ਗਿ?ਫ਼ਤਾਰ ਕੀਤਾ ਗਿਆ ਹੈ । ਥਾਣਾ ਮੁੱਖੀ ਦਵਿੰਦਰਪਾਲ ਨੇ ਦੱਸਿਆ ਕਿ ਪੀੜਤ ਬੱਚੇ ਦੇ ਦਾਦਾ ਵੱਲੋਂ ਪੁਲਿਸ ਨੂੰ ਇਹ ਸ਼ਿਕਾਇਤ ਦਿੱਤੀ ਗਈ ਕਿ ਉਨ੍ਹਾਂ ਦੇ 46ਸਾਲਾ ਗੁਆਂਢੀ ਵੱਲੋਂ ਉਨ੍ਹਾਂ ਦੇ ਪੋਤੇ ਨਾਲ ਕਰੀਬ 9 ਮਹੀਨੇ ਤੋਂ ਬਦਫੈਲੀ ਕੀਤੀ ਜਾ ਰਹੀ ਹੈ । ਪੁਲਿਸ ਵੱਲੋਂ ਕਾਰਵਾਈ ਕਰਦੇ ਹੋਏ ਪੀੜਤ ਲੜਕੇ ਦਾ ਮੈਡੀਕਲ ਕਰਵਾਉਂਦੇ ਹੋਏ ਕਥਿਤ ਦੋਸ਼ੀ ਪ੍ਰੇਮ ਸਿੰਘ ਖਿਲਾਫ਼ ਮੁਕੱਦਮਾ ਦਰਜ ਕਰਕੇ ਉਸਨੂੰ ਗਿ?ਫਤਾਰ ਕਰ ਲਿਆ ਹੈ । ਪੀੜਤ ਬੱਚੇ ਦੇ ਦਾਦਾ ਨੇ ਪੱਤਰਕਾਰਾ ਨੂੰ ਦੱਸਿਆ ਕਿ ਕਥਿਤ ਦੋਸ਼ੀ ਜੋ ਕਿ ਉਨ੍ਹਾਂ ਦਾ ਗੁਆਂਢੀ ਵੀ ਹੈ ਉਸਦਾ ਸਾਡੇ ਘਰ ਵਿਚ ਕਾਫੀ ਆਉਣਾ ਜਾਣਾ ਸੀ ਅਤੇ ਸਾਡੇ ਘਰ ਦੇ ਹਰ ਪ੍ਰੋਗਰਾਮ ਵਿਚ ਉਸਨੂੰ ਪ੍ਰਮੁੱਖ ਥਾਂ ਦਿੱਤੀ ਜਾਂਦੀ ਸੀ । ਪ੍ਰੰਤੂ ਹੁਣ ਕੁਝ ਦਿਨ ਪਹਿਲਾ ਉਨ੍ਹਾਂ ਨੂੰ ਪਤਾ ਚੱਲਿਆ ਕਿ ਉਸ ਗੁਆਂਢੀ ਵੱਲੋਂ ਸਾਡੇ ਘਰ ਵਿਚ ਹੀ ਇਸ ਤਰ੍ਹਾਂ ਦਾ ਕਾਰਾ ਕੀਤਾ ਜਾ ਰਿਹਾ ਹੈ । ਉਨ੍ਹਾਂ ਦੱਸਿਆ ਕਿ ਉਕਤ ਦੋਸ਼ੀ ਵੱਲੋਂ ਮੇਰੇ ਪੋਤੇ ਨੂੰ ਪਤੰਗਾਂ ਦਾ ਲਾਲਚ ਦੇ ਕੇ ਅਜਿਹਾ ਕੁਕਰਮ ਕਰਨ ਤੋਂ ਬਾਅਦ ਉਸਨੂੰ ਡਰਾਇਆ ਧਮਕਾਇਆ ਜਾਂਦਾ ਸੀ ਕਿ ਜੇਕਰ ਉਸਨੇ ਕਿਸੇ ਨੂੰ ਦੱਸਿਆ ਤਾਂ ਉਸਨੂੰ ਰੇਲਵੇ ਲਾਇਨ ਉਪਰ ਅਵਾਰਾ ਕੁੱਤਿਆ ਦੇ ਅੱਗੇ ਸੁੱਟ ਦਿੱਤਾ ਜਾਵੇਗਾ । ਪੁਲਿਸ ਵੱਲੋਂ ਇਸ ਮਾਮਲੇ ਵਿਚ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।

CM ਮਾਨ ਨੇ ਨਵੇਂ ਮੰਤਰੀਆਂ ਨੂੰ ਕਿਹਾ-

CM ਮਾਨ ਨੇ ਨਵੇਂ ਮੰਤਰੀਆਂ ਨੂੰ ਕਿਹਾ- "ਆਪਣੀ ਡਿਊਟੀ ਪੂਰੀ ਲਗਨ, ਇਮਾਨਦਾਰੀ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਨਿਭਾਓ"

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਰਾਜ ਮੰਤਰੀ ਮੰਡਲ ਵਿੱਚ ਨਵੇਂ ਸ਼ਾਮਲ ਹੋਏ ਮੰਤਰੀਆਂ ਨੂੰ ਕਿਹਾ ਕਿ ਉਹ ਲੋਕ ਪੱਖੀ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ 'ਤੇ ਲੋਕਾਂ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਆਪਣੀ ਡਿਊਟੀ ਪੂਰੀ ਤਨਦੇਹੀ, ਇਮਾਨਦਾਰੀ, ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ।

ਮੁੱਖ ਮੰਤਰੀ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ 'ਤੇ ਮੁਲਾਕਾਤ ਕਰਨ ਵਾਲੇ ਕੈਬਨਿਟ ਮੰਤਰੀਆਂ ਨਾਲ ਗੱਲਬਾਤ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੇ ਉਨ੍ਹਾਂ ਨੂੰ ਵੱਡਾ ਫ਼ਤਵਾ ਦੇ ਕੇ ਸਭ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਦੀ ਭਲਾਈ ਅਤੇ ਸੂਬੇ ਦੀ ਤਰੱਕੀ ਲਈ ਸਖ਼ਤ ਮਿਹਨਤ ਕਰਨਾ ਹਰੇਕ ਮੰਤਰੀ ਦਾ ਫ਼ਰਜ਼ ਹੈ।ਉਨ੍ਹਾਂ ਕਿਹਾ ਕਿ ਸੂਬੇ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨਾ ਸਮੇਂ ਦੀ ਮੁੱਖ ਲੋੜ ਹੈ। ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਇਆ ਜਾਵੇ।

ਵਿਜੀਲੈਂਸ ਬਿਊਰੋ ਨੇ ASI ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

ਵਿਜੀਲੈਂਸ ਬਿਊਰੋ ਨੇ ASI ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

ਪੰਜਾਬ ਵਿਜੀਲੈਂਸ ਬਿਊਰੋ (ਵਿਜੀਲੈਂਸ ਬਿਊਰੋ) ਨੇ ਸੂਬੇ ਵਿੱਚ ਚੱਲ ਰਹੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਜ਼ਿਲ੍ਹਾ ਤਰਨਤਾਰਨ ਪੁਲਿਸ ਦੇ ਹੈਲਪਲਾਈਨ ਨੰਬਰ 112 'ਤੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਰਾਜ ਕੁਮਾਰ ਨੂੰ ਰਿਸ਼ਵਤ ਮੰਗਣ ਅਤੇ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। 5,000 ਰੁਪਏ ਦਾ।

ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਅਨੁਸਾਰ ਇਹ ਗ੍ਰਿਫ਼ਤਾਰੀ ਤਰਨਤਾਰਨ ਜ਼ਿਲ੍ਹੇ ਦੇ ਮੁਰਾਦਪੁਰ ਦੇ ਵਸਨੀਕ ਰਾਜ ਕਰਨ ਦੀ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਏਐਸਆਈ ਨੇ ਮੋਬਾਈਲ ਫੋਨ ਵਾਪਸ ਕਰਨ ਅਤੇ ਸ਼ਿਕਾਇਤਕਰਤਾ ਦੇ ਨਜ਼ਦੀਕੀ ਸਾਥੀ ਨੂੰ ਐਨਡੀਪੀਐਸ ਐਕਟ ਤਹਿਤ ਝੂਠਾ ਫਸਾਉਣ ਤੋਂ ਬਚਣ ਦੇ ਬਦਲੇ 30,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

"ਸਵੱਛਤਾ ਹੀ ਸੇਵਾ "ਮੁਹਿੰਮ ਨੂੰ ਸਿਵਲ ਸਰਜਨ ਨੇ ਦਿੱਤੀ ਹਰੀ ਝੰਡੀ

ਦਰਬਾਰ ਸਾਹਿਬ ਅੰਮ੍ਰਿਤਸਰ ਚ ਲੰਗਰ ਦੀ ਸੇਵਾ ਤੇ ਪ੍ਰਬੰਧ ਬਾਰੇ ਬੈਠਕ ਹੋਈ

ਦਰਬਾਰ ਸਾਹਿਬ ਅੰਮ੍ਰਿਤਸਰ ਚ ਲੰਗਰ ਦੀ ਸੇਵਾ ਤੇ ਪ੍ਰਬੰਧ ਬਾਰੇ ਬੈਠਕ ਹੋਈ

ਆਸਾਨ ਕਿਸ਼ਤਾਂ ਨਾਲ ਲੋਕ ਬਣ ਰਹੇ ਨੇ ਜਾਇਦਾਦਾਂ ਦੇ ਮਾਲਕ - ਵਿਧਾਇਕ ਅਮਨਦੀਪ ਕੌਰ ਅਰੋੜਾ

ਆਸਾਨ ਕਿਸ਼ਤਾਂ ਨਾਲ ਲੋਕ ਬਣ ਰਹੇ ਨੇ ਜਾਇਦਾਦਾਂ ਦੇ ਮਾਲਕ - ਵਿਧਾਇਕ ਅਮਨਦੀਪ ਕੌਰ ਅਰੋੜਾ

ਵਿਜੀਲੈਂਸ ਬਿਊਰੋ ਨੇ 5,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ 5,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਕੀਤਾ ਕਾਬੂ

ਏਕ ਪੇੜ ਮਾਂ ਕੇ ਨਾਮ'' ਗਲੋਬਲ ਮੁਹਿੰਮ ਤਹਿਤ ਸਰਕਾਰੀ ਹਾਈ ਸਕੂਲ ਮਹੇਸ਼ਰੀ ਵਿਖੇ ਬੂਟੇ ਲਗਾਏ

ਏਕ ਪੇੜ ਮਾਂ ਕੇ ਨਾਮ'' ਗਲੋਬਲ ਮੁਹਿੰਮ ਤਹਿਤ ਸਰਕਾਰੀ ਹਾਈ ਸਕੂਲ ਮਹੇਸ਼ਰੀ ਵਿਖੇ ਬੂਟੇ ਲਗਾਏ

ਫਰੀਦਕੋਟੀਆਂ ਨੇ ਮਨਾਇਆ ਬਾਬਾ ਫਰੀਦ ਜੀ ਦਾ ਆਗਮਨ ਪੁਰਬ ।

ਫਰੀਦਕੋਟੀਆਂ ਨੇ ਮਨਾਇਆ ਬਾਬਾ ਫਰੀਦ ਜੀ ਦਾ ਆਗਮਨ ਪੁਰਬ ।

ਪਿੰਡ ਭਰਾਜ ਵਿਖੇ 40 ਸਾਲਾਂ ਨੌਜਵਾਨ ਨੇ ਲਾਇਸੰਸੀ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀਬਾਰੀ

ਪਿੰਡ ਭਰਾਜ ਵਿਖੇ 40 ਸਾਲਾਂ ਨੌਜਵਾਨ ਨੇ ਲਾਇਸੰਸੀ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀਬਾਰੀ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਕਰਵਾਇਆ ਗਿਆ ਉਦਯੋਗਿਕ ਦੌਰਾ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਕਰਵਾਇਆ ਗਿਆ ਉਦਯੋਗਿਕ ਦੌਰਾ

ਦੇਸ਼ ਭਗਤ ਗਲੋਬਲ ਸਕੂਲ ਵੱਲੋਂ ਕਰਵਾਈ ਗਈ ਨਵੀਂਆਂ ਅਧਿਆਪਨ ਤਕਨੀਕਾਂ ਬਾਰੇ ਵਰਕਸ਼ਾਪ

ਦੇਸ਼ ਭਗਤ ਗਲੋਬਲ ਸਕੂਲ ਵੱਲੋਂ ਕਰਵਾਈ ਗਈ ਨਵੀਂਆਂ ਅਧਿਆਪਨ ਤਕਨੀਕਾਂ ਬਾਰੇ ਵਰਕਸ਼ਾਪ

ਯੂਨੀਵਰਸਿਟੀ ਕਾਲਜ, ਚੁੰਨੀ ਕਲਾਂ ਵਿਖੇ ਮਨਾਇਆ ਗਿਆ ਕੌਮੀ ਸੇਵਾ ਯੋਜਨਾ ਦਿਵਸ

ਯੂਨੀਵਰਸਿਟੀ ਕਾਲਜ, ਚੁੰਨੀ ਕਲਾਂ ਵਿਖੇ ਮਨਾਇਆ ਗਿਆ ਕੌਮੀ ਸੇਵਾ ਯੋਜਨਾ ਦਿਵਸ

ਤਰੁਨਪ੍ਰੀਤ ਸਿੰਘ ਸੌਂਦ ਕੈਬਨਿਟ ਮੰਤਰੀ ਬਣਨ ਉਪੰਰਤ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਤਰੁਨਪ੍ਰੀਤ ਸਿੰਘ ਸੌਂਦ ਕੈਬਨਿਟ ਮੰਤਰੀ ਬਣਨ ਉਪੰਰਤ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਆਰ.ਆਈ.ਐਮ.ਟੀ. ਯੂਨੀਵਰਸਿਟੀ ਦੇ ਬੀ.ਐਸ.ਸੀ. ਖੇਤੀਬਾੜੀ ਦੇ ਵਿਦਿਆਰਥੀ ਕਣਕ-ਝੋਨੇ ਦੀ ਫ਼ਸਲ ਦੇ ਪੈਟਰਨ 'ਤੇ ਕਿਸਾਨਾਂ ਨਾਲ ਜੁੜੇ

ਆਰ.ਆਈ.ਐਮ.ਟੀ. ਯੂਨੀਵਰਸਿਟੀ ਦੇ ਬੀ.ਐਸ.ਸੀ. ਖੇਤੀਬਾੜੀ ਦੇ ਵਿਦਿਆਰਥੀ ਕਣਕ-ਝੋਨੇ ਦੀ ਫ਼ਸਲ ਦੇ ਪੈਟਰਨ 'ਤੇ ਕਿਸਾਨਾਂ ਨਾਲ ਜੁੜੇ

ਸ੍ਰੀ  ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਜਨਤਕ ਸਿਹਤ ਅਤੇ ਸਵੱਛਤਾ ਜਾਗਰੂਕਤਾ ਮੁਹਿੰਮ

ਸ੍ਰੀ  ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਜਨਤਕ ਸਿਹਤ ਅਤੇ ਸਵੱਛਤਾ ਜਾਗਰੂਕਤਾ ਮੁਹਿੰਮ

ਦੇਸ਼ ਭਗਤ ਯੂਨੀਵਰਸਿਟੀ ਨੇ ਸ਼ਾਨਦਾਰ ਖੇਡ ਪ੍ਰਾਪਤੀਆਂ ਕਰਨ ਵਾਲੇ ਖਿਡਾਰੀਆਂ ਦਾ ਕੀਤਾ ਸਨਮਾਨ

ਦੇਸ਼ ਭਗਤ ਯੂਨੀਵਰਸਿਟੀ ਨੇ ਸ਼ਾਨਦਾਰ ਖੇਡ ਪ੍ਰਾਪਤੀਆਂ ਕਰਨ ਵਾਲੇ ਖਿਡਾਰੀਆਂ ਦਾ ਕੀਤਾ ਸਨਮਾਨ

ਸਿੱਖ ਫ਼ੌਜੀ ਅਫਸਰ ਦੀ ਲੜਕੀ ’ਤੇ ਹਮਲੇ ਦੇ ਦੋਸ਼ੀ ਪੁਲਿਸ ਮੁਲਾਜ਼ਮਾਂ ’ਤੇ ਹੋਵੇ ਸਖ਼ਤ ਕਾਰਵਾਈ-ਐਡਵੋਕੇਟ ਧਾਮੀ

ਸਿੱਖ ਫ਼ੌਜੀ ਅਫਸਰ ਦੀ ਲੜਕੀ ’ਤੇ ਹਮਲੇ ਦੇ ਦੋਸ਼ੀ ਪੁਲਿਸ ਮੁਲਾਜ਼ਮਾਂ ’ਤੇ ਹੋਵੇ ਸਖ਼ਤ ਕਾਰਵਾਈ-ਐਡਵੋਕੇਟ ਧਾਮੀ

Back Page 17