Wednesday, November 27, 2024  

ਪੰਜਾਬ

ਰੋਟਰੀ ਕਲੱਬ ਸਰਹਿੰਦ ਨੇ ਹੋਟਲ ਰਿਆਸਤ ਏ ਰਾਣਾ ਵਿਖੇ ਧੂਮਧਾਮ ਨਾਲ ਮਨਾਇਆ ਤੀਆਂ ਦਾ ਤਿਉਹਾਰ

ਰੋਟਰੀ ਕਲੱਬ ਸਰਹਿੰਦ ਨੇ ਹੋਟਲ ਰਿਆਸਤ ਏ ਰਾਣਾ ਵਿਖੇ ਧੂਮਧਾਮ ਨਾਲ ਮਨਾਇਆ ਤੀਆਂ ਦਾ ਤਿਉਹਾਰ

ਰੋਟਰੀ ਕਲੱਬ ਦੀ ਸਰਹਿੰਦ ਸ਼ਾਖਾ ਜੋ ਕਿ ਦੁਨੀਆਂ ਭਰ ਵਿੱਚ ਸਮਾਜ ਸੇਵਾ ਦੇ ਕਾਰਜਾਂ ਲਈ ਮਸ਼ਹੂਰ ਹੈ, ਦੀਆਂ ਮਹਿਲਾ ਮੈਂਬਰਾਂ ਨੇ ਸਰਹਿੰਦ ਦੇ ਪ੍ਰਸਿੱਧ ਹੋਟਲ ਰਿਆਸਤ-ਏ-ਰਾਣਾ ਵਿਖੇ ਤੀਆਂ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ। ਤੀਆਂ ਦੇ ਤਿਉਹਾਰ ਦੀ ਪ੍ਰੋਜੈਕਟ ਇੰਚਾਰਜ ਡਾ. ਦਿਵਿਆ ਢਿੱਲੋਂ ਅਤੇ ਡਾ. ਨੇਹਾ ਢੰਡ ਵੱਲੋਂ ਸਟੇਜ ਦਾ ਸੰਚਾਲਨ ਬਹੁਤ ਹੀ ਸੁਚੱਜੇ ਢੰਗ ਨਾਲ ਕੀਤਾ ਗਿਆ। ਸਮਾਗਮ ਵਿੱਚ ਸ਼ਾਮਲ ਮਹਿਲਾਵਾਂ ਵਲੋਂ ਵੱਖ ਵੱਖ ਤਰ੍ਹਾਂ ਦੀਆਂ ਖੇਡਾਂ ਖੇਡ ਕੇ ਅਤੇ ਨੱਚ ਟੱਪ ਕੇ ਤੀਆਂ ਦਾ ਤਿਉਹਾਰ ਮਨਾਇਆ ਗਿਆ।ਇਸ ਮੌਕੇ ਕਰਵਾਏ ਗਏ ਮਨੋਰੰਜਕ ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮ ਵੀ ਵੰਡੇ ਗਏ। ਇਸ ਮੌਕੇ ਨਿਰਮਲਾ, ਰਜਨੀ ਸੂਦ, ਰਜਨੀ ਵਰਮਾ ਨੇ ਤੀਆਂ ਨਾਲ ਸਬੰਧਤ ਪੰਜਾਬੀ ਗੀਤ ਵੀ ਗਾਏ। ਡਾ: ਦੀਪਿਕਾ ਸੂਰੀ ਨੇ ਮੋਨਿਕਾ ਸ਼ਰਮਾ ਅਤੇ ਸੀਮਾ ਬੈਕਟਰ ਦਾ ਉਨ੍ਹਾਂ ਦੇ ਮਹੱਤਵਪੂਰਨ ਸਹਿਯੋਗ ਲਈ ਧੰਨਵਾਦ ਕੀਤਾ

ਕੈਬਨਿਟ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੀ ਜੀਵਨੀ ਦਾ ਤੀਜਾ ਭਾਗ ਕੀਤਾ ਜਾਰੀ

ਕੈਬਨਿਟ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੀ ਜੀਵਨੀ ਦਾ ਤੀਜਾ ਭਾਗ ਕੀਤਾ ਜਾਰੀ

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨਿਰਮਲ ਡੇਰਾ ਖੇੜਾ ਹੰਸਾਲੀ ਸਾਹਿਬ ਵਿਖੇ ਅੱਜ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੇ ਜਨਮ ਦਿਵਸ ਮੌਕੇ ਇੱਕ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਵੀ ਸ਼ਿਰਕਤ ਕੀਤੀ। ਇਸ ਮੌਕੇ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੀ ਜੀਵਨੀ ਦਾ ਤੀਜਾ ਭਾਗ ਜਾਰੀ ਕਰਦਿਆਂ ਕੈਬਨਿਟ ਮੰਤਰੀ ਜੌੜੇਮਾਜਰਾ ਨੇ ਕਿਹਾ ਕਿ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਨੇ ਲੰਮਾਂ ਸਮਾਂ ਨਿਸ਼ਕਾਮ ਭਾਵਨਾ ਨਾਲ ਮਾਨਵਤਾ ਦੀ ਭਲਾਈ ਲਈ ਕੰਮ ਕੀਤਾ ਹੈ ਅਤੇ ਅਜਿਹੇ ਮਹਾਂ-ਪੁਰਸ਼ ਹਮੇਸ਼ਾਂ ਸੰਗਤ ਨੂੰ ਗੁਰੂ ਦੇ ਲੜ ਲਾਉਣ ਤੇ ਬੁਰਾਈਆਂ ਤੋਂ ਦੂਰ ਰਹਿਣ ਲਈ ਪ੍ਰੇਰਦੇ ਹਨ ।

ਸਮਰਾਲਾ ਬਾਈਪਾਸ 'ਤੇ ਟੈਕਸੀ ਚਾਲਕ ਦਾ ਗੋਲੀਆਂ ਮਾਰ ਕੇ ਕਤਲ, ਮੁਲਜ਼ਮ ਗੱਡੀ ਲੈ ਕੇ ਫਰਾਰ

ਸਮਰਾਲਾ ਬਾਈਪਾਸ 'ਤੇ ਟੈਕਸੀ ਚਾਲਕ ਦਾ ਗੋਲੀਆਂ ਮਾਰ ਕੇ ਕਤਲ, ਮੁਲਜ਼ਮ ਗੱਡੀ ਲੈ ਕੇ ਫਰਾਰ

ਅੱਜ ਸਵੇਰੇ 5:30 ਵਜੇ ਸਮਰਾਲਾ ਦੇ ਚੰਡੀਗੜ੍ਹ-ਲੁਧਿਆਣਾ ਬਾਈਪਾਸ ਦੇ ਪਿੰਡ ਹਰਿਓਂ ਨੇੜੇ ਇੱਕ ਨੌਜਵਾਨ ਡਰਾਈਵਰ ਦੀ ਲਾਸ਼ ਸਮਰਾਲਾ ਪੁਲਿਸ ਨੂੰ ਬਰਾਮਦ ਹੋਈ। ਜਿਸ 'ਤੇ ਕਈ ਗੋਲੀਆਂ ਲੱਗੀਆਂ ਹੋਈਆਂ ਸਨ। ਮੌਕੇ 'ਤੇ ਪਹੁੰਚੇ ਸਮਰਾਲਾ ਪੁਲਿਸ ਦੇ ਡੀਐਸਪੀ ਤਰਲੋਚਨ ਸਿੰਘ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਮੌਕੇ 'ਤੇ ਪਹੁੰਚ ਕੇ ਲਾਸ਼ ਦੀ ਪਛਾਣ ਕੀਤੀ ਗਈ ਤਾਂ ਮ੍ਰਿਤਕ ਦੀ ਪਛਾਣ ਰਵੀ ਕੁਮਾਰ ਨਿਵਾਸੀ ਚੰਡੀਗੜ੍ਹ ਜੋ ਇੱਕ ALTO ਟੈਕਸੀ ਡਰਾਈਵਰ ਹੈ। ਮ੍ਰਿਤਕ ਟੈਕਸੀ ਚਾਲਕ ਨੂੰ ਗੋਲੀ ਮਾਰਨ ਤੋਂ ਬਾਅਦ ਦੋਸ਼ੀ ਡਰਾਈਵਰ ਦੀ ਆਲਟੋ ਗੱਡੀ ਨੂੰ ਖੋਹ ਕਿ ਨਾਲ ਲੈ ਗਏ। ਸਮਰਾਲਾ ਪੁਲਿਸ ਨੂੰ ਇਸ ਦੀ ਸੂਚਨਾ ਮ੍ਰਿਤਕ ਦੇ ਪਰਿਵਾਰ ਵੱਲੋਂ ਦਿੱਤੀ ਗਈ ਅਤੇ ਮ੍ਰਿਤਕ ਦੇ ਪਿਤਾ ਜੈ ਕੁਮਾਰ ਨੇ ਮੌਕੇ 'ਤੇ ਦੱਸਿਆ ਕਿ ਮ੍ਰਿਤਕ ਰਵੀ ਕੁਮਾਰ ਤਿੰਨ ਤੋਂ ਚਾਰ ਮਹੀਨੇ ਤੋਂ ਟੈਕਸੀ ਚਲਾਉਂਦਾ ਸੀ। ਰਾਤ ਮੇਰੇ ਬੇਟੇ ਨੇ ਦੱਸਿਆ ਕਿ ਮੈਨੂੰ ਚੰਡੀਗੜ੍ਹ ਤੋਂ ਲੁਧਿਆਣੇ ਦੀਆਂ ਸਵਾਰੀਆਂ ਮਿਲੀਆਂ ਹਨ। ਇਸ ਲਈ ਉਹ ਲੁਧਿਆਣੇ ਜਾ ਰਿਹਾ ਹੈ। ਉਸ ਤੋਂ ਬਾਅਦ ਦੁਬਾਰਾ ਤੜਕੇ ਫੋਨ ਆਉਂਦਾ ਹੈ ਅਤੇ ਕਹਿੰਦਾ ਹੈ ਕਿ ਪਾਪਾ ਮੇਰੇ ਗੋਲੀ ਲੱਗੀ ਹੈ। ਅਸੀਂ ਉਸ ਤੋਂ ਬਾਅਦ ਘਬਰਾ ਗਏ। ਮ੍ਰਿਤਕ ਰਵੀ ਦਾ ਡੇਢ ਸਾਲ ਪਹਿਲਾ ਵਿਆਹ ਹੋਇਆ ਸੀ।

ਮਾਤਾ ਗੁਜਰੀ ਕਾਲਜ ਦੇ ਕਮਰਸ ਵਿਭਾਗ ਵੱਲੋਂ ਓਰੀਐਂਟੇਸ਼ਨ ਪ੍ਰੋਗਰਾਮ 

ਮਾਤਾ ਗੁਜਰੀ ਕਾਲਜ ਦੇ ਕਮਰਸ ਵਿਭਾਗ ਵੱਲੋਂ ਓਰੀਐਂਟੇਸ਼ਨ ਪ੍ਰੋਗਰਾਮ 

ਮਾਤਾ ਗੁਜਰੀ ਕਾਲਜ ਦੇ ਪੋਸਟ ਗ੍ਰੈਜੂਏਟ ਕਾਮਰਸ ਵਿਭਾਗ ਵੱਲੋਂ ਵਿਭਾਗ ਵਿੱਚ ਦਾਖਲ ਹੋਏ ਨਵੇਂ ਵਿਦਿਆਰਥੀਆਂ ਲਈ ਵਿਸ਼ੇਸ਼ ਓਰੀਐਂਟੇਸ਼ਨ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਵਿਦਿਆਰਥੀਆਂ ਨੂੰ ਕਾਲਜ ਦੇ ਵਿਜ਼ਨ, ਉਦੇਸ਼, ਵਿਦਿਆਰਥੀਆਂ ਦੇ ਕੋਡ ਆਫ਼ ਕੰਡਕਟ ਅਤੇ ਹੋਰ ਅਹਿਮ ਨਿਯਮਾਂ ਬਾਰੇ ਜਾਣੂ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਵਿੱਚ ਵਿਦਿਆਰਥੀਆਂ ਨੂੰ ਕਮਰਸ ਵਿਭਾਗ ਵਿਖੇ ਚੱਲ ਰਹੇ ਵੱਖ-ਵੱਖ ਕੋਰਸਾਂ, ਵਿੱਦਿਅਕ ਅਤੇ ਸਹਿ-ਵਿੱਦਿਅਕ ਗਤੀਵਿਧੀਆਂ, ਪ੍ਰਾਪਤੀਆਂ ਅਤੇ ਵਜ਼ੀਫਿਆਂ ਸਬੰਧੀ ਜਾਣਕਾਰੀ ਭਰਪੂਰ ਵੀਡਿਓ ਪ੍ਰਦਰਸ਼ਨੀ ਪੇਸ਼ ਕੀਤੀ ਗਈ। ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਵਿਦਿਆਰਥੀਆਂ ਨੂੰ ਕਾਲਜ ਦੇ ਗੌਰਵਮਈ ਇਤਿਹਾਸ ਬਾਰੇ ਜਾਣੂ ਕਰਵਾਇਆ।

ਅਦਾਕਾਰ ਗੁਰਪ੍ਰੀਤ ਘੁੱਗੀ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦੇ ਵਿਦਿਆਰਥੀਆਂ ਦੇ ਹੋਏ ਰੁਬਰੂ

ਅਦਾਕਾਰ ਗੁਰਪ੍ਰੀਤ ਘੁੱਗੀ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦੇ ਵਿਦਿਆਰਥੀਆਂ ਦੇ ਹੋਏ ਰੁਬਰੂ

ਪ੍ਰਸਿੱਧ ਅਦਾਕਾਰ ਅਤੇ ਬਹੁਪੱਖੀ ਸਖਸ਼ੀਅਤ ਦੇ ਮਾਲਕ ਗੁਰਪ੍ਰੀਤ ਘੁੱਗੀ ਅੱਜ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ,ਫ਼ਤਹਿਗੜ੍ਹ ਸਾਹਿਬ ਵਿਖੇ ਪਹੁੰਚ ਕੇ ਵਿਦਿਆਰਥੀਆਂ ਦੇ ਰੂਬਰੂ ਹੋਏ।ਕਾਲਜ ਦੇ ਪ੍ਰਿੰਸੀਪਲ ਡਾ.ਲਖਵੀਰ ਸਿੰਘ ਨੇ ਕਾਲਜ ਪਹੁੰਚਣ 'ਤੇ ਉਨਾਂ ਦਾ ਸਵਾਗਤ ਕੀਤਾ ਤੇ ਸਟਾਫ ਨਾਲ ਜਾਣ ਪਹਿਚਾਣ ਕਰਵਾਉਂਦਿਆਂ ਉਨਾਂ ਨੂੰ ਕਾਲਜ ਦੀਆਂ ਪ੍ਰਾਪਤੀਆਂ ਬਾਰੇ ਦੱਸਿਆ।ਵਿਦਿਆਰਥੀਆਂ ਦੇ ਰੁਬਰੂ ਹੋਣ ਲਈ ਕਾਲਜ ਦੇ ਗਿਆਨੀ ਦਿੱਤ ਸਿੰਘ ਆਡੀਟੋਰੀਅਮ ਵਿੱਚ ਪਹੁੰਚੇ ਗੁਰਪ੍ਰੀਤ ਸਿੰਘ ਘੁੱਗੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਗਿਆਨੀ ਦਿੱਤ ਸਿੰਘ ਜੀ ਵਰਗੇ ਬੁੱਧੀਜੀਵੀਆਂ ਅਤੇ ਮਹਾਨ ਸਖਸ਼ੀਅਤਾਂ ਬਾਰੇ ਜ਼ਰੂਰ ਪੜ੍ਹਨਾ ਚਾਹੀਦਾ ਹੈ।ਉਨਾਂ ਕਿਹਾ ਕਿ ਸਾਨੂੰ ਸਾਡੇ ਇਤਿਹਾਸ ਅਤੇ ਸੱਭਿਆਚਾਰ ਦੀ ਮਹੱਤਤਾ ਨੂੰ ਸਮਝਣਾ ਚਾਹੀਦਾ ਹੈ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਐਨ. ਐਸ. ਐਸ.ਅਤੇ ਈਕੋ ਕਲੱਬ ਵੱਲੋਂ ਮਨਾਇਆ ਗਿਆ ਵਣ ਮਹਾਂਉਤਸਵ

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਐਨ. ਐਸ. ਐਸ.ਅਤੇ ਈਕੋ ਕਲੱਬ ਵੱਲੋਂ ਮਨਾਇਆ ਗਿਆ ਵਣ ਮਹਾਂਉਤਸਵ

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਐੱਨ. ਐੱਸ. ਐੱਸ. ਈਕੋ ਕਲੱਬ ਵੱਲੋਂ ਵਣ ਮਹਾਂਉਤਸਵ ਮਨਾਉਂਦੇ ਹੋਏ ਬੂਟੇ ਲਗਾਏ ਗਏ। ਇਸ ਪ੍ਰੋਗਰਾਮ ਦੀ ਰਸਮੀ ਸ਼ੁਰੂਆਤ ਕਾਲਜ ਪ੍ਰਿੰਸੀਪਲ ਡਾ. ਵਨੀਤਾ ਗਰਗ ਨੇ ਕੀਤੀ। ਇਸ ਮੌਕੇ ਕਾਲਜ ਵਿੱਚ ਬਤੌਰ ਮਹਿਮਾਨ ਆਮ ਆਦਮੀ ਪਾਰਟੀ ਦੇ ਨੁਮਾਇੰਦੇ ਬੱਬੀ ਬਾਦਲ ਅਤੇ ਡਿਪਟੀ ਡਾਇਰੈਕਟਰ ਯੁਵਕ ਸੇਵਾਵਾਂ ਪੰਜਾਬ , ਕੁਲਵਿੰਦਰ ਸਿੰਘ ਨੇ ਵੀ ਸ਼ਿਰਕਤ ਕੀਤੀ। ਉਹਨਾਂ ਨੇ ਕਾਲਜ ਵਿੱਚ ਚਲ ਰਹੇ ਈਕੋ ਕਲੱਬ ਅਤੇ ਐਨ. ਐਸ ਐਸ. ਅਤੇ ਯੂਨਿਟ ਦੇ ਕੰਮਾਂ ਦੀ ਸ਼ਲਾਘਾ ਕੀਤੀ। ਓਹਨਾਂ ਨੇ ਆਪਣੇ ਬੱਬੀ ਬਾਦਲ ਚੈਰੀਟੇਬਲ ਫਾਉਂਡੇਸ਼ਨ ਸੁਸਾਇਟੀ ਵਲੋਂ ਕਾਲਜ ਨੂੰ ਫੁੱਟਬਾਲ , ਵਾਲੀਬਾਲ ਅਤੇ ਬਾਸਕਿਟਬਾਲ ਦੀਆਂ ਕਿੱਟਾਂ ਦਿੰਦੇ ਹੋਏ ਕਾਲਜ ਦੇ ਵਿਦਿਆਰਥੀਆਂ ਦੀ ਖੇਡਾਂ ਦੇ ਖੇਤਰ ਵਿੱਚ ਕਾਰਗੁਜ਼ਾਰੀ ਦੀ ਵੀ ਸ਼ਲਾਘਾ ਕੀਤੀ ਤੇ ਕਾਲਜ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ।

ਸਿਹਤ ਵਿਭਾਗ ਨੇ ਪੁਲਿਸ ਸਟੇਸ਼ਨਾਂ ਅਤੇ ਪੁਲਿਸ ਲਾਈਨਾਂ ਵਿੱਚ ਕੀਤੀਆਂ ਡੇਂਗੂ / ਮਲੇਰੀਆ ਵਿਰੋਧੀ ਗਤੀਵਿਧੀਆਂ

ਸਿਹਤ ਵਿਭਾਗ ਨੇ ਪੁਲਿਸ ਸਟੇਸ਼ਨਾਂ ਅਤੇ ਪੁਲਿਸ ਲਾਈਨਾਂ ਵਿੱਚ ਕੀਤੀਆਂ ਡੇਂਗੂ / ਮਲੇਰੀਆ ਵਿਰੋਧੀ ਗਤੀਵਿਧੀਆਂ

ਸਿਵਲ ਸਰਜਨ ਫਤਿਹਗੜ੍ਹ ਸਾਹਿਬ, ਡਾ. ਦਵਿੰਦਰਜੀਤ ਕੌਰ ਦੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜਿਲਾ ਐਪੀਡਿਮੋਲੋਜਿਸਟ ਡਾ. ਗੁਰਪ੍ਰੀਤ ਕੌਰ ਦੀ ਅਗਵਾਈ ਹੇਠ ਜ਼ਿਲ੍ਹੇ ਅੰਦਰ ਪੈਂਦੇ ਸਾਰੇ ਪੁਲਿਸ ਸਟੇਸ਼ਨਾਂ ਅਤੇ ਪੁਲਿਸ ਲਾਈਨਾਂ ਵਿੱਚ ਸਿਹਤ ਵਿਭਾਗ ਵੱਲੋਂ ਡੇਂਗੂ/ ਮਲੇਰੀਏ ਵਿਰੋਧੀ ਗਤੀਵਿਧੀਆਂ ਕਰਕੇ  ਫਰਾਈਡੇ ਨੂੰ ਬਤੌਰ ਡਰਾਈ ਡੇਅ ਦੇ ਤੌਰ ਤੇ ਮਨਾਇਆ ਗਿਆ। ਇਸ ਬਾਰੇ ਜਾਣਕਾਰੀ ਦਿੰਦਿਆਂ ਡਾ. ਦਵਿੰਦਰਜੀਤ ਕੌਰ ਨੇ ਦੱਸਿਆ ਡਾਇਰੈਕਟਰ ਸਿਹਤ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਅੱਜ ਵਿਸ਼ੇਸ਼ ਮੁਹਿੰਮ ਤਹਿਤ ਜ਼ਿਲ੍ਹੇ ਅਧੀਨ ਪੈਂਦੇ ਸਾਰੇ ਥਾਣਿਆਂ ਅੰਦਰ ਕੂਲਰਾਂ , ਫਰਿਜਾਂ ਗਮਲਿਆਂ ਅਤੇ ਹੋਰ ਪਾਣੀ ਖੜਨ ਵਾਲੀਆਂ ਥਾਵਾਂ ਦੀ ਚੈਕਿੰਗ ਕੀਤੀ ਗਈ ।

ਵਿਨੇਸ਼ ਫੋਗਾਟ ਨੂੰ ਆਦਰ ਸਤਿਕਾਰ ਸਹਿਤ ਚਾਂਦੀ ਦਾ ਤਗਮਾ ਦਿੱਤਾ ਜਾਵੇ

ਵਿਨੇਸ਼ ਫੋਗਾਟ ਨੂੰ ਆਦਰ ਸਤਿਕਾਰ ਸਹਿਤ ਚਾਂਦੀ ਦਾ ਤਗਮਾ ਦਿੱਤਾ ਜਾਵੇ

ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਿਹਾ ਕਿ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਨੂੰ ਡਿਸ ਕੁਆਲੀਫਾਈ ਕਰਨ ਵਾਲਾ ਦੁਖਦਾਈ ਬਿਰਤਾਂਤ ਬਿਲਕੁਲ ਸਹੀ ਨਹੀਂ ਹੈ। ਉਨ੍ਹਾਂ ਕਿਹਾ ਓਲੰਪਿਕ ਖੇਡਾਂ ਵਿੱਚ ਸੋਨੇ ਦੀ ਝਲਕ ਦਿਖਾਉਣ ਵਾਲੀ ਪਹਿਲਵਾਨ ਵਿਨੇਸ਼ ਫੋਗਾਟ ਦਾ ਵਜ਼ਨ ਇਕ ਹੀ ਦਿਨ `ਚ ਕਿਵੇਂ ਵੱਧ ਹੋ ਗਿਆ ? ਉੱਥੇ ਮੌਜੂਦ ਸਿਹਤ ਮਾਹਿਰ, ਪ੍ਰਬੰਧਕ, ਮਨੋਵਿਗਿਆਨੀ ਕਿੱਥੇ ਸਨ? ਪਿਛਲੇ ਟੂਰਨਾਮੈਂਟਾਂ ਅਤੇ ਟੋਕੀਓ ਉਲੰਪਿਕ `ਚ 53 ਕਿਲੋਗ੍ਰਾਮ ਵਜ਼ਨ `ਚ ਖੇਡਣ ਵਾਲੀ ਪਹਿਲਵਾਨ ਨੂੰ 50 ਕਿਲੋਗ੍ਰਾਮ `ਚ ਲੈ ਜਾਣ ਦਾ ਫ਼ੈਸਲਾ ਕਿਸ ਨੇ ਅਤੇ ਕਿਉਂ ਕੀਤਾ?

ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਧੀਆਂ-ਭੈਣਾਂ ਨੂੰ ਰੱਖੜੀ ਮੌਕੇ ਦਿੱਤੀ ਜਾਵੇਗੀ ਵੱਡੀ ਸੌਗਾਤ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਧੀਆਂ-ਭੈਣਾਂ ਨੂੰ ਰੱਖੜੀ ਮੌਕੇ ਦਿੱਤੀ ਜਾਵੇਗੀ ਵੱਡੀ ਸੌਗਾਤ: ਡਾ. ਬਲਜੀਤ ਕੌਰ

ਮੁੱਖ ਮੰਤਰੀ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਵਰਗ ਦੇ ਵਿਕਾਸ ਲਈ ਦਿਨ ਰਾਤ ਇੱਕ ਕਰ ਕੇ ਕੰਮ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਧੀਆਂ-ਭੈਣਾਂ ਨੂੰ ਰੱਖੜੀ ਮੌਕੇ ਵੱਡੀ ਸੌਗਾਤ ਵੀ ਦਿੱਤੀ ਜਾਵੇਗੀ। ਉਪਰੋਕਤ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਆਮ ਖਾਸ ਬਾਗ ਸਰਹਿੰਦ ਵਿਖੇ ਕਰਵਾਏ ਗਏ "ਤੀਆਂ ਤੀਜ ਦੀਆਂ" ਮੇਲੇ ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਦਿਆਂ ਕੀਤਾ। ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਸਭ ਤੋਂ ਨੇੜੇ ਦਾ ਰਿਸ਼ਤਾ ਮਾਵਾਂ ਤੇ ਧੀਆਂ ਦਾ ਰਿਸ਼ਤਾ ਹੁੰਦਾ ਹੈ। ਸਾਡੇ ਲੋਕ ਗੀਤਾਂ ਤੇ ਬੋਲੀਆਂ ਵਿੱਚੋਂ ਇਸ ਰਿਸ਼ਤੇ ਦੀ ਮਹਿਕ ਆਉਂਦੀ ਹੈ। ਜਦੋਂ ਧੀਆਂ ਦਾ ਵਿਛੋੜਾ ਪੈਂਦਾ ਹੈ ਤਾਂ ਸਭ ਤੋਂ ਵੱਧ ਸੱਟ ਮਾਵਾਂ ਨੂੰ ਹੀ ਵੱਜਦੀ ਹੈ। ਭਰੂਣ ਹੱਤਿਆ ਤੇ ਦਾਜ ਤੋਂ ਤਾਂ ਹੁਣ ਬਚਾਅ ਹੋ ਰਿਹਾ ਹੈ ਪਰ ਹੁਣ ਵਿਦੇਸ਼ ਜਾਣ ਦੀ ਰੀਤ ਚੱਲ ਪਈ ਹੈ। ਆਪਣੀਆਂ ਧੀਆਂ ਨੂੰ ਵਿਦੇਸ਼ਾਂ ਦੀ ਧਰਤੀ 'ਤੇ ਖੁਆਰ ਹੋਣ ਤੋਂ ਸਭ ਤੋਂ ਵੱਧ ਮਾਵਾਂ ਹੀ ਬਚਾਅ ਸਕਦੀਆਂ ਹਨ। ਭਰੂਣ ਹੱਤਿਆਂ ਵਿਰੁੱਧ ਸਭ ਤੋਂ ਮਜ਼ਬੂਤੀ ਨਾਲ ਮਾਵਾਂ ਹੀ ਖੜ੍ਹ ਸਕਦੀਆਂ ਹਨ। ਸਰਕਾਰ ਵੱਲੋਂ ਆਪਣੇ ਪੱਧਰ ਉੱਤੇ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਪਰ ਧੀਆਂ ਦੀ ਤਰੱਕੀ ਵਿੱਚ ਸਭ ਤੋਂ ਅਹਿਮ ਰੋਲ ਮਾਵਾਂ ਦਾ ਹੀ ਹੈ।

ਨੀਰਜ ਚੋਪੜਾ ਨੇ ਦੁਰਲੱਭ, ਇਤਿਹਾਸਕ ਕਾਰਨਾਮੇ ਨਾਲ ਦੇਸ਼ ਦਾ ਮਾਣ ਵਧਾਇਆ: ਪੰਜਾਬ ਦੇ ਮੁੱਖ ਮੰਤਰੀ

ਨੀਰਜ ਚੋਪੜਾ ਨੇ ਦੁਰਲੱਭ, ਇਤਿਹਾਸਕ ਕਾਰਨਾਮੇ ਨਾਲ ਦੇਸ਼ ਦਾ ਮਾਣ ਵਧਾਇਆ: ਪੰਜਾਬ ਦੇ ਮੁੱਖ ਮੰਤਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਭਾਰਤੀ ਅਥਲੀਟ ਨੀਰਜ ਚੋਪੜਾ ਨੂੰ ਜੈਵਲਿਨ ਥ੍ਰੋਅ ਵਿੱਚ ਦੇਸ਼ ਲਈ ਚਾਂਦੀ ਦਾ ਤਗਮਾ ਜਿੱਤਣ ਲਈ ਵਧਾਈ ਦਿੱਤੀ ਹੈ।

ਇੱਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਚੋਪੜਾ ਨੇ ਆਪਣੀ ਦੁਰਲੱਭ ਅਤੇ ਇਤਿਹਾਸਕ ਪ੍ਰਾਪਤੀ ਰਾਹੀਂ ਪੂਰੇ ਦੇਸ਼ ਦਾ ਮਾਣ ਵਧਾਇਆ ਹੈ। ਉਨ੍ਹਾਂ ਕਿਹਾ ਕਿ ਟੋਕੀਓ ਓਲੰਪਿਕ 'ਚ ਸੋਨ ਤਮਗਾ ਜਿੱਤ ਕੇ ਇਤਿਹਾਸ ਰਚਣ ਵਾਲੇ ਚੋਪੜਾ ਨੇ ਹੁਣ ਪੈਰਿਸ ਓਲੰਪਿਕ 'ਚ ਚਾਂਦੀ ਦਾ ਤਗਮਾ ਜਿੱਤ ਕੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ।

ਮਾਨ ਨੇ ਕਿਹਾ ਕਿ ਚੱਲ ਰਹੀਆਂ ਓਲੰਪਿਕ ਖੇਡਾਂ ਦੌਰਾਨ ਭਾਰਤੀ ਖਿਡਾਰੀਆਂ ਵੱਲੋਂ ਜਿੱਤੇ ਗਏ ਮੈਡਲ ਆਉਣ ਵਾਲੇ ਮੁਕਾਬਲਿਆਂ ਲਈ ਹੋਰ ਖਿਡਾਰੀਆਂ ਨੂੰ ਪ੍ਰੇਰਿਤ ਕਰਨਗੇ।

ਮੁੱਖ ਮੰਤਰੀ ਨੇ ਕਲਪਨਾ ਕੀਤੀ ਕਿ ਇਸ ਨੌਜਵਾਨ ਅਥਲੀਟ ਦਾ ਸ਼ਾਨਦਾਰ ਪ੍ਰਦਰਸ਼ਨ ਆਉਣ ਵਾਲੀਆਂ ਪੀੜ੍ਹੀਆਂ ਨੂੰ ਭਵਿੱਖ ਵਿੱਚ ਉਸ ਦੇ ਨਕਸ਼ੇ-ਕਦਮਾਂ 'ਤੇ ਚੱਲਣ ਲਈ ਪ੍ਰੇਰਿਤ ਕਰੇਗਾ।

ਉਨ੍ਹਾਂ ਆਸ ਪ੍ਰਗਟਾਈ ਕਿ ਚੋਪੜਾ ਆਉਣ ਵਾਲੇ ਸਮੇਂ ਵਿੱਚ ਹੋਰ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਦੇਸ਼ ਦੇ ਉਭਰਦੇ ਖਿਡਾਰੀਆਂ ਲਈ ਜ਼ਰੂਰ ਰੋਲ ਮਾਡਲ ਬਣੇਗਾ।

ਦੇਸ਼ ਭਗਤ ਗਲੋਬਲ ਸਕੂਲ ਨੇ ਉਤਸ਼ਾਹ ਨਾਲ ਮਨਾਇਆ ਤੀਆਂ ਦਾ ਤਿਉਹਾਰ

ਦੇਸ਼ ਭਗਤ ਗਲੋਬਲ ਸਕੂਲ ਨੇ ਉਤਸ਼ਾਹ ਨਾਲ ਮਨਾਇਆ ਤੀਆਂ ਦਾ ਤਿਉਹਾਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ "ਸਮਾਜਿਕ ਸੰਵੇਦਨਸ਼ੀਲਤਾ" ਵਿਸ਼ੇ ਤੇ ਕਰਵਾਈ ਗਈ ਵਰਕਸ਼ਾਪ

ਅੰਤਰਰਾਸ਼ਟਰੀ ਉਡਾਨਾਂ ਦੀ ਗਿਣਤੀ ਵਧਾਉਣ ਨਾਲ ਪੰਜਾਬ ਦੇ ਲੋਕਾਂ ਨੂੰ ਮਿਲੇਗਾ ਫ਼ਾਇਦਾ-ਕੰਗ

ਅੰਤਰਰਾਸ਼ਟਰੀ ਉਡਾਨਾਂ ਦੀ ਗਿਣਤੀ ਵਧਾਉਣ ਨਾਲ ਪੰਜਾਬ ਦੇ ਲੋਕਾਂ ਨੂੰ ਮਿਲੇਗਾ ਫ਼ਾਇਦਾ-ਕੰਗ

ਪੰਜਾਬ ਹੈਲਪ ਸੈਂਟਰ ਏਅਰਪੋਰਟ ਰਾਹੀਂ ਸਫ਼ਰ ਕਰਨ ਵਾਲੇ ਪੰਜਾਬੀਆਂ ਲਈ ਇੱਕ ਅਹਿਮ ਸਹਾਇਤਾ ਪ੍ਰਣਾਲੀ ਵਜੋਂ ਕਰੇਗਾ ਕੰਮ

ਪੰਜਾਬ ਹੈਲਪ ਸੈਂਟਰ ਏਅਰਪੋਰਟ ਰਾਹੀਂ ਸਫ਼ਰ ਕਰਨ ਵਾਲੇ ਪੰਜਾਬੀਆਂ ਲਈ ਇੱਕ ਅਹਿਮ ਸਹਾਇਤਾ ਪ੍ਰਣਾਲੀ ਵਜੋਂ ਕਰੇਗਾ ਕੰਮ

"ਸਜਾਵਟੀ ਮੱਛੀਆਂ ਦਾ ਪੰਜਾਬ ਵਿੱਚ ਸਕੋਪ "ਵਿਸ਼ੇ ਤੇ ਮੱਛੀ ਪਾਲਣ ਵਿਭਾਗ ਵੱਲੋਂ ਲਗਾਇਆ ਗਿਆ ਇੱਕ ਰੋਜ਼ਾ ਸਿਖਲਾਈ ਕੈਂਪ

ਕੰਮਿਊਨਿਟੀ ਸਿਹਤ ਕੇਂਦਰ ਬੱਸੀ ਪਠਾਣਾ ਵਿਖੇ ਕੀਤੇ ਗਏ ਪਰਿਵਾਰ ਭਲਾਈ ਦੇ 21 ਅਪ੍ਰੇਸ਼ਨ: ਡਾ. ਦਵਿੰਦਰਜੀਤ ਕੌਰ

ਕੰਮਿਊਨਿਟੀ ਸਿਹਤ ਕੇਂਦਰ ਬੱਸੀ ਪਠਾਣਾ ਵਿਖੇ ਕੀਤੇ ਗਏ ਪਰਿਵਾਰ ਭਲਾਈ ਦੇ 21 ਅਪ੍ਰੇਸ਼ਨ: ਡਾ. ਦਵਿੰਦਰਜੀਤ ਕੌਰ

ਵਿਨੇਸ਼ ਫੋਗਾਟ ਦਾ 100 ਗ੍ਰਾਮ ਵਜਨ ਦੀ ਬਦੌਲਤ ਖੇਡ ਵਿਚੋਂ ਬਾਹਰ ਹੋ ਜਾਣਾ, ਅਫਸੋਸਨਾਕ : ਮਾਨ

ਵਿਨੇਸ਼ ਫੋਗਾਟ ਦਾ 100 ਗ੍ਰਾਮ ਵਜਨ ਦੀ ਬਦੌਲਤ ਖੇਡ ਵਿਚੋਂ ਬਾਹਰ ਹੋ ਜਾਣਾ, ਅਫਸੋਸਨਾਕ : ਮਾਨ

ਬੈਂਕ 'ਚ ਪੈਸੇ ਜਮ੍ਹਾਂ ਕਰਵਾਉਣ ਗਏ ਡਾਕਟਰ ਦੇ ਡਰਾਇਵਰ ਨਾਲ ਵੱਜੀ 49,500/- ਰੁਪਏ ਦੀ ਠੱਗੀ,ਕੇਸ ਦਰਜ

ਬੈਂਕ 'ਚ ਪੈਸੇ ਜਮ੍ਹਾਂ ਕਰਵਾਉਣ ਗਏ ਡਾਕਟਰ ਦੇ ਡਰਾਇਵਰ ਨਾਲ ਵੱਜੀ 49,500/- ਰੁਪਏ ਦੀ ਠੱਗੀ,ਕੇਸ ਦਰਜ

ਐਸ.ਆਈ.ਟੀ. ਸਾਹਮਣੇ ਪੇਸ਼ ਹੋਣ ਲਈ ਪਟਿਆਲਾ ਪੁੱਜੇ ਬਿਕਰਮ ਸਿੰਘ ਮਜੀਠੀਆ

ਐਸ.ਆਈ.ਟੀ. ਸਾਹਮਣੇ ਪੇਸ਼ ਹੋਣ ਲਈ ਪਟਿਆਲਾ ਪੁੱਜੇ ਬਿਕਰਮ ਸਿੰਘ ਮਜੀਠੀਆ

ਪੰਜਾਬ 'ਚ ਬਿਨਾਂ ਰਿਸ਼ਵਤ ਤੋਂ 44295 ਸਰਕਾਰੀ ਨੌਕਰੀਆਂ ਦਿੱਤੀਆਂ: ਭਗਵੰਤ ਮਾਨ

ਪੰਜਾਬ 'ਚ ਬਿਨਾਂ ਰਿਸ਼ਵਤ ਤੋਂ 44295 ਸਰਕਾਰੀ ਨੌਕਰੀਆਂ ਦਿੱਤੀਆਂ: ਭਗਵੰਤ ਮਾਨ

ਅਸੀਂ ਕੇਂਦਰੀ ਵਿੱਤ ਮੰਤਰੀ ਤੋਂ ਪਹਿਲਾਂ ਵਾਂਗ 100 ਫ਼ੀਸਦੀ ਇੰਡੈਕਸੇਸ਼ਨ ਲਾਗੂ ਕਰਨ ਦੀ ਮੰਗ ਕੀਤੀ ਸੀ ਪਰ ਇਸ 'ਚ ਮਾਮੂਲੀ ਸੋਧਾਂ ਹੀ ਕੀਤੀਆਂ ਜਾ ਰਹੀਆਂ ਹਨ - ਰਾਘਵ ਚੱਢਾ

ਅਸੀਂ ਕੇਂਦਰੀ ਵਿੱਤ ਮੰਤਰੀ ਤੋਂ ਪਹਿਲਾਂ ਵਾਂਗ 100 ਫ਼ੀਸਦੀ ਇੰਡੈਕਸੇਸ਼ਨ ਲਾਗੂ ਕਰਨ ਦੀ ਮੰਗ ਕੀਤੀ ਸੀ ਪਰ ਇਸ 'ਚ ਮਾਮੂਲੀ ਸੋਧਾਂ ਹੀ ਕੀਤੀਆਂ ਜਾ ਰਹੀਆਂ ਹਨ - ਰਾਘਵ ਚੱਢਾ

ਆਪ' ਸੰਸਦ ਮੈਂਬਰ ਰਾਘਵ ਚੱਢਾ ਨੇ ਕੇਂਦਰ ਸਰਕਾਰ ਨੂੰ ਸ੍ਰੀ ਨਨਕਾਣਾ ਸਾਹਿਬ ਤੱਕ ਕੋਰੀਡੋਰ ਬਣਾਉਣ ਲਈ ਪਾਕਿਸਤਾਨ ਨਾਲ ਗੱਲ ਕਰਨ ਦੀ ਕੀਤੀ ਅਪੀਲ

ਆਪ' ਸੰਸਦ ਮੈਂਬਰ ਰਾਘਵ ਚੱਢਾ ਨੇ ਕੇਂਦਰ ਸਰਕਾਰ ਨੂੰ ਸ੍ਰੀ ਨਨਕਾਣਾ ਸਾਹਿਬ ਤੱਕ ਕੋਰੀਡੋਰ ਬਣਾਉਣ ਲਈ ਪਾਕਿਸਤਾਨ ਨਾਲ ਗੱਲ ਕਰਨ ਦੀ ਕੀਤੀ ਅਪੀਲ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਕਰਵਾਇਆ ਗਿਆ ਮੈਗਾ ਜੌਬ ਫੇਅਰ 2024

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਕਰਵਾਇਆ ਗਿਆ ਮੈਗਾ ਜੌਬ ਫੇਅਰ 2024

ਮਾਵਾਂ ਤੇ ਬੱਚਿਆਂ ਦਾ ਟੀਕਾਕਰਨ ਕਰਾਉਣਾ ਅਤੀ ਜਰੂਰੀ : ਡਾ. ਦਵਿੰਦਰਜੀਤ ਕੌਰ

ਮਾਵਾਂ ਤੇ ਬੱਚਿਆਂ ਦਾ ਟੀਕਾਕਰਨ ਕਰਾਉਣਾ ਅਤੀ ਜਰੂਰੀ : ਡਾ. ਦਵਿੰਦਰਜੀਤ ਕੌਰ

ਰੇਜ ਐਂਟੀ-ਨਾਰਕੋਟਿਕਸ ਸ਼ਪੈਸ਼ਲ ਸੈਲ ਰੂਪਨਗਰ ਵੱਲੋਂ ਨੌਜਵਾਨ ਸਮਗਲਰ ਗ੍ਰਿਫਤਾਰ

ਰੇਜ ਐਂਟੀ-ਨਾਰਕੋਟਿਕਸ ਸ਼ਪੈਸ਼ਲ ਸੈਲ ਰੂਪਨਗਰ ਵੱਲੋਂ ਨੌਜਵਾਨ ਸਮਗਲਰ ਗ੍ਰਿਫਤਾਰ

Back Page 40