Wednesday, November 27, 2024  

ਪੰਜਾਬ

ਸਰਬਤ ਦਾ ਭਲਾ ਟਰੱਸਟ ਵੱਲੋ ਹੋਣਹਾਰ ਵਿਦਿਆਰਥੀਆ ਨੂੰ ਚੈਕ ਭੇਟ ਕੀਤੇ

ਸਰਬਤ ਦਾ ਭਲਾ ਟਰੱਸਟ ਵੱਲੋ ਹੋਣਹਾਰ ਵਿਦਿਆਰਥੀਆ ਨੂੰ ਚੈਕ ਭੇਟ ਕੀਤੇ

ਸਰਬਤ ਦਾ ਭਲਾ ਟਰੱਸਟ ਵੱਲੋ ਹੋਣਹਾਰ ਵਿਦਿਆਰਥੀਆ ਨੂੰ ਸਹਾਇਤਾ ਰਾਸ਼ੀ ਭੇਟ ਕੀਤੀ ਗਈ ; ਜਿਸ ਦੀ ਜਾਣਕਾਰੀ ਟਰੱਸਟ ਦੇ ਪ੍ਰਤੀਨਿਧੀ ਅਸ਼ੋਕ ਰਾਣਾ ਦੇ ਦਿੰਦੇ ਹੋਏ ਦੱਸਿਆ ਕਿ ਸਰਬਤ ਦਾ ਭਲਾ ਟਰੱਸਟ ਵੱਲੋ ਸਾਬਕਾ ਸਪੀਕਰ ਪੰਜਾਬ ਵਿਧਾਨ ਸਭਾ ਦੇ ਰਾਣਾ ਕੰਵਰ ਪਾਲ ਸਿੰਘ ਨੇ ਆਪਣੇ ਦਫਤਰ ਨੰਗਲ ਵਿਖੇ ਹੋਣਹਾਰ ਵਿਦਿਆਰਥੀਆ ਨੂੰ ਸਹਾਇਤਾ ਰਾਸ਼ੀ ਦੇ ਚੈਕ ਦਿਤੇ ਗਏ ਅਤੇ ਰਾਣਾ ਜੀ ਵੱਲੋ ਟਰੱਸਟ ਦੇ ਮਨੈਜਿਗ ਡਾਇਰੇਕਰ ਡਾਕਟਰ ਐਸ ਪੀ ਸਿੰਘ ਉਬਰਾਏ ਦਾ ਧੰਨਵਾਦ ਕੀਤਾ ਹੈ ਉਨਾ ਕਿਹਾ ਕਿ ਉਬਰਾਏ ਸਿੰਘ ਜੀ ਅਪਣੀ ਕੁਲ ਆਮਦਨ ਦਾ 98 ਫੀਸਦੀ ਹਿਸਾ ਜਰੂਰਤ ਮੰਦ ਲੋਕਾ ਵਿੱਚ ਵੰਡ ਦਿੰਦੇ ਹਨ।ਰਾਣਾ ਜੀ ਨੇ ਕਿਹਾ ਕਿ ਬੀ.ਸੀ ਏ ਦੀ ਵਿਦਿਆਰਥਣ ਪੁਸ਼ਕਾਰ ਕਾਰਤਿਕ,ਅਤੇ ਤਮਂਾ ਚੰਦੇਲ ਐਮ.ਸੀ ਏ,ਅਮਨ ਪ੍ਰਤਿ ਕੋਰ ਅਪਰੇਸ਼ਨ ਥੀਏਟਰ ਅਟੇਡਿਗ ਨੂੰ ਦੱਸ ਦੱਸ ਹਜਾਰ ਰੁਪਏ ਦੇ ਕੇ ਸਹਾਇਤਾ ਪ੍ਰਦਾਨ ਕੀਤੀ ਗਈ ਹੈ। ਇਸ ਮੌਕੇ ਤੇ ਕਪੁਰ ਸਿੰਘ, ਨਿਕਾ ਰਾਮ ਸੁਖਸਾਲ, ਵਿਸ਼ਾਲ ,ਰਮੇਸ਼ ਦੱਸਗਰਾਈ, ਹਰਮਿਦਰ ਸਿੰਘ, ਕਰਿਸ਼ਨ ਕੁਮਾਰ, ਵਿਜੇ ਕੁਮਾਰ, ਸਤਨਾਮ ਸਿੰਘ, ਪਰਮਾਰ ਲੱਕੀ ਆਦਿ ਹਾਜਰ ਸਨ।

ਹਲਕਾ ਜੈਤੋ ਦੇ ਵਿਧਾਇਕ ਅਮੋਲਕ ਸਿੰਘ ਨੇ ਧਰਮਸ਼ਾਲਾ ਦਾ ਰੱਖਿਆ ਨੀਂਹ ਪੱਥਰ

ਹਲਕਾ ਜੈਤੋ ਦੇ ਵਿਧਾਇਕ ਅਮੋਲਕ ਸਿੰਘ ਨੇ ਧਰਮਸ਼ਾਲਾ ਦਾ ਰੱਖਿਆ ਨੀਂਹ ਪੱਥਰ

ਅੱਜ ਇਸ ਮੁਕਤਸਰ ਫਾਟਕ ਨਜ਼ਦੀਕ ਵਿਧਾਇਕ ਅਮੋਲਕ ਸਿੰਘ ਵੱਲੋ ਧਰਮਸ਼ਾਲਾ ਦਾ ਨੀਹ ਪੱਥਰ ਰੱਖਿਆ ਗਿਆ ਜਾਣਕਾਰੀ ਅਨੁਸਾਰ ਹਲਜਾ ਵਿਧਾਇਕ ਅਮੋਲਕ ਸਿੰਘ ਨੇ ਧਰਮਸ਼ਾਲਾ ਦਾ ਨੀਂਹ ਪੱਥਰ ਰੱਖਿਆ ਗਿਆ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਮੋਲਕ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹਰ ਵਰਗ ਦਾ ਸਤਿਕਾਰ ਕਰਦੀ ਹੈ ਤੇ ਕਰਦੀ ਰਹੇਗੀ ਲੋਕਾਂ ਦੀ ਚੁਣੀ ਹੋਈ ਸਰਕਾਰ ਹੈ ਫਾਟਕ ਪਾਰ ਲੋਕਾਂ ਦੀ ਮੰਗ ਸੀ ਕਿ ਇੱਥੇ ਧਰਮਸ਼ਾਲਾ ਬਣਾਈ ਜਾਵੇ ਜੋ ਕਿ ਕੁਝ ਸਮਾਂ ਪਹਿਲਾਂ ਜਗਾ ਦੀ ਨਿਸ਼ਾਨਦੇਹੀ ਕਰ ਲਈ ਗਈ ਸੀ ਤੇ ਅੱਜ ਉਸ ਧਰਮਸ਼ਾਲਾ ਦਾ ਨੀਹ ਪੱਥਰ ਰੱਖਿਆ ਹੈ ਸ਼ਹਿਰ ਨੂੰ ਸੁੰਦਰ ਬਣਾਉਣ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ । ਇਸ ਮੋਕੇ ਤੇ ਇਹਨਾਂ ਨਾਲ ਮਾਰਕੀਟ ਕਮੇਟੀ ਦੇ ਚੇਅਰਮੈਨ ਡਾ ਲਛਮਣ ਭਗਤੂਆਣਾ. ਕੌਸ਼ਲਰ ਡਾ ਹਰੀਸ਼ . ਕੌਂਸਲਰ ਖੁਸ਼ੀ ਰਾਮ ਸਮੇਤ ਮੁਹੱਲਾ ਨਿਵਾਸੀ ਹਾਜ਼ਰ ਸਨ

ਮੀਹ ਪੈਣ ਕਾਰਨ ਮਜ਼ਦੂਰ ਪਰਿਵਾਰ ਦੇ ਘਰ ਦੀ ਛੱਤ ਡਿੱਗੀ

ਮੀਹ ਪੈਣ ਕਾਰਨ ਮਜ਼ਦੂਰ ਪਰਿਵਾਰ ਦੇ ਘਰ ਦੀ ਛੱਤ ਡਿੱਗੀ

ਪਿਛਲੇ ਦੋ ਦਿਨਾਂ ਤੋਂ ਦੋ ਪੈ ਰਿਹਾ ਮੀਂਹ ਕਾਰਨ ਇੱਕ ਮਜ਼ਦੂਰ ਪਰਿਵਾਰ ਦੇ ਘਰ ਦੀ ਛੱਤ ਡਿੱਗ ਗਈ ਪਰ ਪਰਿਵਾਰ ਦੇ ਸਾਰੇ ਮੈਂਬਰ ਬਚ ਗਏ । ਪ੍ਰਾਪਤ ਜਾਣਕਾਰੀ ਅਨੁਸਾਰ ਬਰਨਾਲਾ ਦੇ ਵਾਰਡ ਨੰਬਰ 28 ਵਿੱਚ ਇੱਕ ਮਜ਼ਦੂਰ ਪਰਿਵਾਰ ਦੇ ਘਰ ਦੀ ਛੱਤ ਮੀਂਹ ਪੈਣ ਕਾਰਨ ਡਿੱਗ ਪਈ। ਘਰ ਦੇ ਸਾਰੇ ਮੈਂਬਰ ਕਮਰੇ ਵਿੱਚ ਪਏ ਸਨ । ?ਜਾਣਕਾਰੀ ਅਨੁਸਾਰ ਬੁੱਧਵਾਰ ਅਤੇ ਵੀਰਵਾਰ ਦੇ ਦਰਮਿਆਨੀ ਰਾਤ ਜ਼ਿਆਦਾ ਮੀਹ ਪੈਣ ਕਾਰਨ ਇੱਕ ਮਜ਼ਦੂਰ ਵਿਅਕਤੀ ਉਮੀ ਸਿੰਘ ਦੇ ਘਰ ਦੀ ਛੱਤ ਡਿੱਗ ਪਈ। ਓਮੀ ਸਿੰਘ ਪਹਿਲਾਂ ਹੀ ਅੰਗਹੀਣ ਹੈ ਉਪਰੋਂ ਕੁਦਰਤ ਦੀ ਇਹ ਦੋਹਰੀ ਮਾਰ ਪੈ ਗਈ। ?ਜਦ ਮੀਂਹ ਪੈਣਾ ਸ਼ੁਰੂ ਹੋਇਆ ਤਾਂ ਓਮੀ ਸਿੰਘ ਦੇ ਭਰਾ ਧਰਮਾ ਸਿੰਘ ਦੀ ਪਤਨੀ ਦੀ ਅਚਾਨਕ ਅੱਖ ਖੁੱਲੀ ਤਾਂ ਉਸਨੇ ਵੇਖਿਆ ਕਿ ਛੱਤ ਵਿੱਚ ਵੱਡੀ ਸਾਰੀ ਤਰੇੜ ਆ ਚੁੱਕੀ ਹੈ ਜਿਸ ਤੋਂ ਬਾਅਦ ਸਾਰਿਆਂ ਨੇ ਇੱਕਦਮ ਸੁੱਤੇ ਪਏ ਬੱਚਿਆਂ ਨੂੰ ਉਠਾ ਕੇ ਕਮਰੇ ਚੋਂ ਬਾਹਰ ਕੱਢਿਆ, ਅਜੇ ਉਹ ਕਮਰੇ ਤੋਂ ਬਾਹਰ ਨਿਕਲੇ ਹੀ ਸਨ ਅਤੇ ਛੱਤ ਦਾ ਇੱਕ ਵੱਡਾ ਹਿੱਸਾ ਹੇਠਾਂ ਡਿੱਗ ਪਿਆ ਅਤੇ ਕਾਫੀ ਸਮਾਨ ਮਲਬੇ ਹੇਠ ਦੱਬਿਆ ਗਿਆ, ਓਮੀ ਸਿੰਘ ਨੇ ਦੱਸਿਆ ਕਿ ਉਹ ਅੰਗਹੀਣ ਹੋਣ ਕਾਰਨ ਕੋਈ ਕੰਮ ਕਰਨ ਤੋਂ ਅਸਮਰੱਥ ਹੈ ਅਤੇ ਆਪਣੇ ਭਰਾ ਧਰਮਾ ਸਿੰਘ ਦੇ ਨਾਲ ਹੀ ਜ਼ਿੰਦਗੀ ਬਸ਼ਰ ਕਰ ਰਿਹਾ ਹੈ। ਉਸਨੇ ਦੱਸਿਆ ਕਿ ਉਸਦੇ ਭਰਾ ਧਰਮਾ ਸਿੰਘ ਦੇ ਚਾਰ ਬੱਚੇ ਹਨ ਜੋ ਮਜ਼ਦੂਰੀ ਕਰਕੇ ਆਪਣੇ ਬੱਚੇ ਪਾਲ ਰਿਹਾ ਹੈ ਅਤੇ ਉਹ ਵੀ ਧਰਮਾ ਸਿੰਘ 'ਤੇ ਹੀ ਨਿਰਭਰਹੈ। ਇਸ ਮੌਕੇ ਵਾਰਡ ਨੰਬਰ 28 ਦੇ ਐਮ.ਸੀ ਤੇ ਹੋਰ ਲੋਕਾਂ ਨੇ ਡਿਪਟੀ ਕਮਿਸ਼ਨਰ ਬਰਨਾਲਾ ਤੋਂ ਮੰਗ ਕੀਤੀ ਕਿ ਅੱਤ ਦੀ ਗਰੀਬੀ ਦੇ ਵਿੱਚ ਜ਼ਿੰਦਗੀ ਬਸ਼ਰ ਕਰ ਰਹੇ ਇਸ ਮਜ਼ਦੂਰ ਪਰਿਵਾਰ ਦੀ ਆਰਥਿਕ ਤੌਰ 'ਤੇ ਮਦਦ ਕੀਤੀ ਜਾਵੇ ਤਾਂ ਜੋ ਇਹ ਮਜ਼ਦੂਰ ਪਰਿਵਾਰ ਦੁਬਾਰਾ ਆਪਣੇ ਮਕਾਨ ਦੀ ਛੱਤ ਬਣਾ ਕੇ ਸੁਰੱਖਿਅਤ ਰਹਿ ਸਕੇ।

ਪੰਜਾਬ ਸਰਕਾਰ ਵੱਲੋਂ 10 ਸੀ.ਡੀ.ਪੀ.ਓ ਨੂੰ ਬਤੌਰ ਡੀ.ਪੀ.ਓਜ਼ ਦਿੱਤੀ ਤਰੱਕੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ 10 ਸੀ.ਡੀ.ਪੀ.ਓ ਨੂੰ ਬਤੌਰ ਡੀ.ਪੀ.ਓਜ਼ ਦਿੱਤੀ ਤਰੱਕੀ: ਡਾ. ਬਲਜੀਤ ਕੌਰ


ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਸਾਰੇ ਵਰਗਾਂ ਦੀ ਭਲਾਈ ਲਈ ਕਾਰਜਸ਼ੀਲ ਹੈ, ਉੱਥੇ ਹੀ ਮੁਲਾਜਮਾਂ ਦੀ ਭਲਾਈ ਅਤੇ ਉਨ੍ਹਾਂ ਨੂੰ ਸਮੇਂ ਸਿਰ ਬਣਦੀਆਂ ਤਰੱਕੀਆਂ ਦੇਣ ਲਈ ਵਚਨਬੱਧ ਹੈ। ਇਸੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 10 ਜ਼ਿਲ੍ਹਾ ਪ੍ਰੋਗਰਾਮ ਅਫਸਰਾਂ ਨੂੰ ਤਰੱਕੀ ਦਿੱਤੀ ਗਈ ਹੈ।
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸੂਬਾ ਸਰਕਾਰ ਨੇ ਸੀ.ਡੀ.ਪੀ.ਓਜ਼ ਦੀਆਂ ਲੰਬੇ ਸਮੇਂ ਤੋਂ ਤਰੱਕੀਆਂ ਦੀ ਮੰਗ ਪੂਰੀ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 10 ਬਾਲ ਵਿਕਾਸ ਪ੍ਰੋਜੈਕਟ ਅਫਸਰਾਂ (ਸੀ.ਡੀ.ਪੀ.ਓਜ਼) ਨੂੰ ਜ਼ਿਲ੍ਹਾ ਪ੍ਰੋਗਰਾਮ ਅਫਸਰਾਂ (ਡੀ.ਪੀ.ਓਜ਼) ਵਜੋਂ ਤਰੱਕੀ ਦਿੱਤੀ ਗਈ ਹੈ। ਇਸ ਮੌਕੇ ਪਦਉਨਤ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਇਹ ਵਿਭਾਗ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਦਾ ਹੈ। ਇਸ ਲਈ ਉਨ੍ਹਾਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਹਮੇਸ਼ਾ ਸੇਵਾ ਭਾਵਨਾ ਨਾਲ ਡਿਉਟੀ ਨਿਭਾਉਣ। ਜ਼ਿਕਰਯੋਗ ਹੈ ਕਿ ਵਿਭਾਗ ਦੇ ਪਦਉੱਨਤ 10 ਜ਼ਿਲ੍ਹਾ ਪ੍ਰੋਜੈਕਟ ਅਫਸਰਾਂ ਵਿੱਚੋਂ ਇੱਕ ਅਨੁਸੂਚਿਤ ਜਾਤੀ ਨਾਲ ਸਬੰਧਤ ਹੈ।

ਬਲਵਿੰਦਰ ਸਿੰਘ ਭੂੰਦੜ ਨੂੰ ਅਕਾਲੀ ਦਲ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ

ਬਲਵਿੰਦਰ ਸਿੰਘ ਭੂੰਦੜ ਨੂੰ ਅਕਾਲੀ ਦਲ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ

ਅਕਾਲੀ ਦਲ ਵਿੱਚ ਚੱਲ ਰਹੇ ਅੰਦਰੂਨੀ ਕਲੇਸ਼ ਦਰਮਿਆਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੱਡਾ ਫੈਸਲਾ ਲੈਂਦਿਆਂ ਅਕਾਲੀ ਦਲ ਦੇ ਦਿੱਗਜ ਆਗੂ ਤੇ ਸਾਬਕਾ ਮੰਤਰੀ ਬਲਵਿੰਦਰ ਸਿੰਘ ਭੂੰਦੜ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕਰ ਦਿੱਤਾ ਹੈ। ਇਹ ਜਾਣਕਾਰੀ ਪਾਰਟੀ ਦੇ ਬੁਲਾਰੇ ਡਾ: ਦਲਜੀਤ ਸਿੰਘ ਚੀਮਾ ਨੇ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਹੈ।

ਅਕਾਲੀ ਦਲ ਦਾ ਇਹ ਫੈਸਲਾ ਅਜਿਹੇ ਸਮੇਂ ਆਇਆ ਹੈ ਜਦੋਂ ਪਾਰਟੀ ਨਿਘਾਰ ਵੱਲ ਜਾ ਰਹੀ ਹੈ ਅਤੇ 30 ਅਗਸਤ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਕੋਈ ਫੈਸਲਾ ਹੋ ਸਕਦਾ ਹੈ।ਇੱਥੇ ਇਹ ਵੀ ਦੱਸਣਯੋਗ ਹੈ ਕਿ ਬਲਵਿੰਦਰ ਸਿੰਘ ਭੂੰਦੜ ਦੇ ਨਜ਼ਦੀਕੀ ਮੰਨੇ ਜਾਂਦੇ ਹਨ। ਸੁਖਬੀਰ ਸਿੰਘ ਬਾਦਲ ਦੇ ਆਗੂ। ਹਾਲਾਂਕਿ ਬਲਵਿੰਦਰ ਸਿੰਘ ਭੂੰਦੜ ਨੂੰ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ਅਤੇ ਸੁਖਬੀਰ ਸਿੰਘ ਬਾਦਲ ਹੀ ਪਾਰਟੀ ਦੇ ਪ੍ਰਧਾਨ ਬਣੇ ਰਹਿਣਗੇ।

ਇੰਡੋਜ਼ ਲਾਇਬ੍ਰੇਰੀ ਵਿਚ ਅਮਰ ਨੂਰੀ ਵੱਲੋਂ ਆਪਣੇ ਕਰ ਕਮਲਾਂ ਨਾਲ ਸਰਦੂਲ ਸਿਕੰਦਰ ਦਾ ਪੋਰਟਰੇਟ ਲਗਾਇਆ

ਇੰਡੋਜ਼ ਲਾਇਬ੍ਰੇਰੀ ਵਿਚ ਅਮਰ ਨੂਰੀ ਵੱਲੋਂ ਆਪਣੇ ਕਰ ਕਮਲਾਂ ਨਾਲ ਸਰਦੂਲ ਸਿਕੰਦਰ ਦਾ ਪੋਰਟਰੇਟ ਲਗਾਇਆ

ਆਸਟ੍ਰੇਲੀਆ ਦੀ ਸਾਹਿਤਿਕ ਰਾਜਧਾਨੀ ਵਜੋਂ ਜਾਣੇ ਜਾਂਦੇ ਸ਼ਹਿਰ ਬਿ੍ਰਸਬੇਨ ਵਿੱਚ ਬੀਤੇ ਦਿਨੀਂ ਗਿੱਧਾ ਕੱਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਤੇ ਨਾਮਵਰ ਗਾਇਕਾ ਅਤੇ ਅਦਾਕਾਰਾ ਅਮਰ ਨੂਰੀ ਜੀ, ਗਿੱਧਾ ਵਿਸ਼ੇਸ਼ੱਗ ਸਰਬਜੀਤ ਮਾਂਗਟ ਅਤੇ ਹੋਰ ਵਿਸ਼ੇਸ ਸ਼ਖ਼ਸ਼ੀਅਤਾਂ ਵੀ ਉਨ੍ਹਾਂ ਦੇ ਨਾਲ ਉਚੇਚੇ ਰੂਪ ਵਿੱਚ ਸ਼ਾਮਲ ਸਨ। ਇਸ ਉਪਰੰਤ ਉਹ ਆਸਟ੍ਰੇਲੀਆ ਦੀ ਸਿਰਮੌਰ ਸਾਹਿਤਿਕ ਸੰਸਥਾ ਇੰਡੋਜ਼ ਪੰਜਾਬੀ ਸਾਹਿਤ ਅਕਾਦਮੀ ਆਫ ਆਸਟ੍ਰੇਲੀਆ (ਇਪਸਾ) ਦਾ ਵਿਸ਼ੇਸ਼ ਦੌਰਾ ਕੀਤਾ। ਇਪਸਾ ਦੇ ਕੀਤੇ ਜਾਂਦੇ ਯਤਨਾਂ ਦੀ ਉਹਨਾਂ ਭਰਪੂਰ ਪ੍ਰਸੰਸਾ ਕੀਤੀ ਅਤੇ ਇੰਡੋਜ਼ ਵਿਖੇ ਸਥਾਪਿਤ ਪੰਜਾਬੀ ਲਾਇਬ੍ਰੇਰੀ ਦੇ ਹਾਲ ਆਫ਼ ਫੇਮ ਵਿਚ ਅਮਰ ਨੂਰੀ ਜੀ ਵੱਲੋਂ ਆਪਣੇ ਕਰ ਕਮਲਾਂ ਨਾਲ ਮਰਹੂਮ ਸਰਦੂਲ ਸਿਕੰਦਰ ਜੀ ਦੀ ਪੋਰਟਰੇਟ ਆਪਣੇ ਹੱਥੀਂ ਬਹੁਤ ਹੀ ਸੰਜੀਦਾ ਅਤੇ ਭਾਵੁਕ ਮਾਹੌਲ ਵਿੱਚ ਲਗਾਇਆ ਗਿਆ। ਸਮਾਗਮ ਦੀ ਸ਼ੁਰੂਆਤ ਪ੍ਰਭਜੋਤ ਸਿੰਘ ਸੰਧੂ ਪੰਜਾਬੀ ਕੌਂਸਲ ਸਿਡਨੀ ਦੇ ਸੋਹਣੇ ਸ਼ਬਦਾਂ ਨਾਲ ਸਰਦੂਲ ਸਿਕੰਦਰ ਦੀ ਸੰਗੀਤਕ ਦੇਣ ਬਾਰੇ ਚਾਨਣਾ ਪਾਉਂਦਿਆਂ ਹੋਈ। ਇਸ ਤੋਂ ਬਾਅਦ ਮਨਜੀਤ ਬੋਪਾਰਾਏ ਨੇ ਇਪਸਾ ਦੀਆਂ ਪ੍ਰਾਪਤੀਆਂ, ਕਾਰਜਾਂ ਅਤੇ ਇਤਿਹਾਸ ਬਾਰੇ ਦੱਸਦਿਆਂ ਸਰਦੂਲ ਹੁਰਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਸ਼ਰਧਾਂਜਲੀ ਦਿੰਦਿਆਂ ਗੀਤਕਾਰ ਨਿਰਮਲ ਦਿਓਲ ਜੀ ਨੇ ਸਰਦੂਲ ਸਿਕੰਦਰ ਨਾਲ ਬਿਤਾਏ ਪਲਾਂ ਦਾ ਜ਼ਿਕਰ ਕੀਤਾ। ਗਾਇਕ ਕੁਲਜੀਤ ਸੰਧੂ, ਬਿੱਕਰ ਬਾਈ ਅਤੇ ਪਾਲ ਰਾਊਕੇ ਵੱਲੋਂ ਗੀਤਾਂ ਨਾਲ ਸਰਦੂਲ ਸਿਕੰਦਰ ਨੂੰ ਯਾਦ ਕੀਤਾ ਗਿਆ। ਪਰਥ ਤੋਂ ਆਏ ਹਰਲਾਲ ਸਿੰਘ ਨੇ ਸਰਦੂਲ ਸਿਕੰਦਰ ਨੂੰ ਨਮਨ ਕਰਦਿਆਂ ਇਪਸਾ ਦੇ ਇਸ ਉਪਰਾਲੇ ਨੂੰ ਬਹੁਤ ਵਿਸ਼ੇਸ ਦੱਸਿਆ। ਇਪਸਾ ਦੇ ਪ੍ਰਧਾਨ ਰੁਪਿੰਦਰ ਸੋਜ਼ ਨੇ ਸਰਦੂਲ ਸਿਕੰਦਰ ਦੀ ਗਾਇਕੀ ਦੇ ਸੰਜੀਦਾ, ਉਸਾਰੂ ਅਤੇ ਸਕੂਨ ਦੇਣ ਵਾਲੇ ਪੱਖ ਬਾਰੇ ਵਿਚਾਰ ਰੱਖੇ।

ਰਿਟਾ: ਫ਼ੌਜੀ ਮੁਕੰਦ ਸਿੰਘ ਬਧੇਸ਼ਾ ਨੂੰ ਵੱਖ-ਵੱਖ ਆਗੂਆਂ ਵੱਲੋਂ ਸ਼ਰਧਾਂਜਲੀਆਂ ਭੇਂਟ

ਰਿਟਾ: ਫ਼ੌਜੀ ਮੁਕੰਦ ਸਿੰਘ ਬਧੇਸ਼ਾ ਨੂੰ ਵੱਖ-ਵੱਖ ਆਗੂਆਂ ਵੱਲੋਂ ਸ਼ਰਧਾਂਜਲੀਆਂ ਭੇਂਟ

ਰਿਟਾ: ਫੌਜੀ ਮਕੰਦ ਸਿੰਘ ਬਧੇਸ਼ਾ (ਕੁਰੜ)ਪਿਛਲੇ ਦਿਨੀ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਸਨ, ਜਿਨਾਂ ਨਮਿਤ ਸ੍ਰੀ ਸਹਿਜ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਗੁਰਦੁਆਰਾ ਗੁਰੂ ਤੇਗ ਬਹਾਦਰ ਪਾਤਸ਼ਾਹੀ ਨੌਵੀਂ ਨੇੜੇ ਬਠਿੰਡਾ ਟੀ ਪੁਆਇੰਟ ਗੁਰਸੇਵਕ ਨਗਰ ਧਨੌਲਾ ਰੋਡ ਬਰਨਾਲਾ ਵਿਖੇ ਹੋਈ । ਇਸ ਮੌਕੇ ਭਾਈ ਡਿੰਪਲ ਸਿੰਘ ਫਰਵਾਹੀ ਵਾਲਿਆਂ ਦੇ ਕੀਰਤਨੀ ਜਥੇ ਵੱਲੋਂ ਵੈਰਾਗਮਈ ਕੀਰਤਨ ਕੀਤਾ ਗਿਆ । ਇਸ ਮੌਕੇ ਸ਼ਰਧਾਲੀ ਭੇਂਟ ਕਰਦਿਆਂ ਸਾਬਕਾ ਸੈਨਿਕ ਯੂਨੀਅਨ ਬਲਾਕ ਮਹਿਲ ਕਲਾਂ ਦੇ ਪ੍ਰਧਾਨ ਸੂਬੇਦਾਰ ਮੇਜਰ ਜਰਨੈਲ ਸਿੰਘ, ਨਗਰ ਕੌਂਸਲ ਬਰਨਾਲਾ ਦੇ ਪ੍ਰਧਾਨ ਗੁਰਜੀਤ ਸਿੰਘ ਰਾਮਣਵਾਸੀਆ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਮਡੇਰ, ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਆਗੂ ਲਾਭ ਸਿੰਘ ਮਾਣੂਕੇ ਗਿੱਲ ਅਤੇ ਭਾਜਪਾ ਆਗੂ ਜਸਵੀਰ ਸਿੰਘ ਗੱਖੀ ਸੋਹਲ ਆਦਿ ਨੇ ਕਿਹਾ ਕਿ ਮੁਕੰਦ ਸਿੰਘ ਬਧੇਸ਼ਾ ਸਾਲ 1971 ਵਿੱਚ ਫੌਜ 'ਚ ਭਰਤੀ ਹੋਏ ਸਨ, ਜਿਨਾਂ ਆਪਣੀ ਡਿਊਟੀ ਦੇਸ਼ ਦੀਆਂ ਸਰਹੱਦਾਂ ਤੇ ਪੂਰੀ ਤਨਦੇਹੀ ਨਾਲ ਨਿਭਾਈ ਅਤੇ ਉਹ 1986 ਵਿੱਚ ਰਿਟਾਇਰਮੈਂਟ ਹੋ ਗਏ ਜਿਸ ਤੋਂ ਬਾਅਦ ਉਹਨਾਂ ਬੈਂਕ ਵਿੱਚ ਵੀ ਡਿਊਟੀ ਕੀਤੀ । ਜਿਨਾਂ ਆਪਣੇ ਪਰਿਵਾਰ ਦਾ ਚੰਗਾ ਪਾਲਣ ਪੋਸ਼ਣ ਕੀਤਾ ਅਤੇ ਉੱਚ ਵਿੱਦਿਆ ਹਾਸਲ ਕਰਵਾਈ, ਜਿਨਾਂ ਦਾ ਵੱਡਾ ਪੁੱਤਰ ਜਸਵੀਰ ਸਿੰਘ ਫੌਜ ਵਿੱਚੋਂ ਰਿਟਾਇਰਮੈਂਟ ਹੋਣ ਤੋਂ ਬਾਅਦ ਡੀ.ਐਸ.ਈ ਵਿੱਚ ਡਿਊਟੀ ਕਰ ਰਿਹਾ ਅਤੇ ਦੂਸਰਾ ਪੁੱਤਰ ਲਖਵੀਰ ਸਿੰਘ ਫੌਜ ਵਿੱਚ ਸੇਵਾਵਾਂ ਨਿਭਾ ਰਿਹਾ ਹੈ। 

ਐੱਨ.ਐੱਸ.ਐੱਸ ਇਕਾਈ ਵੱਲੋ ‘ਰਾਸ਼ਟਰੀ ਖੇਡ ਦਿਵਸ’ ਮਨਾਇਆ ਗਿਆ

ਐੱਨ.ਐੱਸ.ਐੱਸ ਇਕਾਈ ਵੱਲੋ ‘ਰਾਸ਼ਟਰੀ ਖੇਡ ਦਿਵਸ’ ਮਨਾਇਆ ਗਿਆ

ਗੁਰੂ ਨਾਨਕ ਖਾਲਸਾ ਕਾਲਜ ਡਰੋਲੀ ਕਲਾਂ ਵਿਖੇ ਅੱਜ ਪਿ੍ਰੰਸੀਪਲ ਡਾ. ਹਰਪ੍ਰੀਤ ਕੌਰ ਦੀ ਅਗਵਾ ਈ ਹੇਠ ਕਾਲਜ ਦੇ ਐੱਨ.ਐੱਸ.ਐੱਸ ਇਕਾਈ ਵੱਲੋਂ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ। ਕਾਲਜ ਦੇ ਐੱਨ.ਐੱਨ.ਐੱਸ ਇਕਾਈ ਦੇ ਪ੍ਰੋਗਰਾਮ ਅਫ਼ਸਰ ਡਾ. ਬਲਵਿੰਦਰ ਸਿੰਘ ਥਿੰਦ (ਲੜਕੇ) ਅਤੇ ਡਾ. ਰਵਿੰਦਰ ਕੌਰ (ਲੜਕੀਆਂ) ਨੇ ਐੱਨ.ਐੱਸ.ਐੱਸ ਵਲੰਟਰੀਅਰਜ਼ ਨੂੰ ਸੰਬੋਧਨ ਕਰਦਿਆਂ ਇਸ ਦਿਨ ਦੀ ਮਹੱਤਤਾ ਅਤੇ ਇਤਿਹਾਸ ਤੋਂ ਜਾਣੂ ਕਰਵਾਇਆ।ਉਨ੍ਹਾਂ ਕਿਹਾ ਕਿ ਭਾਰਤ ਵਿਚ ‘ਰਾਸ਼ਟਰੀ ਖੇਡ ਦਿਵਸ’ 29 ਅਗਸਤ ਨੂੰ ਹਾਕੀ ਖਿਡਾਰੀ ਮੇਜਰ ਧਿਆਨ ਚੰਦ ਦੇ ਜਨਮ ਦਿਨ ਨੂੰ ਸਮਰਪਿਤ ਹੋ ਕੇ ਮਨਾਇਆ ਜਾਂਦਾ ਹੈ। ਮੇਜਰ ਧਿਆਨ ਚੰਦ ਨੇ ਸਾਲ 1928, 1932 ਅਤੇ 1936 ਵਿਚ ਭਾਰਤ ਲਈ ਓਲੰਪਿਕ ਵਿਚ ਸੋਨ ਤਗਮੇ ਜਿੱਤੇ ਸਨ। ਮੇਜਰ ਧਿਆਨ ਚੰਦ ਦੀ ਸਵੈਜੀਵਨੀ ਮੁਤਾਬਿਕ ਉਸ ਨੇ ਆਪਣੇ ਕੈਰੀਅਰ ਵਿਚ 1926 ਤੋਂ 1949 ਤੱਕ 570 ਗੋਲ ਕੀਤੇ ਸਨ।ਭਾਰਤ ਵਿਚ ਖੇਡਾਂ ਅਤੇ ਖੇਡਾਂ ਵਿਚ ਜੀਵਨ ਭਰ ਦੀ ਪ੍ਰਾਪਤੀ ਲਈ ਸਭ ਤੋਂ ਵੱਡਾ ਪੁਰਸਕਾਰ ‘ਮੇਜਰ ਧਿਆਨ ਚੰਦ ਅਵਾਰਡ’ ਹੈ। ਇਸ ਮੌਕੇ ਪਿ੍ਰੰਸੀਪਲ ਡਾ. ਹਰਪ੍ਰੀਤ ਕੌਰ ਨੇ ਵਲੰਟਰੀਅਰਜ਼ ਨੂੰ ਖੇਡਾਂ ਤੋਂ ਜੀਵਨ ਜਾਚ ਅਤੇ ਅਨੁਸ਼ਾਸਨ ਸਿੱਖਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਕਿ ਖੇਡਾਂ ਸਾਡੇ ਜੀਵਨ ਨੂੰ ਨਿਰੋਗ ਰੱਖਣ ਦੇ ਨਾਲ ਅਨੁਸ਼ਾਸਿਤ ਜੀਵਨ ਸਿਖਾਉਂਦੀਆਂ ਹਨ। ਇਸ ਮੌਕੇ ਵਲੰਟਰੀਅਰਜ਼ ਨੇ ਕੌਮੀ ਸਦਭਾਵਨਾ ਤਹਿਤ ਸਹੁੰ ਚੁੱਕਣ ਦੀ ਰਸਮ ਅਦਾ ਕੀਤੀ।ਇਸ ਮੌਕੇ ਕਾਲਜ ਸਟਾਫ ਵੀ ਹਾਜ਼ਰਰਿਹਾ।

ਪੰਜਾਬੀ ਵਿਰਸੇ ਨੂੰ ਜਿਉਂਦਾ ਰੱਖਣ ਲਈ ਨੋਜਵਾਨਾਂ ਤੇ ਬੱਚਿਆਂ ਨੂੰ ਪੰਜਾਬੀ ਸੱਭਿਆਚਾਰ ਬਾਰੇ ਜਾਣੂ ਕਰਵਾਉਣਾ ਜਰੂਰੀ: ਏ.ਡੀ.ਸੀ ਧਾਲੀਵਾਲ

ਪੰਜਾਬੀ ਵਿਰਸੇ ਨੂੰ ਜਿਉਂਦਾ ਰੱਖਣ ਲਈ ਨੋਜਵਾਨਾਂ ਤੇ ਬੱਚਿਆਂ ਨੂੰ ਪੰਜਾਬੀ ਸੱਭਿਆਚਾਰ ਬਾਰੇ ਜਾਣੂ ਕਰਵਾਉਣਾ ਜਰੂਰੀ: ਏ.ਡੀ.ਸੀ ਧਾਲੀਵਾਲ

ਸਰਕਾਰੀ ਐਲੀਮੈਂਟਰੀ ਸਕੂਲ ਚਣੋਂ ਵਿਖੇ ਪੰਜਾਬੀ ਵਿਰਸੇ ਨੂੰ ਦਰਸਾਉਦੀਂ ਪ੍ਰਦਰਸ਼ਨੀ ਲਗਾਈ ਗਈ। ਇਸ ਪ੍ਰਦਰਸ਼ਨੀ ਵਿੱਚ  ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ ਜਦੋਂ ਕਿ ,ਐਸ.ਡੀ.ਐਮ ਫਤਿਹਗੜ੍ਹ ਸਾਹਿਬ ਇਸਮਿਤ ਵਿਜੇ ਸਿੰਘ ਇਸ ਪ੍ਰਦਰਸ਼ਨੀ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।ਇਸ ਮੌਕੇ ਏ.ਡੀ.ਸੀ ਧਾਲੀਵਾਲ ਨੇ ਕਿਹਾ ਕਿ ਸਾਡਾ ਵਿਰਸਾ ਬਹੁਤ ਅਮੀਰ ਹੈ ਪ੍ਰੰਤੂ ਪੱਛਮੀ ਸੱਭਿਆਚਾਰ ਦੇ ਵੱਧ ਰਹੇ ਚਲਣ ਕਾਰਨ ਸਾਡਾ ਵਿਰਸਾ ਅਲੋਪ ਹੋਣ ਕਿਨਾਰੇ ਪੁੱਜ ਗਿਆ ਹੈ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਅਮੀਰ ਪੰਜਾਬੀ ਵਿਰਸੇ ਨਾਲ ਆਪਣੀ ਨੌਜਵਾਨ ਪੀੜ੍ਹੀ ਨੂੰ ਜੋੜਨਾ ਚਾਹੀਦਾ ਹੈ ਜੋ ਕਿ ਸਾਡੇ ਸੱਭਿਆਚਾਰ ਨੂੰ ਬਚਾਉਣ ਲਈ ਬਹੁਤ ਜਰੂਰੀ ਹੈ।

ਵਿਦਿਆਰਥੀਆਂ ਦੇ ਰੁਜ਼ਗਾਰ ਤੇ ਸਵੈ ਕੀਤੇ ਲਈ ਯਤਨਸ਼ੀਲ : ਜਵੰਧਾ

ਵਿਦਿਆਰਥੀਆਂ ਦੇ ਰੁਜ਼ਗਾਰ ਤੇ ਸਵੈ ਕੀਤੇ ਲਈ ਯਤਨਸ਼ੀਲ : ਜਵੰਧਾ

ਮਾਲਵੇ ਦੀ ਸਿਰਕੱਢ ਸਿੱਖਿਆ ਸੰਸਥਾ ਭਾਈ ਗੁਰਦਾਸ ਗਰੁੱਪ ਆਫ ਇੰਸਟੀਚਿਊਸ਼ਨਜ਼ ਵੱਲੋਂ ਉੱਚ ਸਿੱਖਿਆ ਦੇ ਨਾਲ-ਨਾਲ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਤੇ ਸਵੈ ਰੁਜ਼ਗਾਰ ਵੱਲ ਬਹੁਤ ਜੋਰ ਦਿੱਤਾ ਜਾ ਰਿਹਾ । ਇਸਦੇ ਮੱਦੇਨਜ਼ਰ ਕਾਲਜ ਦੇ ਸੂਖਮ ਮੈਮੋਰੀਅਲ ਸੈਂਟਰਲ ਲਾਇਬ੍ਰੇਰੀ ਹਾਲ ਵਿੱਚ ਪੰਜਾਬ ਸਰਕਾਰ ਦੇ ਇੰਡਸਟਰੀਜ਼ ਅਤੇ ਕਾਮਰਸ ਵਿਭਾਗ ਦੁਆਰਾ ਸੰਚਾਲਿਤ 'ਸਟਾਰਟ ਅੱਪ ਪੰਜਾਬ' ਦੇ ਸਹਿਯੋਗ ਨਾਲ 'ਹੈਂਡ ਹੋਲਡਿੰਗ ਸਟਾਰਟ ਅੱਪਸ ਥਰੂ ਫੰਡਿੰਗ ਐਂਡ ਸ਼ੋਅ ਕੇਸ' ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ। ਇਸ ਸਬੰਧ ਵਿੱਚ ਆਯੋਜਿਤ ਪ੍ਰਭਾਵਸ਼ਾਲੀ ਸੈਮੀਨਾਰ ਦਾ ਆਗਾਜ਼ ਡਾ. ਤਨੂਜਾ ਸ੍ਰੀਵਾਸਤਵਾ, ਕੈਂਪਸ ਡਾਇਰੈਕਟਰ, ਭਾਈ ਗੁਰਦਾਸ ਗਰੁੱਪ ਆਫ ਇੰਸਟੀਚਿਊਸ਼ਨਜ਼ ਅਤੇ ਪਹੁੰਚੇ ਮਹਿਮਾਨਾਂ ਵੱਲੋਂ ਸ਼ਮਾਂ ਰੌਸ਼ਨ ਕਰਕੇ ਕੀਤਾ ਗਿਆ। ਸੈਮੀਨਾਰ ਦੀ ਸ਼ੁਰੂਆਤ 'ਚ 'ਸਟਾਰਟ ਅੱਪ ਪੰਜਾਬ' ਪ੍ਰੋਗਰਾਮ ਦੇ ਜੁਆਇੰਟ ਮੈਨੇਜਰ ਸ਼ਿਆਮ ਸੁੰਦਰ ਅਤੇ ਅੰਮ੍ਰਿਤਪਾਲ ਸਿੰਘ ਵਾਲੀਆ ਵੱਲੋਂ ਪੰਜਾਬ ਸਰਕਾਰ ਦੁਆਰਾ ਸ਼ੁਰੂ ਕੀਤੇ ਇਸ ਉਪਰਾਲੇ ਬਾਰੇ ਵਿਸਤਿ੍ਰਤ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਹ ਉੱਤਰ ਭਾਰਤ ’ਚ ਨਿਵੇਕਲਾ ਅਤੇ ਪਹਿਲਾ ਪ੍ਰੋਗਰਾਮ ਹੈ। ਭਾਈ ਗੁਰਦਾਸ ਗਰੁੱਪ ਆਫ ਇੰਸਟੀਚਿਊਸ਼ਨਜ਼ ਦੁਆਰਾ ਇਸ ਦੇ ਸਫਲ ਆਯੋਜਨ ਤੇ ਉਨ੍ਹਾਂ ਨੇ ਸੰਸਥਾ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਸੰਸਥਾ ਆਪਣੇ ਵਿਦਿਆਰਥੀਆਂ ਦੇ ਭਵਿੱਖ ਪ੍ਰਤੀ ਬਹੁਤ ਹੀ ਸੁਹਿਰਦ ਹੈ। ਇਸ ਤੋਂ ਇਲਾਵਾ ਵੱਖ-ਵੱਖ ਵਿਸ਼ਾ ਮਾਹਿਰਾਂ ਵੱਲੋਂ 'ਹੈਂਡ ਹੋਲਡਿੰਗ ਸਟਾਰਟ ਅੱਪਸ ਥਰੂ ਫੰਡਿੰਗ ਐਂਡ ਸ਼ੋਅ ਕੇਸ' ਵਿਸ਼ੇ ਤੇ ਆਪਣੇ ਵਿਚਾਰ ਰੱਖੇ ਗਏ। ਸ਼ੋਮੇਨ ਮਿੱਤਰਾ ਨੇ ਰਿਸੋਰਸ ਪਰਸਨ ਦੇ ਤੌਰ ਤੇ ਆਪਣੇ ਵਿਚਾਰ ਰੱਖਦਿਆਂ ਆਏ ਹੋਏ ਨਿਵੇਸ਼ਕਾਂ ਨੂੰ ਸਹਿਯੋਗ ਦੇਕੇ ਵਿਦਿਆਰਥੀਆਂ ਨੂੰ ਸਫਲ ਉੱਦਮੀ ਬਣਾਉਣ ਵੱਲ ਕਦਮ ਵਧਾਉਣ ਲਈ ਪ੍ਰੇਰਿਤ ਕੀਤਾ । ਵਿਦਿਆਰਥੀਆਂ ਦੁਆਰਾ ਪੇਸ਼ ਕੀਤੇ ਨਵੇਂ ਪ੍ਰੋਜੈਕਟਾਂ ਤੋਂ ਨਿਵੇਸ਼ਕ ਬਹੁਤ ਪ੍ਰਭਾਵਿਤ ਹੋਏ ਤੇ ਨਿਵੇਸ਼ ਦੀ ਰੁਚੀ ਵੀ ਦਿਖਾਈ ।
ਇਸ ਮੌਕੇ ਇਕ ਮਿਲਣੀ ਦੌਰਾਨ ਡਾ. ਗੁਨਿੰਦਰਜੀਤ ਸਿੰਘ ਜਵੰਧਾ, ਚੇਅਰਮੈਨ ਭਾਈ ਗੁਰਦਾਸ ਗਰੁੱਪ ਨੇ ਦੱਸਿਆ ਕਿ ਉੱਚ ਤੇ ਮਿਆਰੀ ਸਿੱਖਿਆ ਦੇ ਨਾਲ-ਨਾਲ ਵਿਦਿਆਰਥੀਆਂ ਲਈ ਯੋਗ ਰੋਜ਼ਗਾਰ ਦਾ ਪ੍ਰਬੰਧਨ ਤੇ ਸਵੈ ਕੀਤੇ ਵੱਲ ਉਤਸ਼ਾਹਿਤ ਕੀਤਾ ਜਾ ਰਿਹਾ ਹੈ, ਇਹ ਸੈਮੀਨਾਰ ਇਨ੍ਹਾਂ ਯਤਨਾਂ ਦਾ ਹੀ ਹਿੱਸਾ ਹੈ। ਉਨ੍ਹਾ ਅੱਗੇ ਕਿਹਾ ਕਿ ਪੰਜਾਬ ਸਰਕਾਰ ਦੇ ਇੰਡਸਟਰੀਜ਼ ਅਤੇ ਕਾਮਰਸ ਵਿਭਾਗ ਦੇ 'ਸਟਾਰਟ ਅੱਪ ਪੰਜਾਬ' ਦੀ ਸ਼ੁਰੂਆਤ ਲਈ ਸਾਡੀ ਸੰਸਥਾ ਨੂੰ ਚੁਣਨਾ ਸਾਡੇ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ 

ਐਸਐਮਓ ਡਾ.ਹਰਿੰਦਰਪਾਲ ਸਿੰਘ ਲੰਬੀ ਨੇ ਮਲਟੀਪਰਪਜ ਹੈਲਥ ਵਰਕਰ ਮੇਲ ਸਟਾਫ ਨਾਲ ਕੀਤੀ ਮੀਟਿੰਗ

ਐਸਐਮਓ ਡਾ.ਹਰਿੰਦਰਪਾਲ ਸਿੰਘ ਲੰਬੀ ਨੇ ਮਲਟੀਪਰਪਜ ਹੈਲਥ ਵਰਕਰ ਮੇਲ ਸਟਾਫ ਨਾਲ ਕੀਤੀ ਮੀਟਿੰਗ

ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ. ਜ਼ੋਰਾ ਸਿੰਘ 

ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ. ਜ਼ੋਰਾ ਸਿੰਘ  "ਜਿਉਲਜ਼ ਆਫ਼ ਪੰਜਾਬ" ਐਵਾਰਡ ਨਾਲ ਸਨਮਾਨਿਤ

ਜੀਵਨ ਤੋਂ ਬਾਅਦ ਅੱਖਾਂ ਦਾਨ ਕਰਕੇ ਦੋ ਨੇਤਰਹੀਣ ਵਿਅਕਤੀਆਂ ਦੀ ਜ਼ਿੰਦਗੀ ਨੂੰ ਰੁਸ਼ਨਾਇਆ ਜਾ ਸਕਦਾ ਹੈ : ਸਿਵਲ ਸਰਜਨ

ਜੀਵਨ ਤੋਂ ਬਾਅਦ ਅੱਖਾਂ ਦਾਨ ਕਰਕੇ ਦੋ ਨੇਤਰਹੀਣ ਵਿਅਕਤੀਆਂ ਦੀ ਜ਼ਿੰਦਗੀ ਨੂੰ ਰੁਸ਼ਨਾਇਆ ਜਾ ਸਕਦਾ ਹੈ : ਸਿਵਲ ਸਰਜਨ

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿਖੇ ਕਰਵਾਇਆ ਗਿਆ 

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿਖੇ ਕਰਵਾਇਆ ਗਿਆ "ਸਿੰਘ ਤੇ ਕੌਰ- 2024" ਮੁਕਾਬਲਾ

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਐਨਐਸਐਸ ਯੂਨਿਟ ਵੱਲੋਂ ਮਨਾਇਆ ਗਿਆ ਰਾਸ਼ਟਰੀ ਖੇਡ ਦਿਵਸ

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਐਨਐਸਐਸ ਯੂਨਿਟ ਵੱਲੋਂ ਮਨਾਇਆ ਗਿਆ ਰਾਸ਼ਟਰੀ ਖੇਡ ਦਿਵਸ

ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ ਦਾ ਦਿਹਾਂਤ

ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ ਦਾ ਦਿਹਾਂਤ

ਆੜ੍ਹਤੀਆਂ ਐਸੋ.ਤਪਾ ਦਾ ਜੱਥਾ ਸੂਬਾ ਪੱਧਰੀ ਰੈਲੀ ‘ਚ ਸ਼ਾਮਲ ਹੋਣ ਲਈ ਬੱਸ ‘ਚ ਰਵਾਨਾ

ਆੜ੍ਹਤੀਆਂ ਐਸੋ.ਤਪਾ ਦਾ ਜੱਥਾ ਸੂਬਾ ਪੱਧਰੀ ਰੈਲੀ ‘ਚ ਸ਼ਾਮਲ ਹੋਣ ਲਈ ਬੱਸ ‘ਚ ਰਵਾਨਾ

ਪਿੰਡ ਕਬਰਵਾਲਾ ਵਿੱਖੇ ਆਮ ਆਦਮੀ ਕਲੀਨਿਕ ਵਿੱਚ ਲਗਾਏ ਗਏ ਪੌਦੇ

ਪਿੰਡ ਕਬਰਵਾਲਾ ਵਿੱਖੇ ਆਮ ਆਦਮੀ ਕਲੀਨਿਕ ਵਿੱਚ ਲਗਾਏ ਗਏ ਪੌਦੇ

ਡਿਪਟੀ ਕਮਿਸ਼ਨਰ ਨੇ ਸ੍ਰੀ ਚਮਕੌਰ ਸਾਹਿਬ ਦੇ ਸਰਕਾਰੀ ਦਫਤਰਾਂ ਦਾ ਕੀਤਾ ਅਚਨਚੇਤ ਦੌਰਾ

ਡਿਪਟੀ ਕਮਿਸ਼ਨਰ ਨੇ ਸ੍ਰੀ ਚਮਕੌਰ ਸਾਹਿਬ ਦੇ ਸਰਕਾਰੀ ਦਫਤਰਾਂ ਦਾ ਕੀਤਾ ਅਚਨਚੇਤ ਦੌਰਾ

ਪਿੰਡਾਂ ਵਿੱਚ ਖੇਡ ਮੇਲੇ ਸ਼ੁਰੂ ਹੋਣੇ  ਪੰਜਾਬ ਦੇ ਸੁਨਹਿਰੇ ਭਵਿੱਖ ਦਾ ਗਵਾਹ: ਜੋੜੇਮਾਜਰਾ

ਪਿੰਡਾਂ ਵਿੱਚ ਖੇਡ ਮੇਲੇ ਸ਼ੁਰੂ ਹੋਣੇ ਪੰਜਾਬ ਦੇ ਸੁਨਹਿਰੇ ਭਵਿੱਖ ਦਾ ਗਵਾਹ: ਜੋੜੇਮਾਜਰਾ

ਸਿਵਲ ਹਸਪਤਾਲ ਬਠਿੰਡਾ ਵਿਖੇ ਰਾਜ ਸਿੰਘ ਦੀ ਰਿਹਾਈ ਨੂੰ ਲੈ ਕੇ ਲਗਾਤਾਰ ਧਰਨਾ 50 ਵੇਂ ਦਿਨ ਵੀ ਜਾਰੀ

ਸਿਵਲ ਹਸਪਤਾਲ ਬਠਿੰਡਾ ਵਿਖੇ ਰਾਜ ਸਿੰਘ ਦੀ ਰਿਹਾਈ ਨੂੰ ਲੈ ਕੇ ਲਗਾਤਾਰ ਧਰਨਾ 50 ਵੇਂ ਦਿਨ ਵੀ ਜਾਰੀ

ਸ੍ਰੀ ਸਨਾਤਨ ਧਰਮਸ਼ਾਲਾ ਮੌੜ ਵਿਖੇ ਜਨਮ ਅਸਟਮੀ ਦਾ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਇਆ

ਸ੍ਰੀ ਸਨਾਤਨ ਧਰਮਸ਼ਾਲਾ ਮੌੜ ਵਿਖੇ ਜਨਮ ਅਸਟਮੀ ਦਾ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਇਆ

ਮਾਰਚ 25 ਤੱਕ ਪ੍ਰਾਜੈਕਟ ਸ਼ੁਰੂ ਕਰਨ ਲਈ ਅਧਿਕਾਰੀ ਤੇਜ਼ੀ ਲਿਆਉਣ - ਨਿਗਮ ਕਮਿਸ਼ਨਰ

ਮਾਰਚ 25 ਤੱਕ ਪ੍ਰਾਜੈਕਟ ਸ਼ੁਰੂ ਕਰਨ ਲਈ ਅਧਿਕਾਰੀ ਤੇਜ਼ੀ ਲਿਆਉਣ - ਨਿਗਮ ਕਮਿਸ਼ਨਰ

ਲਾਇਨਜ਼ ਕਲੱਬ ਜੈਤੋ ਗੁੱਡਵਿੱਲ ਵੱਲੋਂ ਬਿਰਧ ਆਸ਼ਰਮ ਵਿਖੇ ਲਗਾਇਆ ਲੰਗਰ

ਲਾਇਨਜ਼ ਕਲੱਬ ਜੈਤੋ ਗੁੱਡਵਿੱਲ ਵੱਲੋਂ ਬਿਰਧ ਆਸ਼ਰਮ ਵਿਖੇ ਲਗਾਇਆ ਲੰਗਰ

ਪਟੇਲ ਕਾਲਜ  ਖੂਨਦਾਨ ਕੈਂਪ ਵਿਚ 70 ਯੂਨਿਟ ਖੂਨ  ਇਕਤਰ

ਪਟੇਲ ਕਾਲਜ  ਖੂਨਦਾਨ ਕੈਂਪ ਵਿਚ 70 ਯੂਨਿਟ ਖੂਨ  ਇਕਤਰ

Back Page 32