Thursday, November 28, 2024  

ਪੰਜਾਬ

ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੀ ਨਵੀਂ ਖੇਡ ਪਨੀਰੀ ਲਈ ਸੁਨਹਿਰੀ ਮੌਕਾ, ਖੇਡ ਟਰਾਇਲ 4 ਅਗਸਤ ਨੂੰ

ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੀ ਨਵੀਂ ਖੇਡ ਪਨੀਰੀ ਲਈ ਸੁਨਹਿਰੀ ਮੌਕਾ, ਖੇਡ ਟਰਾਇਲ 4 ਅਗਸਤ ਨੂੰ

ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਵੱਲੋਂ  ਜ਼ਮੀਨੀ ਪੱਧਰ ਉੱਤੇ ਨੌਜਵਾਨਾਂ ਨੂੰ ਖੇਡਾਂ ਲਈ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਟੈਲੈਂਟ ਆਈਡੈਂਟੀਫਿਕੇਸ਼ਨ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਜਿਸ ਤਹਿਤ ਟਰਾਇਲ ਪੋਲੋ ਗਰਾਊਂਡ ਪਟਿਆਲਾ ਵਿੱਚ 4 ਅਗਸਤ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤਕ ਕਰਵਾਏ ਜਾਣਗੇ ਫ਼ਤਿਹਗੜ੍ਹ ਸਾਹਿਬ, ਪਟਿਆਲਾ, ਸੰਗਰੂਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਮਾਲੇਰਕੋਟਲਾ ਦੇ ਲੜਕੇ ਲੜਕੀਆਂ (12 ਤੋਂ 14 ਸਾਲ) ਇਹਨਾਂ ਵਿੱਚ ਹਿੱਸਾ ਲੈ ਸਕਦੇ ਹਨ।

ਪੰਜਾਬ 'ਚ ਬੱਬਰ ਖਾਲਸਾ ਦਾ ਕਾਰਕੁਨ ਗ੍ਰਿਫਤਾਰ, ਹਥਿਆਰ ਤੇ ਗੋਲਾ ਬਾਰੂਦ ਬਰਾਮਦ

ਪੰਜਾਬ 'ਚ ਬੱਬਰ ਖਾਲਸਾ ਦਾ ਕਾਰਕੁਨ ਗ੍ਰਿਫਤਾਰ, ਹਥਿਆਰ ਤੇ ਗੋਲਾ ਬਾਰੂਦ ਬਰਾਮਦ

ਇੱਕ ਖੁਫੀਆ-ਅਧਾਰਤ ਆਪ੍ਰੇਸ਼ਨ ਵਿੱਚ, ਪੰਜਾਬ ਪੁਲਿਸ ਨੇ ਵੀਰਵਾਰ ਨੂੰ ਕਿਹਾ ਕਿ ਉਨ੍ਹਾਂ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਸਮਰਥਿਤ ਅੱਤਵਾਦੀ ਮਾਡਿਊਲ ਦੇ ਇੱਕ ਮੈਂਬਰ ਦੀ ਗ੍ਰਿਫਤਾਰੀ ਨਾਲ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲ ਦਿੱਤਾ ਹੈ।

ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਐਕਸ 'ਤੇ ਲਿਖਿਆ, ਅੰਮ੍ਰਿਤਸਰ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਅਮਰੀਕਾ-ਅਧਾਰਤ ਅੱਤਵਾਦੀ ਹਰਪ੍ਰੀਤ ਸਿੰਘ ਉਰਫ ਹੈਪੀ ਪਾਸੀਆ ਅਤੇ ਇਟਲੀ ਅਧਾਰਤ ਸਾਥੀ ਰੇਸ਼ਮ ਸਿੰਘ ਦੇ ਇੱਕ ਸੰਚਾਲਕ ਨੂੰ ਅੰਮ੍ਰਿਤਸਰ ਤੋਂ ਗ੍ਰਿਫਤਾਰ ਕੀਤਾ ਹੈ।

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਅੰਜਾਮ ਦੇ ਰਹੇ ਸਨ।

ਡੀਜੀਪੀ ਯਾਦਵ ਨੇ ਦੱਸਿਆ ਕਿ ਉਸ ਦੇ ਕਬਜ਼ੇ ਵਿੱਚੋਂ ਇੱਕ ਪਿਸਤੌਲ, ਦੋ ਮੈਗਜ਼ੀਨ, ਨੌਂ ਗੋਲੀਆਂ ਅਤੇ ਇੱਕ ਖਾਲੀ ਗੋਲੀ ਦਾ ਖੋਲ ਬਰਾਮਦ ਹੋਇਆ ਹੈ।

ਮਾਤਾ ਗੁਜਰੀ ਕਾਲਜ ਵਿਖੇ ਦਾਖਲਿਆਂ ਲਈ ਵਿਦਿਆਰਥੀਆਂ ਵਿੱਚ ਭਾਰੀ ਉਤਸ਼ਾਹ

ਮਾਤਾ ਗੁਜਰੀ ਕਾਲਜ ਵਿਖੇ ਦਾਖਲਿਆਂ ਲਈ ਵਿਦਿਆਰਥੀਆਂ ਵਿੱਚ ਭਾਰੀ ਉਤਸ਼ਾਹ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੀ ਉੱਤਰੀ ਭਾਰਤ ਦੀ ਸਿਰਮੌਰ ਸਿੱਖਿਆ ਸੰਸਥਾ ਮਾਤਾ ਗੁਜਰੀ ਕਾਲਜ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਵਿੱਦਿਅਕ ਵਰ੍ਹੇ 2024-25 ਵਿੱਚ ਦਾਖਲਿਆਂ ਨੂੰ ਲੈ ਕੇ ਵਿਦਿਆਰਥੀਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਆਪਣੀ ਖੁਸ਼ੀ ਜ਼ਾਹਰ ਕਰਦਿਆਂ ਦੱਸਿਆ ਕਿ ਕਾਲਜ ਦੇ ਸਮੂਹ ਸਟਾਫ਼ ਦੇ ਅਣਥੱਕ ਯਤਨਾਂ ਅਤੇ ਸਹਿਯੋਗ ਨਾਲ ਮਾਤਾ ਗੁਜਰੀ ਕਾਲਜ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਵਿਦਿਆਰਥੀਆਂ ਦੀ ਵੱਖ-ਵੱਖ ਕੋਰਸਾਂ ਵਿੱਚ ਦਾਖਲਾ ਲੈਣ ਲਈ ਪਹਿਲੀ ਪਸੰਦ ਬਣਿਆ ਹੋਇਆ ਹੈ। 

ਜ਼ਿਲ੍ਹੇ ਵਿੱਚ 07 ਲੱਖ ਬੂਟੇ ਲਗਾਉਣ ਦਾ ਟੀਚਾ- ਡਿਪਟੀ ਕਮਿਸ਼ਨਰ

ਜ਼ਿਲ੍ਹੇ ਵਿੱਚ 07 ਲੱਖ ਬੂਟੇ ਲਗਾਉਣ ਦਾ ਟੀਚਾ- ਡਿਪਟੀ ਕਮਿਸ਼ਨਰ

ਵਾਤਾਵਰਨ ਨੂੰ ਹਰਿਆ ਭਰਿਆ ਬਣਾਉਣ ਅਤੇ ਪ੍ਰਦੂਸ਼ਣ ਮੁਕਤ ਰੱਖਣ ਦੇ ਮੰਤਵ ਨਾਲ ਜ਼ਿਲ੍ਹੇ ਅੰਦਰ 07 ਲੱਖ ਬੂਟੇ ਲਗਾਏ ਜਾ ਰਹੇ ਹਨ ਤਾਂ ਜੋ ਦਿਨੋ ਦਿਨ ਪ੍ਰਦੂਸ਼ਿਤ ਹੋ ਰਿਹਾ ਸਾਡਾ ਵਾਤਾਵਰਨ ਹਰਿਆ ਭਰਿਆ ਹੋ ਸਕੇ। ਇਨ੍ਹਾਂ ਵਿਚਾਰਾਂ ਦੇ ਪ੍ਰਗਟਾਵਾ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬੂਟੇ ਲਗਾਉਣ ਮੌਕੇ ਕੀਤਾ। ਉਨ੍ਹਾਂ ਦੱਸਿਆ ਕਿ ਪਹਿਲਾਂ ਜ਼ਿਲ੍ਹੇ ਅੰਦਰ ਢਾਈ ਲੱਖ ਬੂਟੇ ਲਗਾਉਣ ਦਾ ਟੀਚਾ ਮਿੱਥੀਆ ਗਿਆ ਸੀ ਜੋ ਕਿ ਹੁਣ 07 ਲੱਖ ਕਰ ਦਿੱਤਾ ਗਿਆ ਹੈ। 

ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ ਬਿਜ਼ਨਸ ਮੈਨੇਜਮੈਂਟ ਅਤੇ ਕਾਮਰਸ ਨੇ ਕਰਵਾਈ ਅੰਤਰਰਾਸ਼ਟਰੀ ਵਰਕਸ਼ਾਪ

ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ ਬਿਜ਼ਨਸ ਮੈਨੇਜਮੈਂਟ ਅਤੇ ਕਾਮਰਸ ਨੇ ਕਰਵਾਈ ਅੰਤਰਰਾਸ਼ਟਰੀ ਵਰਕਸ਼ਾਪ

ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ ਬਿਜ਼ਨਸ ਮੈਨੇਜਮੈਂਟ ਅਤੇ ਕਾਮਰਸ ਵੱਲੋਂ “ਡਿਵੈਲਪਿੰਗ ਟੀਚਿੰਗ ਐਂਡ ਰਿਸਰਚ ਸਕਿੱਲ” ਵਿਸ਼ੇ ‘ਤੇ ਇੱਕ ਅੰਤਰਰਾਸ਼ਟਰੀ ਵਰਕਸ਼ਾਪ ਕਰਵਾਈ ਗਈ। ਸਮਾਗਮ ਦੀ ਸ਼ੁਰੂਆਤ ਵਿੱਚ ਪਤਵੰਤਿਆਂ ਵੱਲੋਂ ਸ਼ਮ੍ਹਾਂ ਰੌਸ਼ਨ ਕਰਨ ਦੀ ਰਸਮ ਅਦਾ ਕੀਤੀ ਗਈ ਅਤੇ ਡੀ.ਬੀ.ਯੂ ਗੀਤ ਦਾ ਗਾਇਨ ਕੀਤਾ ਗਿਆ। ਡਾ. ਰਜਨੀ ਸਲੂਜਾ, ਡਾਇਰੈਕਟਰ, ਮੈਨੇਜਮੈਂਟ ਨੇ ਡਾ. ਜ਼ੋਰਾ ਸਿੰਘ ਚਾਂਸਲਰ, ਦੇਸ਼ ਭਗਤ ਯੂਨੀਵਰਸਿਟੀ, ਡਾ. ਤਜਿੰਦਰ ਕੌਰ, ਪ੍ਰੋ ਚਾਂਸਲਰ ਦਾ ਮੁੱਖ ਮਹਿਮਾਨ ਵਜੋਂ ਅਤੇ ਡਾ. ਸੰਦੀਪ ਸਿੰਘ, ਪ੍ਰੈਜ਼ੀਡੈਂਟ, ਚਾਂਸਲਰ ਦੇ ਸਲਾਹਕਾਰ ਡਾ. ਵਰਿੰਦਰ ਸਿੰਘ , ਡਾ. ਹਰਸ਼ ਸਦਾਵਰਤੀ, ਵਾਇਸ ਪ੍ਰੈਜ਼ੀਡੈਂਟ, ਪ੍ਰੋ ਵਾਈਸ ਚਾਂਸਲਰ ਡਾ. ਰਾਜੀਵ ਦਾ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਣ ਤੇ ਸਵਾਗਤ ਕੀਤਾ।

ਸਿਵਲ ਸਰਜਨ ਨੇ ਬਰਸਾਤੀ ਮੌਸਮ ਦੌਰਾਨ ਹੋਣ ਵਾਲੀਆਂ ਬਿਮਾਰੀਆਂ ਸਬੰਧੀ ਸੱਦੀ ਮੀਟਿੰਗ

ਸਿਵਲ ਸਰਜਨ ਨੇ ਬਰਸਾਤੀ ਮੌਸਮ ਦੌਰਾਨ ਹੋਣ ਵਾਲੀਆਂ ਬਿਮਾਰੀਆਂ ਸਬੰਧੀ ਸੱਦੀ ਮੀਟਿੰਗ

ਸਿਵਲ ਸਰਜਨ ਫਤਿਹਗੜ੍ਹ ਸਾਹਿਬ, ਡਾ. ਦਵਿੰਦਰਜੀਤ ਕੌਰ ਨੇ ਜਿਲੇ ਅੰਦਰ ਆਮ ਲੋਕਾਂ ਨੂੰ ਬਰਸਾਤੀ ਮੌਸਮ ਦੌਰਾਨ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਉਣ ਲਈ ਸਮੂਹ ਪ੍ਰੋਗਰਾਮ ਅਫਸਰਾਂ ਅਤੇ ਸੀਨੀਅਰ ਮੈਡੀਕਲ ਅਫਸਰਾਂ ਦੀ ਜਰੂਰੀ ਮੀਟਿੰਗ ਬੁਲਾਈ। ਮੀਟਿੰਗ ਦੌਰਾਨ ਉਹਨਾਂ ਸਿਹਤ ਮੰਤਰੀ ਅਤੇ ਸੂਬਾ ਪੱਧਰ ਤੋਂ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਬਰਸਾਤੀ ਮੌਸਮ ਦੌਰਾਨ ਆਮ ਲੋਕਾਂ ਨੂੰ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ, ਉਸ ਦਾ ਇਲਾਜ, ਸਿਹਤ ਸਹੂਲਤਾਂ ਅਤੇ ਜਾਗਰੂਕਤਾ ਗਤੀਵਿਧੀਆਂ ਸਬੰਧੀ  ਮਿਲੀਆ ਹਦਾਇਤਾਂ ਬਾਰੇ ਜਾਣੂ ਕਰਵਾਇਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਨੇ ਕਿਹਾ ਕਿ ਬਰਸਾਤੀ ਮੌਸਮ ਸ਼ੁਰੂ ਹੋ ਚੁੱਕਾ ਹੈ ਇਸ ਕਰਕੇ ਇਸ ਮੌਸਮ ਦੌਰਾਨ ਬਹੁਤ ਸਾਰੀਆਂ ਥਾਵਾਂ ਤੇ ਪਾਣੀ ਖੜ ਜਾਂਦਾ ਹੈ, ਜਿਸ ਨਾਲ ਵੈਕਟਰ ਬੌਰਨ ਅਤੇ ਵਾਟਰ ਬੌਰਨ ਬਿਮਾਰੀਆਂ ਫੈਲਣ ਦਾ ਖਤਰਾ ਬਣ ਜਾਂਦਾ ਹੈ। 

ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਗੈਂਗ ਦੇ 3 ਸਾਥੀ ਕਾਬੂ

ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਗੈਂਗ ਦੇ 3 ਸਾਥੀ ਕਾਬੂ

ਡੀ.ਜੀ.ਪੀ. ਪੰਜਾਬ ਪੁਲਿਸ ਨੇ ਟਵੀਟ ਕਰ ਦੱਸਿਆ ਕਿ ਸੰਗਠਿਤ ਅਪਰਾਧ ਵਿਰੁੱਧ ਇਕ ਵੱਡੀ ਸਫ਼ਲਤਾ ਵਿਚ ਐਂਟੀ ਗੈਂਗਸਟਰ ਟਾਸਕ ਫੋਰਸ ਪੰਜਾਬ ਨੇ ਰਾਜਸਥਾਨ ਪੁਲਿਸ ਅਤੇ ਬਠਿੰਡਾ ਜ਼ਿਲ੍ਹਾ ਪੁਲਿਸ ਦੇ ਨਾਲ ਇਕ ਸਾਂਝੇ ਅਭਿਆਨ ਵਿਚ ਲਾਰੈਂਸ ਬਿਸ਼ਨੋਈ ਅਤੇ ਅਮਰੀਕਾ ਸਥਿਤ ਗੋਲਡੀ ਬਰਾੜ ਗੈਂਗ ਦੇ 3 ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਦੋਸ਼ੀਆਂ ਦਾ ਅਪਰਾਧਿਕ ਇਤਿਹਾਸ ਹੈ ਅਤੇ ਉਨ੍ਹਾਂ ਨੂੰ ਵਿਦੇਸ਼ੀ ਹੈਂਡਲਰਾਂ ਵਲੋਂ ਵਿਰੋਧੀ ਗਰੋਹ ਦੇ ਮੈਂਬਰਾਂ ਨੂੰ ਨਿਸ਼ਾਨਾ ਬਣਾਉਣ ਦਾ ਕੰਮ ਸੌਂਪਿਆ ਗਿਆਸੀ । ਇਸ ਦੇ ਨਾਲ ਹੀ ਉਨ੍ਹਾਂ ਪਾਸੋਂ 2 ਪਿਸਤੌਲਾਂ ਅਤੇ 6 ਜ਼ਿੰਦਾ ਕਾਰਤੂਸ ਵਿਚ ਬਰਾਮਦ ਕੀਤੇ ਗਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਵਿਰੁੱਧ ਆਰਮਜ਼ ਐਕਟ ਤਹਿਤ ਐਫ਼.ਆਈ.ਆਰ. ਦਰਜ ਕਰ ਲਈ ਗਈ ਹੈ ਅਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ, ਜਿਸ ਵਿਚ ਹੋਰ ਵੀ ਖ਼ੁਲਾਸੇ ਹੋਣ ਦੀ ਉਮੀਦ ਹੈ।

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਕਰਵਾਈ ਗਈ ਦੋ ਰੋਜ਼ਾ ਪ੍ਰਿੰਸੀਪਲ ਵਰਕਸ਼ਾਪ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਕਰਵਾਈ ਗਈ ਦੋ ਰੋਜ਼ਾ ਪ੍ਰਿੰਸੀਪਲ ਵਰਕਸ਼ਾਪ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਐਸਜੀਪੀਸੀ ਸਕੂਲਾਂ ਲਈ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਦੇ ਸਹਿਯੋਗ ਨਾਲ ਦੋ ਰੋਜ਼ਾ ਪ੍ਰਿੰਸੀਪਲ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਵਰਕਸ਼ਾਪ ਦਾ ਉਦੇਸ਼ ਸਕੂਲ ਦੇ ਪ੍ਰਿੰਸੀਪਲਾਂ ਦੇ ਲੀਡਰਸ਼ਿਪ ਹੁਨਰ ਨੂੰ ਵਧਾਉਣਾ ਅਤੇ ਉਨ੍ਹਾਂ ਦੀਆਂ ਸੰਸਥਾਵਾਂ ਵਿੱਚ ਸਿੱਖ ਕਦਰਾਂ-ਕੀਮਤਾਂ ਅਤੇ ਲੋਕਾਚਾਰ ਨੂੰ ਮਜ਼ਬੂਤ ਕਰਨਾ ਸੀ। ਵਰਕਸ਼ਾਪ ਦਾ ਉਦਘਾਟਨ ਸੁਖਮਿੰਦਰ ਸਿੰਘ, ਸਕੱਤਰ ਸਿੱਖਿਆ (ਐਸ.ਜੀ.ਪੀ.ਸੀ.) ਨੇ ਸਕੂਲੀ ਸੱਭਿਆਚਾਰ ਅਤੇ ਪਾਠਕ੍ਰਮ ਵਿੱਚ ਸਿੱਖ ਕਦਰਾਂ-ਕੀਮਤਾਂ ਅਤੇ ਲੋਕਾਚਾਰ ਨੂੰ ਜੋੜਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਪ੍ਰਿੰਸੀਪਲਾਂ ਨੂੰ ਇਸ ਟੀਚੇ ਲਈ ਤਨਦੇਹੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ ਅਤੇ ਵਿਦਿਆਰਥੀਆਂ ਦੇ ਭਵਿੱਖ ਨੂੰ ਸੰਵਾਰਨ ਅਤੇ ਸਿੱਖ ਵਿਰਸੇ ਨੂੰ ਸੰਭਾਲਣ ਵਿੱਚ ਉਨ੍ਹਾਂ ਦੀ ਅਹਿਮ ਭੂਮਿਕਾ 'ਤੇ ਜ਼ੋਰ ਦਿੱਤਾ।

ਪੰਜਾਬ 'ਚ ਪਾਕਿਸਤਾਨ ਨਾਲ ਸਬੰਧ ਰੱਖਣ ਵਾਲੇ ਦੋ ਨਸ਼ਾ ਤਸਕਰ ਗ੍ਰਿਫਤਾਰ

ਪੰਜਾਬ 'ਚ ਪਾਕਿਸਤਾਨ ਨਾਲ ਸਬੰਧ ਰੱਖਣ ਵਾਲੇ ਦੋ ਨਸ਼ਾ ਤਸਕਰ ਗ੍ਰਿਫਤਾਰ

ਪਾਕਿਸਤਾਨ ਦੇ ਸਬੰਧਾਂ ਨਾਲ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਬੁੱਧਵਾਰ ਨੂੰ ਕਿਹਾ ਕਿ ਉਨ੍ਹਾਂ ਨੇ ਸੱਤ ਕਿਲੋ ਹੈਰੋਇਨ ਅਤੇ ਹਥਿਆਰ ਰੱਖਣ ਦੇ ਦੋਸ਼ ਵਿੱਚ ਦੋ ਸ਼ੱਕੀ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।

ਉਨ੍ਹਾਂ ਕੋਲੋਂ ਮੈਗਜ਼ੀਨਾਂ ਤੋਂ ਇਲਾਵਾ ਪੰਜ ਪਿਸਤੌਲ ਅਤੇ ਇੰਨੀ ਹੀ ਗਿਣਤੀ ਵਿੱਚ ਕਾਰਤੂਸ ਬਰਾਮਦ ਕੀਤੇ ਗਏ, ਜੋ ਕਿ ਸਰਹੱਦ ਪਾਰ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਨਸ਼ਟ ਕਰਨ ਵਿੱਚ ਇੱਕ ਵੱਡੀ ਪ੍ਰਾਪਤੀ ਹੈ।

ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਐਕਸ 'ਤੇ ਲਿਖਿਆ, "ਜਾਂਚ ਨੇ ਪਾਕਿਸਤਾਨ ਲਿੰਕ ਦਾ ਖੁਲਾਸਾ ਕੀਤਾ",

ਆਰਮਜ਼ ਐਕਟ ਅਤੇ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ (ਐਨਡੀਪੀਐਸ) ਐਕਟ ਤਹਿਤ ਪਹਿਲੀ ਸੂਚਨਾ ਰਿਪੋਰਟ (ਐਫਆਈਆਰ) ਦਰਜ ਕੀਤੀ ਗਈ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ, ਐਸ.ਜੀ.ਪੀ.ਸੀ. ਅਤੇ ਕੌਮੀ ਸੰਸਥਾਵਾਂ, ਕਿਸੇ ਇਕ ਪਾਰਟੀ ਜਾਂ ਪਰਿਵਾਰ ਦੀਆਂ ਮਲਕੀਅਤ ਨਹੀਂ : ਟਿਵਾਣਾ 

ਸ੍ਰੀ ਅਕਾਲ ਤਖ਼ਤ ਸਾਹਿਬ, ਐਸ.ਜੀ.ਪੀ.ਸੀ. ਅਤੇ ਕੌਮੀ ਸੰਸਥਾਵਾਂ, ਕਿਸੇ ਇਕ ਪਾਰਟੀ ਜਾਂ ਪਰਿਵਾਰ ਦੀਆਂ ਮਲਕੀਅਤ ਨਹੀਂ : ਟਿਵਾਣਾ 

“ਇਹ ਬਹੁਤ ਹੀ ਦੁੱਖ ਤੇ ਅਫਸੋਸ ਵਾਲੀਆ ਕਾਰਵਾਈਆ ਲੰਮੇ ਸਮੇ ਤੋ ਹੁੰਦੀਆਂ ਆ ਰਹੀਆ ਹਨ ਕਿ ਜਿਸ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਹਾਨ ਸਥਾਂਨ ਨੂੰ ਸ੍ਰੀ ਹਰਗੋਬਿੰਦ ਸਾਹਿਬ ਜੀ ਨੇ ਮੀਰੀ-ਪੀਰੀ ਦੇ ਸਿਧਾਂਤ ਨੂੰ ਉਜਾਗਰ ਤੇ ਮਜਬੂਤ ਕਰਨ ਹਿੱਤ ਹੋਦ ਵਿਚ ਲਿਆਂਦਾ ਸੀ ਅਤੇ ਸਿੱਖ ਕੌਮ ਦੀ ਨਿਵੇਕਲੀ ਤੇ ਅਣਖੀਲੀ ਪਹਿਚਾਣ ਨੂੰ ਕਾਇਮ ਰੱਖਣ ਵਾਲੀ ਸੰਸਥਾਂ ਹੈ, ਉਸਦੀ ਬਾਦਲ ਪਰਿਵਾਰ ਵੱਲੋ ਆਪਣੇ ਸਿਆਸੀ, ਮਾਲੀ ਅਤੇ ਨਿੱਜੀ ਸਵਾਰਥਾਂ ਦੀ ਪੂਰਤੀ ਲਈ ਦੁਰਵਰਤੋ ਕਰਕੇ ਇਸਦੇ ਵੱਡੇ ਮਾਣ-ਸਨਮਾਨ ਨੂੰ ਡੂੰਘੀ ਠੇਸ ਹੀ ਨਹੀ ਪਹੁੰਚਾਉਦੇ ਆ ਰਹੇ ਬਲਕਿ ਜਿਥੋ ਹੋਣ ਵਾਲੇ ਹੁਕਮਨਾਮਿਆ ਨੂੰ ਸਿੱਖ ਕੌਮ ਉਸ ਅਕਾਲ ਪੁਰਖ ਦਾ ਹੁਕਮ ਪ੍ਰਵਾਨ ਕਰਦੀ ਹੈ, ਉਸ ਸਥਾਂਨ ਦੀ ਸਰਬਉੱਚਤਾਂ, ਮਰਿਯਾਦਾਵਾਂ ਤੇ ਨਿਯਮਾਂ ਦਾ ਘਾਣ ਕਰਦੇ ਹੋਏ ਬਾਦਲ ਪਰਿਵਾਰ ਮੁਲੀਨ ਹੋਇਆ ਪਿਆ ਹੈ । ਜਦੋਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸੰਸਥਾਂ, ਐਸ.ਜੀ.ਪੀ.ਸੀ ਅਤੇ ਸ਼੍ਰੋਮਣੀ ਅਕਾਲੀ ਦਲ ਕੌਮੀ ਸੰਸਥਾਵਾਂ ਹਨ ਨਾ ਕਿ ਕਿਸੇ ਇਕ ਪਰਿਵਾਰ ਜਾਂ ਵਿਅਕਤੀ ਦੀ ਨਿੱਜੀ ਮਲਕੀਅਤ ।” 

ਗੁ.ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਲੱਗੇ 160 ਵੇਂ ਖੂਨਦਾਨ ਕੈਂਪ ਵਿੱਚ 88 ਵਿਅਕਤੀਆਂ ਨੇ ਕੀਤਾ ਖੂਨਦਾਨ

ਗੁ.ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਲੱਗੇ 160 ਵੇਂ ਖੂਨਦਾਨ ਕੈਂਪ ਵਿੱਚ 88 ਵਿਅਕਤੀਆਂ ਨੇ ਕੀਤਾ ਖੂਨਦਾਨ

ਬਾਬਾ ਮੋਤੀ ਰਾਮ ਮਹਿਰਾ ਯਾਦਗਾਰ ਵਿਖੇ ਮਨਾਇਆ ਗਿਆ ਸਾਵਣ ਦੀ ਸੰਗਰਾਂਦ ਦਾ ਦਿਹਾੜਾ

ਬਾਬਾ ਮੋਤੀ ਰਾਮ ਮਹਿਰਾ ਯਾਦਗਾਰ ਵਿਖੇ ਮਨਾਇਆ ਗਿਆ ਸਾਵਣ ਦੀ ਸੰਗਰਾਂਦ ਦਾ ਦਿਹਾੜਾ

ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਆਮ ਆਦਮੀ ਕਲੀਨਿਕਾਂ ਵਿੱਚ ਤੈਨਾਤੀ ਲਈ 3 ਡਾਕਟਰਾਂ ਨੂੰ ਦਿੱਤੇ ਨਿਯੁਕਤੀ ਪੱਤਰ

ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਆਮ ਆਦਮੀ ਕਲੀਨਿਕਾਂ ਵਿੱਚ ਤੈਨਾਤੀ ਲਈ 3 ਡਾਕਟਰਾਂ ਨੂੰ ਦਿੱਤੇ ਨਿਯੁਕਤੀ ਪੱਤਰ

ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ. ਜ਼ੋਰਾ ਸਿੰਘ ਲਾਈਫਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨਿਤ

ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ. ਜ਼ੋਰਾ ਸਿੰਘ ਲਾਈਫਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨਿਤ

ਲਿਖਾਰੀ ਸਭਾ 'ਚ ਹੋਏ ਉਸਾਰੂ ਰਚਨਾਵਾਂ ਲਿਖਣ ਸਬੰਧੀ ਵਿਚਾਰ ਵਟਾਂਦਰੇ

ਲਿਖਾਰੀ ਸਭਾ 'ਚ ਹੋਏ ਉਸਾਰੂ ਰਚਨਾਵਾਂ ਲਿਖਣ ਸਬੰਧੀ ਵਿਚਾਰ ਵਟਾਂਦਰੇ

ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਅੰਤਰ-ਰਾਜੀ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਕੀਤਾ ਪਰਦਾਫ਼ਾਸ਼

ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਅੰਤਰ-ਰਾਜੀ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਕੀਤਾ ਪਰਦਾਫ਼ਾਸ਼

ਪੰਜਾਬ ਪੁਲਸ ਵੱਲੋਂ ਅੰਤਰਰਾਜੀ ਹਥਿਆਰ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼

ਪੰਜਾਬ ਪੁਲਸ ਵੱਲੋਂ ਅੰਤਰਰਾਜੀ ਹਥਿਆਰ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼

ਪਾਕਿਸਤਾਨ ਵਿਚਲੇ ਗੁਰਦੁਆਰਿਆਂ ਦੀਆਂ ਇਮਾਰਤਾਂ ਦੀ ਹਾਲਤ ਖਸਤਾ, ਢਹਿ ਗਏ ਅਸਥਾਨਾਂ ਦੀ ਪੁਨਰ ਸੁਰਜੀਤੀ ਨਹੀਂ ਹੋ ਰਹੀ: ਬਾਬਾ ਬਲਬੀਰ ਸਿੰਘ 96 ਕਰੋੜੀ

ਪਾਕਿਸਤਾਨ ਵਿਚਲੇ ਗੁਰਦੁਆਰਿਆਂ ਦੀਆਂ ਇਮਾਰਤਾਂ ਦੀ ਹਾਲਤ ਖਸਤਾ, ਢਹਿ ਗਏ ਅਸਥਾਨਾਂ ਦੀ ਪੁਨਰ ਸੁਰਜੀਤੀ ਨਹੀਂ ਹੋ ਰਹੀ: ਬਾਬਾ ਬਲਬੀਰ ਸਿੰਘ 96 ਕਰੋੜੀ

ਜਲੰਧਰ ਜ਼ਿਮਨੀ ਚੋਣ ਜਿੱਤਣ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਮੋਹਿੰਦਰ ਭਗਤ ਨੂੰ ਦਿੱਤੀ ਵਧਾਈ

ਜਲੰਧਰ ਜ਼ਿਮਨੀ ਚੋਣ ਜਿੱਤਣ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਮੋਹਿੰਦਰ ਭਗਤ ਨੂੰ ਦਿੱਤੀ ਵਧਾਈ

ਜਲੰਧਰ ਪੱਛਮੀ ਜ਼ਿਮਨੀ ਚੋਣ: 37325 ਵੋਟਾਂ ਨਾਲ ਜਿੱਤੇ ਮੋਹਿੰਦਰ ਭਗਤ

ਜਲੰਧਰ ਪੱਛਮੀ ਜ਼ਿਮਨੀ ਚੋਣ: 37325 ਵੋਟਾਂ ਨਾਲ ਜਿੱਤੇ ਮੋਹਿੰਦਰ ਭਗਤ

ਪੰਜਾਬ ਦੀ ਜਲੰਧਰ (ਪੱਛਮੀ) ਸੀਟ 'ਤੇ 'ਆਪ' ਉਮੀਦਵਾਰ ਅੱਗੇ

ਪੰਜਾਬ ਦੀ ਜਲੰਧਰ (ਪੱਛਮੀ) ਸੀਟ 'ਤੇ 'ਆਪ' ਉਮੀਦਵਾਰ ਅੱਗੇ

ਪੰਜਾਬ ਦੀ ਜਲੰਧਰ ਪੱਛਮੀ ਵਿਧਾਨ ਸਭਾ ਸੀਟ 'ਤੇ ਉਪ ਚੋਣ ਲਈ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ

ਪੰਜਾਬ ਦੀ ਜਲੰਧਰ ਪੱਛਮੀ ਵਿਧਾਨ ਸਭਾ ਸੀਟ 'ਤੇ ਉਪ ਚੋਣ ਲਈ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ

ਸੁਨੀਲ ਜਾਖੜ ਦੇ ਬਿਆਨ 'ਤੇ ਆਮ ਆਦਮੀ ਪਾਰਟੀ ਦਾ ਪ੍ਰਤੀਕਰਮ, ਕਿਹਾ- ਜਾਖੜ ਪੰਜਾਬ ਨਾਲ ਜੁੜੇ ਹਰ ਮੁੱਦੇ 'ਤੇ ਮਗਰਮੱਛ ਦੇ ਹੰਝੂ ਵਹਾਉਂਦੇ ਹਨ

ਸੁਨੀਲ ਜਾਖੜ ਦੇ ਬਿਆਨ 'ਤੇ ਆਮ ਆਦਮੀ ਪਾਰਟੀ ਦਾ ਪ੍ਰਤੀਕਰਮ, ਕਿਹਾ- ਜਾਖੜ ਪੰਜਾਬ ਨਾਲ ਜੁੜੇ ਹਰ ਮੁੱਦੇ 'ਤੇ ਮਗਰਮੱਛ ਦੇ ਹੰਝੂ ਵਹਾਉਂਦੇ ਹਨ

ਜੀ.ਆਰ.ਪੀ. ਥਾਣਾ ਸਰਹਿੰਦ ਵੱਲੋਂ ਲਗਾਏ ਗਏ ਛਾਂਦਾਰ ਬੂਟੇ

ਜੀ.ਆਰ.ਪੀ. ਥਾਣਾ ਸਰਹਿੰਦ ਵੱਲੋਂ ਲਗਾਏ ਗਏ ਛਾਂਦਾਰ ਬੂਟੇ

ਮੀਟਰ ਰੀਡਰਾਂ ਪਾਸੋਂ ਰਿਸ਼ਵਤ ਲੈਣ ਵਾਲਾ ਨਿੱਜੀ ਕੰਪਨੀ ਦਾ ਸੁਪਰਵਾਈਜ਼ਰ ਸੇਵਾਵਾਂ ਤੋਂ ਬਰਖਾਸਤ

ਮੀਟਰ ਰੀਡਰਾਂ ਪਾਸੋਂ ਰਿਸ਼ਵਤ ਲੈਣ ਵਾਲਾ ਨਿੱਜੀ ਕੰਪਨੀ ਦਾ ਸੁਪਰਵਾਈਜ਼ਰ ਸੇਵਾਵਾਂ ਤੋਂ ਬਰਖਾਸਤ

Back Page 44