Wednesday, November 27, 2024  

ਪੰਜਾਬ

ਕਾਲਜ ਦੀਆਂ ਵਿਦਿਆਰਥਣਾਂ ਵੱਲੋਂ ਰੱਖੜੀ ਦੇ ਤਿਉਹਾਰ ਮੌਕੇ ਪ੍ਰਦਰਸ਼ਨੀ ਲਗਾਈ

ਕਾਲਜ ਦੀਆਂ ਵਿਦਿਆਰਥਣਾਂ ਵੱਲੋਂ ਰੱਖੜੀ ਦੇ ਤਿਉਹਾਰ ਮੌਕੇ ਪ੍ਰਦਰਸ਼ਨੀ ਲਗਾਈ

ਸ਼ਹੀਦ ਲੱਛਮਣ ਸਿੰਘ ਧਾਰੋਵਾਲੀ ਯੂਨੀਵਰਸਿਟੀ ਕਾਲਜ ਕਲਾਨੌਰ ਵਿਖੇ ਪ੍ਰਿੰਸੀਪਲ ਡਾ ਕਮਲ ਕਿਸ਼ੋਰ ਅੱਤਰੀ ਜੀ ਦੀ ਅਗਵਾਈ ਹੇਠ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੇ ਪ੍ਰੋ ਨਵਦੀਪ ਕੌਰ ਅਤੇ ਪ੍ਰੋ ਵਰਿੰਦਰ ਕੌਰ ਦੇ ਯਤਨਾਂ ਸਦਕਾ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੀਆਂ ਵਿਦਿਆਰਥਣਾਂ ਵਲੋਂ ਰੱਖੜੀ ਦੇ ਤਿਉਹਾਰ ਨੂੰ ਸਮਰਪਿਤ ਰੱਖੜੀ ਦੀ ਵਿਕਰੀ ਲਈ ਇਕ ਪ੍ਰਦਰਸ਼ਨੀ ਲਗਾਈ ਗਈ ਜਿਸ ਵਿੱਚ ਕਾਲਜ ਦੇ ਵਿਦਿਆਰਥੀ ਹੁੰਮ ਹੁਮਾ ਕੇ ਪਹੁੰਚੇ।ਇਸ ਪ੍ਰਦਰਸ਼ਨੀ ਵਿੱਚ ਹੱਥਾਂ ਨਾਲ ਪੈਂਟ, ਕਢਾਈ,ਆਰੀ ਵਰਕ,ਲੇਸਾਂ ਅਤੇ ਕਰੋਸ਼ੀਆ ਆਦਿ ਤੋਂ ਬਣੀਆਂ ਸ਼ਾਨਦਾਰ ਰੱਖੜੀਆਂ ਨੂੰ ਪ੍ਰਦਰਸ਼ਿਤ ਕੀਤਾ ਗਿਆ।ਇਸ ਪ੍ਰਦਰਸ਼ਨੀ ਵਿੱਚ ਪਹੁੰਚੇ ਕਾਲਜ ਦੇ ਪ੍ਰਿੰਸੀਪਲ ਡਾ ਕਮਲ ਕਿਸ਼ੋਰ ਅੱਤਰੀ ਜੀ ਨੇ ਵਿਭਾਗ ਦੇ ਅਧਿਆਪਕ ਅਤੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹਨਾਂ ਪ੍ਰਦਰਸ਼ਨੀਆਂ ਦੁਆਰਾ ਨਾ ਸਿਰਫ ਵਿਦਿਆਰਥੀਆਂ ਨੂੰ ਆਪਣੀ ਕਲਾ ਨੂੰ ਦਿਖਾਉਣ ਦਾ ਮੱਕਾ ਮਿਲਦਾ ਹੈ ਸਗੋਂ ਭਵਿੱਖ ਵਿੱਚ ਆਰਥਿਕ ਪੱਖ ਤੋਂ ਵੀ ਅਜਿਹੇ ਵਿਦਿਆਰਥੀ ਕਦੇ ਮਾਰ ਨਹੀਂ ਖਾਂਦੇ। ਉਹਨਾਂ ਨੇ ਵਿਦਿਆਰਥੀਆਂ ਨੂੰ ਅਜਿਹੇ ਮੱਕਿਆਂ ਦਾ ਲਾਭ ਉਠਾਉਣ ਅਤੇ ਸਿੱਖਦੇ ਹੋਏ ਕਮਾਈ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਮੌਜੂਦ ਸੀ।

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੀ ਗੱਤਕਾ ਟੀਮ ਨੇ ਪੰਜਾਬ ਰਾਜ ਭਵਨ ਚੰਡੀਗੜ੍ਹ 'ਚ ਦਿਖਾਏ ਗੱਤਕੇ ਦੇ ਜੌਹਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੀ ਗੱਤਕਾ ਟੀਮ ਨੇ ਪੰਜਾਬ ਰਾਜ ਭਵਨ ਚੰਡੀਗੜ੍ਹ 'ਚ ਦਿਖਾਏ ਗੱਤਕੇ ਦੇ ਜੌਹਰ

ਬੀਤੀ ਦਿਨੀ 78ਵੇ ਸੁਤੰਤਰਤਾ ਦਿਵਸ ਦੇ ਮੌਕੇ 'ਤੇ ਪੰਜਾਬ ਰਾਜ ਭਵਨ ਚੰਡੀਗੜ੍ਹ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਗੱਤਕਾ ਟੀਮ ਨੇ ਜਥੇਦਾਰ ਸੁਖਦੇਵ ਸਿੰਘ ਅਤੇ ਤਲਵਿੰਦਰ ਸਿੰਘ ਗੱਤਕਾ ਕੋਚ ਦੀ ਯੋਗ ਅਗਵਾਈ ਹੇਠ ਸਿੱਖ ਮਾਰਸ਼ਲ ਆਰਟ ਗੱਤਕਾ ਦੇ ਜੌਹਰ ਦਿਖਾਏ। ਤਲਵਿੰਦਰ ਸਿੰਘ ਗੱਤਕਾ ਕੋਚ ਨੇ ਦੱਸਿਆ ਕਿ ਇਸ ਪ੍ਰੋਗਰਾਮ ਵਿਚ ਉਡੀਸ਼ਾ ਤੋਂ ਗੋਤੀਪੂਆਂ ਆਰਟ , ਉਤਰ ਪ੍ਰਦੇਸ਼ ਤੋਂ ਕਥਕ ਡਾਂਸ,  ਬੈਸਟ ਬੰਗਾਲ ਤੋਂ ਨਾਤੂਯਾ ਆਰਟ, ਅਤੇ ਪੰਜਾਬ ਰਾਜ ਤੋਂ ਗਤਕਾ ਟੀਮ ਅਤੇ ਭੰਗੜਾ ਪੇਸ਼ ਕੀਤਾ ਗਿਆ ਸੀ। 

ਪੰਜਾਬ 'ਚ ਸਰਹੱਦ ਪਾਰ ਤੋਂ ਵੱਡੀ ਮੱਛੀ ਫੜੀ ਗਈ ਨਾਰਕੋ ਸਮੱਗਲਰ

ਪੰਜਾਬ 'ਚ ਸਰਹੱਦ ਪਾਰ ਤੋਂ ਵੱਡੀ ਮੱਛੀ ਫੜੀ ਗਈ ਨਾਰਕੋ ਸਮੱਗਲਰ

ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਸ਼ਨੀਵਾਰ ਨੂੰ ਇੱਥੇ ਦੱਸਿਆ ਕਿ ਪੰਜਾਬ ਪੁਲਿਸ ਨੇ 77 ਕਿਲੋ ਹੈਰੋਇਨ ਬਰਾਮਦਗੀ ਮਾਮਲੇ ਦੇ ਮੁੱਖ ਦੋਸ਼ੀ ਗੁਲਾਬ ਸਿੰਘ ਦੀ ਗ੍ਰਿਫਤਾਰੀ ਨਾਲ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦਾ ਮੁਕਾਬਲਾ ਕਰਨ ਵਿੱਚ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ।

ਇਹ ਵਿਕਾਸ ਫਾਜ਼ਿਲਕਾ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਨੇ 77.8 ਕਿਲੋਗ੍ਰਾਮ ਹੈਰੋਇਨ ਅਤੇ ਤਿੰਨ ਪਿਸਤੌਲ ਬਰਾਮਦ ਕਰਨ ਤੋਂ ਬਾਅਦ ਚਾਰ ਨਸ਼ਾ ਤਸਕਰਾਂ ਦੀ ਗ੍ਰਿਫਤਾਰੀ ਦੇ ਨਾਲ ਦੋ ਸੀਮਾ ਪਾਰ ਨਸ਼ਾ ਤਸਕਰੀ ਰੈਕੇਟਾਂ ਦਾ ਪਰਦਾਫਾਸ਼ ਕਰਨ ਤੋਂ ਲਗਭਗ ਇੱਕ ਸਾਲ ਬਾਅਦ ਕੀਤਾ ਹੈ।

ਇਹ ਖੇਪ ਦਰਿਆਈ ਰਸਤੇ ਰਾਹੀਂ ਆਈ ਸੀ। ਇਸ ਸਬੰਧੀ ਦੋ ਵੱਖ-ਵੱਖ ਕੇਸ ਦਰਜ ਕੀਤੇ ਗਏ ਸਨ ਅਤੇ ਗ੍ਰਿਫ਼ਤਾਰ ਮੁਲਜ਼ਮ ਦੋਵਾਂ ਮਾਮਲਿਆਂ ਵਿੱਚ ਪੰਜਾਬ ਪੁਲੀਸ ਨੂੰ ਲੋੜੀਂਦਾ ਸੀ।

ਡੀਜੀਪੀ ਯਾਦਵ ਨੇ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਨੇ 36 ਕਿਲੋਗ੍ਰਾਮ ਨਸ਼ੀਲੇ ਪਦਾਰਥਾਂ ਦੀ ਡਿਲਿਵਰੀ ਅਤੇ ਪਾਕਿਸਤਾਨ ਸਥਿਤ ਸਮੱਗਲਰਾਂ ਨਾਲ ਸਬੰਧ ਬਣਾਏ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ।

ਐਸਡੀਐਮ ਅਮਲੋਹ ਵੱਲੋਂ ਦੇਸ਼ ਭਗਤ ਗਲੋਬਲ ਸਕੂਲ ਮੰਡੀ ਗੋਬਿੰਦਗੜ ਦੀ ਗਿੱਧਾ ਟੀਮ ਦਾ ਸਨਮਾਨ

ਐਸਡੀਐਮ ਅਮਲੋਹ ਵੱਲੋਂ ਦੇਸ਼ ਭਗਤ ਗਲੋਬਲ ਸਕੂਲ ਮੰਡੀ ਗੋਬਿੰਦਗੜ ਦੀ ਗਿੱਧਾ ਟੀਮ ਦਾ ਸਨਮਾਨ

ਦੇਸ਼ ਭਗਤ ਗਲੋਬਲ ਸਕੂਲ ਮੰਡੀ ਗੋਬਿੰਦਗੜ੍ਹ ਨੇ ਭਾਰਤ ਦਾ 78ਵਾਂ ਸੁਤੰਤਰਤਾ ਦਿਵਸ ਬੜੇ ਹੀ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ। ਸਕੂਲ ਦੀ ਪ੍ਰਿੰਸੀਪਲ ਇੰਦੂ ਸ਼ਰਮਾ ਨੇ ਇੱਕ ਪ੍ਰੇਰਨਾਦਾਇਕ ਭਾਸ਼ਣ ਦਿੰਦੇ ਹੋਏ ਸੁਤੰਤਰਤਾ ਸੈਨਾਨੀਆਂ ਦੀਆਂ ਕੁਰਬਾਨੀਆਂ ਅਤੇ ਇੱਕ ਆਜ਼ਾਦ ਰਾਸ਼ਟਰ ਦੇ ਨਾਗਰਿਕ ਵਜੋਂ ਨਿਭਾਈਆਂ ਜਾਣ ਵਾਲੀਆਂ ਜ਼ਿੰਮੇਵਾਰੀਆਂ ਬਾਰੇ ਦੱਸਿਆ।ਇਸ ਮੌਕੇ ਵਿਦਿਆਰਥੀਆਂ ਨੇ ਇੱਕ ਪ੍ਰਭਾਵਸ਼ਾਲੀ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਿਸ ਵਿੱਚ ਡਾਂਸ ਤੇ ਭਾਸ਼ਣ ਸ਼ਾਮਲ ਸਨ। ਬੱਚਿਆਂ ਨੇ ਅਜ਼ਾਦੀ ਘੁਲਾਟੀਆਂ ਨੂੰ ਯਾਦ ਕੀਤਾ ਅਤੇ ਦੇਸ਼ ਭਗਤੀ ਦੇ ਗੀਤ ਗਏ। ਸਕੂਲ ਦੇ ਪ੍ਰੀ-ਪ੍ਰਾਇਮਰੀ ਵਿੰਗ ਨੇ ਰਾਸ਼ਟਰੀ ਪ੍ਰਤੀਕਾਂ ਦੇ ਵਿਸ਼ੇ 'ਤੇ ਥੀਮੈਟਿਕ ਅਸੈਂਬਲੀ ਵਿੱਚ ਭਾਗ ਲਿਆ ਅਤੇ ਤਿੰਨ ਰੰਗਾਂ ਦੇ ਭੋਜਨ ਦਾ ਅਨੰਦ ਮਾਣਿਆ। ਉਨ੍ਹਾਂ ਨੇ ਆਜ਼ਾਦੀ ਘੁਲਾਟੀਆਂ ਵਰਗਾ ਪਹਿਰਾਵਾ ਪਹਿਨਿਆ ਹੋਇਆ ਸੀ। ਇਸੇ ਦੌਰਾਨ ਦੇਸ਼ ਭਗਤ ਗਲੋਬਲ ਸਕੂਲ ਦੇ ਬੱਚਿਆਂ ਨੇ ਅਮਲੋਹ ਵਿੱਚ ਕਰਵਾਏ ਗਏ ਸਬ ਡਵੀਜ਼ਨ ਪੱਧਰੀ ਸੁਤੰਤਰਤਾ ਦਿਵਸ ਸਮਾਰੋਹ ਵਿੱਚ ਹਿੱਸਾ ਲਿਆ। ਇਸ ਵਿੱਚ ਉਹਨਾਂ ਵੱਲੋਂ ਗਿੱਧੇ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ ਜਿਸ ਦੀ ਦਰਸ਼ਕਾਂ ਨੇ ਬਹੁਤ ਸ਼ਲਾਘਾ ਕੀਤੀ। ਦੇਸ਼ ਭਗਤ ਗਲੋਬਲ ਸਕੂਲ ਦੇ ਵਿਦਿਆਰਥੀਆਂ ਦੇ ਵਧੀਆ ਪ੍ਰਦਰਸ਼ਨ 'ਤੇ ਐਸ.ਡੀ.ਐਮ ਅਮਲੋਹ ਕਰਨਦੀਪ ਸਿੰਘ ਨੇ ਸਕੂਲ ਪ੍ਰਿੰਸੀਪਲ ਇੰਦੂ ਸ਼ਰਮਾ ਅਤੇ ਅਧਿਆਪਕਾਂ ਸਮੇਤ ਗਿੱਧਾ ਟੀਮ ਨੂੰ ਸਨਮਾਨਿਤ ਕੀਤਾ। ਸਕੂਲ ਦੇ ਚੇਅਰਮੈਨ ਡਾ: ਜ਼ੋਰਾ ਸਿੰਘ ਅਤੇ ਜਨਰਲ ਸਕੱਤਰ ਡਾ.ਤਜਿੰਦਰ ਕੌਰ ਨੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਸੁਤੰਤਰਤਾ ਦਿਵਸ ਦੀ ਵਧਾਈ ਦਿੱਤੀ ਅਤੇ ਸਾਰਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਦੇਸ਼ ਨੂੰ ਹੋਰ ਵਧੀਆ ਬਣਾਉਣ ਲਈ ਸੰਜੀਦਾ ਯਤਨ ਕਰਨ|

ਕਲਕੱਤਾ ਕਾਂਡ ਦੇ ਰੋਸ ਵਜੋਂ ਪ੍ਰਾਈਵੇਟ ਡਾਕਟਰਾਂ ਨੇ ਕੰਮ ਠੱਪ ਰੱਖ ਕੇ ਕੀਤਾ ਰੋਸ ਮੁਜ਼ਾਹਰਾ

ਕਲਕੱਤਾ ਕਾਂਡ ਦੇ ਰੋਸ ਵਜੋਂ ਪ੍ਰਾਈਵੇਟ ਡਾਕਟਰਾਂ ਨੇ ਕੰਮ ਠੱਪ ਰੱਖ ਕੇ ਕੀਤਾ ਰੋਸ ਮੁਜ਼ਾਹਰਾ

ਕਲਕੱਤਾ ਦੇ ਆਰਜੀ ਕਰ ਮੈਡੀਕਲ ਕਾਲਜ ਵਿੱਚ ਇੱਕ ਮਹਿਲਾ ਡਾਕਟਰ ਨਾਲ ਜਬਰ ਜਨਾਹ ਕਰਨ ਤੋਂ ਬਾਅਦ ਉਸਦੀ ਬੇਰਹਿਮੀ ਨਾਲ ਕੀਤੀ ਗਈ ਹੱਤਿਆ ਦੇ ਰੋਸ ਵਜੋਂ ਦੇਸ਼ ਭਰ ਦੇ ਡਾਕਟਰ ਸੜਕਾਂ 'ਤੇ ਉੱਤਰਦੇ ਦਿਖਾਈ ਦੇ ਰਹੇ ਹਨ।ਇਸ ਘਟਨਾ ਦੇ ਰੋਸ ਵਜੋਂ ਅੱਜ ਆਈ.ਐਮ.ਏ.(ਇੰਡੀਅਨ ਮੈਡੀਕਲ ਐਸੋਸੀਏਸ਼ਨ) ਪੰਜਾਬ ਦੀ ਜ਼ਿਲਾ ਇਕਾਈ ਦੇ ਸੱਦੇ 'ਤੇ ਅੱਜ ਇਲਾਕੇ ਦੇ ਪ੍ਰਾਈਵੇਟ ਡਾਕਟਰ ਵੀ ਆਪਣਾ ਕੰਮ ਕਾਰ ਠੱਪ ਕਰਕੇ ਸ਼ਹਿਰ ਦੀਆਂ ਸੜਕਾਂ 'ਤੇ ਰੋਸ ਪ੍ਰਗਟਾਉਂਦੇ ਨਜ਼ਰ ਆਏ।ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਜੋਤੀ ਸਰੂਪ ਚੌਂਕ ਵਿਖੇ ਇੱਕਠੇ ਹੋਏ ਡਾਕਟਰਾਂ,ਡੈਂਟਿਸਟਾਂ,ਲੈਬ ਟੈਕਨੀਸ਼ਅਨਾਂ,ਦਵਾਈ ਵਿਕਰੇਤਾਵਾਂ ਅਤੇ ਸਿਹਤ ਕਰਮੀਆਂ ਵੱਲੋਂ ਰੋਸ ਮੁਜ਼ਾਹਰਾ ਕਰਦੇ ਹੋਏ ਨਾਅਰੇਬਾਜ਼ੀ ਕੀਤੀ ਗਈ।ਜਿਸ ਤੋਂ ਬਾਅਦ ਮਾਮਲੇ 'ਚ ਇਨਸਾਫ ਦੀ ਮੰਗ ਕਰ ਰਹੇ ਉਕਤ ਮੁਜ਼ਾਹਰਾਕਾਰੀ ਪੈਦਲ ਮਾਰਚ ਕਰਦੇ ਹੋਏ ਫ਼ਤਹਿਗੜ੍ਹ ਸਾਹਿਬ ਦੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਪਹੁੰਚੇ ਜਿੱਥੇ ਉਨਾਂ ਵੱਲੋਂ ਡਿਪਟੀ ਕਮਿਸ਼ਨਰ ਦੇ ਦਫਤਰ ਵਿਖੇ ਇੱਕ ਮੰਗ ਪੱਤਰ ਸੌਂਪਿਆ ਗਿਆ।

ਭਾਰਤ ਨੇ 77 ਸਾਲਾਂ ਵਿੱਚ ਵੱਖ ਵੱਖ ਖੇਤਰਾਂ ਵਿੱਚ ਵੱਡੀਆਂ ਪ੍ਰਾਪਤੀਆਂ ਤੇ ਤਰੱਕੀ ਕੀਤੀ:ਰਾਣਾ ਗੁਰਜੀਤ ਸਿੰਘ

ਭਾਰਤ ਨੇ 77 ਸਾਲਾਂ ਵਿੱਚ ਵੱਖ ਵੱਖ ਖੇਤਰਾਂ ਵਿੱਚ ਵੱਡੀਆਂ ਪ੍ਰਾਪਤੀਆਂ ਤੇ ਤਰੱਕੀ ਕੀਤੀ:ਰਾਣਾ ਗੁਰਜੀਤ ਸਿੰਘ

ਸਥਾਨਕ ਵਿਧਾਇਕ ਸ੍ਰੀ ਰਾਣਾ ਗੁਰਜੀਤ ਸਿੰਘ ਨੇ 78 ਵੇਂ ਆਜ਼ਾਦੀ ਦਿਵਸ ਮੌਕੇ ਦੇਸ਼ ਅਤੇ ਵਿਦੇਸ਼ਾਂ ਵਿੱਚ ਵਸਦੇ ਭਾਰਤੀ ਵਾਸੀਆਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਬੀਤੇ 77 ਸਾਲਾਂ ਵਿੱਚ ਭਾਰਤ ਨੇ ਵੱਖ ਵੱਖ ਖੇਤਰਾਂ ਵਿੱਚ ਬਹੁਤ ਤਰੱਕੀ ਅਤੇ ਵੱਡੀਆਂ ਵੱਡੀਆਂ ਪ੍ਰਾਪਤੀਆਂ ਪ੍ਰਾਪਤ ਕੀਤੀਆਂ ਹਨ।ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਹਜ਼ਾਰਾਂ ਆਜ਼ਾਦੀ ਘੁਲਾਟੀਆਂ ਵੱਲੋਂ ਆਪਣੀਆਂ ਜਾਨਾਂ ਵਾਰ ਕੇ ਹਾਸਲ ਕੀਤੀ ਸੀ।ਇਸ ਆਜ਼ਾਦੀ ਨੂੰ ਸਾਂਭ ਕੇ ਰੱਖਣਾ ਸਾਡੇ ਸਾਰੀਆਂ ਦੀ ਜ਼ਿਮੇਵਾਰੀ ਬਣਦੀ ਹੈ।

ਗੁਰਦੁਆਰਾ ਬਾਬਾ ਮੋਤੀ ਰਾਮ ਮਹਿਰਾ ਦੀ ਚੱਲ ਰਹੀ ਇਮਾਰਤ ਦੀ ਸੇਵਾ ਚ ਛੇਹਰਟਾ ਦੀ ਸੰਗਤ ਤੇ ਟਰੱਸਟੀਆਂ ਨੇ ਪਾਇਆ ਯੋਗਦਾਨ

ਗੁਰਦੁਆਰਾ ਬਾਬਾ ਮੋਤੀ ਰਾਮ ਮਹਿਰਾ ਦੀ ਚੱਲ ਰਹੀ ਇਮਾਰਤ ਦੀ ਸੇਵਾ ਚ ਛੇਹਰਟਾ ਦੀ ਸੰਗਤ ਤੇ ਟਰੱਸਟੀਆਂ ਨੇ ਪਾਇਆ ਯੋਗਦਾਨ

ਅੱਜ ਇਥੇ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਗੁਰਦੁਆਰਾ ਵਿਖੇ ਭਾਦਰੋਂ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆਂ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਜਿਸ ਦੌਰਾਨ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਚਾਰਕ ਭਾਈ ਗੁਰਿੰਦਰਜੀਤ ਸਿੰਘ ਨੇ ਸੰਗਤਾਂ ਨੂੰ ਸਿੱਖ ਇਤਿਹਾਸ ਨਾਲ ਜੋੜਿਆ ਅਤੇ ਬਾਬਾ ਮੋਤੀ ਰਾਮ ਮਹਿਰਾ ਜੀ ਵੱਲੋਂ ਕੀਤੀ ਦੁੱਧ ਦੀ ਸੇਵਾ ਅਤੇ ਕੁਰਬਾਨੀ ਬਾਰੇ ਵਿਸਥਾਰ ਸਾਹਿਤ ਦੱਸਿਆ। ਇਸ ਮੌਕੇ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਮੈਮੋਰੀਅਲ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਨਿਰਮਲ ਸਿੰਘ ਐਸ ਐਸ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਦੇ ਪ੍ਰਬੰਧਕੀ ਬਲਾਕ ਦੀ ਚੱਲ ਰਹੀ ਕਾਰ ਸੇਵਾ ਵਿੱਚ ਸੰਗਤਾਂ ਸੇਵਾਵਾਂ ਭੇਜ ਰਹੀਆਂ ਹਨ ਜਦੋ ਟਰੱਸਟੀ ਵੀ ਆਪਣਾ ਦਸਵੰਧ ਇਸ ਕਾਰ ਸੇਵਾ ਵਿੱਚ ਪਾ ਰਹੇ ਹਨ। ਉਨ੍ਹਾਂ ਸੰਗਤਾ ਨੂੰ ਅਪੀਲ ਕੀਤੀ ਕਿ ਉਹ ਇਸ ਚੱਲ ਰਹੀ ਕਾਰ ਸੇਵਾ ਵਿੱਚ ਆਪਣਾ ਯੋਗਦਾਨ ਪਾ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ। ਇਸ ਮੌਕੇ ਸੀਨੀਅਰ ਮੀਤ ਚੇਅਰਮੈਨ ਸੁਖਦੇਵ ਸਿੰਘ ਰਾਜ ਤੇ ਜਨਰਲ ਸੈਕਟਰੀ ਡਾ. ਗੁਰਮੀਤ ਸਿੰਘ ਨੇ ਦੱਸਿਆ ਕਿ ਇਸ ਸੇਵਾ ਦੇ ਕੁੰਭ ਵਿੱਚ ਬਾਬਾ ਹਿੰਮਤ ਸਿੰਘ ਕਸ਼ਯਪ ਰਾਜਪੂਤ ਸੇਵਕ ਸਭਾ ਨਰੈਣਗੜ੍ਹ ਛੇਹਰਟਾ (ਅਮ੍ਰਿਤਸਰ) ਦੀ ਸੰਗਤ ਵੱਲੋ ਮੈਬਰਸ਼ਿੱਪ ਤੇ ਇਮਾਰਤ ਸੇਵਾ ਲਈ 93 ਹਜਾਰ 475 ਰੁਪਏ, ਚੇਅਰਮੈਨ ਨਿਰਮਲ ਸਿੰਘ ਐਸ ਐਸ 10 ਹਜ਼ਾਰ, ਲਖਵੀਰ ਸਿੰਘ ਅਮਲੋਹ ਵੱਲੋ 11ਹਜ਼ਾਰ, ਜੈਕ੍ਰਿਸਨ ਕਸ਼ਿਅਪ ਵੱਲੋ 31 ਸੋ ਰੁਪਏ ਪਾਏ ਗਏ। ਅਮ੍ਰਿਤਸਰ ਦੀ ਸੰਗਤ ਦੇ ਪ੍ਰਧਾਨ ਦਵਿੰਦਰ ਸਿੰਘ ਫਤਾਹ ਨੇ ਦੱਸਿਆ ਕਿ ਉਹ ਸੰਗਤਾਂ ਦੇ ਸਹਿਯੋਗ ਨਾਲ 200 ਥੈਲਾ ਸੀਮਿੰਟ ਤੇ ਹੋਰ ਸੇਵਾ ਲੈ ਕੇ ਆਏ ਹਨ ਅਤੇ ਅੱਗੋਂ ਵੀ ਸੇਵਾ ਕਰਦੇ ਰਹਿਣਗੇ। 

ਮੁੱਖ ਮੰਤਰੀ ਭਗਵੰਤ ਮਾਨ ਨੇ ਮਨੀਸ਼ ਸਿਸੋਦੀਆ ਨਾਲ ਕੀਤੀ ਮੁਲਾਕਾਤ , ਕਿਹਾ- ਆਖ਼ਰ ਸੱਚ ਦੀ ਜਿੱਤ ਹੁੰਦੀ ਹੈ

ਮੁੱਖ ਮੰਤਰੀ ਭਗਵੰਤ ਮਾਨ ਨੇ ਮਨੀਸ਼ ਸਿਸੋਦੀਆ ਨਾਲ ਕੀਤੀ ਮੁਲਾਕਾਤ , ਕਿਹਾ- ਆਖ਼ਰ ਸੱਚ ਦੀ ਜਿੱਤ ਹੁੰਦੀ ਹੈ

ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ ਕੌਮੀ ਆਗੂ ਮਨੀਸ਼ ਸਿਸੋਦੀਆ ਨਾਲ ਮੁਲਾਕਾਤ ਕੀਤੀ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਨੀਸ਼ ਸਿਸੋਦੀਆ ਲਗਭਗ ਡੇਢ ਸਾਲ ਤੱਕ ਤਾਨਾਸ਼ਾਹੀ ਦਾ ਸ਼ਿਕਾਰ ਰਹੇ, ਪਰ ਆਖ਼ਰਕਾਰ ਸੱਚ ਦੀ ਹੀ ਜਿੱਤ ਹੁੰਦੀ ਹੈ। 

ਮਾਨ ਨੇ ਕਿਹਾ ਕਿ ਮਨੀਸ਼ ਸਿਸੋਦੀਆ ਕ੍ਰਾਂਤੀਕਾਰੀ ਸਿੱਖਿਆ ਮੰਤਰੀ ਹਨ। ਜਾਂਚ ਏਜੰਸੀਆਂ ਨੂੰ ਉਨ੍ਹਾਂ ਵਿਰੁੱਧ ਕੁਝ ਨਹੀਂ ਮਿਲਿਆ ਤਾਂ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ। ਅਸੀਂ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਦਿੰਦੇ ਹਾਂ ਅਤੇ ਉਮੀਦ ਕਰਦੇ ਹਾਂ ਕਿ ਉਹ ਜਲਦੀ ਹੀ ਦਿੱਲੀ ਦੇ ਬੱਚਿਆਂ ਦੇ ਭਵਿੱਖ ਲਈ ਆਪਣਾ ਕੰਮ ਦੁਬਾਰਾ ਸ਼ੁਰੂ ਕਰਨਗੇ।

ਸ਼ੁੱਕਰਵਾਰ ਨੂੰ ਅਰਵਿੰਦ ਕੇਜਰੀਵਾਲ ਦਾ ਜਨਮ ਦਿਨ ਵੀ ਸੀ। ਇਸੇ ਲਈ ਮਾਨ ਨੇ ਸੁਨੀਤਾ ਕੇਜਰੀਵਾਲ ਨਾਲ ਵੀ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਵੀ ਜਲਦੀ ਬਾਹਰ ਆਉਣਗੇ।  ਜਾਂਚ ਏਜੰਸੀਆਂ ਕੋਲ ਕੇਜਰੀਵਾਲ ਤੇ ‘ਆਪ’ ਆਗੂਆਂ ਖ਼ਿਲਾਫ਼ ਕੋਈ ਸਬੂਤ ਨਹੀਂ ਹੈ।  ਉਨ੍ਹਾਂ ਦਾ ਇੱਕੋ ਇੱਕ ਮਕਸਦ ਹੈ ਕਿ ਉਨ੍ਹਾਂ ਨੂੰ ਕਿਸੇ ਵੀ ਤਰੀਕੇ ਨਾਲ ਜੇਲ੍ਹ ਵਿੱਚ ਰੱਖਿਆ ਜਾਵੇ।

ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ- ਅਰਵਿੰਦ ਕੇਜਰੀਵਾਲ ਇਕ ਕ੍ਰਾਂਤੀਕਾਰੀ ਨੇਤਾ ਅਤੇ ਰਾਸ਼ਟਰੀ ਨਾਇਕ

ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ- ਅਰਵਿੰਦ ਕੇਜਰੀਵਾਲ ਇਕ ਕ੍ਰਾਂਤੀਕਾਰੀ ਨੇਤਾ ਅਤੇ ਰਾਸ਼ਟਰੀ ਨਾਇਕ

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼ੁੱਕਰਵਾਰ ਨੂੰ  ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਜਨਮ ਦਿਨ ਮਨਾਇਆ। 'ਆਪ' ਪੰਜਾਬ ਦੇ ਆਗੂ ਅਤੇ ਵਲੰਟੀਅਰ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿਖੇ ਇਕੱਠੇ ਹੋਏ, ਜਿੱਥੇ ਉਨ੍ਹਾਂ ਨੇ  ਕੇਕ ਕੱਟਿਆ ਅਤੇ ਕੇਜਰੀਵਾਲ ਦੀ ਲੰਬੀ ਅਤੇ ਸਿਹਤਮੰਦ ਜ਼ਿੰਦਗੀ ਦੀ ਕਾਮਨਾ ਕੀਤੀ।

ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅਰਵਿੰਦ ਕੇਜਰੀਵਾਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਇੱਕ ਕ੍ਰਾਂਤੀਕਾਰੀ ਆਗੂ ਹਨ, ਜਿਨ੍ਹਾਂ ਨੇ ਭਾਰਤ ਵਿੱਚ ਇਮਾਨਦਾਰ ਰਾਜਨੀਤੀ ਦੀ ਸ਼ੁਰੂਆਤ ਕੀਤੀ ਹੈ। ਜੌੜਾਮਾਜਰਾ ਨੇ ਕੇਜਰੀਵਾਲ ਨੂੰ ਰਾਸ਼ਟਰੀ ਹੀਰੋ ਦੱਸਦਿਆਂ ਭਰੋਸਾ ਪ੍ਰਗਟਾਇਆ ਕਿ ਮੌਜੂਦਾ ਝੂਠੇ ਦੋਸ਼ਾਂ ਤੋਂ ਕੇਜਰੀਵਾਲ ਹੋਰ ਵੀ ਮਜ਼ਬੂਤ ਹੋ ਕੇ ਉੱਭਰਨਗੇ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਇੱਕ ਸਫਲ ਸਿਆਸੀ ਪਾਰਟੀ, ਆਮ ਆਦਮੀ ਪਾਰਟੀ (ਆਪ) ਦੀ ਸਥਾਪਨਾ ਕੀਤੀ। ਪਾਰਟੀ ਦੀਆਂ ਪ੍ਰਾਪਤੀਆਂ ਬਾਰੇ ਚਰਚਾ ਕਰਦੇ ਹੋਏ ਜੌੜਾਮਾਜਰਾ ਨੇ ਕਿਹਾ ਕਿ ਬਹੁਤ ਕਮ ਸਮੇਂ ਵਿੱਚ ਪਾਰਟੀ ਬਹੁਤ ਤੇਜੀ ਨਾਲ ਅੱਗੇ ਵਧੀ ਹੈ। 'ਆਪ' ਦੀ ਦੋ ਰਾਜਾਂ ਦਿੱਲੀ ਅਤੇ ਪੰਜਾਬ ਵਿੱਚ ਸਰਕਾਰ ਹੈ, ਚੰਡੀਗੜ੍ਹ ਵਿੱਚ ਮੇਅਰ ਹੈ, ਗੁਜਰਾਤ ਵਿੱਚ ਪੰਜ ਅਤੇ ਗੋਆ ਵਿੱਚ ਦੋ ਵਿਧਾਇਕਾਂ ਦੇ ਨਾਲ 13 ਸੰਸਦ ਮੈਂਬਰ ਹਨ। ਜੌੜਾਮਾਜਰਾ ਨੇ ਇਨ੍ਹਾਂ ਸਫਲਤਾਵਾਂ ਦਾ ਸਿਹਰਾ ਕੇਜਰੀਵਾਲ ਦੇ ਬਿਹਤਰ ਰਾਸ਼ਟਰ ਦੇ ਵਿਜ਼ਨ ਨੂੰ ਦਿੱਤਾ।

ਰੇਜ ਐਂਟੀ-ਨਾਰਕੋਟਿਕਸ ਕਮ ਸ਼ਪੈਸ਼ਲ ਓਪਰੇਸ਼ਨ ਸੈਲ ਰੇਂਜ ਰੂਪਨਗਰ ਵੱਲੋਂ 2 ਹੈਰੋਇਨ ਸਮਗਲਰ ਗ੍ਰਿਫਤਾਰ

ਰੇਜ ਐਂਟੀ-ਨਾਰਕੋਟਿਕਸ ਕਮ ਸ਼ਪੈਸ਼ਲ ਓਪਰੇਸ਼ਨ ਸੈਲ ਰੇਂਜ ਰੂਪਨਗਰ ਵੱਲੋਂ 2 ਹੈਰੋਇਨ ਸਮਗਲਰ ਗ੍ਰਿਫਤਾਰ

ਮਿਤੀ 15-08-2024 ਨੂੰ ਰੇਂਜ ਐਂਟੀ-ਨਾਰਕੋਟਿਕਸ ਕਮ ਸ਼ਪੈਸ਼ਲ ਓਪਰੇਸ਼ਨ ਸੈਲ ਕੈਂਪ ਐਟ ਮੋਹਾਲੀ ਰੇਂਜ ਰੂਪਨਗਰ ਦੀ ਟੀਮ ਇੰਚਾਰਜ ਸੁਖਵਿੰਦਰ ਸਿੰਘ ਐਸ.ਆਈ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇੜੇ ਟੀ-ਪੁਆਇੰਟ ਲੋਟਸ ਵਿਲਾ ਰੋਡ ਲਾਡਰਾਂ ਤੋ ਖਰੜ੍ਹ ਰੋਡ ਮੌਜੂਦ ਸੀ ਤਾ ਇੰਚਾਰਜ ਐਸ.ਆਈ ਸੁਖਵਿੰਦਰ ਸਿੰਘ ਨੂੰ ਇਤਲਾਹ ਮਿਲੀ ਕਿ ਹਰਦੀਪ ਸਿੰਘ ਉਰਫ ਹੰਨੀ ਪੁੱਤਰ ਲੇਟ ਸਵਿੰਦਰ ਸਿੰਘ ਵਾਸੀ ਪਿੰਡ ਜਾਗੋਵਾਲ ਬਾਂਗਰ, ਜਿਲ੍ਹਾ ਗੁਰਦਾਸਪੁਰ ਅਤੇ ਅਮਨ ਪੁੱਤਰ ਪਠਾਨ ਵਾਸੀ ਤਲਵਾੜਾ ਬਸਤੀ, ਸ੍ਰੀ ਹਰਗੋਬਿੰਦਪੁਰ ਜਿਲ੍ਹਾ ਗੁਰਦਾਸਪੁਰ ਜੋ ਕਿ ਹੈਰੋਇਨ ਵੇਚਣ ਦਾ ਧੰਦਾ ਕਰਦੇ ਹਨ। ਜੋ ਕਿ ਹੁਣ ਵੀ ਕਰਿਸ਼ਟਲ ਹੋਮਜ ਸੈਕਟਰ 115 ਖਰੜ੍ਹ ਤੋ ਲਾਡਰਾਂ - ਖਰੜ੍ਹ ਮੇਨ ਰੋਡ ਵੱਲ ਨੂੰ ਪੈਦਲ ਹੀ ਆ ਰਹੇ ਹਨ।ਜਿਨ੍ਹਾ ਪਾਸੋ ਹੈਰਇਨ ਬ੍ਰਾਮਦ ਹੋ ਸਕਦੀ ਹੈ।

ਡਾਕਟਰ ਨਾਲ ਜਬਰ ਜਨਾਹ ਕਰਨ ਮਗਰੋਂ ਹੱਤਿਆ ਕਰਨ ਵਾਲੇ ਦੋਸ਼ੀਆਂ ਨੂੰ ਫਾਂਸੀ ਦਿੱਤੀ ਜਾਵੇ : ਪੀਸੀਐਮਐਸ ਐਸੋਸੀਏਸ਼ਨ

ਡਾਕਟਰ ਨਾਲ ਜਬਰ ਜਨਾਹ ਕਰਨ ਮਗਰੋਂ ਹੱਤਿਆ ਕਰਨ ਵਾਲੇ ਦੋਸ਼ੀਆਂ ਨੂੰ ਫਾਂਸੀ ਦਿੱਤੀ ਜਾਵੇ : ਪੀਸੀਐਮਐਸ ਐਸੋਸੀਏਸ਼ਨ

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ, ਫਤਹਿਗੜ੍ਹ ਸਾਹਿਬ ਵਿਖੇ ਮਨਾਇਆ ਗਿਆ ਤੀਆਂ ਦਾ ਤਿਉਹਾਰ

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ, ਫਤਹਿਗੜ੍ਹ ਸਾਹਿਬ ਵਿਖੇ ਮਨਾਇਆ ਗਿਆ ਤੀਆਂ ਦਾ ਤਿਉਹਾਰ

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਧੂਮ ਧਾਮ ਨਾਲ ਮਨਾਇਆ ਗਿਆ ਸੁਤੰਤਰਤਾ ਦਿਵਸ

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਧੂਮ ਧਾਮ ਨਾਲ ਮਨਾਇਆ ਗਿਆ ਸੁਤੰਤਰਤਾ ਦਿਵਸ

ਇਮਾਨ ਸਿੰਘ ਮਾਨ ਸੰਬੰਧੀ ਦਫਤਰ ਤੋਂ ਜਾਰੀ ਹੋਈ ਗਲਤ ਖ਼ਬਰ ਲਈ ਮੈਂ ਮੁਆਫ਼ੀ ਚਾਹੁੰਦਾ ਹਾਂ : ਟਿਵਾਣਾ

ਇਮਾਨ ਸਿੰਘ ਮਾਨ ਸੰਬੰਧੀ ਦਫਤਰ ਤੋਂ ਜਾਰੀ ਹੋਈ ਗਲਤ ਖ਼ਬਰ ਲਈ ਮੈਂ ਮੁਆਫ਼ੀ ਚਾਹੁੰਦਾ ਹਾਂ : ਟਿਵਾਣਾ

ਰਾਣਾ ਗਰੁੱਪ ਵੱਲੋਂ ਬੜੇ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ 78ਵਾਂ ਸੁਤੰਤਰਤਾ ਦਿਵਸ

ਰਾਣਾ ਗਰੁੱਪ ਵੱਲੋਂ ਬੜੇ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ 78ਵਾਂ ਸੁਤੰਤਰਤਾ ਦਿਵਸ

ਰੋਟਰੀ ਕਲੱਬ ਸਰਹਿੰਦ ਵੱਲੋਂ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ 78ਵਾਂ ਸੁਤੰਤਰਤਾ ਦਿਵਸ

ਰੋਟਰੀ ਕਲੱਬ ਸਰਹਿੰਦ ਵੱਲੋਂ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ 78ਵਾਂ ਸੁਤੰਤਰਤਾ ਦਿਵਸ

ਹਥਿਆਰ ਤਸਕਰੀ ਰੈਕੇਟ ਚਲਾਉਣ ਦੇ ਦੋਸ਼ ਵਿਚ ਇਕ ਵਿਅਕਤੀ 4 ਪਿਸਤੌਲਾਂ ਸਮੇਤ ਗ੍ਰਿਫਤਾਰ

ਹਥਿਆਰ ਤਸਕਰੀ ਰੈਕੇਟ ਚਲਾਉਣ ਦੇ ਦੋਸ਼ ਵਿਚ ਇਕ ਵਿਅਕਤੀ 4 ਪਿਸਤੌਲਾਂ ਸਮੇਤ ਗ੍ਰਿਫਤਾਰ

ਪਿੰਡ ਰਿਉਣਾ ਉੱਚਾ ਵਿਖੇ ਬੜੇ ਉਤਸਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ

ਪਿੰਡ ਰਿਉਣਾ ਉੱਚਾ ਵਿਖੇ ਬੜੇ ਉਤਸਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ

ਪੰਜਾਬ ਮੰਤਰੀ ਮੰਡਲ ਨੇ 2 ਤੋਂ 4 ਸਤੰਬਰ ਤੱਕ ਵਿਧਾਨ ਸਭਾ ਬੁਲਾਉਣ ਲਈ ਸਹਿਮਤੀ ਦੇ ਦਿੱਤੀ 

ਪੰਜਾਬ ਮੰਤਰੀ ਮੰਡਲ ਨੇ 2 ਤੋਂ 4 ਸਤੰਬਰ ਤੱਕ ਵਿਧਾਨ ਸਭਾ ਬੁਲਾਉਣ ਲਈ ਸਹਿਮਤੀ ਦੇ ਦਿੱਤੀ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਕਰਵਾਏ ਗਏ ਆਜ਼ਾਦੀ ਦਿਵਸ ਨੂੰ ਸਮਰਪਿਤ ਪੋਸਟਰ ਮੇਕਿੰਗ ਮੁਕਾਬਲੇ

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਕਰਵਾਏ ਗਏ ਆਜ਼ਾਦੀ ਦਿਵਸ ਨੂੰ ਸਮਰਪਿਤ ਪੋਸਟਰ ਮੇਕਿੰਗ ਮੁਕਾਬਲੇ

ਦੇਸ਼ ਭਗਤ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਨਸ਼ਾ ਮੁਕਤ ਭਾਰਤ ਅਭਿਆਨ

ਦੇਸ਼ ਭਗਤ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਨਸ਼ਾ ਮੁਕਤ ਭਾਰਤ ਅਭਿਆਨ

ਸਿਵਲ ਸਰਜਨ ਨੇ ਵੀਡਿਓ ਕਾਨਫਰੰਸ ਰਾਹੀ ਮਿਸ਼ਨ ਡਾਇਰੈਕਟਰ ਨੂੰ ਸਿਹਤ ਸੇਵਾਵਾਂ ਤੋਂ ਕਰਵਾਇਆ ਜਾਣੂ

ਸਿਵਲ ਸਰਜਨ ਨੇ ਵੀਡਿਓ ਕਾਨਫਰੰਸ ਰਾਹੀ ਮਿਸ਼ਨ ਡਾਇਰੈਕਟਰ ਨੂੰ ਸਿਹਤ ਸੇਵਾਵਾਂ ਤੋਂ ਕਰਵਾਇਆ ਜਾਣੂ

ਪੰਜਾਬ ਵਿੱਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜਬੂਤੀ, ਬੰਗਾ ਤੋਂ ਮੌਜੂਦਾ ਅਕਾਲੀ ਵਿਧਾਇਕ ਡਾ. ਸੁਖਵਿੰਦਰ ਸੁੱਖੀ 'ਆਪ' ਵਿੱਚ ਸ਼ਾਮਲ 

ਪੰਜਾਬ ਵਿੱਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜਬੂਤੀ, ਬੰਗਾ ਤੋਂ ਮੌਜੂਦਾ ਅਕਾਲੀ ਵਿਧਾਇਕ ਡਾ. ਸੁਖਵਿੰਦਰ ਸੁੱਖੀ 'ਆਪ' ਵਿੱਚ ਸ਼ਾਮਲ 

ਪੰਜਾਬ ਦੇ ਤਿੰਨ ਜ਼ਿਲ੍ਹਿਆਂ ਲਈ ਮੌਸਮ ਵਿਭਾਗ ਵਲੋਂ ਯੌਲੋ ਅਲਰਟ ਜਾਰੀ

ਪੰਜਾਬ ਦੇ ਤਿੰਨ ਜ਼ਿਲ੍ਹਿਆਂ ਲਈ ਮੌਸਮ ਵਿਭਾਗ ਵਲੋਂ ਯੌਲੋ ਅਲਰਟ ਜਾਰੀ

ਡਾਇਰੈਕਟੋਰੇਟ ਆਫ ਪੰਜਾਬ ਰਾਜ ਲਾਟਰੀਜ਼ ਵਲੋਂ ਪੰਜਾਬ ਸਟੇਟ ਡੀਅਰ 200 ਮੰਥਲੀ ਲਾਟਰੀ ਸਕੀਮ ਦਾ ਡਰਾਅ ਲੁਧਿਆਣਾ ਵਿੱਖੇ ਕੱਢਿਆ

ਡਾਇਰੈਕਟੋਰੇਟ ਆਫ ਪੰਜਾਬ ਰਾਜ ਲਾਟਰੀਜ਼ ਵਲੋਂ ਪੰਜਾਬ ਸਟੇਟ ਡੀਅਰ 200 ਮੰਥਲੀ ਲਾਟਰੀ ਸਕੀਮ ਦਾ ਡਰਾਅ ਲੁਧਿਆਣਾ ਵਿੱਖੇ ਕੱਢਿਆ

Back Page 38