Wednesday, November 27, 2024  

ਪੰਜਾਬ

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਕਰਵਾਏ ਗਏ ਆਜ਼ਾਦੀ ਦਿਵਸ ਨੂੰ ਸਮਰਪਿਤ ਪੋਸਟਰ ਮੇਕਿੰਗ ਮੁਕਾਬਲੇ

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਕਰਵਾਏ ਗਏ ਆਜ਼ਾਦੀ ਦਿਵਸ ਨੂੰ ਸਮਰਪਿਤ ਪੋਸਟਰ ਮੇਕਿੰਗ ਮੁਕਾਬਲੇ

ਅੱਜ ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਐਨਐਸਐਸ ਯੂਨਿਟ ਦੇ  ਪ੍ਰੋਗਰਾਮ ਅਫ਼ਸਰ ਪ੍ਰੋ.ਹਰਪ੍ਰੀਤ ਸਿੰਘ ਅਤੇ ਡਾ. ਜਸਵੀਰ ਕੌਰ ਵੱਲੋਂ ਆਜ਼ਾਦੀ ਦਿਵਸ ਨੂੰ ਸਮਰਪਿਤ 'ਹਰ ਘਰ ਤਿਰੰਗਾ' ਥੀਮ ਦੇ ਅੰਤਰਗਤ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਪ੍ਰੋਗਰਾਮ ਦੀ ਰਸਮੀ ਸ਼ੁਰੂਆਤ ਕਰਦਿਆਂ ਕਾਲਜ ਪ੍ਰਿੰਸੀਪਲ ਡਾ.ਵਨੀਤਾ ਗਰਗ ਨੇ ਵਿਦਿਆਰਥੀਆਂ ਨੂੰ ਆਜ਼ਾਦੀ ਦਿਵਸ ਸਬੰਧੀ ਮਹੱਤਵਪੂਰਨ ਜਾਣਕਾਰੀ ਦਿੱਤੀ । ਉਹਨਾਂ ਦੱਸਿਆ ਕਿ ਜੇਕਰ ਸਾਡੇ ਨੌਜਵਾਨ ਦੇਸ਼ ਆਜ਼ਾਦ ਕਰਵਾਉਣ ਲਈ ਸੰਘਰਸ਼ ਨਾ ਕਰਦੇ ਤਾਂ ਸਾਨੂੰ ਆਜ਼ਾਦੀ ਮਿਲਣੀ ਮੁਸ਼ਕਿਲ ਸੀ ਤੇ ਅਜ਼ਾਦੀ ਦੇ ਇਸ ਦਿਹਾੜੇ ਪਿੱਛੇ ਸੰਘਰਸ਼ਾਂ ਦੀ ਲੰਬੀ ਦਾਸਤਾਨ ਹੈ। ਇਸ ਮੌਕੇ ਕਰਵਾਏ ਗਏ ਪੋਸਟਰ ਮੇਕਿੰਗ ਮੁਕਾਬਲਿਆਂ ਵਿੱਚ ਪਹਿਲੇ ,ਦੂਜੇ ਅਤੇ ਤੀਜੇ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।

ਦੇਸ਼ ਭਗਤ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਨਸ਼ਾ ਮੁਕਤ ਭਾਰਤ ਅਭਿਆਨ

ਦੇਸ਼ ਭਗਤ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਨਸ਼ਾ ਮੁਕਤ ਭਾਰਤ ਅਭਿਆਨ

ਦੇਸ਼ ਭਗਤ ਯੂਨੀਵਰਸਿਟੀ ਦੇ ਫੈਕਲਟੀ ਆਫ ਨਰਸਿੰਗ ਅਤੇ ਵਿਦਿਆਰਥੀਆਂ ਵੱਲੋਂ ਸਰਕਾਰੀ ਸਕੂਲ, ਅਮਲੋਹ ਵਿਖੇ ਅਤੇ ਯੂਨੀਵਰਸਿਟੀ ਦੇ ਆਸ-ਪਾਸ ਦੇ ਇਲਾਕਿਆਂ ਵਿਚ  “ਨਸ਼ਿਆਂ ਨੂੰ ਨਾ ਕਹੋ” ਵਿਸ਼ੇ ‘ਤੇ ਨਸ਼ਾ ਮੁਕਤ ਭਾਰਤ ਅਭਿਆਨ ਚਲਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਯੂਨੀਵਰਸਿਟੀ ਦੇ ਬੁਲਾਰੇ ਨੇ ਦੱਸਿਆ ਕਿ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਐਮ.ਐਸ.ਸੀ. ਨਰਸਿੰਗ ਦੂਜੇ ਸਾਲ ਅਤੇ ਬੀ.ਐਸ.ਸੀ. ਨਰਸਿੰਗ ਤੀਜੇ ਸਮੈਸਟਰ ਦੇ ਵਿਦਿਆਰਥੀਆਂ ਵੱਲੋਂ ਸਕੂਲੀ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ, ਕਾਰਨਾਂ, ਅਤੇ ਲੱਛਣਾਂ ਬਾਰੇ ਜਾਗਰੂਕ ਕੀਤਾ ਗਿਆ। ਡੀ.ਬੀ.ਯੂ ਦੇ ਚਾਂਸਲਰ ਡਾ. ਜ਼ੋਰਾ ਸਿੰਘ ਅਤੇ ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਰੋਲ-ਪਲੇਇੰਗ ਅਭਿਆਸਾਂ ਵਿਚ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ ਜੋ ਸਿਹਤਮੰਦ ਜੀਵਨ ਸ਼ੈਲੀ ਦੀਆਂ ਚੋਣਾਂ ਕਰਨ ਦੀ ਮਹੱਤਤਾ ਨੂੰ ਉਜਾਗਰ ਕਰਦੇ ਹਨ।ਇਕਬਾਲ ਸਿੰਘ  ਪ੍ਰਿੰਸੀਪਲ  ਸਰਕਾਰੀ ਸਕੂਲ ਅਮਲੋਹ ਨੇ ਵੀ ਇਸ ਵਿਸ਼ੇ 'ਤੇ ਪ੍ਰੇਰਨਾਦਾਇਕ ਭਾਸ਼ਣ ਦੇ ਕੇ ਵਿਦਿਆਰਥੀਆਂ ਦੀ ਹੌਂਸਲਾ ਅਫਜਾਈ ਕੀਤੀ ।ਡਾ. ਲਵਸਮਪੁਰਨਜੋਤ ਕੌਰ ਪ੍ਰਿੰਸੀਪਲ, ਫੈਕਲਟੀ ਆਫ ਨਰਸਿੰਗ ਨੇ ਕਿਹਾ ਕਿ ਇਹ ਪਹਿਲਕਦਮੀਆਂ ਜਿੱਥੇ ਨਸ਼ਿਆਂ ਕਾਰਨ ਪੈਦਾ ਹੁੰਦੇ ਖਤਰਿਆਂ ਬਾਰੇ ਆਗਾਹ ਕਰਦੀਆਂ ਹਨ ਉੱਥੇ ਹੀ ਸਮਾਜ ਨੂੰ ਜਾਗਰੂਕ ਵੀ ਕਰਦੀਆਂ ਹਨ।
ਸਿਵਲ ਸਰਜਨ ਨੇ ਵੀਡਿਓ ਕਾਨਫਰੰਸ ਰਾਹੀ ਮਿਸ਼ਨ ਡਾਇਰੈਕਟਰ ਨੂੰ ਸਿਹਤ ਸੇਵਾਵਾਂ ਤੋਂ ਕਰਵਾਇਆ ਜਾਣੂ

ਸਿਵਲ ਸਰਜਨ ਨੇ ਵੀਡਿਓ ਕਾਨਫਰੰਸ ਰਾਹੀ ਮਿਸ਼ਨ ਡਾਇਰੈਕਟਰ ਨੂੰ ਸਿਹਤ ਸੇਵਾਵਾਂ ਤੋਂ ਕਰਵਾਇਆ ਜਾਣੂ

ਮਿਸ਼ਨ ਡਾਇਰੈਕਟਰ ਐਨ.ਐਚ.ਐਮ. ਅਭਿਨਵ ਤ੍ਰਿੱਖਾ (ਆਈ.ਏ.ਐਸ) ਵੱਲੋਂ ਵੀਡਿਓ ਕਾਨਫਰੰਸ ਰਾਹੀ ਸੂਬੇ ਦੇ ਸਮੂਹ ਸਿਵਲ ਸਰਜਨਾ ਨਾਲ ਸਿਹਤ ਸੇਵਾਵਾਂ/ ਪ੍ਰੋਗਰਾਮਾਂ/ਸਕੀਮਾ ਸਬੰਧੀ 16ਵੀਂ ਰਿਵਿਊ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਸਾਰੇ ਸਿਹਤ ਪ੍ਰੋਗਰਾਮਾਂ ਨੂੰ ਰਿਵਿਊ ਕੀਤਾ ਗਿਆ। ਸਰਕਾਰ ਵੱਲੋਂ ਸੂਬੇ ਅੰਦਰ ਭੇਜੇ ਗਏ ਨਵੇਂ ਡਾਕਟਰ /ਸਪੈਸ਼ਲਿਸਟਾਂ ਆਦਿ ਦੀ ਜੁਆਇਨਿੰਗ ਸਬੰਧੀ ਵੀ ਡਾਇਰੈਕਟਰ ਵੱਲੋਂ ਜਾਣਕਾਰੀ ਹਾਸਿਲ ਕੀਤੀ ਗਈ। ਜ਼ਿਲਾ ਫਤਿਹਗੜ੍ਹ ਸਾਹਿਬ ਦੇ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਜਿਲ੍ਹੇ ਦੇ ਸਾਰੇ ਪ੍ਰੋਗਰਾਮਾਂ ਦੀ ਪ੍ਰਗਤੀ ਤੇ ਵੱਖ—ਵੱਖ ਪ੍ਰੋਗਰਾਮਾਂ ਲਈ ਆਏ ਫੰਡਾਂ ਦੇ ਖਰਚ ਦੇ ਸਟੇਟਸ ਬਾਰੇ ਮਿਸ਼ਨ ਡਾਇਰੈਕਟਰ ਨੂੰ ਵਿਸਥਾਰ ਸਹਿਤ ਜਾਣੂ ਕਰਾਇਆ। 

ਪੰਜਾਬ ਵਿੱਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜਬੂਤੀ, ਬੰਗਾ ਤੋਂ ਮੌਜੂਦਾ ਅਕਾਲੀ ਵਿਧਾਇਕ ਡਾ. ਸੁਖਵਿੰਦਰ ਸੁੱਖੀ 'ਆਪ' ਵਿੱਚ ਸ਼ਾਮਲ 

ਪੰਜਾਬ ਵਿੱਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜਬੂਤੀ, ਬੰਗਾ ਤੋਂ ਮੌਜੂਦਾ ਅਕਾਲੀ ਵਿਧਾਇਕ ਡਾ. ਸੁਖਵਿੰਦਰ ਸੁੱਖੀ 'ਆਪ' ਵਿੱਚ ਸ਼ਾਮਲ 

ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਬਹੁਤ ਵੱਡੀ ਮਜਬੂਤੀ ਮਿਲੀ ਹੈ। ਬੰਗਾ ਵਿਧਾਨ ਸਭਾ ਹਲਕੇ ਤੋਂ ਮੌਜੂਦਾ ਵਿਧਾਇਕ ਡਾਕਟਰ ਸੁਖਵਿੰਦਰ ਸਿੰਘ ਸੁੱਖੀ ਬੁੱਧਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ ਹਨ। 

ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਦੇ ਕੌਮੀ ਸੰਗਠਨ ਜਨਰਲ ਸਕੱਤਰ ਸੰਦੀਪ ਪਾਠਕ ਅਤੇ ਹੋਰ ‘ਆਪ’ ਆਗੂਆਂ ਦੀ ਹਾਜ਼ਰੀ ਵਿੱਚ ਡਾ. ਸੁਖਵਿੰਦਰ ਸੁੱਖੀ ਨੂੰ ‘ਆਪ’ ਵਿੱਚ ਸ਼ਾਮਲ ਕੀਤਾ।  ਡਾ. ਸੁਖਵਿੰਦਰ ਸੁੱਖੀ ਦੇ ਨਾਲ-ਨਾਲ ਉਨ੍ਹਾਂ ਦੇ ਸੈਂਕੜੇ ਸਮਰਥਕ ਵੀ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋ ਗਏ।

ਡਾਕਟਰ ਸੁਖਵਿੰਦਰ ਸੁੱਖੀ ਨੂੰ ਪਾਰਟੀ ਵਿੱਚ ਸ਼ਾਮਲ ਕਰਾਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਕਿ "ਅੱਜ ਪੰਜਾਬ 'ਚ ਆਮ ਆਦਮੀ ਪਾਰਟੀ ਦੇ ਪਰਿਵਾਰ 'ਚ ਵਾਧਾ ਹੋਇਆ ਹੈ...ਬੰਗਾ ਤੋਂ ਮੌਜੂਦਾ ਵਿਧਾਇਕ ਡਾ. ਸੁਖਵਿੰਦਰ ਸਿੰਘ ਸੁੱਖੀ ਅਕਾਲੀ ਦਲ ਨੂੰ ਛੱਡ ਕੇ ਅੱਜ ਸਾਡੇ ਪਰਿਵਾਰ 'ਚ ਸ਼ਾਮਿਲ ਹੋਏ ਨੇ....ਮੈਂ ਦਿਲੋਂ 'ਜੀ ਆਇਆਂ ਨੂੰ' ਆਖਦਾ ਹਾਂ।ਟੀਮ ਰੰਗਲਾ ਪੰਜਾਬ ਦਾ ਇਹ ਕਾਰਵਾਂ ਲਗਾਤਾਰ ਵੱਧ ਰਿਹਾ ਹੈ।"

ਪੰਜਾਬ ਦੇ ਤਿੰਨ ਜ਼ਿਲ੍ਹਿਆਂ ਲਈ ਮੌਸਮ ਵਿਭਾਗ ਵਲੋਂ ਯੌਲੋ ਅਲਰਟ ਜਾਰੀ

ਪੰਜਾਬ ਦੇ ਤਿੰਨ ਜ਼ਿਲ੍ਹਿਆਂ ਲਈ ਮੌਸਮ ਵਿਭਾਗ ਵਲੋਂ ਯੌਲੋ ਅਲਰਟ ਜਾਰੀ

ਪੰਜਾਬ ਵਿਚ ਅੱਜ ਤੋਂ ਮਾਨਸੂਨ ਮੁੜ ਸਰਗਰਮ ਹੋ ਗਿਆ ਹੈ। ਸੂਬੇ ਦੇ ਤਿੰਨ ਜ਼ਿਲ੍ਹਿਆਂ ਵਿਚ ਅੱਜ ਮੌਸਮ ਵਿਭਾਗ ਵਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਹ ਤਿੰਨੇ ਜ਼ਿਲ੍ਹੇ ਹਿਮਾਚਲ ਦੇ ਪਹਾੜੀ ਇਲਾਕਿਆਂ ਦੇ ਨਾਲ ਲੱਗਦੇ ਹਨ। ਇਨ੍ਹਾਂ ਵਿਚ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਜ਼ਿਲ੍ਹੇ ਸ਼ਾਮਿਲ ਹਨ। ਹਾਲਾਂਕਿ ਇਸ ਤੋਂ ਬਾਅਦ 17 ਅਗਸਤ ਲਈ ਕੋਈ ਅਲਰਟ ਨਹੀਂ ਹੈ, ਜਦੋਂ ਕਿ ਮੀਂਹ ਪੈਂਦਾ ਰਹੇਗਾ। ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ’ਚ ਤਾਪਮਾਨ ’ਚ 4.4 ਡਿਗਰੀ ਦਾ ਵਾਧਾ ਹੋਇਆ ਹੈ। ਇਹ ਆਮ ਤਾਪਮਾਨ ਦੇ ਨੇੜੇ ਪਹੁੰਚ ਗਿਆ ਹੈ। ਮੋਹਾਲੀ ਵਿਚ ਸਭ ਤੋਂ ਵੱਧ ਤਾਪਮਾਨ 34.6 ਡਿਗਰੀ ਦਰਜ ਕੀਤਾ ਗਿਆ ਹੈ।

ਡਾਇਰੈਕਟੋਰੇਟ ਆਫ ਪੰਜਾਬ ਰਾਜ ਲਾਟਰੀਜ਼ ਵਲੋਂ ਪੰਜਾਬ ਸਟੇਟ ਡੀਅਰ 200 ਮੰਥਲੀ ਲਾਟਰੀ ਸਕੀਮ ਦਾ ਡਰਾਅ ਲੁਧਿਆਣਾ ਵਿੱਖੇ ਕੱਢਿਆ

ਡਾਇਰੈਕਟੋਰੇਟ ਆਫ ਪੰਜਾਬ ਰਾਜ ਲਾਟਰੀਜ਼ ਵਲੋਂ ਪੰਜਾਬ ਸਟੇਟ ਡੀਅਰ 200 ਮੰਥਲੀ ਲਾਟਰੀ ਸਕੀਮ ਦਾ ਡਰਾਅ ਲੁਧਿਆਣਾ ਵਿੱਖੇ ਕੱਢਿਆ

ਡਾਇਰੈਕਟੋਰੇਟ ਆਫ ਪੰਜਾਬ ਰਾਜ ਲਾਟਰੀਜ਼ ਵਲੋਂ ਮਿਤੀ 06.08.2024 ਨੂੰ ਪੰਜਾਬ ਸਟੇਟ ਡੀਅਰ 200 ਮੰਥਲੀ ਲਾਟਰੀ ਸਕੀਮ ਦਾ ਡਰਾਅ ਲੁਧਿਆਣਾ ਵਿੱਖੇ ਕੱਢਿਆ ਗਿਆ। ਇਸ ਸਕੀਮ ਵਿਚ 1.50 ਕਰੋੜ ਰੁਪਏ ਦਾ ਪਹਿਲਾ ਇਨਾਮ ਵਿਕੀਆਂ ਹੋਈਆਂ ਟਿਕਟਾਂ ਵਿੱਚੋਂ ਹੀ ਕੱਢੇ ਜਾਣ ਦੀ ਗਰੰਟੀ ਦਿੱਤੀ ਜਾਂਦੀ ਹੈ। ਇਸ ਡਰਾਅ ਵਿੱਚ 1.50 ਕਰੋੜ ਦਾ ਇਨਾਮ ਸ਼੍ਰੀ ਰੂਪ ਲਾਲ ਵਾਸੀ ਜਲੰਧਰ ਵੱਲੋਂ ਜਿਤਿਆ ਗਿਆ ਹੈ। ਇਨਾਮੀ ਵਿਜੇਤਾ ਜਲੰਧਰ ਵਿਖੇ ਹੀ ਪੰਜਾਬ ਸਰਕਾਰ ਦੇ ਵਾਟਰ ਸਪਲਾਈ ਐਂਡ ਸੈਨੀਟੇਸ਼ਨ ਵਿਭਾਗ ਵਿਚੋਂ ਬਤੋਰ ਕਾਰਜਕਾਰੀ ਇੰਜੀਨੀਅਰ ਰਿਟਾਇਰਡ ਹੋਏ ਹਨ। 

ਫਾਰਮੇਸੀ ਕਾਲਜ ਬੋਲਾ ਦਾ ਭਾਰਤ ਵਿੱਚ NIRF ਰੈਂਕ 57ਵਾਂ

ਫਾਰਮੇਸੀ ਕਾਲਜ ਬੋਲਾ ਦਾ ਭਾਰਤ ਵਿੱਚ NIRF ਰੈਂਕ 57ਵਾਂ

ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਆਫ਼ ਫਾਰਮੇਸੀ, ਬੇਲਾ ਨੂੰ ਲਗਾਤਾਰ ਸੱਤਵੇਂ ਸਾਲ ਭਾਰਤ ਵਿੱਚ 57ਵਾਂ ਦਰਜਾ ਪ੍ਰਾਪਤ ਫਾਰਮੇਸੀ ਕਾਲਜ ਬਣਾਇਆ ਗਿਆ ਹੈ। ਸਿੱਖਿਆ ਮੰਤਰਾਲਾ, ਭਾਰਤ ਸਰਕਾਰ, ਦੁਆਰਾ ਜਾਰੀ ਨੈਸ਼ਨਲ ਇੰਸਟੀਚਿਊਸ਼ਨਲ ਰੈਂਕਿੰਗ ਫਰੇਮਵਰਕ (096)-2024 ਨੇ ਉੱਤਮਤਾ ਅਤੇ ਨਵੀਨਤਾ * ਪ੍ਰਤੀ ਸੰਸਥਾ ਦੀ ਵਚਨਬੱਧਤਾ ਨੂੰ ਮਾਨਤਾ ਦਿੱਤੀ ਹੈ। ਫਾਰਮੇਸੀ ਵਰਗ ਵਿੱਚ ਕਾਲਜ: ਨੇ ਰੈਂਕਿੰਗ ਵਿੱਚ 57ਵਾਂ ਸਥਾਨ ਹਾਸਲ ਕੀਤਾ। ਇਹ ਪ੍ਰਾਪਤੀ ਸੰਸਥਾ ਨੂੰ ਖੋਜ-ਮੁਖੀ ਬਣਾਉਣ ਲਈ ਨਿਰੰਤਰ ਯਤਨਾਂ ਨੂੰ ਦਰਸਾਉਂਦੀ ਹੈ,

ਔਰਤਾਂ ਤੋਂ ਬਿਨਾਂ ਸਾਡਾ ਸਮਾਜ ਅਧੂਰਾ ਹੈ ਤੇ ਔਰਤਾਂ ਦਾ ਮਾਣ ਸਤਿਕਾਰ ਹੀ ਪੰਜਾਬੀ ਵਿਰਸੇ ਦੀ ਪਹਿਚਾਨ ਹੈ - ਤਰੂ ਗੋਇਲ

ਔਰਤਾਂ ਤੋਂ ਬਿਨਾਂ ਸਾਡਾ ਸਮਾਜ ਅਧੂਰਾ ਹੈ ਤੇ ਔਰਤਾਂ ਦਾ ਮਾਣ ਸਤਿਕਾਰ ਹੀ ਪੰਜਾਬੀ ਵਿਰਸੇ ਦੀ ਪਹਿਚਾਨ ਹੈ - ਤਰੂ ਗੋਇਲ

ਹੀਰਾ ਇਨਕਲੇਵ ਪੁੱਡਾ ਨਾਭਾ ਵਿਖੇ ਤੀਆਂ ਦਾ ਤਿਉਹਾਰ ਬਹੁਤ ਧੂਮ ਧਾਮ ਨਾਲ ਮਨਾਇਆ ਗਿਆ ਜਿਸ ਵਿੱਚ ਹੀਰਾ ਇਨਕਲੇਵ ਦੀਆਂ ਮਹਿਲਾਵਾਂ ਨੇ ਬਹੁਤ ਵਧੀਆ ਜੁਝਾਰੂ ਢੰਗ ਨਾਲ ਸੱਭਿਆਚਾਰਕ ਕਲਚਰ ਨਾਲ ਇਸ ਤਿਉਹਾਰ ਨੂੰ ਮਨਾਇਆ ਇਸ ਪ੍ਰੋਗਰਾਮ ਦੀ ਪ੍ਰਮੁੱਖ ਤਰੂ ਗੋਇਲ ਨੇ ਦੱਸਿਆ ਕਿ ਇਸ ਵਿੱਚ ਅਸੀਂ ਗਿੱਦਾ ਬੋਲੀਆਂ, ਮੁਟਿਆਰਾਂ ਨੇ ਪਿੰਗਾਂ ਪਾਈਆ ਅਤੇ ਸਾਰਿਆਂ ਲਈ ਖਾਣ ਵਾਲੀਆਂ ਸਟਾਲਾ ਅਤੇ ਮਨੋਰੰਜਨ ਦਾ ਪੂਰਾ ਇੰਤਜ਼ਾਮ ਕੀਤਾ ਗਿਆ ਇਹ ਸਾਡਾ ਪ੍ਰਾਚੀਨ ਸੱਭਿਆਚਾਰ ਖ਼ਤਮ ਹੁੰਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਡੇ ਵਲੋਂ ਤੀਆਂ ਦਾ ਤਿਓਹਾਰ ਹਰ ਸਾਲ ਬੜੇ ਹੀ ਉਤਸ਼ਾਹ ਦੇ ਨਾਲ ਮਨਾਇਆ ਜਾਂਦਾ ਹੈ ਜਿਸ ਵਿਚ ਕਲੋਨੀ ਦੀਆਂ ਮੁਟਿਆਰਾਂ ਵੱਧ ਚੜਕੇ ਹਿੱਸਾ ਲੈਦੀਆਂ ਹਨ।

ਭਵਾਨੀਗੜ੍ਹ ਐੱਚ ਸੀ ਦੇ ਮੁੱਖ ਗੇਟ ਤੇ ਐਮਰਜੈਂਸੀ ਦੇ ਅੱਗੇ ਰੋਸ ਕੀਤਾ ਪ੍ਰਦਰਸ਼ਨ

ਭਵਾਨੀਗੜ੍ਹ ਐੱਚ ਸੀ ਦੇ ਮੁੱਖ ਗੇਟ ਤੇ ਐਮਰਜੈਂਸੀ ਦੇ ਅੱਗੇ ਰੋਸ ਕੀਤਾ ਪ੍ਰਦਰਸ਼ਨ

ਪੱਛਮੀ ਬੰਗਾਲ ਚ ਬੀਤੇ ਦਿਨ ਇੱਕ ਮੈਡੀਕਲ ਕਾਲਜ ਦੀ ਮਹਿਲਾ ਡਾਕਟਰ ਨਾਲ ਵਾਪਰੀ ਅਣਮਨੁੱਖੀ ਵਾਰਦਾਤ ਦੇ ਰੋਸ ਵਜੋਂ ਮੰਗਲਵਾਰ ਨੂੰ ਪੀ ਸੀ ਐੱਮ.ਐੱਸ.ਏ ਸੰਗਰੂਰ ਦੇ ਸੱਦੇ ਤੇ ਸਮੂਹ ਮੈਡੀਕਲ, ਪੈਰਾ ਮੈਡੀਕਲ ਅਤੇ ਸਮੂਹ ਸਟਾਫ ਨੇ ਇੱਥੇ ਸੀ.ਐੱਚ ਸੀ ਦੇ ਮੁੱਖ ਗੇਟ ਤੇ ਐਮਰਜੈਂਸੀ ਦੇ ਅੱਗੇ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਸਵੇਰੇ 8 ਤੋਂ 10 ਵਜੇ ਤੱਕ ਦੇ ਘੰਟੇ ਓ.ਪੀ.ਡੀ ਸੇਵਾਵਾਂ ਨੂੰ ਪੂਰਨ ਤੌਰ ਤੇ ਠੱਪ ਰੱਖਿਆ ਗਿਆ। 

ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਗਤਕਾ ਮੁਕਾਬਲੇ ਵਿੱਚ ਮਾਰੀਆਂ ਮੱਲਾਂ।

ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਗਤਕਾ ਮੁਕਾਬਲੇ ਵਿੱਚ ਮਾਰੀਆਂ ਮੱਲਾਂ।

ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦੇ ਵਿਦਿਆਰਥੀਆ ਨੇ 68ਵੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਅਧੀਨ ਹੋਏ ਜ਼ਿਲ੍ਹਾ ਪੱਧਰੀ ਗੱਤਕਾ ਮੁਕਾਬਲੇ ਵਿੱਚ ਭਾਗ ਲਿਆ। ਇਸ ਮੁਕਾਬਲੇ ਵਿੱਚ ਉਮਰ ਵਰਗ 14 ਵਿੱਚ ਅਮਰਿੰਦਰ ਸਿੰਘ ਨੇ ਫਰੀ ਸੋਟੀ ਟੀਮ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ। ਉਮਰ ਵਰਗ 17 ਵਿੱਚ ਜੋਰਾਵਰ ਸਿੰਘ ਨੇ ਸਿੰਗਲ ਸੋਟੀ ਵਿਅਕਤੀਗਤ ਮੁਕਾਬਲੇ ਵਿੱਚ ਪਹਿਲਾ ਸਥਾਨ ਅਤੇ ਸਹਿਜਦੀਪ ਸਿੰਘ ਅਤੇ ਲਖਵਿੰਦਰ ਸਿੰਘ ਦੇ ਨਾਲ ਸਿੰਗਲ ਸੋਟੀ ਟੀਮ ਵਿੱਚ ਦੂਸਰਾ ਸਥਾਨ ਪ੍ਰਾਪਤ ਕੀਤਾ। 

20 ਅਗਸਤ ਤੱਕ ਮਲੀਨ ਕਿੱਤਾ ਕਰਨ ਵਾਲਿਆਂ ਦਾ ਕੀਤਾ ਜਾਵੇ ਸਰਵੇ : ਐਸ.ਡੀ.ਐਮ

20 ਅਗਸਤ ਤੱਕ ਮਲੀਨ ਕਿੱਤਾ ਕਰਨ ਵਾਲਿਆਂ ਦਾ ਕੀਤਾ ਜਾਵੇ ਸਰਵੇ : ਐਸ.ਡੀ.ਐਮ

ਲਾਇਨਜ਼ ਕਲੱਬ ਆਦਮਪੁਰ ਵੱਲੋ ਕੁਸ਼ਟ ਆਸ਼ਰਮ 'ਚ ਰਾਸ਼ਨ ਵੰਡਿਆ

ਲਾਇਨਜ਼ ਕਲੱਬ ਆਦਮਪੁਰ ਵੱਲੋ ਕੁਸ਼ਟ ਆਸ਼ਰਮ 'ਚ ਰਾਸ਼ਨ ਵੰਡਿਆ

ਕੇ ਡੀ ਸਕੂਲ ਦੇ ਪ੍ਰਿੰਸੀਪਲ ਮੈਡਮ ਪਰਮਜੀਤ ਕੌਰ ਨੂੰ ਇੰਟਰਨੈਸ਼ਨਲ ਵੁਮਨ ਆਈਕਨ ਐਵਾਰਡ 2024 ਨਾਲ ਕੀਤਾ ਗਿਆ ਸਨਮਾਨਿਤ

ਕੇ ਡੀ ਸਕੂਲ ਦੇ ਪ੍ਰਿੰਸੀਪਲ ਮੈਡਮ ਪਰਮਜੀਤ ਕੌਰ ਨੂੰ ਇੰਟਰਨੈਸ਼ਨਲ ਵੁਮਨ ਆਈਕਨ ਐਵਾਰਡ 2024 ਨਾਲ ਕੀਤਾ ਗਿਆ ਸਨਮਾਨਿਤ

ਸੀਨੀਅਰ ਅਕਾਲੀ ਆਗੂ ਪ੍ਰਿੰਸ ਨੰਦਾ (ਆਪ) ਵਿਚ ਸ਼ਾਮਲ

ਸੀਨੀਅਰ ਅਕਾਲੀ ਆਗੂ ਪ੍ਰਿੰਸ ਨੰਦਾ (ਆਪ) ਵਿਚ ਸ਼ਾਮਲ

ਵਿਦਿਆਰਥੀਆਂ ਦੀ ਬਿਨਾਂ ਲੇਟ ਫੀਸ ਦਾਖ਼ਲਾ ਮਿਤੀ ਵਧਾਉਣ ਦੇ ਫੈਸਲੇ ਦਾ ਸਵਾਗਤ

ਵਿਦਿਆਰਥੀਆਂ ਦੀ ਬਿਨਾਂ ਲੇਟ ਫੀਸ ਦਾਖ਼ਲਾ ਮਿਤੀ ਵਧਾਉਣ ਦੇ ਫੈਸਲੇ ਦਾ ਸਵਾਗਤ

ਖੁਦ ਨੂੰ ਗੈਂਗਸਟਰ ਦੱਸ ਕੇ ਵਿਦੇਸ਼ੀ ਨੰਬਰ ਤੋਂ ਲੱਖਾਂ ਰੁਪਏ ਦੀ ਫਿਰੌਤੀ ਮੰਗਣ ਦੇ ਦੋਸ਼ ਹੇਠ ਦੋ ਨੌਜਵਾਨ ਗ੍ਰਿਫਤਾਰ

ਖੁਦ ਨੂੰ ਗੈਂਗਸਟਰ ਦੱਸ ਕੇ ਵਿਦੇਸ਼ੀ ਨੰਬਰ ਤੋਂ ਲੱਖਾਂ ਰੁਪਏ ਦੀ ਫਿਰੌਤੀ ਮੰਗਣ ਦੇ ਦੋਸ਼ ਹੇਠ ਦੋ ਨੌਜਵਾਨ ਗ੍ਰਿਫਤਾਰ

ਮੁਫਤ ਸਿਹਤ ਸਹੂਲਤਾਂ ਦੀ ਉਪਲੱਬਧਤਾ ਸਬੰਧੀ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਕੀਤੀ ਚੈਕਿੰਗ

ਮੁਫਤ ਸਿਹਤ ਸਹੂਲਤਾਂ ਦੀ ਉਪਲੱਬਧਤਾ ਸਬੰਧੀ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਕੀਤੀ ਚੈਕਿੰਗ

ਬੀ.ਐਸ. ਐਫ਼.ਵਲੋਂ ਹਿੰਦ ਪਾਕਿ ਸਰਹੱਦ ’ਤੇ ਪਾਕਿਸਤਾਨੀ ਘੁਸਪੈਠੀਆ ਢੇਰ

ਬੀ.ਐਸ. ਐਫ਼.ਵਲੋਂ ਹਿੰਦ ਪਾਕਿ ਸਰਹੱਦ ’ਤੇ ਪਾਕਿਸਤਾਨੀ ਘੁਸਪੈਠੀਆ ਢੇਰ

ਦੇਸ਼ ਭਗਤ ਆਯੁਰਵੈਦਿਕ ਕਾਲਜ ਅਤੇ ਹਸਪਤਾਲ ਨੇ ਉਤਸ਼ਾਹ ਨਾਲ ਮਨਾਇਆ ਤੀਆਂ ਦਾ ਤਿਉਹਾਰ

ਦੇਸ਼ ਭਗਤ ਆਯੁਰਵੈਦਿਕ ਕਾਲਜ ਅਤੇ ਹਸਪਤਾਲ ਨੇ ਉਤਸ਼ਾਹ ਨਾਲ ਮਨਾਇਆ ਤੀਆਂ ਦਾ ਤਿਉਹਾਰ

ਅਦਾਲਤ ਨੇ ਭਾਰਤ ਭੂਸ਼ਣ ਆਸ਼ੂ ਨੂੰ ਭੇਜਿਆ ਨਿਆਂਇਕ ਹਿਰਾਸਤ 'ਚ

ਅਦਾਲਤ ਨੇ ਭਾਰਤ ਭੂਸ਼ਣ ਆਸ਼ੂ ਨੂੰ ਭੇਜਿਆ ਨਿਆਂਇਕ ਹਿਰਾਸਤ 'ਚ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਬਾਇਓਟੈਕਨਾਲੋਜੀ  ਵਿਦਿਆਰਥੀਆਂ ਵਲੋਂ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਦਾ ਦੌਰਾ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਬਾਇਓਟੈਕਨਾਲੋਜੀ  ਵਿਦਿਆਰਥੀਆਂ ਵਲੋਂ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਦਾ ਦੌਰਾ

ਅੱਜ ਭਾਰਤ ਭੂਸ਼ਣ ਆਸ਼ੂ ਨੂੰ ਅਦਾਲਤ ਵਿਚ ਪੇਸ਼ ਕਰੇਗੀ ਈ.ਡੀ.

ਅੱਜ ਭਾਰਤ ਭੂਸ਼ਣ ਆਸ਼ੂ ਨੂੰ ਅਦਾਲਤ ਵਿਚ ਪੇਸ਼ ਕਰੇਗੀ ਈ.ਡੀ.

ਪੰਜਾਬ ਪੁਲਿਸ ਨੇ ਜਰਮਨੀ ਵਿੱਚ 487 ਕਿਲੋ ਕੋਕੀਨ ਤਸਕਰੀ ਦੇ ਮਾਮਲੇ ਵਿੱਚ ਅੰਤਰਰਾਸ਼ਟਰੀ ਨਸ਼ਾ ਤਸਕਰ ਨੂੰ ਕੀਤਾ ਕਾਬੂ

ਪੰਜਾਬ ਪੁਲਿਸ ਨੇ ਜਰਮਨੀ ਵਿੱਚ 487 ਕਿਲੋ ਕੋਕੀਨ ਤਸਕਰੀ ਦੇ ਮਾਮਲੇ ਵਿੱਚ ਅੰਤਰਰਾਸ਼ਟਰੀ ਨਸ਼ਾ ਤਸਕਰ ਨੂੰ ਕੀਤਾ ਕਾਬੂ

ਰੋਟਰੀ ਕਲੱਬ ਸਰਹਿੰਦ ਨੇ ਹੋਟਲ ਰਿਆਸਤ ਏ ਰਾਣਾ ਵਿਖੇ ਧੂਮਧਾਮ ਨਾਲ ਮਨਾਇਆ ਤੀਆਂ ਦਾ ਤਿਉਹਾਰ

ਰੋਟਰੀ ਕਲੱਬ ਸਰਹਿੰਦ ਨੇ ਹੋਟਲ ਰਿਆਸਤ ਏ ਰਾਣਾ ਵਿਖੇ ਧੂਮਧਾਮ ਨਾਲ ਮਨਾਇਆ ਤੀਆਂ ਦਾ ਤਿਉਹਾਰ

ਕੈਬਨਿਟ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੀ ਜੀਵਨੀ ਦਾ ਤੀਜਾ ਭਾਗ ਕੀਤਾ ਜਾਰੀ

ਕੈਬਨਿਟ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੀ ਜੀਵਨੀ ਦਾ ਤੀਜਾ ਭਾਗ ਕੀਤਾ ਜਾਰੀ

Back Page 39