Thursday, November 28, 2024  

ਪੰਜਾਬ

ਆਮ ਆਦਮੀ ਪਾਰਟੀ ਨੇ ਕਾਂਗਰਸ ਉਮੀਦਵਾਰ ਸੁਰਿੰਦਰ ਕੌਰ ਨੂੰ ਲੈ ਕੇ ਕੀਤਾ ਵੱਡਾ ਖ਼ੁਲਾਸਾ

ਆਮ ਆਦਮੀ ਪਾਰਟੀ ਨੇ ਕਾਂਗਰਸ ਉਮੀਦਵਾਰ ਸੁਰਿੰਦਰ ਕੌਰ ਨੂੰ ਲੈ ਕੇ ਕੀਤਾ ਵੱਡਾ ਖ਼ੁਲਾਸਾ

ਆਮ ਆਦਮੀ ਪਾਰਟੀ (ਆਪ) ਨੇ ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ 'ਚ ਕਾਂਗਰਸ ਪਾਰਟੀ ਦੀ ਉਮੀਦਵਾਰ ਸੁਰਿੰਦਰ ਕੌਰ 'ਤੇ ਜ਼ਮੀਨ ਘੁਟਾਲੇ ਤੋਂ ਬਾਅਦ ਇਕ ਵਾਰ ਫਿਰ ਵੱਡਾ ਖ਼ੁਲਾਸਾ ਕੀਤਾ ਹੈ। ਪਾਰਟੀ ਨੇ ਕਿਹਾ ਕਿ ਕਾਂਗਰਸੀ ਉਮੀਦਵਾਰ ਸੁਰਿੰਦਰ ਕੌਰ ਨੇ ਸੀਨੀਅਰ ਡਿਪਟੀ ਮੇਅਰ ਹੁੰਦਿਆਂ ਆਪਣੇ ਬੇਟੇ ਨੂੰ ਨਗਰ ਨਿਗਮ ਵਿੱਚ ਜੂਨੀਅਰ ਇੰਜੀਨੀਅਰ (ਜੇ.ਈ.) ਦੇ ਅਹੁਦੇ 'ਤੇ ਭਰਤੀ ਕਰਵਾਇਆ।

ਇਸ ਸਬੰਧੀ ਸੋਮਵਾਰ ਨੂੰ ਪ੍ਰੈਸ ਕਾਨਫ਼ਰੰਸ ਦੌਰਾਨ ਖ਼ੁਲਾਸਾ ਕਰਦਿਆਂ ‘ਆਪ’ ਆਗੂ ਪਵਨ ਕੁਮਾਰ ਟੀਨੂੰ ਨੇ ਦੱਸਿਆ ਕਿ ਸੁਰਿੰਦਰ ਕੌਰ ਨੇ ਆਪਣੇ ਬੇਟਾ ਕਰਨ ਸੁਮਨ ਨੂੰ 9 ਜਨਵਰੀ 2019 ਨੂੰ ਗ੍ਰੀਟਿਸ਼ ਕੰਪਨੀ ਰਾਹੀਂ ਆਊਟਸੋਰਸਿੰਗ ਆਧਾਰ ’ਤੇ ਨਿਗਮ ਵਿੱਚ ਜੇ.ਈ ਵਜੋਂ ਭਰਤੀ ਕਰਵਾਇਆ ਸੀ। ਉਨ੍ਹਾਂ ਕਿਹਾ ਕਿ ਜਲੰਧਰ 'ਚ ਹਜ਼ਾਰਾਂ ਦੀ ਗਿਣਤੀ 'ਚ ਇੰਜੀਨੀਅਰਿੰਗ ਦੀਆਂ ਡਿਗਰੀਆਂ ਵਾਲੇ ਨੌਜਵਾਨ ਬੇਰੁਜ਼ਗਾਰ ਬੈਠੇ ਹਨ ਪਰ ਕਾਂਗਰਸ ਦੇ ਸਾਬਕਾ ਸੀਨੀਅਰ ਡਿਪਟੀ ਮੇਅਰ ਨੇ ਉਨ੍ਹਾਂ ਦੀ ਥਾਂ 'ਤੇ ਆਪਣੇ ਬੇਟੇ ਨੂੰ ਨੌਕਰੀ ਦੇ ਦਿੱਤੀ |

ਕਾਨੂੰਨ ਵਿਵਸਥਾ 'ਤੇ ਰਾਜਾ ਵੜਿੰਗ ਅਤੇ ਸੁਨੀਲ ਜਾਖੜ ਨੂੰ ਮਲਵਿੰਦਰ ਕੰਗ ਨੇ ਦਿੱਤਾ ਜਵਾਬ

ਕਾਨੂੰਨ ਵਿਵਸਥਾ 'ਤੇ ਰਾਜਾ ਵੜਿੰਗ ਅਤੇ ਸੁਨੀਲ ਜਾਖੜ ਨੂੰ ਮਲਵਿੰਦਰ ਕੰਗ ਨੇ ਦਿੱਤਾ ਜਵਾਬ

ਕਾਨੂੰਨ ਵਿਵਸਥਾ ਦੇ ਸਵਾਲਾਂ 'ਤੇ ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਅਤੇ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੂੰ ਜਵਾਬ ਦਿੰਦਿਆਂ ਕਿਹਾ ਕਿ ਤੁਸੀਂ ਦੋਵੇਂ ਆਗੂਆਂ ਨੂੰ ਕਾਨੂੰਨ ਵਿਵਸਥਾ ਦੇ ਮੁੱਦੇ 'ਤੇ ਬੋਲਣ ਦਾ ਕੋਈ ਅਧਿਕਾਰ ਨਹੀਂ ਹੈ। ਤੁਹਾਡੀ ਪਾਰਟੀ ਦੀਆਂ ਪਿਛਲੀਆਂ ਸਰਕਾਰਾਂ ਨੇ ਪੰਜਾਬ ਵਿੱਚ ਗੈਂਗਸਟਰ ਪੈਦਾ ਕੀਤੇ ਹਨ।

ਸੋਮਵਾਰ ਨੂੰ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਅਤੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਭਾਜਪਾ-ਅਕਾਲੀ ਅਤੇ ਕਾਂਗਰਸ ਸਰਕਾਰਾਂ ਦੌਰਾਨ ਪੰਜਾਬ ਵਿੱਚ ਗੈਂਗਸਟਰਾਂ ਨੂੰ ਸਰਕਾਰੀ ਸੁਰੱਖਿਆ ਦਿੱਤੀ ਜਾਂਦੀ ਸੀ, ਪਰੰਤੂ ਮਾਨ ਸਰਕਾਰ ਲਗਾਤਾਰ ਗੈਂਗਸਟਰਾਂ ਖ਼ਿਲਾਫ਼ ਕਾਰਵਾਈ ਕਰ ਰਹੀ ਹੈ ਅਤੇ ਉਨ੍ਹਾਂ ਨੂੰ ਜੇਲ੍ਹ ਭੇਜ ਰਹੀ ਹੈ। ਪਿਛਲੇ ਦੋ ਸਾਲਾਂ ਦੌਰਾਨ ਸੈਂਕੜੇ ਅਪਰਾਧੀਆਂ ਵਿਰੁੱਧ ਕਾਰਵਾਈ ਕੀਤੀ ਗਈ ਅਤੇ ਉਨ੍ਹਾਂ ਨੂੰ ਸਜ਼ਾਵਾਂ ਦਿੱਤੀਆਂ ਗਈਆਂ।

ਹਰ ਮਨੁੱਖ ਆਪਣੇ ਜਨਮ ਦਿਨ ਤੇ ਲਗਾਵੇ ਇੱਕ ਰੁੱਖ : ਡਾ. ਦਵਿੰਦਰਜੀਤ  ਕੌਰ

ਹਰ ਮਨੁੱਖ ਆਪਣੇ ਜਨਮ ਦਿਨ ਤੇ ਲਗਾਵੇ ਇੱਕ ਰੁੱਖ : ਡਾ. ਦਵਿੰਦਰਜੀਤ  ਕੌਰ

ਸਿਹਤਮੰਦ ਜੀਵਨ ਲਈ ਸਿਹਤਮੰਦ ਵਾਤਾਵਰਨ ਦਾ ਹੋਣਾ ਅਤੀ ਜਰੂਰੀ ਹੁੰਦਾ ਹੈ ,ਇਸ ਲਈ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਸਾਨੂੰ ਘੱਟੋ ਘੱਟ  ਆਪਣੇ ਜਨਮ ਦਿਨ ਦੇ ਮੌਕੇ ਤੇ ਇੱਕ-ਇੱਕ ਰੁੱਖ ਜਰੂਰ ਲਗਾਉਣਾ ਚਾਹੀਦਾ ਹੈ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਨੇ ਡਿਪਟੀ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਜਸਵਿੰਦਰ ਕੌਰ ਦੇ ਜਨਮ ਦਿਵਸ ਦੇ ਮੌਕੇ ਤੇ ਰੁੱਖ ਲਗਵਾਉਂਦਿਆਂ ਕੀਤਾ। ਇਸ ਮੌਕੇ ਤੇ ਉਹਨਾਂ ਕਿਹਾ ਕਿ ਵਾਤਾਵਰਨ ਦੀ ਸਾਂਭ ਸੰਭਾਲ ਅਤੇ ਹਵਾ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਰੁੱਖ ਲਗਾਉਣੇ ਅਤੇ ਉਹਨਾਂ ਦੀ ਸਾਂਭ ਸੰਭਾਲ ਅਤੀ ਜਰੂਰੀ ਹੁੰਦੀ ਹੈ ਕਿਉਂਕਿ ਸਾਫ ਵਾਤਾਵਰਨ ਵਿੱਚ ਸਾਹ ਲੈ ਕੇ ਹੀ ਅਸੀਂ ਤੰਦਰੁਸਤ ਜੀਵਨ ਜਿਉ ਸਕਦੇ ਹਾਂ। 

ਦੇਸ਼ ਭਗਤ ਯੂਨੀਵਰਸਿਟੀ ਦੀ ਫੈਕਲਟੀ ਆਫ਼ ਫਾਰਮੇਸੀ ਵੱਲੋਂ ਕਰਵਾਇਆ ਗਿਆ ਛੇ ਦਿਨਾ ਫੈਕਲਟੀ ਵਿਕਾਸ ਪ੍ਰੋਗਰਾਮ

ਦੇਸ਼ ਭਗਤ ਯੂਨੀਵਰਸਿਟੀ ਦੀ ਫੈਕਲਟੀ ਆਫ਼ ਫਾਰਮੇਸੀ ਵੱਲੋਂ ਕਰਵਾਇਆ ਗਿਆ ਛੇ ਦਿਨਾ ਫੈਕਲਟੀ ਵਿਕਾਸ ਪ੍ਰੋਗਰਾਮ

ਦੇਸ਼ ਭਗਤ ਯੂਨੀਵਰਸਿਟੀ, ਮੰਡੀ ਗੋਬਿੰਦਗੜ੍ਹ ਦੀ ਫੈਕਲਟੀ ਆਫ਼ ਫਾਰਮੇਸੀ ਵੱਲੋਂ “ਫਾਰਮੇਸੀ ਐਜੂਕੇਸ਼ਨ ਐਂਡ ਰਿਸਰਚ- ਵਰਤਮਾਨ ਅਤੇ ਭਵਿੱਖ ਦੀਆਂ ਚੁਣੌਤੀਆਂ” ਦੇ ਵਿਸ਼ੇ ਹੇਠ ਛੇ ਦਿਨਾ ਫੈਕਲਟੀ ਵਿਕਾਸ ਪ੍ਰੋਗਰਾਮ ਕਰਵਾਇਆ ਗਿਆ। ਇਸ ਆਨਲਾਈਨ ਛੇ ਰੋਜ਼ਾ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਵਿੱਚ ਸ਼ਮੂਲੀਅਤ ਕਰਦੇ ਹੋਏ ਦੇਸ਼ ਭਗਤ ਯੂਨੀਵਰਸਿਟੀ  ਦੇ ਚਾਂਸਲਰ ਡਾ. ਜ਼ੋਰਾ ਸਿੰਘ ਨੇ ਵਿਕਾਸ ਅਤੇ ਖੋਜ ਦੀ ਮਹੱਤਤਾ ਬਾਰੇ ਦੱਸਦਿਆਂ ਸਹਿਯੋਗੀ ਕੰਮ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਵਾਈਸ ਚਾਂਸਲਰ ਪ੍ਰੋ. (ਡਾ.) ਅਭਿਜੀਤ ਐਚ ਜੋਸ਼ੀ ਨੇ ਕਿਹਾ  ਇਹ ਪ੍ਰੋਗਰਾਮ ਸੰਭਾਵਤ ਤੌਰ 'ਤੇ ਫੈਕਲਟੀ ਮੈਂਬਰਾਂ ਦੇ ਗਿਆਨ ਅਤੇ ਹੁਨਰ ਨੂੰ ਵਧਾਉਣ 'ਤੇ ਕੇਂਦ੍ਰਤ ਹੈ, ਉਨ੍ਹਾਂ ਨੂੰ ਫਾਰਮੇਸੀ ਸਿੱਖਿਆ ਦੇ ਤੇਜ਼ੀ ਨਾਲ ਵਿਕਸਤ ਹੋ ਰਹੇ ਖੇਤਰ ਦੇ ਅਨੁਕੂਲ ਬਣਾਉਣ ਅਤੇ ਭਵਿੱਖ ਦੀਆਂ ਚੁਣੌਤੀਆਂ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਦੇ ਯੋਗ ਬਣਾਉਂਦਾ ਹੈ।

ਭਾਰਤ ਵਿਕਾਸ ਪ੍ਰੀਸ਼ਦ ਨੇ ਬੱਸੀ ਪਠਾਣਾਂ ਵਿਖੇ ਲਗਾਇਆ ਮੁਫਤ ਮਲਟੀ ਸਪੈਸ਼ਲਿਟੀ ਮੈਡੀਕਲ ਕੈਂਪ

ਭਾਰਤ ਵਿਕਾਸ ਪ੍ਰੀਸ਼ਦ ਨੇ ਬੱਸੀ ਪਠਾਣਾਂ ਵਿਖੇ ਲਗਾਇਆ ਮੁਫਤ ਮਲਟੀ ਸਪੈਸ਼ਲਿਟੀ ਮੈਡੀਕਲ ਕੈਂਪ

ਭਾਰਤ ਵਿਕਾਸ ਪ੍ਰੀਸ਼ਦ ਬਸੀ ਪਠਾਣਾਂ ਵੱਲੋਂ ਫੋਰਟਿਸ ਹਸਪਤਾਲ, ਲੁਧਿਆਣਾ ਦੇ ਸਹਿਯੋਗ ਨਾਲ ਸੰਤ ਨਾਮਦੇਵ ਮੰਦਰ ਬਸੀ ਪਠਾਣਾਂ ਵਿਖੇ ਮੁਫਤ ਮਲਟੀ ਸਪੈਸ਼ਲਿਟੀ ਮੈਡੀਕਲ ਚੈਕਅੱਪ ਦਾ ਆਯੋਜਨ ਮਨੋਜ ਭੰਡਾਰੀ ਦੀ ਅਗਵਾਈ 'ਚ ਕੀਤਾ ਗਿਆ ਜਿਸ ਵਿੱਚ ਗੋਡਿਆਂ ਦੀ ਬਿਮਾਰੀ ਦੇ ਮਾਹਿਰ ਡਾ. ਸੰਜੀਵ ਮਹਾਜਨ, ਔਰਤਾਂ ਦੇ ਰੋਗਾਂ ਦੇ ਮਾਹਿਰ ਡਾ. ਸ਼ਿਵਾਨੀ ਗਰਗ, ਦਿਲ ਦੇ ਰੋਗਾਂ ਦੇ ਡਾ. ਮਾਨਵ ਵਡੇਰਾ ਅਤੇ ਜਿਗਰ ਦੇ ਰੋਗਾਂ ਦੇ ਡਾ. ਮੁਦਿਤ ਕੁਮਾਰ ਨੇ ਮਰੀਜਾਂ ਦਾ ਚੈਕੱਅਪ ਕੀਤਾ। ਮੈਡੀਕਲ ਕੈਂਪ ਦਾ ਉਦਘਾਟਨ ਭਾਰਤ ਵਿਕਾਸ ਪ੍ਰੀਸ਼ਦ ਦੇ ਰਾਸ਼ਟਰੀ ਸੰਗਠਨ ਸਕੱਤਰ ਸੁਰੇਸ਼ ਜੈਨ, ਰਿਜਨਲ ਪ੍ਰਧਾਨ ਸੁਸ਼ੀਲ ਸ਼ਰਮਾ ਅਤੇ ਸ਼ਾਖਾ ਪ੍ਰਧਾਨ ਮਨੋਜ ਭੰਡਾਰੀ ਵੱਲੋਂ ਕੀਤਾ ਗਿਆ।

ਵਾਤਾਵਰਨ ਦੀ ਸੰਭਾਲ ਲਈ ਵੱਖ-ਵੱਖ ਪਿੰਡਾਂ 'ਚ ਬੂਟੇ ਲਗਾਉਣ ਦੀ ਮੁਹਿੰਮ ਦਾ ਕੀਤਾ ਗਿਆ ਆਗਾਜ਼

ਵਾਤਾਵਰਨ ਦੀ ਸੰਭਾਲ ਲਈ ਵੱਖ-ਵੱਖ ਪਿੰਡਾਂ 'ਚ ਬੂਟੇ ਲਗਾਉਣ ਦੀ ਮੁਹਿੰਮ ਦਾ ਕੀਤਾ ਗਿਆ ਆਗਾਜ਼

ਦਿਨੋ ਦਿਨ ਵੱਧ ਰਹੀ ਆਲਮੀ ਤਪਸ਼ ਨੂੰ ਠੱਲ ਪਾਉਣ ਤੇ ਵਾਤਾਵਰਨ ਦੀ ਸਾਂਭ ਸੰਭਾਲ ਲਈ ਵਾਤਾਵਰਨ ਪ੍ਰੇਮੀਆਂ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਏਡੀਏ ਦਿਨੇਸ਼ ਕੁਮਾਰ, ਉੱਘੇ ਪੰਜਾਬੀ ਲੇਖਕ ਅਮਰਬੀਰ ਸਿੰਘ ਚੀਮਾ ਤੇ ਲਵਕੇਸ਼ ਮਲਹੋਤਰਾ ਨੇ ਬੂਟੇ ਲਗਾਉਣ ਦੀ ਸ਼ੁਰੂਆਤ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਵਾਤਾਵਰਨ ਨੂੰ ਹਰਿਆ ਭਰਿਆ ਬਣਾਉਣ ਲਈ ਉਹਨਾਂ ਵੱਲੋਂ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ।

ਪੰਜਾਬ ਪੁਲਿਸ ਨੇ ਬੱਬਰ ਖਾਲਸਾ ਦੇ ਅੱਤਵਾਦੀ ਨੂੰ ਕੀਤਾ ਗ੍ਰਿਫਤਾਰ

ਪੰਜਾਬ ਪੁਲਿਸ ਨੇ ਬੱਬਰ ਖਾਲਸਾ ਦੇ ਅੱਤਵਾਦੀ ਨੂੰ ਕੀਤਾ ਗ੍ਰਿਫਤਾਰ

ਖੁਫੀਆ ਜਾਣਕਾਰੀ ਦੀ ਅਗਵਾਈ ਵਾਲੀ ਇੱਕ ਕਾਰਵਾਈ ਵਿੱਚ, ਪੰਜਾਬ ਪੁਲਿਸ ਦੀ ਜਲੰਧਰ ਦੀ ਕਾਊਂਟਰ ਇੰਟੈਲੀਜੈਂਸ ਨੇ ਐਸਬੀਐਸ ਨਗਰ ਵਿੱਚ 3 ਅਪ੍ਰੈਲ ਨੂੰ ਸਾਬਕਾ ਅੱਤਵਾਦੀ ਰਤਨਦੀਪ ਸਿੰਘ ਦੀ ਘਾਤਕ ਗੋਲੀਬਾਰੀ ਵਿੱਚ ਸ਼ਾਮਲ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਮੈਂਬਰ ਸਿਮਰਨਜੀਤ ਬਬਲੂ ਨੂੰ ਮੁੱਖ ਹਮਲਾਵਰ ਗ੍ਰਿਫਤਾਰ ਕੀਤਾ ਹੈ। ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ।

ਉਸ ਨੇ ਐਕਸ 'ਤੇ ਲਿਖਿਆ, "ਇਹ ਮਾਡਿਊਲ ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਰਿੰਦਾ ਅਤੇ ਅਮਰੀਕਾ ਸਥਿਤ ਗੋਪੀ ਨਵਾਂਸ਼ਹਿਰ ਦੁਆਰਾ ਚਲਾਇਆ ਗਿਆ ਸੀ।"

ਉਨ੍ਹਾਂ ਕਿਹਾ ਕਿ ਅਤਿ ਆਧੁਨਿਕ ਹਥਿਆਰਾਂ ਸਮੇਤ ਭਾਰੀ ਮਾਤਰਾ ਵਿੱਚ ਗੋਲਾ ਬਾਰੂਦ ਬਰਾਮਦ ਕੀਤਾ ਗਿਆ ਹੈ ਅਤੇ ਅੱਗੇ ਦੀ ਜਾਂਚ ਜਾਰੀ ਹੈ।

ਆਮ ਆਦਮੀ ਪਾਰਟੀ ਨੇ ਕਾਂਗਰਸ ਉਮੀਦਵਾਰ ਸੁਰਿੰਦਰ ਕੌਰ ਦੇ ਬੇਟੇ 'ਤੇ ਜ਼ਮੀਨ ਘੁਟਾਲੇ ਦੇ ਲਾਏ ਦੋਸ਼ 

ਆਮ ਆਦਮੀ ਪਾਰਟੀ ਨੇ ਕਾਂਗਰਸ ਉਮੀਦਵਾਰ ਸੁਰਿੰਦਰ ਕੌਰ ਦੇ ਬੇਟੇ 'ਤੇ ਜ਼ਮੀਨ ਘੁਟਾਲੇ ਦੇ ਲਾਏ ਦੋਸ਼ 

ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ 'ਚ ਆਮ ਆਦਮੀ ਪਾਰਟੀ (ਆਪ) ਨੇ ਕਾਂਗਰਸ ਪਾਰਟੀ ਦੀ ਉਮੀਦਵਾਰ ਸੁਰਿੰਦਰ ਕੌਰ ਦੇ ਬੇਟੇ 'ਤੇ ਜ਼ਮੀਨ ਘੁਟਾਲੇ ਦਾ ਦੋਸ਼ ਲਗਾਇਆ ਹੈ। ਪਾਰਟੀ ਨੇ ਕਿਹਾ ਕਿ ਉਨਾਂਂ ਦੇ ਬੇਟੇ ਕਰਨ ਨੇ ਸੀਨੀਅਰ ਡਿਪਟੀ ਮੇਅਰ ਵਜੋਂ ਆਪਣੀ ਮਾਂ ਦੇ ਅਹੁਦੇ ਦੀ ਦੁਰਵਰਤੋਂ ਕੀਤੀ ਅਤੇ ਇਸ ਦਾ ਵਿੱਤੀ ਫਾਇਦਾ ਉਠਾਇਆ।

ਐਤਵਾਰ ਨੂੰ ਪ੍ਰੈੱਸ ਕਾਨਫਰੰਸ ਦੌਰਾਨ ਇਸ ਮਾਮਲੇ ਦਾ ਖੁਲਾਸਾ ਕਰਦਿਆਂ ‘ਆਪ’ ਆਗੂ ਪਵਨ ਕੁਮਾਰ ਟੀਨੂੰ ਨੇ ਦੱਸਿਆ ਕਿ ਦਿਓਲ ਨਗਰ ਵਿੱਚ ਕੋਕਾ ਕੋਲਾ ਕੰਪਨੀ ਦੀ 125 ਮਰਲੇ ਜ਼ਮੀਨ ਸੀ। ਪਹਿਲਾਂ ਉਸ ਜ਼ਮੀਨ 'ਤੇ ਕੋਕਾ ਕੋਲਾ ਡਿਪੂ ਸੀ। ਕੰਪਨੀ ਨੇ ਉਸ ਨੂੰ ਕਮਰਸ਼ੀਅਲ ਸ਼੍ਰੇਣੀ ਵਿੱਚ ਕਰਵਾਇਆ ਸੀ। ਜਦੋਂ ਸੁਰਿੰਦਰ ਕੌਰ ਸੀਨੀਅਰ ਡਿਪਟੀ ਮੇਅਰ ਸਨ ਤਾਂ ਉਨ੍ਹਾਂ ਦੇ ਪੁੱਤਰ ਕਰਨ ਨੇ ਉਹ ਜ਼ਮੀਨ ਕੋਕਾ ਕੋਲਾ ਕੰਪਨੀ ਤੋਂ ਖਰੀਦੀ ਸੀ। ਹੁਣ ਉਹ ਉਸ ਕਮਰਸ਼ੀਅਲ ਜ਼ਮੀਨ ਨੂੰ ਰਿਹਾਇਸ਼ੀ ਪਲਾਟ ਵਿੱਚ ਤਬਦੀਲ ਕਰਕੇ ਨਾਜਾਇਜ਼ ਤੌਰ ’ਤੇ ਵੇਚ ਰਿਹਾ ਹੈ। ਪ੍ਰੈਸ ਕਾਨਫਰੰਸ ਵਿੱਚ ਟੀਨੂੰ ਦੇ ਨਾਲ ਆਪ ਆਗੂ ਰਾਜਵਿੰਦਰ ਕੌਰ ਥਿਆੜਾ ਵੀ ਮੌਜੂਦ ਸਨ।

ਦੇਸ਼ ਭਗਤ ਯੂਨੀਵਰਸਿਟੀ ਨੇ ਵਿਦਿਆਰਥੀਆਂ ਦੀ ਬਿਹਤਰੀ ਲਈ ਮਹਾਤਮਾ ਬੁੱਧ ਮੈਡੀਟੇਸ਼ਨ ਸੈਂਟਰ ਕੀਤਾ ਸਮਰਪਿਤ

ਦੇਸ਼ ਭਗਤ ਯੂਨੀਵਰਸਿਟੀ ਨੇ ਵਿਦਿਆਰਥੀਆਂ ਦੀ ਬਿਹਤਰੀ ਲਈ ਮਹਾਤਮਾ ਬੁੱਧ ਮੈਡੀਟੇਸ਼ਨ ਸੈਂਟਰ ਕੀਤਾ ਸਮਰਪਿਤ

ਦੇਸ਼ ਭਗਤ ਯੂਨੀਵਰਸਿਟੀ ਨੇ ਆਪਣੇ ਨਵੇਂ ਮਹਾਤਮਾ ਬੁੱਧ ਮੈਡੀਟੇਸ਼ਨ ਸੈਂਟਰ ਦਾ ਉਦਘਾਟਨ ਕੀਤਾ, ਜੋ ਕਿ ਵਿਦਿਆਰਥੀਆਂ, ਫੈਕਲਟੀ ਅਤੇ ਸਟਾਫ ਲਈ ਮਨ ਦੀ ਸ਼ਾਂਤੀ ਅਤੇ ਅੰਦਰੂਨੀ ਸ਼ਾਂਤੀ ਦਾ ਵਿਕਾਸ ਕਰਨ ਲਈ ਇੱਕ ਸ਼ਾਂਤ ਪਨਾਹਗਾਹ ਹੈ। ਉਪਰੋਕਤ ਜਾਣਕਾਰੀ ਦੇਸ਼ ਭਗਤ ਯੂਨੀਵਰਸਿਟੀ ਤੇ ਬੁਲਾ ਰਹੇ ਨੇ ਦਿੱਤੀ। ਉਹਨਾਂ ਦੱਸਿਆ ਕਿ ਵਾਈਸ ਚਾਂਸਲਰ ਦਫ਼ਤਰ ਨੇੜੇ ਮਹਾਤਮਾ ਬੁੱਧ ਮੈਡੀਟੇਸ਼ਨ ਸੈਂਟਰ ਦਾ ਰਸਮੀ ਉਦਘਾਟਨ ਕੀਤਾ ਗਿਆ, ਜਿਸ ਵਿੱਚ ਯੂਨੀਵਰਸਿਟੀ ਦੇ ਚਾਂਸਲਰ ਡਾ. ਜ਼ੋਰਾ ਸਿੰਘ, ਪ੍ਰੋ: ਚਾਂਸਲਰ ਡਾ. ਤਜਿੰਦਰ ਕੌਰ, ਵਾਈਸ ਚਾਂਸਲਰ ਡਾ. ਅਭਿਜੀਤ ਜੋਸ਼ੀ ਅਤੇ ਚਾਂਸਲਰ ਦੇ ਸਲਾਹਕਾਰ ਡਾ. ਵਰਿੰਦਰ ਸਿੰਘ ਨੇ ਸ਼ਮੂਲੀਅਤ ਕੀਤੀ| ਇਸ ਸਮਰਪਿਤ ਕੇਂਦਰ ਦਾ ਉਦੇਸ਼ ਯੂਨੀਵਰਸਿਟੀ ਪਰਿਵਾਰ ਦੀ ਮਾਨਸਿਕ ਅਤੇ ਅਧਿਆਤਮਿਕ ਸਿਹਤ ਅਤੇ ਅਕਾਦਮਿਕ ਸਫਲਤਾ ਨੂੰ ਬਿਹਤਰ ਬਣਾਉਣਾ ਹੈ।

ਸ਼ੰਭੂ ਧਰਨੇ ਤੋਂ ਪਿੰਡ ਪਰਤੇ ਰਹੇ ਕਿਸਾਨਾਂ ਨਾਲ ਮੰਡੀ ਗੋਬਿੰਦਗੜ੍ਹ ਵਿਖੇ ਵਾਪਰਿਆ ਹਾਦਸਾ,ਇੱਕ ਦੀ ਮੌਤ,ਇੱਕ ਜ਼ਖਮੀ

ਸ਼ੰਭੂ ਧਰਨੇ ਤੋਂ ਪਿੰਡ ਪਰਤੇ ਰਹੇ ਕਿਸਾਨਾਂ ਨਾਲ ਮੰਡੀ ਗੋਬਿੰਦਗੜ੍ਹ ਵਿਖੇ ਵਾਪਰਿਆ ਹਾਦਸਾ,ਇੱਕ ਦੀ ਮੌਤ,ਇੱਕ ਜ਼ਖਮੀ

ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਬੀਤੇ ਕਈ ਮਹੀਨਿਆਂ ਤੋਂ ਪੰਜਾਬ ਅਤੇ ਹਰਿਆਣੇ ਦੀ ਹੱਦ 'ਤੇ ਸ਼ੰਭੂ ਨਜ਼ਦੀਕ ਧਰਨੇ 'ਤੇ ਬੈਠੀਆਂ ਕਿਸਾਨ ਜਥੇਬੰਦੀਆਂ ਨੂੰ ਉਦੋਂ ਸਦਮਾ ਲੱਗਾ ਜਦੋਂ ਮੰਡੀ ਗੋਬਿੰਦਗੜ੍ਹ ਨੇੇੜੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸਰਗਰਮ ਮੈਂਬਰ ਸੁਖਵਿੰਦਰ ਸਿੰਘ ਸੁੱਖਾ (50) ਵਾਸੀ ਪਿੰਡ ਆਦੋਵਾਲੀ(ਬਟਾਲਾ) ਦੀ ਮੌਤ ਹੋ ਗਈ ਜਦੋਂ ਕਿ ਉਸਦਾ ਸਾਥੀ ਬਲਜੀਤ ਸਿੰਘ ਵਾਸੀ ਪਿੰਡ ਰੰਗੜ ਨੰਗਲ(ਬਟਾਲਾ)ਜ਼ਖਮੀ ਹੋ ਗਿਆ।ਮ੍ਰਿਤਕ ਸੁਖਵਿੰਦਰ ਸਿੰਘ ਦੇ ਲੜਕੇ ਜਸੂਨਰ ਸਿੰਘ ਨੇ ਦੱਸਿਆ ਕਿ ਉਸਦੇ ਪਿਤਾ ਲੰਮੇ ਸਮੇਂ ਤੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨਾਮਕ ਕਿਸਾਨ ਜਥੇਬੰਦੀ ਨਾਲ ਜੁੜੇ ਹੋਏ ਸਨ ਜੋ ਕਿ ਬੀਤੀ 21 ਜੂਨ ਤੋਂ ਸ਼ੰਭੂ ਵਿਖੇ ਧਰਨੇ 'ਤੇ ਹੀ ਮੌਜ਼ੂਦ ਸਨ।

ਏ.ਟੀ.ਐਮ. ਕੱਟ 25 ਲੱਖ ਰੁਪਏ ਲੈ ਫ਼ਰਾਰ ਹੋਏ ਲੁਟੇਰੇ

ਏ.ਟੀ.ਐਮ. ਕੱਟ 25 ਲੱਖ ਰੁਪਏ ਲੈ ਫ਼ਰਾਰ ਹੋਏ ਲੁਟੇਰੇ

ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਪੱਛਮੀ ਵਿਧਾਨ ਸਭਾ 'ਚ ਕੀਤੀ ਜਨਤਕ ਮੀਟਿੰਗ, ਭਾਜਪਾ-ਕਾਂਗਰਸ 'ਤੇ ਕੀਤੇ ਤਿੱਖੇ ਹਮਲੇ

ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਪੱਛਮੀ ਵਿਧਾਨ ਸਭਾ 'ਚ ਕੀਤੀ ਜਨਤਕ ਮੀਟਿੰਗ, ਭਾਜਪਾ-ਕਾਂਗਰਸ 'ਤੇ ਕੀਤੇ ਤਿੱਖੇ ਹਮਲੇ

ਮੁੱਖ ਮੰਤਰੀ ਮਾਨ ਨੇ ਜਲੰਧਰ ਵਿੱਚ ਡਾਕਟਰਾਂ ਨਾਲ ਕੀਤੀ ਮੀਟਿੰਗ

ਮੁੱਖ ਮੰਤਰੀ ਮਾਨ ਨੇ ਜਲੰਧਰ ਵਿੱਚ ਡਾਕਟਰਾਂ ਨਾਲ ਕੀਤੀ ਮੀਟਿੰਗ

ਵਰਲਡ ਯੂਨੀਵਰਸਿਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਿਪੀ ਦਰਸ਼ਨ ਵਿਸ਼ੇ ਉੱਪਰ ਕਰਵਾਇਆ ਗਿਆ ਵਿਸ਼ੇਸ਼ ਭਾਸ਼ਣ

ਵਰਲਡ ਯੂਨੀਵਰਸਿਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਿਪੀ ਦਰਸ਼ਨ ਵਿਸ਼ੇ ਉੱਪਰ ਕਰਵਾਇਆ ਗਿਆ ਵਿਸ਼ੇਸ਼ ਭਾਸ਼ਣ

ਡਿਪਟੀ ਕਮਿਸ਼ਨਰ ਨੂੰ ਮਿਲਣ ਲਈ ਹੁਣ ਆਮ ਲੋਕਾਂ ਨੂੰ ਨਹੀਂ ਹੋਵੇਗੀ ਖੱਜਲ ਖੁਆਰੀ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼ੁਰੂ ਕੀਤਾ ਗਿਆ ਟੋਕਨ ਸਿਸਟਮ

ਡਿਪਟੀ ਕਮਿਸ਼ਨਰ ਨੂੰ ਮਿਲਣ ਲਈ ਹੁਣ ਆਮ ਲੋਕਾਂ ਨੂੰ ਨਹੀਂ ਹੋਵੇਗੀ ਖੱਜਲ ਖੁਆਰੀ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼ੁਰੂ ਕੀਤਾ ਗਿਆ ਟੋਕਨ ਸਿਸਟਮ

ਸਿਹਤ ਵਿਭਾਗ ਵੱਲੋਂ 24 ਜੁਲਾਈ ਤੱਕ ਪਰਿਵਾਰ ਨਿਯੋਜਨ ਸਬੰਧੀ ਚਲਾਈ ਜਾ ਰਹੀ ਹੈ ਵਿਸ਼ੇਸ਼ ਮੁਹਿੰਮ: ਡਾ. ਦਵਿੰਦਰਜੀਤ ਕੌਰ

ਸਿਹਤ ਵਿਭਾਗ ਵੱਲੋਂ 24 ਜੁਲਾਈ ਤੱਕ ਪਰਿਵਾਰ ਨਿਯੋਜਨ ਸਬੰਧੀ ਚਲਾਈ ਜਾ ਰਹੀ ਹੈ ਵਿਸ਼ੇਸ਼ ਮੁਹਿੰਮ: ਡਾ. ਦਵਿੰਦਰਜੀਤ ਕੌਰ

ਸੜਕ ਹਾਦਸੇ ਦੇ ਮਾਮਲੇ 'ਚ ਅਦਾਲਤ ਨੇ ਟਰੱਕ ਡਰਾਇਵਰ ਨੂੰ ਸੁਣਾਈ ਕੈਦ

ਸੜਕ ਹਾਦਸੇ ਦੇ ਮਾਮਲੇ 'ਚ ਅਦਾਲਤ ਨੇ ਟਰੱਕ ਡਰਾਇਵਰ ਨੂੰ ਸੁਣਾਈ ਕੈਦ

ਫੋਰਟਿਸ ਹਸਪਤਾਲ ਮੋਹਾਲੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀ ਚੋਣ

ਫੋਰਟਿਸ ਹਸਪਤਾਲ ਮੋਹਾਲੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀ ਚੋਣ

ਅੰਮ੍ਰਿਤਪਾਲ ਸਿੰਘ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ

ਅੰਮ੍ਰਿਤਪਾਲ ਸਿੰਘ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ

ਸ਼ੰਭੂ ਤੋਂ ਪਰਤ ਰਹੇ ਦੋ ਕਿਸਾਨ ਹੋਏ ਸੜਕ ਹਾਦਸੇ ਦਾ ਸ਼ਿਕਾਰ, ਇਕ ਦੀ ਮੌਤ

ਸ਼ੰਭੂ ਤੋਂ ਪਰਤ ਰਹੇ ਦੋ ਕਿਸਾਨ ਹੋਏ ਸੜਕ ਹਾਦਸੇ ਦਾ ਸ਼ਿਕਾਰ, ਇਕ ਦੀ ਮੌਤ

ਰੋਟਰੀ ਕਲੱਬ ਸਰਹਿੰਦ ਵੱਲੋਂ 14 ਜੁਲਾਈ ਨੂੰ ਲਗਾਇਆ ਜਾਵੇਗਾ ਖੂਨਦਾਨ ਕੈਂਪ

ਰੋਟਰੀ ਕਲੱਬ ਸਰਹਿੰਦ ਵੱਲੋਂ 14 ਜੁਲਾਈ ਨੂੰ ਲਗਾਇਆ ਜਾਵੇਗਾ ਖੂਨਦਾਨ ਕੈਂਪ

ਦੇਸ਼ ਭਗਤ ਯੂਨੀਵਰਸਿਟੀ ਦੇ ਡੈਂਟਲ ਕਾਲਜ ਅਤੇ ਹਸਪਤਾਲ ਨੇ  ਮਨਾਇਆ ਡਾਕਟਰ ਦਿਵਸ

ਦੇਸ਼ ਭਗਤ ਯੂਨੀਵਰਸਿਟੀ ਦੇ ਡੈਂਟਲ ਕਾਲਜ ਅਤੇ ਹਸਪਤਾਲ ਨੇ  ਮਨਾਇਆ ਡਾਕਟਰ ਦਿਵਸ

ਪੈਰੋਲ ਦੌਰਾਨ ਪੰਜਾਬ ਨਹੀਂ ਆਉਣਗੇ ਅੰਮ੍ਰਿਤਪਾਲ

ਪੈਰੋਲ ਦੌਰਾਨ ਪੰਜਾਬ ਨਹੀਂ ਆਉਣਗੇ ਅੰਮ੍ਰਿਤਪਾਲ

ਸਿਹਤ ਵਿਭਾਗ ਨੇ

ਸਿਹਤ ਵਿਭਾਗ ਨੇ "ਦਸਤ ਰੋਕੂ ਮੁਹਿੰਮ" ਤਹਿਤ ਜਾਗਰੂਕਤਾ ਪੋਸਟਰ ਕੀਤਾ ਜਾਰੀ

ਦੇਸ਼ ਭਗਤ ਯੂਨੀਵਰਸਿਟੀ ਨੇ ਸ਼ਾਨਦਾਰ ਸਨਮਾਨ ਸਮਾਰੋਹ ਕਰਕੇ ਨੈਕ ਗ੍ਰੇਡ ਏ + ਸਰਟੀਫਿਕੇਟ ਦੀ ਪ੍ਰਾਪਤੀ ਦਾ ਜਸ਼ਨ ਮਨਾਇਆ

ਦੇਸ਼ ਭਗਤ ਯੂਨੀਵਰਸਿਟੀ ਨੇ ਸ਼ਾਨਦਾਰ ਸਨਮਾਨ ਸਮਾਰੋਹ ਕਰਕੇ ਨੈਕ ਗ੍ਰੇਡ ਏ + ਸਰਟੀਫਿਕੇਟ ਦੀ ਪ੍ਰਾਪਤੀ ਦਾ ਜਸ਼ਨ ਮਨਾਇਆ

Back Page 46