ਸਰਕਾਰ ਵੱਲੋਂ ਜਿਲੇ ਵਿੱਚ 20 ਆਮ ਆਦਮੀ ਕਲੀਨਿਕ ਚਲਾਏ ਜਾ ਰਹੇ ਹਨ, ਜਿਨਾਂ ਵਿੱਚ ਹੁਣ ਤੱਕ 496450 ਵਿਅਕਤੀ ਆਪਣਾ ਮੁਫਤ ਇਲਾਜ ਕਰਵਾ ਚੁੱਕੇ ਹਨ ਅਤੇ ਇਹਨਾਂ ਵਿੱਚੋਂ 65031 ਮਰੀਜ਼ਾਂ ਦੇ ਲੈਬਾਰਟਰੀ ਟੈਸਟ ਵੀ ਮੁਫ਼ਤ ਕੀਤੇ ਗਏ ਹਨ, ਲੋੜਵੰਦ ਲੋਕ ਇਹਨਾਂ ਸਹੂਲਤਾਂ ਦਾ ਵੱਧ ਤੋਂ ਵੱਧ ਫਾਇਦਾ ਉਠਾ ਰਹੇ ਹਨ। ਇਨਾ ਸ਼ਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਵੱਲੋਂ ਆਮ ਆਦਮੀ ਕਲੀਨਿਕ ਨਬੀਪੁਰ ਦੇ ਦੌਰੇ ਦੌਰਾਨ ਕੀਤਾ ਗਿਆ।ਇਸ ਦੌਰੇ ਦੌਰਾਨ ਉਹਨਾਂ ਸਟਾਫ ਦੀ ਹਾਜ਼ਰੀ ਵੀ ਚੈਕ ਕੀਤੀ। ਕਲੀਨਿਕ ਤੇ ਤਾਇਨਾਤ ਮੈਡੀਕਲ ਅਫਸਰ, ਫਾਰਮੇਸੀ ਅਫਸਰ , ਕਲੀਨੀਕਲ ਅਸਿਸਟੈਂਟ, ਏ.ਐਨ.ਐਮ. ਅਤੇ ਵਾਰਡ ਅਟੈਂਡਟ ਹਾਜ਼ਰ ਸਨ।ਉਹਨਾ ਆਮ ਆਦਮੀ ਕਲੀਨਿਕ ਵੱਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ,ਓ.ਪੀ.ਡੀ, ਟੀਕਾਕਰਣ, ਦਵਾਈਆਂ, ਆਦਿ ਦਾ ਜਾਇਜ਼ਾ ਲਿਆ ਅਤੇ ਕਲਿਨਿਕ ਵਿੱਚ ਆਏ ਮਰੀਜਾਂ ਨਾਲ ਗੱਲਬਾਤ ਕੀਤੀ।ਉਨ੍ਹਾਂ ਸਮੂਹ ਸਟਾਫ ਨੂੰ ਆਪਣੀ ਡਿਊਟੀ ਸਮੇਂ ਸਿਰ ਤੇ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕੀਤੀ ਅਤੇ ਓ.ਪੀ.ਡੀ. ਵਧਾਉਣ ਲਈ ਕਿਹਾ। ਉਨ੍ਹਾਂ ਕਲੀਨਿਕ ਦੀ ਸਾਫ਼ ਸਫ਼ਾਈ ਵੱਲ ਵਿਸ਼ੇਸ਼ ਤਵੱਜੋਂ ਦੇਣ ,ਗਰਭਵਤੀ ਔਰਤਾਂ ਦਾ ਜਣੇਪਾ ਸਰਕਾਰੀ ਹਸਪਤਾਲ ਵਿਚ ਕਰਵਾਉਣ, ਮਾਂਵਾਂ ਤੇ ਬੱਚਿਆਂ ਦਾ ਸੰਪੂਰਨ ਟੀਕਾਕਰਨ ਕਰਨ, ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਆਮ ਲੋਕਾਂ ਨੂੰ ਪ੍ਰੇਰਿਤ ਕਰਨ ਦੀ ਵੀ ਹਦਾਇਤ ਦਿੱਤੀ। ਉਨ੍ਹਾਂ ਫੀਲਡ ਸਟਾਫ ਨੂੰ ਸਰਵੇ ਕਰਨ ਅਤੇ ਮਾਈਗ੍ਰੇਟਰੀ ਪਾਪੂਲੇਸ਼ਨ ਨੂੰ ਬਣਦੀਆਂ ਸਿਹਤ ਸਹੂਲਤਾਂ ਦੇਣ ਦੀ ਹਦਾਇਤ ਵੀ ਕੀਤੀ, ਇਸ ਮੌਕੇ ਤੇ ਮੈਡੀਕਲ ਅਫਸਰ ਡਾ. ਸੁਲੱਖਣ ਸਿੰਘ,ਪ੍ਰਿਤਪਾਲ ਸਿੰਘ,ਸਰਬਜੀਤ ਕੌਰ ਤੇ ਹੋਰ ਸਟਾਫ ਮੈਂਬਰਾਂ ਤੋਂ ਇਲਾਵਾ ਇਲਾਜ ਕਰਵਾਉਣ ਲਈ ਆਏ ਮਰੀਜ਼ ਵੀ ਹਾਜ਼ਰ ਸਨ।