Thursday, November 28, 2024  

ਪੰਜਾਬ

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਕਰਵਾਇਆ ਗਿਆ ਓਰੀਐਂਟੈਂਸ਼ਨ ਪ੍ਰੋਗਰਾਮ

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਕਰਵਾਇਆ ਗਿਆ ਓਰੀਐਂਟੈਂਸ਼ਨ ਪ੍ਰੋਗਰਾਮ

ਅੱਜ ਮਿਤੀ 1 ਅਗਸਤ 2024 ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਕਾਂਸਟੀਚੂਐਂਟ ਕਾਲਜ ਵਿਖੇ ਸੈਸ਼ਨ ਦੀ ਸ਼ੁਰੂਆਤ ਮੌਕੇ ਓਰੀਐਂਟੈਂਸ਼ਨ ਪ੍ਰੋਗਰਾਮ ਕਰਵਾਇਆ ਗਿਆ। ਨਵੇਂ ਸੈਸ਼ਨ ਵਿਚ ਵਿਦਿਆਰਥੀਆਂ ਦਾ ਸਵਾਗਤ ਕਰਦੇ ਹੋਏ ਕਾਲਜ ਇੰਚਾਰਜ ਡਾ. ਵਨੀਤਾ ਗਰਗ ਨੇ ਵਿਦਿਆਰਥੀਆਂ ਨੂੰ ਸਿੱਖਿਆ ਦੀ ਮੱਹਤਤਾ ਤੋਂ ਜਾਣੂ ਕਰਵਾਇਆ। ਉਹਨਾਂ ਨੇ ਕਾਲਜ ਦੇ ਵਿਹੜੇ ਵਿਚ ਵਿਦਿਆਰਥੀਆਂ ਦੀ ਆਮਦ ਤੇ ਖੁਸ਼ੀ ਪ੍ਰਗਟ ਕੀਤੀ। ਉਹਨਾਂ ਨੇ ਕਿਹਾ ਕਿ ਯੂਨੀਵਰਸਿਟੀ ਕਾਲਜ ਇਲਾਕੇ ਦਾ ਇੱਕੋ ਇੱਕ ਸਰਕਾਰੀ ਕਾਲਜ ਹੈ ਜੋ ਕਿ ਪਿਛਲੇ ਲਗਭਗ 14 ਸਾਲਾਂ ਤੋਂ ਵਿਦਿਆਰਥੀਆਂ ਨੂੰ ਸਸਤੀ ਤੇ ਮਿਆਰੀ ਸਿੱਖਿਆ ਪ੍ਰਦਾਨ ਕਰਦਾ ਆ ਰਿਹਾ ਹੈ। ਕਾਲਜ ਦਾ ਸਾਰਾ ਹੀ ਸਟਾਫ਼ ਉੱਚ ਸਿੱਖਿਅਤ ਅਤੇ ਤਜਰਬੇਕਾਰ ਹੈ ਜੋ ਕਿ ਯੂਨੀਵਰਸਿਟੀ ਦੁਆਰਾ ਨਿਯੁਕਤ ਕੀਤਾ ਜਾਂਦਾ ਹੈ।

ਰਿਸ਼ਵਤ ਲੈਂਦੇ ਸਮੇਂ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਗ੍ਰਿਫਤਾਰ ਕੀਤੇ ਗਏ ਪਟਵਾਰੀ ਨੂੰ ਅਦਾਲਤ ਨੇ ਸੁਣਾਈ ਕੈਦ

ਰਿਸ਼ਵਤ ਲੈਂਦੇ ਸਮੇਂ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਗ੍ਰਿਫਤਾਰ ਕੀਤੇ ਗਏ ਪਟਵਾਰੀ ਨੂੰ ਅਦਾਲਤ ਨੇ ਸੁਣਾਈ ਕੈਦ

ਇੱਕ ਵਿਅਕਤੀ ਦੀ ਮੌਤ ਮਗਰੋਂ ਉਸਦੀ ਮਾਲਕੀ ਵਾਲੀ ਜ਼ਮੀਨ ਦਾ ਇੰਤਕਾਲ ਉਸਦੇ ਵਾਰਿਸਾਂ ਦੇ ਨਾਮ ਚੜ੍ਹਾਉਣ ਬਦਲੇ ਰਿਸ਼ਵਤ ਲੈਣ ਦੇ ਦੋਸ਼ਾਂ ਹੇਠ ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤੇ ਗਏ ਮਾਲ ਵਿਭਾਗ ਦੇ ਇੱਕ ਸੇਵਾਮੁਕਤ ਪਟਵਾਰੀ ਨੂੰ ਇੱਥੋਂ ਦੀ ਇੱਕ ਅਦਾਲਤ ਵੱਲੋਂ ਕੈਦ ਅਤੇ ਜ਼ੁਰਮਾਨੇ ਦੀ ਸਜ਼ਾ ਸੁਣਾਉਂਦੇ ਹੋਏ ਜੇਲ ਭੇਜ ਦਿੱਤੇ ਜਾਣ ਦਾ ਸਮਾਚਾਰ ਹੈ।ਵਿਜੀਲੈਂਸ ਦੇ ਸੂਤਰਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਜੁਲਾਈ 2017 ਵਿੱਚ ਅਵਤਾਰ ਸਿੰਘ ਵਾਸੀ ਪਿੰਡ ਬਡਾਲੀ ਆਲਾ ਸਿੰਘ ਨੇ ਵਿਜੀਲੈਂਸ ਬਿਉਰੋ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਸੀ ਕਿ ਉਸ ਦੇ ਪਿਤਾ ਦੀ ਮੌਤ ਹੋ ਚੁੱਕੀ ਹੈ ਜਿਨਾਂ ਦੇ ਨਾਮ 'ਤੇ 6 ਕਨਾਲ ਜ਼ਮੀਨ ਸੀ ਤੇ ਉਕਤ ਜ਼ਮੀਨ ਦੀ ਵਿਰਾਸਤ ਦਾ ਇੰਤਕਾਲ ਉਨਾਂ ਦੀ ਮਾਤਾ ਅਤੇ ਉਨਾਂ ਤਿੰਨਾਂ ਭਰਾਵਾਂ ਦੇ ਨਾਮ ਚੜ੍ਹਾਇਆ ਜਾਣਾ ਸੀ ਜਿਸ ਲਈ ਉਹ ਮਾਲ ਵਿਭਾਗ ਦੇ ਸਬੰਧਿਤ ਪਟਵਾਰੀ ਨਰਿੰਦਰ ਸਿੰਘ ਸੰਧੂ ਕੋਲ ਗਿਆ ਤਾਂ ਉਕਤ ਪਟਵਾਰੀ ਨੇ ਜ਼ਮੀਨ ਦਾ ਇੰਤਕਾਲ ਉਨਾਂ ਦੇ ਨਾਮ ਚੜ੍ਹਾਉਣ ਬਦਲੇ ਉਸ ਤੋਂ ਰਿਸ਼ਵਤ ਦੀ ਮੰਗ ਕੀਤੀ।ਉਸ ਨੇ ਉਕਤ ਪਟਵਾਰੀ ਦਾ ਮਿੰਨਤ ਤਰਲਾ ਕਰਦੇ ਹੋਏ ਉਸ ਨਾਲ ਗੱਲ 6 ਹਜ਼ਾਰ ਰੁਪਏ ਵਿੱਚ ਤੈਅ ਕੀਤੀ ਜਿਸ 'ਤੇ ਪਟਵਾਰੀ ਨੇ ਉਸਨੂੰ ਕਿਹਾ ਕਿ ਤੂੰ ਅੱਜ 2,000/- ਰੁਪਏ ਦੇ ਜਾ ਮੈਂ ਤੇਰਾ ਕੰਮ ਸ਼ੁਰੂ ਕਰ ਦਿੰਦਾ ਹਾਂ ਜਿਸ ਦੇ ਕਹਿਣ ਅਨੁਸਾਰ ਉਸਨੇ ਪਟਵਾਰੀ ਨਰਿੰਦਰ ਸਿੰਘ ਸੰਧੂ ਨੂੰ ਰਿਸ਼ਵਤ ਦੇ 2,000/- ਰੁਪਏ ਐਡਵਾਂਸ ਦੇ ਦਿੱਤੇ ਤੇ ਬਾਕੀ 4,000/- ਜਲਦ ਦੇਣ ਦਾ ਵਾਅਦਾ ਕਰਕੇ ਉਹ ਆ ਗਿਆ।ਅਵਤਾਰ ਸਿੰਘ ਦੀ ਸ਼ਿਕਾਇਤ ਨੂੰ ਵੈਰੀਫਾਈ ਕਰਨ ਉਪਰੰਤ ਵਿਜੀਲੈਂਸ ਬਿਉਰੋ ਦੀ ਫ਼ਤਹਿਗੜ੍ਹ ਸਾਹਿਬ ਯੂਨਿਟ ਦੇ ਇੰਚਾਰਜ ਡੀ.ਐਸ.ਪੀ. ਲਖਵੀਰ ਸਿੰਘ ਦੀ ਅਗਵਾਈ ਵਿੱਚ ਵਿਜੀਲੈਂਸ ਦੀ ਟੀਮ ਵੱਲੋਂ ਉਕਤ ਪਟਵਾਰੀ ਨੂੰ ਰੰਗੇ ਹੱਥੀਂ ਕਾਬੂ ਕਰਨ ਲਈ ਟ੍ਰੈਪ ਲਗਾਇਆ ਗਿਆ।

ਕਮਿਸ਼ਨਰੇਟ ਪੁਲਿਸ ਨੇ ਆਪਣੀ ਨੂੰਹ ’ਤੇ ਦਬਾਅ ਪਾਉਣ ’ਤੇ ਉਸ ਨੂੰ ਖ਼ੁਦਕੁਸ਼ੀ ਲਈ ਮਜ਼ਬੂਰ ਕਰਨ ਲਈ ਤਿੰਨ ਨੂੰ ਕੀਤਾ ਗ੍ਰਿਫਤਾਰ

ਕਮਿਸ਼ਨਰੇਟ ਪੁਲਿਸ ਨੇ ਆਪਣੀ ਨੂੰਹ ’ਤੇ ਦਬਾਅ ਪਾਉਣ ’ਤੇ ਉਸ ਨੂੰ ਖ਼ੁਦਕੁਸ਼ੀ ਲਈ ਮਜ਼ਬੂਰ ਕਰਨ ਲਈ ਤਿੰਨ ਨੂੰ ਕੀਤਾ ਗ੍ਰਿਫਤਾਰ

ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਆਪਣੀ ਨੂੰਹ ’ਤੇ ਦਬਾਅ ਪਾ ਕੇ ਉਸ ਨੂੰ ਖ਼ੁਦਕੁਸ਼ੀ ਲਈ ਮਜ਼ਬੂਰ ਕਰਨ ਦੇ ਦੋਸ਼ ਹੇਠ ਤਿੰਨ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਵੰਦਨਾ ਦੇਵੀ ਵਾਸੀ ਸਵਰਗੀ ਸ਼ਮੀ ਕੁਮਾਰ ਵਾਸੀ ਬਾਠੀਆਂ ਵਾਲਾ ਮੁਹੱਲਾ, ਧੋਬੀਘਾਟ ਰੋਡ ਨੇ ਸ਼ਿਕਾਇਤ ਦਿੱਤੀ ਸੀ ਕਿ ਉਸ ਦੀ ਲੜਕੀ ਸੁਨੈਨਾ ਦਾ ਵਿਆਹ ਭਰਤ ਅਟਵਾਲ ਉਰਫ਼ ਜੌਲੀ ਪੁੱਤਰ ਸੋਭਾ ਰਾਮ ਵਾਸੀ ਮੌੜ ਨੰ. 66 ਮੁਹੱਲਾ ਨੰਬਰ 30, ਜਲੰਧਰ ਕੈਂਟ ਨਾਲ ਅੱਠ ਮਹੀਨੇ ਪਹਿਲਾਂ ਹੋਇਆ ਸੀ।

ਡੀ ਬੀ ਰੇਡੀਓ ਤੇ ਸੀਨੀਅਰ ਸਿਟੀਜ਼ਨਜ਼ ਨੇ ਮੁਹੰਮਦ ਰਫੀ ਨੂੰ 44ਵੀਂ ਬਰਸੀ 'ਤੇ ਦਿੱਤੀ ਸ਼ਰਧਾਂਜਲੀ

ਡੀ ਬੀ ਰੇਡੀਓ ਤੇ ਸੀਨੀਅਰ ਸਿਟੀਜ਼ਨਜ਼ ਨੇ ਮੁਹੰਮਦ ਰਫੀ ਨੂੰ 44ਵੀਂ ਬਰਸੀ 'ਤੇ ਦਿੱਤੀ ਸ਼ਰਧਾਂਜਲੀ

ਪ੍ਰਸਿੱਧ ਪਲੇਬੈਕ ਗਾਇਕ ਮੁਹੰਮਦ ਰਫ਼ੀ ਨੂੰ ਉਨ੍ਹਾਂ ਦੀ 44ਵੀਂ ਬਰਸੀ 'ਤੇ ਯਾਦ ਵਿਸ਼ਵ ਪੱਧਰ 'ਤੇ ਯਾਦ ਕੀਤਾ ਗਿਆ। ਉਪਰੋਕਤ ਜਾਣਕਾਰੀ ਦਿੰਦੇ ਹੋਏ ਦੇਸ਼ ਭਗਤ ਯੂਨੀਵਰਸਿਟੀ ਦੇ ਬੁਲਾਰੇ ਨੇ ਦੱਸਿਆ ਕਿ ਮੁਹੰਮਦ ਰਫੀ, ਜਿਸ ਦੀ ਆਵਾਜ਼ ਨੇ ਲੱਖਾਂ ਲੋਕਾਂ ਨੂੰ ਮੋਹ ਲਿਆ ਅਤੇ ਉਨ੍ਹਾਂ ਦੇ ਗੀਤ ਪੀੜ੍ਹੀ ਦਰ ਪੀੜ੍ਹੀ ਗੂੰਜਦੇ ਰਹਿੰਦੇ ਹਨ, ਨੇ ਭਾਰਤੀ ਸੰਗੀਤ ਉਦਯੋਗ 'ਤੇ ਅਮਿੱਟ ਛਾਪ ਛੱਡੀ। ਜਿਵੇਂ ਕਿ ਅਸੀਂ ਉਸਦੀ 44ਵੀਂ ਬਰਸੀ ਮਨਾ ਰਹੇ ਹਾਂ, ਦੁਨੀਆ ਭਰ ਦੇ ਪ੍ਰਸ਼ੰਸਕ, ਸੰਗੀਤਕਾਰ ਅਤੇ ਸੰਗੀਤ ਪ੍ਰੇਮੀ ਉਸਦੇ ਜੀਵਨ ਅਤੇ ਵਿਰਾਸਤ ਦਾ ਜਸ਼ਨ ਮਨਾਉਣ ਲਈ ਇਕੱਠੇ ਹੋਏ। ਇਸੇ ਤਰ੍ਹਾਂ ਕਮਿਊਨਿਟੀ ਸੈਂਟਰ ਸੈਕਟਰ 35 ਚੰਡੀਗੜ੍ਹ ਵਿੱਚ ਦੇਸ਼ ਭਗਤ ਰੇਡੀਓ (108.7 ਐਫਐਮ) ਅਤੇ ਟ੍ਰਾਈਸਿਟੀ ਸੀਨੀਅਰ ਸਿਟੀਜ਼ਨਜ਼ ਐਸੋਸੀਏਸ਼ਨ, ਚੰਡੀਗੜ੍ਹ ਵਿੱਚ ਇੱਕ ਵਿਸ਼ੇਸ਼ ਸਮਾਰੋਹ ਸਮੇਤ ਵੱਖ-ਵੱਖ ਸ਼ਹਿਰਾਂ ਵਿੱਚ ਸ਼ਰਧਾਂਜਲੀ ਸਮਾਗਮ ਕਰਵਾਏ ਗਏ, ਜਿੱਥੇ ਕਲਾਕਾਰਾਂ ਨੇ ਰਫੀ ਦੇ ਸਭ ਤੋਂ ਮਸ਼ਹੂਰ ਗੀਤ ਪੇਸ਼ ਕੀਤੇ, ਸੰਗੀਤ ਵਿੱਚ ਉਸਦੇ ਸਦੀਵੀ ਯੋਗਦਾਨ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। 

ਮਾਤਾ ਗੁਜਰੀ ਕਾਲਜ ਨੂੰ ਪੰਜਾਬ ਸਰਕਾਰ ਵੱਲੋਂ ਮਿਲਿਆ ਵਿਸ਼ੇਸ਼ ਸਨਮਾਨ

ਮਾਤਾ ਗੁਜਰੀ ਕਾਲਜ ਨੂੰ ਪੰਜਾਬ ਸਰਕਾਰ ਵੱਲੋਂ ਮਿਲਿਆ ਵਿਸ਼ੇਸ਼ ਸਨਮਾਨ

ਮਾਤਾ ਗੁਜਰੀ ਕਾਲਜ ਸ੍ਰੀ ਫ਼ਤਹਿਗੜ੍ਹ ਨੂੰ ਪੰਜਾਬ ਸਰਕਾਰ ਦੇ ਉੱਚ ਸਿੱਖਿਆ ਵਿਭਾਗ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ 'ਨਿਊ ਲੈਂਡਸਕੇਪ ਇਨ ਹਾਇਰ ਐਜੂਕੇਸ਼ਨ ਚੈਲੇਂਜਿਜ਼ ਐਂਡ ਪ੍ਰਾਸਪੈਕਟ' ਵਿਸ਼ੇ 'ਤੇ ਕਰਵਾਈ ਵਿਸ਼ੇਸ਼ ਕਾਨਫ਼ਰੰਸ ਦੌਰਾਨ ਸਨਮਾਨਿਤ ਕੀਤਾ ਗਿਆ। ਇਹ ਵੱਕਾਰੀ ਸਨਮਾਨ ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਹੱਥੋਂ ਪ੍ਰਾਪਤ ਕੀਤਾ। ਵਰਣਨਯੋਗ ਹੈ ਕਿ ਇਸ ਕਾਨਫ਼ਰੰਸ ਵਿੱਚ ਪੰਜਾਬ ਦੇ ਉਨ੍ਹਾਂ ਪ੍ਰਮੁੱਖ ਕਾਲਜਾਂ ਨੂੰ ਸਨਮਾਨਿਤ ਕੀਤਾ ਗਿਆ ਜਿਨ੍ਹਾਂ ਨੂੰ ਨੈਸ਼ਨਲ ਅਸੈਸਮੈਂਟ ਅਤੇ ਐਕਰੈਡੀਟੇਸ਼ਨ ਕਾਊਂਸਲ (ਨੈਕ) ਬੰਗਲੌਰ ਵੱਲੋਂ 'ਏ' ਗ੍ਰੇਡ ਜਾਂ ਇਸ ਤੋਂ ਉੱਚ ਦਰਜੇ ਦੀ ਰੇਟਿੰਗ ਪ੍ਰਾਪਤ ਹੈ।

ਬਾਲ ਸੁਰੱਖਿਆ ਵਿਭਾਗ ਨੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਕਰਵਾਇਆ 'ਸਕੂਲ ਸਾਰਥੀ' ਸੈਮੀਨਾਰ

ਬਾਲ ਸੁਰੱਖਿਆ ਵਿਭਾਗ ਨੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਕਰਵਾਇਆ 'ਸਕੂਲ ਸਾਰਥੀ' ਸੈਮੀਨਾਰ

ਸੇਫ ਸਕੂਲ ਵਾਹਨ ਪਾਲਿਸੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਨੂੰ ਸੁਰੱਖਿਅਤ ਰੱਖਣ ਲਈ ਲਾਗੂ ਕੀਤੀ ਗਈ ਹੈ ਤਾਂ ਜੋ ਬੱਚਿਆਂ ਨੂੰ ਸਕੂਲ ਛੱਡਣ ਸਮੇਂ ਸੁਰੱਖਿਅਤ ਸਫਰ ਮੁਹੱਈਆ ਹੋ ਸਕੇ। ਇਹ ਪ੍ਰਗਟਾਵਾ ਬੱਚਿਆਂ ਦੇ ਹੱਕਾਂ ਦੀ ਰਾਖੀ ਅਤੇ ਦੁਰਘਟਨਾਵਾਂ ਰੋਕਣ ਲਈ ਬਣਾਏ ਗਏ ਪੰਜਾਬ ਰਾਜ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਸ ਐਂਡ ਅਵਾਈਡ ਐਕਸੀਡੈਂਟ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਬੱਚਤ ਭਵਨ ਵਿਖੇ ਸਕੂਲ ਸਾਰਥੀ-ਇੱਕ ਜਿੰਮੇਵਾਰੀ ਨਾਮ ਹੇਠ ਕਰਵਾਏ ਗਏ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਕੀਤਾ।

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਅੰਤਰਰਾਸ਼ਟਰੀ ਕਾਨਫਰੰਸ ਦੇ ਖੋਜ ਪਰਚਿਆਂ ਦਾ ਸੰਗ੍ਰਹਿ ਲੋਕ ਅਰਪਣ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਅੰਤਰਰਾਸ਼ਟਰੀ ਕਾਨਫਰੰਸ ਦੇ ਖੋਜ ਪਰਚਿਆਂ ਦਾ ਸੰਗ੍ਰਹਿ ਲੋਕ ਅਰਪਣ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ  "ਸ੍ਰੀ ਗੁਰੂ ਗ੍ਰੰਥ ਸਾਹਿਬ: ਸਮਕਾਲੀ ਸਰੋਕਾਰ" ਵਿਸ਼ੇ 'ਤੇ ਪਿਛਲੇ ਸਾਲ ਕਰਵਾਈ ਗਈ ਪਹਿਲੀ ਅੰਤਰਰਾਸ਼ਟਰੀ ਕਾਨਫਰੰਸ ਦੇ ਖੋਜ ਪਰਚਿਆਂ ਦਾ ਸੰਗ੍ਰਹਿ ਲੋਕ ਅਰਪਣ ਕੀਤਾ ਗਿਆ। ਇਸ ਮੌਕੇ ਪ੍ਰੋ-ਚਾਂਸਲਰ, ਪ੍ਰੋਫੈਸਰ ਅਜਾਇਬ ਸਿੰਘ ਬਰਾੜ ਨੇ ਦੱਸਿਆ ਕਿ ਯੂਨੀਵਰਸਿਟੀ ਵੱਲੋਂ ਸਿੱਖ ਐਜੂਕੇਸ਼ਨ ਕਾਉਂਸਲ, ਯੂਕੇ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਅੰਤਰਰਾਸ਼ਟਰੀ ਕਾਨਫਰੰਸ ਲੜੀ ਦੀ ਪਹਿਲੀ ਕਾਨਫਰੰਸ ਵਿੱਚ ਪੇਸ਼ ਹੋਏ ਖੋਜ ਪਰਚਿਆਂ ਦਾ ਸੰਗ੍ਰਹਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਮਕਾਲੀ ਸਰੋਕਾਰਾਂ ਬਾਰੇ ਮਹੱਤਵਪੂਰਨ ਸਾਬਤ ਹੋਵੇਗਾ। ਪ੍ਰੋਫੈਸਰ ਬਰਾੜ ਨੇ ਕਾਨਫਰੰਸ ਆਯੋਜਨ ਕਮੇਟੀ ਅਤੇ ਸੰਗ੍ਰਹਿ ਸੰਪਾਦਕਾਂ ਦੀ ਸ਼ਲਾਘਾ ਕੀਤੀ।

ਸਿਵਲ ਸਰਜਨ ਨੇ

ਸਿਵਲ ਸਰਜਨ ਨੇ "ਨਿਕਸ਼ੇ ਮਿੱਤਰਾ" ਸਕੀਮ ਤਹਿਤ ਟੀਬੀ ਦੇ ਮਰੀਜ਼ਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ

ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਅਗਵਾਈ ਹੇਠ ਸਿਹਤ ਵਿਭਾਗ ਵੱਲੋਂ ਜਿਲੇ ਅੰਦਰ "ਨਿਕਸ਼ੇ ਮਿੱਤਰਾ" ਸਕੀਮ ਚਲਾਈ ਜਾ ਰਹੀ ਹੈ ਜਿਸ ਦੇ ਤਹਿਤ ਟੀਬੀ ਦੀ ਬਿਮਾਰੀ ਦਾ ਇਲਾਜ ਕਰਵਾ ਰਹੇ ਮਰੀਜ਼ਾਂ ਨੂੰ ਦਾਨੀਆਂ ਦੀ ਸਹਾਇਤਾ ਨਾਲ ਹਰ ਮਹੀਨੇ ਰਾਸ਼ਨ ਕਿੱਟਾਂ ਵੰਡੀਆਂ ਜਾ ਰਹੀਆਂ ਹਨ। ਸਿਵਲ ਸਰਜਨ  ਡਾ. ਦਵਿੰਦਰਜੀਤ ਕੌਰ ਨੇ ਦੱਸਿਆ ਕਿ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ"ਨਿਕਸ਼ੇ ਮਿੱਤਰਾ" ਪ੍ਰੋਗਰਾਮ ਦਾ ਮਕਸਦ ਦੇਸ਼ ਨੂੰ 2025 ਤੱਕ ਟੀਬੀ ਮੁਕਤ ਕਰਨਾ ਹੈ।ਉਹਨਾਂ ਦੱਸਿਆ ਕਿ ਕੋਈ ਵੀ ਵਿਅਕਤੀ,ਪ੍ਰਤੀਨਿਧੀ ,ਸਰਕਾਰੀ ਜਾਂ ਗੈਰ ਸਰਕਾਰੀ ਸੰਸਥਾ, ਕਾਰਪੋਰੇਸ਼ਨ  ਜਾਂ ਕੰਪਨੀ ਜ਼ਿਲ੍ਹੇ ਦੇ ਕਿਸੇ ਵੀ ਟੀਬੀ ਮਰੀਜ਼ ਨੂੰ ਗੋਦ ਲੈ ਸਕਦੀ ਹੈ ਜੋ ਕਿ ਉਸ ਮਰੀਜ਼ ਨੂੰ 6 ਮਹੀਨੇ ਤੱਕ ਖਾਣ ਪੀਣ  ਦਾ ਸਾਮਾਨ ਜਿਵੇਂ ਦਾਲਾਂ, ਅਨਾਜ , ਦੁੱਧ  ਮੁਫ਼ਤ ਮੁਹੱਈਆ ਕਰਵਾਉਣਗੇ ਅਤੇ ਉਨ੍ਹਾਂ ਵੱਲੋਂ  ਮਰੀਜ਼ ਨੂੰ ਪੌਸ਼ਟਿਕ  ਖ਼ੁਰਾਕ ਦੇਣ ਤੋਂ ਇਲਾਵਾ ਉਸ ਦੀ ਜਾਂ ਉਸ ਦੇ ਪਰਿਵਾਰ ਨੂੰ ਕਿੱਤਾਮੁਖੀ ਸਿਖਲਾਈ ਦਵਾ ਕੇ ਤੇ ਇਲਾਜ ਪ੍ਰਬੰਧਨ ਵਿੱਚ ਵੀ ਉਸ ਦੀ ਮਦਦ ਕਰ ਸਕਦੇ ਹਨ।ਅਜਿਹੇ ਦਾਨੀ ਵਿਅਕਤੀਆਂ ਨੂੰ ਜਾਂ ਸੰਸਥਾਵਾਂ ਨੂੰ "ਨਿਕਸ਼ੇ ਮਿੱਤਰਾ " ਦਾ ਨਾਮ ਦਿੱਤਾ ਹੈ। ਡਾ. ਦਵਿੰਦਰਜੀਤ ਕੌਰ ਨੇ ਜਿਲ੍ਹਾ ਨਿਵਾਸੀਆਂ ਨੂੰ ਇਸ ਨੇਕ ਕੰਮ ਵਿਚ ਵਡਮੁੱਲਾ ਯੋਗਦਾਨ  ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਦਲਜੀਤ ਕੌਰ, ਅਕਵਿੰਦਰ ਕੌਰ, ਮਾਨਵ ਸ਼ਾਹ, ਧਰਮ ਸਿੰਘ ਅਤੇ ਟੀਬੀ ਦੇ ਮਰੀਜ਼ ਹਾਜ਼ਰ ਸਨ।
 
ਅੱਜ ਵੀ ਐਸ.ਆਈ.ਟੀ. ਅੱਗੇ ਪੇਸ਼ ਨਹੀਂ ਹੋਣਗੇ ਬਿਕਰਮ ਸਿੰਘ ਮਜੀਠੀਆ

ਅੱਜ ਵੀ ਐਸ.ਆਈ.ਟੀ. ਅੱਗੇ ਪੇਸ਼ ਨਹੀਂ ਹੋਣਗੇ ਬਿਕਰਮ ਸਿੰਘ ਮਜੀਠੀਆ

ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਬਿਕਰਮ ਸਿੰਘ ਮਜੀਠੀਆ ਨੇ ਪਟਿਆਲਾ ਵਿਖੇ ਐਸ.ਆਈ.ਟੀ. ਅੱਗੇ ਅੱਜ ਵੀ ਪੇਸ਼ ਹੋਣ ਤੋਂ ਮਨ੍ਹਾਂ ਕਰ ਦਿੱਤਾ ਹੈ। ਉਨ੍ਹਾਂ ਅੱਜ ਭੇਜੇ ਜਵਾਬ ਵਿਚ ਕਿਹਾ ਕਿ ਚੰਡੀਗੜ੍ਹ ਵਿਚ ਇਕ ਮਾਮਲੇ ਦੀ ਸੁਣਵਾਈ ਹੈ, ਜਿਸ ਵਿਚ ਦੋਸ਼ ਤੈਅ ਕੀਤੇ ਜਾਣੇ ਹਨ ਤੇ ਇਸ ਮਾਮਲੇ ਵਿਚ ਅਦਾਲਤ ਨੇ ਪੇਸ਼ ਹੋਣ ਲਈ ਕਿਹਾ ਹੈ। ਦੱਸ ਦੇਈਏ ਕਿ ਬੀਤੀ 20 ਜੁਲਾਈ ਨੂੰ ਵੀ ਬਿਕਰਮ ਸਿੰਘ ਮਜੀਠੀਆ ਨੂੰ ਜਾਂਚ ਲਈ ਬੁਲਾਇਆ ਗਿਆ ਸੀ, ਪਰ ਉਨ੍ਹਾਂ ਸੁਪਰੀਮ ਕੋਰਟ ਵਿਚ ਸੁਣਵਾਈ ਦਾ ਹਵਾਲਾ ਦਿੰਦੇ ਹੋਏ ਪੇਸ਼ ਹੋਣ ਤੋਂ ਮਨ੍ਹਾ ਕਰ ਦਿੱਤਾ ਸੀ।

ਮਾਤਾ ਗੁਜਰੀ ਕਾਲਜ ਵਿਖੇ ਕਰਵਾਇਆ ਗਿਆ ਵਿਦਿਆਰਥੀ ਇੰਡਕਸ਼ਨ ਪ੍ਰੋਗਰਾਮ

ਮਾਤਾ ਗੁਜਰੀ ਕਾਲਜ ਵਿਖੇ ਕਰਵਾਇਆ ਗਿਆ ਵਿਦਿਆਰਥੀ ਇੰਡਕਸ਼ਨ ਪ੍ਰੋਗਰਾਮ

ਮਾਤਾ ਗੁਜਰੀ ਕਾਲਜ ਵਿਖੇ ਅੰਡਰ ਗ੍ਰੈਜੂਏਟ ਬੀ.ਏ. ਭਾਗ ਪਹਿਲਾ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਇੰਡਕਸ਼ਨ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿੱਚ ਲਗਭਗ 550 ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਇਸ ਪ੍ਰੋਗਰਾਮ ਵਿੱਚ ਵਿਦਿਆਰਥੀਆਂ ਨੂੰ ਕਾਲਜ ਦੇ ਵਿਜ਼ਨ, ਉਦੇਸ਼, ਕੋਡ ਆਫ਼ ਕੰਡਕਟ ਅਤੇ ਹੋਰ ਅਹਿਮ ਨਿਯਮਾਂ ਬਾਰੇ ਜਾਣੂ ਕਰਵਾਇਆ ਗਿਆ। ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਕਿਹਾ ਕਿ ਇੰਡਕਸ਼ਨ ਪ੍ਰੋਗਰਾਮ ਦੁਆਰਾ ਵਿਦਿਆਰਥੀਆਂ ਨੂੰ ਜਿੱਥੇ ਅਨੁਸ਼ਾਸਨੀ ਜੀਵਨ ਦੀ ਮਹੱਤਤਾ ਬਾਰੇ ਪਤਾ ਚੱਲਦਾ ਹੈ, ਉੱਥੇ ਨਾਲ ਹੀ ਮਹੱਤਵਪੂਰਨ ਕਦਰਾਂ-ਕੀਮਤਾਂ ਅਤੇ ਕਾਲਜ ਦੀਆਂ ਅਕਾਦਮਿਕ ਤੇ ਪਾਠਕ੍ਰਮ ਤੋਂ ਇਲਾਵਾ ਸਹਿ ਵਿਦਿਅਕ ਉਸਾਰੂ ਗਤੀਵਿਧੀਆਂ ਬਾਰੇ ਜਾਣਕਾਰੀ ਵੀ ਪ੍ਰਾਪਤ ਹੁੰਦੀ ਹੈ।

ਦੇਸ਼ ਭਗਤ ਆਯੁਰਵੇਦਿਕ ਹਸਪਤਾਲ ਅਤੇ ਕਾਲਜ ਨੇ ਮਨਾਇਆ ਵਿਸ਼ਵ ਹੈਪੇਟਾਈਟਸ ਜਾਗਰੂਕਤਾ ਦਿਵਸ

ਦੇਸ਼ ਭਗਤ ਆਯੁਰਵੇਦਿਕ ਹਸਪਤਾਲ ਅਤੇ ਕਾਲਜ ਨੇ ਮਨਾਇਆ ਵਿਸ਼ਵ ਹੈਪੇਟਾਈਟਸ ਜਾਗਰੂਕਤਾ ਦਿਵਸ

ਪੰਜਾਬ ਦੇ ਮੁੱਖ ਮੰਤਰੀ ਨੇ ਗੁਰਦਾਸਪੁਰ ਵਿੱਚ ਰੇਲਵੇ ਓਵਰ ਬ੍ਰਿਜ ਦਾ ਉਦਘਾਟਨ ਕੀਤਾ

ਪੰਜਾਬ ਦੇ ਮੁੱਖ ਮੰਤਰੀ ਨੇ ਗੁਰਦਾਸਪੁਰ ਵਿੱਚ ਰੇਲਵੇ ਓਵਰ ਬ੍ਰਿਜ ਦਾ ਉਦਘਾਟਨ ਕੀਤਾ

ਗਰੈਪਲਿੰਗ ਐਸੋਸੀਏਸ਼ਨ ਆਫ ਪੰਜਾਬ ਵੱਲੋਂ ਕਰਵਾਏ ਗਏ ਇੱਕ ਰੋਜ਼ਾ ਰਾਜ ਪੱਧਰੀ ਮੁਕਾਬਲੇ ਸੰਪੰਨ

ਗਰੈਪਲਿੰਗ ਐਸੋਸੀਏਸ਼ਨ ਆਫ ਪੰਜਾਬ ਵੱਲੋਂ ਕਰਵਾਏ ਗਏ ਇੱਕ ਰੋਜ਼ਾ ਰਾਜ ਪੱਧਰੀ ਮੁਕਾਬਲੇ ਸੰਪੰਨ

ਮੋਦੀ ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਬਜਟ ਪੰਜਾਬ ਲਈ ਲਾਭਕਾਰੀ ਸਿੱਧ ਹੋਵੇਗਾ: ਜਗਮੋਹਨ ਸਿੰਘ ਰਾਜੂ

ਮੋਦੀ ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਬਜਟ ਪੰਜਾਬ ਲਈ ਲਾਭਕਾਰੀ ਸਿੱਧ ਹੋਵੇਗਾ: ਜਗਮੋਹਨ ਸਿੰਘ ਰਾਜੂ

ਸੀਵਰੇਜ ਸਿਸਟਮ ਦੇ ਪ੍ਰਬੰਧ ਦੀ ਜਿੰਮੇਵਾਰੀ ਸੀਵਰੇਜ ਬੋਰਡ ਕੋਲ ਆਈ : ਵਿਧਾਇਕ ਲਖਬੀਰ ਸਿੰਘ ਰਾਏ

ਸੀਵਰੇਜ ਸਿਸਟਮ ਦੇ ਪ੍ਰਬੰਧ ਦੀ ਜਿੰਮੇਵਾਰੀ ਸੀਵਰੇਜ ਬੋਰਡ ਕੋਲ ਆਈ : ਵਿਧਾਇਕ ਲਖਬੀਰ ਸਿੰਘ ਰਾਏ

ਕੋ ਆਪਰੇਟਿਵ ਸੁਸਾਇਟੀ ਚਨਾਰਥਲ ਕਲਾਂ ਦੇ ਨਵੇਂ ਅਹੁਦੇਦਾਰਾਂ ਦਾ ਵਿਧਾਇਕ ਲਖਬੀਰ ਸਿੰਘ ਰਾਏ ਨੇ ਕੀਤਾ ਸਨਮਾਨ

ਕੋ ਆਪਰੇਟਿਵ ਸੁਸਾਇਟੀ ਚਨਾਰਥਲ ਕਲਾਂ ਦੇ ਨਵੇਂ ਅਹੁਦੇਦਾਰਾਂ ਦਾ ਵਿਧਾਇਕ ਲਖਬੀਰ ਸਿੰਘ ਰਾਏ ਨੇ ਕੀਤਾ ਸਨਮਾਨ

ਦੇਸ਼ ਭਗਤ ਗਲੋਬਲ ਸਕੂਲ ਨੇ ਵਿਦਿਆਰਥੀਆਂ ਲਈ ਸ਼ੁਰੂ ਕੀਤਾ ਨਵਾਂ ਹੈਲਥ ਚੈੱਕ-ਅੱਪ ਕਾਰਡ ਪ੍ਰੋਗਰਾਮ

ਦੇਸ਼ ਭਗਤ ਗਲੋਬਲ ਸਕੂਲ ਨੇ ਵਿਦਿਆਰਥੀਆਂ ਲਈ ਸ਼ੁਰੂ ਕੀਤਾ ਨਵਾਂ ਹੈਲਥ ਚੈੱਕ-ਅੱਪ ਕਾਰਡ ਪ੍ਰੋਗਰਾਮ

ਰੋਟਰੀ ਕਲੱਬ ਸਰਹਿੰਦ ਨੇ ਰੁੱਖ ਲਗਾਉਣ ਦਾ

ਰੋਟਰੀ ਕਲੱਬ ਸਰਹਿੰਦ ਨੇ ਰੁੱਖ ਲਗਾਉਣ ਦਾ "ਗੋ ਗਰੀਨ ਹੈਂਡਸ" ਪ੍ਰਾਜੈਕਟ ਕੀਤਾ ਸ਼ੁਰੂ

ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਮਾਲਵਾ ਨਹਿਰ ਦੋ ਲੱਖ ਏਕੜ ਜ਼ਮੀਨ ਦੀ ਸਿੰਚਾਈ ਕਰੇਗੀ

ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਮਾਲਵਾ ਨਹਿਰ ਦੋ ਲੱਖ ਏਕੜ ਜ਼ਮੀਨ ਦੀ ਸਿੰਚਾਈ ਕਰੇਗੀ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਗਿਆ ਤਕਨੀਕੀ ਸਿਖਲਾਈ ਪ੍ਰੋਗਰਾਮ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਗਿਆ ਤਕਨੀਕੀ ਸਿਖਲਾਈ ਪ੍ਰੋਗਰਾਮ

ਸੜਕ ਹਾਦਸੇ ਵਿੱਚ ਮਾਰੇ ਗਏ ਵਿਅਕਤੀ ਦੀ ਪਤਨੀ ਨੂੰ ਅਦਾਲਤ ਵੱਲੋਂ 15 ਲੱਖ ਰੁਪਏ ਦੀ ਬੀਮਾ ਰਾਸ਼ੀ ਦੇਣ ਦਾ ਆਦੇਸ਼

ਸੜਕ ਹਾਦਸੇ ਵਿੱਚ ਮਾਰੇ ਗਏ ਵਿਅਕਤੀ ਦੀ ਪਤਨੀ ਨੂੰ ਅਦਾਲਤ ਵੱਲੋਂ 15 ਲੱਖ ਰੁਪਏ ਦੀ ਬੀਮਾ ਰਾਸ਼ੀ ਦੇਣ ਦਾ ਆਦੇਸ਼

ਲੋਕਾਂ ਦੇ ਕੰਮ ਉਨ੍ਹਾਂ ਦੇ ਕੋਲ ਜਾ ਕੇ ਕਰਨ ਲਈ ਮੁੱਖ ਮੰਤਰੀ ਨੇ ਦਿੱਤੀਆਂ ਹਦਾਇਤਾਂ : ਵਿਧਾਇਕ ਰਾਏ

ਲੋਕਾਂ ਦੇ ਕੰਮ ਉਨ੍ਹਾਂ ਦੇ ਕੋਲ ਜਾ ਕੇ ਕਰਨ ਲਈ ਮੁੱਖ ਮੰਤਰੀ ਨੇ ਦਿੱਤੀਆਂ ਹਦਾਇਤਾਂ : ਵਿਧਾਇਕ ਰਾਏ

ਸਿਹਤ ਵਿਭਾਗ ਨੇ ਡੇਂਗੂ ਵਿਰੋਧੀ ਗਤੀਵਿਧੀਆਂ ਕਰਦਿਆਂ 1633 ਥਾਵਾਂ ਤੇ ਮੱਛਰ ਦਾ ਲਾਰਵਾ ਕਰਾਇਆ ਨਸ਼ਟ

ਸਿਹਤ ਵਿਭਾਗ ਨੇ ਡੇਂਗੂ ਵਿਰੋਧੀ ਗਤੀਵਿਧੀਆਂ ਕਰਦਿਆਂ 1633 ਥਾਵਾਂ ਤੇ ਮੱਛਰ ਦਾ ਲਾਰਵਾ ਕਰਾਇਆ ਨਸ਼ਟ

ਪਿੰਡ ਰਾਮਪੁਰ ਵਿਖੇ ਘਰ ਵਿੱਚ ਸੁੱਤੇ ਪਏ ਵਿਅਕਤੀ 'ਤੇ ਸੁੱਟਿਆ ਤੇਜ਼ਾਬ,ਹਾਲਤ ਗੰਭੀਰ

ਪਿੰਡ ਰਾਮਪੁਰ ਵਿਖੇ ਘਰ ਵਿੱਚ ਸੁੱਤੇ ਪਏ ਵਿਅਕਤੀ 'ਤੇ ਸੁੱਟਿਆ ਤੇਜ਼ਾਬ,ਹਾਲਤ ਗੰਭੀਰ

ਬੀਬੀ ਪਰਮਜੀਤ ਕੌਰ ਸਰਹਿੰਦ ਦੀ ਪੰਜਾਬੀ ਸਾਹਿਤ ਨੂੰ ਵਡਮੁੱਲੀ ਦੇਣ: ਜਸਵੰਤ ਸਿੰਘ ਜਫ਼ਰ

ਬੀਬੀ ਪਰਮਜੀਤ ਕੌਰ ਸਰਹਿੰਦ ਦੀ ਪੰਜਾਬੀ ਸਾਹਿਤ ਨੂੰ ਵਡਮੁੱਲੀ ਦੇਣ: ਜਸਵੰਤ ਸਿੰਘ ਜਫ਼ਰ

Back Page 42