Tuesday, January 07, 2025  

ਪੰਜਾਬ

ਰੋਟਰੀ ਕਲੱਬ ਸਰਹਿੰਦ ਵੱਲੋਂ

ਰੋਟਰੀ ਕਲੱਬ ਸਰਹਿੰਦ ਵੱਲੋਂ "ਫਤਹਿਗੜ੍ਹ ਸਾਹਿਬ ਦੇ ਈਕੋ ਵਾਰੀਅਰਜ਼" ਪ੍ਰੋਜੈਕਟ ਦੀ ਸ਼ੁਰੂਆਤ

ਰੋਟਰੀ ਕਲੱਬ ਸਰਹਿੰਦ ਨੇ ਮਾਣ ਨਾਲ ਆਪਣੇ ਨਵੀਨਤਮ ਵਾਤਾਵਰਣ ਪਹਿਲਕਦਮੀ, "ਫਤਹਿਗੜ੍ਹ ਸਾਹਿਬ ਦੇ ਈਕੋ ਵਾਰੀਅਰਜ਼" ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਹੈ। ਇਹ ਅਭਿਲਾਸ਼ੀ ਯਤਨ ਵਾਤਾਵਰਣ ਸੰਭਾਲ ਦੇ ਤਿੰਨ ਮਹੱਤਵਪੂਰਨ ਥੰਮ੍ਹਾਂ 'ਤੇ ਕੇਂਦ੍ਰਿਤ ਹੈ: ਰਹਿੰਦ-ਖੂੰਹਦ ਪ੍ਰਬੰਧਨ, ਪਾਣੀ ਦੀ ਸੰਭਾਲ, ਅਤੇ ਰੁੱਖ ਲਗਾਉਣਾ। ਗਰੋਟਰੀ ਕਲੱਬ ਸਰਹੰਦ ਦੇ ਪ੍ਰਧਾਨ ਡਾਕਟਰ ਹਿਤੇਿੰਦਰ ਸੂਰੀ ਨੇ ਦੱਸਿਆ ਕਿ ਇਹ ਪ੍ਰੋਜੈਕਟ ਵਿਸ਼ੇਸ਼ ਤੌਰ 'ਤੇ ਸਕੂਲੀ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸੁਰੱਖਿਆ ਲਈ ਸਰਗਰਮ ਕਦਮ ਚੁੱਕਣ ਲਈ ਸਿੱਖਿਆ ਅਤੇ ਪ੍ਰੇਰਿਤ ਕਰਨ ਲਈ ਤਿਆਰ ਕੀਤਾ ਗਿਆ ਹੈ।ਇਸ ਪ੍ਰੋਜੈਕਟ ਦਾ ਉਦਘਾਟਨੀ ਸੈਸ਼ਨ ਰਾਣਾ ਮੁਨਸ਼ੀ ਰਾਮ ਸਰਵਹਿਤਕਾਰੀ ਵਿਦਿਆ ਮੰਦਰ ਸਕੂਲ, ਸਰਹਿੰਦ ਵਿਖੇ ਆਯੋਜਿਤ ਕੀਤਾ ਗਿਆ, ਜਿੱਥੇ ਕਈ ਤਰ੍ਹਾਂ ਦੀਆਂ ਅੰਤਰਕਿਰਿਆਵਾਂ ਅਤੇ ਪ੍ਰਭਾਵਸ਼ਾਲੀ ਗਤੀਵਿਧੀਆਂ ਕਰਵਾਈਆਂ ਗਈਆਂ।ਵਿਦਿਆਰਥੀਆਂ ਨੇ ਟਿਕਾਊ ਭਵਿੱਖ ਨੂੰ ਯਕੀਨੀ ਬਣਾਉਣ ਲਈ ਰਹਿੰਦ-ਖੂੰਹਦ ਨੂੰ ਘਟਾਉਣ, ਪਾਣੀ ਦੀ ਸੰਭਾਲ ਅਤੇ ਰੁੱਖ ਲਗਾਉਣ ਦੀ ਮਹੱਤਤਾ ਬਾਰੇ ਸਿੱਖਿਆ।

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦੇ ਆਡੀਟੋਰੀਅਮ ਵਿਖੇ 20 ਦਸੰਬਰ ਨੂੰ ਦਿਖਾਇਆ ਜਾਵੇਗਾ

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦੇ ਆਡੀਟੋਰੀਅਮ ਵਿਖੇ 20 ਦਸੰਬਰ ਨੂੰ ਦਿਖਾਇਆ ਜਾਵੇਗਾ

ਪੰਜਾਬ ਲੋਕ ਰੰਗ ਕੈਲੀਫੋਰਨੀਆ ਯੂਐਸਏ ਤੇ ਸਤਿਕਾਰ ਰੰਗ ਮੰਚ ਮੋਹਾਲੀ ਵੱਲੋਂ ਪੰਜਾਬੀ ਨਾਟਕ ਜ਼ਫਰਨਾਮਾ ਦਾ ਫ਼ਤਿਹ ਅਯੋਜਨ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਸ੍ਰੀ ਫਤਿਹਗੜ੍ਹ ਸਾਹਿਬ ਦੇ ਆਡੀਟੋਰੀਅਮ ਵਿੱਚ ਮਿਤੀ 20 ਦਸੰਬਰ 2024 ਨੂੰ ਸ਼ਾਮ 5,30 ਵਜੇ ਤੋਂ ਦਿਖਾਇਆ ਜਾਵੇਗਾ। ਅੱਜ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਪ੍ਰਬੰਧਕੀ ਬਲਾਕ ਵਿਖੇ ਇਸ ਨਾਟਕ ਦਾ ਪੋਸਟਰ ਰਿਲੀਜ਼ ਕਰਨ ਸਮੇਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਹਰਪਾਲ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਹਲਕਾ ਇੰਚਾਰਜ ਸ੍ਰੀ ਫ਼ਤਹਿਗੜ੍ਹ ਸਾਹਿਬ ਜਗਦੀਪ ਸਿੰਘ ਚੀਮਾ, ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ,ਸੁਰਿੰਦਰ ਸਿੰਘ ਧਨੌਲਾ ਡਟਰੈਕਟਰ ਪੰਜਾਬ ਲੋਕ ਰੰਗ, ਗੁਰਬਿੰਦਰ ਸਿੰਘ ਸੋਹੀ, ਜਸਵੀਰ ਸਿੰਘ ਗਿੱਲ, ਗੁਰਪ੍ਰੀਤ ਸਿੰਘ ਸੈਣੀ, ਅਮਰਪ੍ਰੀਤ ਸਿੰਘ ਪੰਜਕੋਹਾ, ਤਰਲੋਚਨ ਸਿੰਘ ਲਾਲੀ, ਜੋਗਾ ਸਿੰਘ ਸੁਪਰਵਾਈਜਰ, ਸਵਰਨ ਸਿੰਘ ਗੁਪਾਲੋ, ਅਤੇ ਹੋਰ ਹਾਜ਼ਰ ਸਨ l

ਸਕੂਲ ਆਫ ਐਜੂਕੇਸ਼ਨ ਰਿਮਟ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਓਲਡ ਪੀਪਲਜ਼ ਹੋਮ ਦਾ ਦੌਰਾ 

ਸਕੂਲ ਆਫ ਐਜੂਕੇਸ਼ਨ ਰਿਮਟ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਓਲਡ ਪੀਪਲਜ਼ ਹੋਮ ਦਾ ਦੌਰਾ 

ਕਮਿਊਨਿਟੀ ਨਾਲ ਸ਼ਮੂਲੀਅਤ ਬੀ.ਐੱਡ ਪ੍ਰੋਗਰਾਮ ਦਾ ਇੱਕ ਮਹੱਤਵਪੂਰਨ ਪਹਿਲੂ ਹੈ, ਅਤੇ ਅਸੀਂ ਰਿਮਟ ਯੂਨੀਵਰਸਿਟੀ ਵਿੱਚ ਉਹਨਾਂ ਸਾਰੀਆਂ ਪਹਿਲਕਦਮੀਆਂ ਨੂੰ ਉਤਸ਼ਾਹਿਤ ਕਰਦੇ ਹਾਂ ਜੋ ਸਾਨੂੰ ਕਮਿਊਨਿਟੀ ਨਾਲ ਜੋੜਦੀਆਂ ਹਨ। ਉਪਰੋਕਤ ਜਾਣਕਾਰੀ ਦਿੰਦੇ ਆ ਰਿਮਿਟ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ ਦੇ ਬੁਲਾਰੇ ਨੇ ਦੱਸਿਆ ਕਿ ਰੁੱਖ ਲਗਾਉਣਾ ਅਤੇ ਖੰਨਾ ਵਿਖੇ ਓਲਡ ਪੀਪਲਜ਼ ਹੋਮ ਦਾ ਦੌਰਾ ਦੋ ਪਹਿਲਕਦਮੀਆਂ ਹਨ ਜਿਨ੍ਹਾਂ ਵਿੱਚ ਸਾਡੇ ਵਿਦਿਆਰਥੀਆਂ ਨੇ 5 ਦਸੰਬਰ 2024 ਨੂੰ ਭਾਗ ਲਿਆ। ਪ੍ਰਿੰਸੀਪਲ ਡਾ: ਮਮਤਾ ਰਾਏ ਨੇ ਵਿਦਿਆਰਥੀਆਂ ਨੂੰ ਰਾਸ਼ਟਰੀ ਭਲੇ ਅਤੇ ਭਾਰਤ ਨੂੰ ਇੱਕ ਮਹਾਨ ਦੇਸ਼ ਬਣਾਉਣ ਲਈ ਭਾਈਚਾਰੇ ਨਾਲ ਜੁੜਨ ਲਈ ਪ੍ਰੇਰਿਤ ਕੀਤਾ।

ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ, ਇੱਕ ਗੰਭੀਰ ਜ਼ਖਮੀ, ਪੁਲਿਸ ਵੱਲੋਂ ਕੇਸ ਦਰਜ

ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ, ਇੱਕ ਗੰਭੀਰ ਜ਼ਖਮੀ, ਪੁਲਿਸ ਵੱਲੋਂ ਕੇਸ ਦਰਜ

ਬਠਿੰਡਾ- ਚੰਡੀਗੜ੍ਹ ਕੌਮੀ ਮਾਰਗ ਤੇ ਲੰਘੀ ਦੇਰ ਰਾਤ ਧਨੌਲਾ ਵਿਖੇ ਪੁਲ ਚੜਨ ਲੱਗੇ ਗੱਡੀ ਰੇਲਿੰਗ ਨਾਲ ਟਕਰਾਉਣ ਕਾਰਨ ਵਾਪਰੇ ਸੜਕ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ ਤੇ ਇੱਕ ਨੌਜਵਾਨ ਜ਼ਖਮੀ ਹੋ ਗਿਆ। ਸਿਵਲ ਹਸਪਤਾਲ ਬਰਨਾਲਾ ਵਿਖੇ ਜਾਣਕਾਰੀ ਦਿੰਦਿਆ ਥਾਣਾ ਧਨੌਲਾ ਦੇ ਹੌਲਦਾਰ ਜਸਪਾਲ ਸਿੰਘ ਨੇ ਦੱਸਿਆ ਕਿ ਜੋਧ ਸਿੰਘ (25) ਪੁੱਤਰ ਸੁਖਪਾਲ ਸਿੰਘ ਵਾਸੀ ਬਰਨਾਲਾ ਆਪਣੇ ਦੋਸਤ ਦਵਿੰਦਰ ਸਿੰਘ ਪੁੱਤਰ ਪ੍ਰੀਤਮ ਸਿੰਘ ਦੋਵੇਂ ਜਾਣੇ ਦੀਪਕ ਢਾਬੇ ਤੋਂ ਰੋਟੀ ਖਾ ਕੇ ਗੱਡੀ ਤੇ ਵਾਪਸ ਬਰਨਾਲਾ ਆਪਣੇ ਘਰ ਜਾ ਰਹੇ ਸੀ, ਜਦੋਂ ਮਾਨਾ ਪਿੰਡੀ ਧਨੌਲਾ ਨਜ਼ਦੀਕ ਪੁੱਲ ਚੜਨ ਲੱਗੇ ਤਾਂ ਬਰਨਾਲਾ ਨੂੰ ਜਾ ਰਹੀ ਬਲੀਨੋ ਗੱਡੀ ਦੀ ਫੇਟ ਵੱਜਣ ਕਾਰਨ ਉਨ੍ਹਾਂ ਦੀ ਗੱਡੀ ਪੁਲ ਦੇ ਰੇਲਿੰਗ ਨਾਲ ਟਕਰਾ ਗਈ, ਹਾਦਸਾ ਇੰਨਾ ਭਿਆਨਕ ਸੀ ਕਿ ਰੇਲਿੰਗ ਤੇ ਲੱਗੀ ਲੋਹੇ ਦੀ ਐਂਗਲ ਕਾਰ ਦੇ ਮੂਹਰਲੇ ਸ਼ੀਸ਼ੇ ਵਿੱਚ ਦੀ ਪਾਰ ਹੁੰਦੇ ਹੋਏ ਪਿਛਲੇ ਸ਼ੀਸ਼ੇ ਵਿੱਚ ਦੀ ਨਿੱਕਲ ਗਈ, ਜਿਸ ਨਾਲ ਸਾਈਡ ਤੇ ਬੈਠੇ ਮੁੰਡੇ ਜੋਧ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ। ਜੋਧ ਸਿੰਘ ਦੋ ਭੈਣਾਂ ਦਾ ਇਕੱਲਾ ਭਰਾ ਸੀ। ਉਨ੍ਹਾਂ ਦੱਸਿਆ ਕਿ ਦਵਿੰਦਰ ਸਿੰਘ ਦੇ ਬਿਆਨਾਂ ਤੇ ਬਲੀਨੋ ਕਾਰ ਚਾਲਕ ਬਲਵਿੰਦਰ ਸਿੰਘ ਵਾਸੀ ਬਰਨਾਲਾ ਖਿਲ਼ਾਫ ਕੇਸ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮਿ੍ਰਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ। ਦੱਸਣਯੋਗ ਹੈ ਮਿ੍ਰਤਕ ਜੋਧ ਸਿੰਘ ਦੀ ਮੌਤ ਦੀ ਖਬਰ ਸੁਣਦਿਆਂ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਅਤੇ ਪਰਿਵਾਰ ਦਾ ਰੋ-ਰੋ ਬੁਰਾ ਹਾਲ ਸੀ।

'ਆਪ' ਨੇ ਲੋਕਲ ਬਾਡੀ ਚੋਣਾਂ ਲਈ 784 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

'ਆਪ' ਨੇ ਲੋਕਲ ਬਾਡੀ ਚੋਣਾਂ ਲਈ 784 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ 21 ਦਸੰਬਰ ਨੂੰ ਹੋਣ ਵਾਲੀਆਂ ਆਗਾਮੀ ਲੋਕਲ ਬਾਡੀ ਚੋਣਾਂ ਲਈ ਉਮੀਦਵਾਰਾਂ ਦੀ ਆਪਣੀ ਪਹਿਲੀ ਸੂਚੀ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਚੋਣਾਂ ਵਿੱਚ ਮਿਉਂਸਪਲ ਕਾਰਪੋਰੇਸ਼ਨਾਂ ਅਤੇ ਕਮੇਟੀਆਂ ਦੇ 87 ਸਥਾਨਾਂ ਦੇ ਨਾਲ-ਨਾਲ ਖਾਲੀ ਪਈਆਂ 49 ਸੀਟਾਂ ਨੂੰ ਭਰਨ ਲਈ ਜਿਮਨੀ ਚੋਣਾਂ ਹੋਣਗੀਆਂ। ਇਨ੍ਹਾਂ ਚੋਣਾਂ ਵਿੱਚ 977 ਵਾਰਡ ਸ਼ਾਮਲ ਹੋਣਗੇ।

ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਤੋਂ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਸੂਬਾ ਸਕੱਤਰ ਗੁਰਦੇਵ ਸਿੰਘ ਲੱਖਾ, ਡਾ਼ ਸੰਨੀ ਆਹਲੂਵਾਲੀਆ ਅਤੇ ਚੇਅਰਮੈਨ ਅਮਨਦੀਪ ਸਿੰਘ ਮੋਹੀ ਦੇ ਨਾਲ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਪਾਰਟੀ ਦੀ ਤਿਆਰੀ ਅਤੇ ਪਾਰਦਰਸ਼ੀ ਉਮੀਦਵਾਰ ਚੋਣ ਪ੍ਰਕਿਰਿਆ 'ਤੇ ਭਰੋਸਾ ਪ੍ਰਗਟਾਇਆ।

ਅਮਨ ਅਰੋੜਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਿਛਲੇ ਢਾਈ ਸਾਲਾਂ ਦੌਰਾਨ ਕੀਤੇ ਗਏ ਮਹੱਤਵਪੂਰਨ ਵਿਕਾਸ ਕਾਰਜਾਂ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਸ਼ਹਿਰੀ ਅਤੇ ਪੇਂਡੂ ਵਿਕਾਸ ਵਿੱਚ 'ਆਪ' ਦੇ ਟਰੈਕ ਰਿਕਾਰਡ ਨੇ ਲੋਕਾਂ ਦਾ ਭਰੋਸਾ ਜਿੱਤਿਆ ਹੈ, ਜਿਸਦਾ ਸਬੂਤ ਹਾਲ ਹੀ ਵਿੱਚ ਹੋਈਆਂ ਪੰਚਾਇਤਾਂ ਅਤੇ ਜਿਮਨੀ ਚੋਣਾਂ ਵਿੱਚ ਉਨ੍ਹਾਂ ਦਾ ਸ਼ਾਨਦਾਰ ਸਮਰਥਨ ਹੈ।

ਹੰਡਿਆਇਆ 'ਚ ਭਾਜਪਾ ਨੂੰ ਵੱਡਾ ਝਟਕਾ!  ਦੋ ਵਾਰ ਕੌਂਸਲਰ ਤੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ‘ਆਪ’ ਵਿੱਚ ਸ਼ਾਮਲ

ਹੰਡਿਆਇਆ 'ਚ ਭਾਜਪਾ ਨੂੰ ਵੱਡਾ ਝਟਕਾ!  ਦੋ ਵਾਰ ਕੌਂਸਲਰ ਤੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ‘ਆਪ’ ਵਿੱਚ ਸ਼ਾਮਲ

ਹੰਡਿਆਇਆ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੂੰ ਏਥੇ ਵੱਡਾ ਝਟਕਾ ਲੱਗਾ ਹੈ।  ਬੁੱਧਵਾਰ ਨੂੰ ਦੋ ਵਾਰ ਭਾਜਪਾ ਦੇ ਕੌਂਸਲਰ ਰਹਿ ਚੁੱਕੇ ਗੁਰਮੀਤ ਸਿੰਘ ਸਮੇਤ ਕਈ ਜ਼ਿਲ੍ਹਾ ਪੱਧਰੀ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

ਗੁਰਮੀਤ ਸਿੰਘ ਹੰਢਿਆਇਆ ਨਗਰ ਕੌਂਸਲ ਵਿੱਚ ਦੋ ਵਾਰ ਕੌਂਸਲਰ ਰਹਿ ਚੁੱਕੇ ਹਨ। ਉਹ ਤਿੰਨ ਵਾਰ ਬਰਨਾਲਾ ਜ਼ਿਲ੍ਹੇ ਦੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਵੀ ਰਹਿ ਚੁੱਕੇ ਹਨ।  ਉਨ੍ਹਾਂ ਦੇ ਨਾਲ ਭਾਜਪਾ ਦੇ ਸੂਬਾ ਕਾਰਜਕਾਰਨੀ ਮੈਂਬਰ ਹਰਿੰਦਰ ਸਿੰਘ ਸਿੱਧੂ ਅਤੇ ਭਾਜਪਾ ਆਗੂ ਚਰਨਪ੍ਰੀਤ ਸਿੰਘ ਅਤੇ ਬੂਟਾ ਸਿੰਘ ਵੀ ਭਾਜਪਾ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ।  ਉਨ੍ਹਾਂ ਦੇ 'ਆਪ' 'ਚ ਸ਼ਾਮਲ ਹੋਣ ਨਾਲ ਯਕੀਨੀ ਤੌਰ 'ਤੇ ਇੱਥੇ ਪਾਰਟੀ ਨੂੰ ਵੱਡੀ ਮਜ਼ਬੂਤੀ ਮਿਲੇਗੀ।

ਸਾਰੇ ਨਵੇਂ ਆਗੂਆਂ ਨੂੰ ਆਪ ਪੰਜਾਬ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਚੰਡੀਗੜ੍ਹ ਪਾਰਟੀ ਦਫ਼ਤਰ ਵਿਖੇ ਰਸਮੀ ਤੌਰ 'ਤੇ ਪਾਰਟੀ 'ਚ ਸ਼ਾਮਲ ਕੀਤਾ ਗਿਆ ਅਤੇ ਉਨ੍ਹਾਂ ਦਾ 'ਆਪ' ਪਰਿਵਾਰ 'ਚ ਸਵਾਗਤ ਕੀਤਾ। ਇਸ ਮੌਕੇ ਉਨ੍ਹਾਂ ਨਾਲ ਬਰਨਾਲਾ ਵਿਧਾਨ ਸਭਾ ਜ਼ਿਮਨੀ ਚੋਣ ਵਿੱਚ ਪਾਰਟੀ ਦੇ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਹਾਜ਼ਰ ਸਨ।

ਰੋਜ਼ਾ ਸ਼ਰੀਫ ਤੋ ਲੈ ਕੇ 4 ਨੰਬਰ ਚੂੰਗੀ ਸਰਹਿੰਦ ਤੱਕ ਦੋਵੇ ਪਾਸੇ ਸਟਾਲਾਂ ਨਾ ਲਗਾਉਣ ਦੇ ਹੁਕਮ ਸਵਾਗਤਯੋਗ : ਟਿਵਾਣਾ

ਰੋਜ਼ਾ ਸ਼ਰੀਫ ਤੋ ਲੈ ਕੇ 4 ਨੰਬਰ ਚੂੰਗੀ ਸਰਹਿੰਦ ਤੱਕ ਦੋਵੇ ਪਾਸੇ ਸਟਾਲਾਂ ਨਾ ਲਗਾਉਣ ਦੇ ਹੁਕਮ ਸਵਾਗਤਯੋਗ : ਟਿਵਾਣਾ

“ਸ਼ਹੀਦ ਬਾਬਾ ਜੋਰਾਵਰ ਸਿੰਘ, ਸ਼ਹੀਦ ਬਾਬਾ ਫਤਹਿ ਸਿੰਘ, ਸ਼ਹੀਦ ਮਾਤਾ ਗੁਜਰ ਕੌਰ ਅਤੇ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਜੀ ਦੇ 25, 26, 27 ਦਸੰਬਰ ਦੇ ਮਨਾਏ ਜਾ ਰਹੇ ਸ਼ਹੀਦੀ ਦਿਹਾੜਿਆ ਦੇ ਮੌਕੇ ਉਤੇ ਬਾਹਰਲੇ ਮੁਲਕਾਂ ਅਤੇ ਦੂਸਰੇ ਸੂਬਿਆਂ ਤੋ ਵੀ ਲੱਖਾਂ ਦੀ ਗਿਣਤੀ ਵਿਚ ਸ਼ਰਧਾਲੂ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਹਰ ਸਾਲ ਆਉਂਦੇ ਹਨ।ਆ ਰਹੀ ਸੰਗਤ ਦੀ ਸਹੂਲਤ ਹਿੱਤ ਜੋ ਸੋਨਾ ਥਿੰਦ ਡਿਪਟੀ ਕਮਿਸਨਰ ਫਤਹਿਗੜ੍ਹ ਸਾਹਿਬ ਨੇ ਰੌਜਾ ਸ਼ਰੀਫ ਤੋ ਲੈਕ 4 ਨੰਬਰ ਚੂੰਗੀ ਸਰਹਿੰਦ ਦੇ ਦੋਵੇ ਪਾਸੇ ਦੁਕਾਨਾਂ ਅੱਗੇ ਸਟਾਲ ਅਤੇ ਹੋਰ ਫੜੀਆ ਲਗਾਉਣ ਉਤੇ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ । 

ਨਗਰ ਕੌਂਸਲ ਅਮਲੋਹ ਦੇ 13 ਅਤੇ ਮੰਡੀ ਗੋਬਿੰਦਗੜ੍ਹ ਤੇ ਬਸੀ ਪਠਾਣਾਂ ਦੇ 1-1 ਵਾਰਡ ਲਈ ਹੋਣਗੀਆਂ ਚੋਣਾਂ: ਡਾ.ਸੋਨਾ ਥਿੰਦ

ਨਗਰ ਕੌਂਸਲ ਅਮਲੋਹ ਦੇ 13 ਅਤੇ ਮੰਡੀ ਗੋਬਿੰਦਗੜ੍ਹ ਤੇ ਬਸੀ ਪਠਾਣਾਂ ਦੇ 1-1 ਵਾਰਡ ਲਈ ਹੋਣਗੀਆਂ ਚੋਣਾਂ: ਡਾ.ਸੋਨਾ ਥਿੰਦ

ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮਾਂ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਅਤੇ ਉਪ ਚੋਣਾਂ ਸਬੰਧੀ ਕੀਤੇ ਐਲਾਨ ਅਨੁਸਾਰ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਅੰਦਰ ਪੈਂਦੀ ਨਗਰ ਕੌਂਸਲ ਅਮਲੋਹ ਦੇ 13 ਵਾਰਡਾਂ, ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੇ ਵਾਰਡ ਨੰਬਰ 26 ਅਤੇ ਨਗਰ ਕੌਂਸਲ ਬਸੀ ਪਠਾਣਾਂ ਦੇ ਵਾਰਡ ਨੰਬਰ 06 ਦੀ ਉਪ ਚੋਣ ਲਈ ਲਈ 21 ਦਸੰਬਰ ਨੂੰ ਵੋਟਾਂ ਪਾਈਆਂ ਜਾਣਗੀਆਂ। ਨਗਰ ਕੌਂਸਲ ਚੋਣਾਂ ਲਈ 12 ਦਸੰਬਰ ਤੱਕ ਨਾਮਜ਼ਦਗੀਆਂ ਦਾਖਲ ਕਰਵਾਈਆਂ ਜਾ ਸਕਦੀਆਂ ਹਨ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਨਗਰ ਕੌਂਸਲ ਚੋਣਾਂ ਸਬੰਧੀ ਕੀਤੀ ਮੀਟਿੰਗ ਦੌਰਾਨ ਸਾਂਝੀ ਕੀਤੀ।

ਦੀਵਾਨ ਟੋਡਰ ਮੱਲ ਦੀ ਹਵੇਲੀ ਦੇ ਨਵੀਂਨੀਕਰਨ ਲਈ ਪੰਜਾਬ ਸਰਕਾਰ ਵੱਲੋਂ ਦਿੱਤਾ ਜਾ ਰਿਹੈ ਪੂਰਾ ਸਹਿਯੋਗ : ਵਿਧਾਇਕ ਲਖਬੀਰ ਸਿੰਘ ਰਾਏ

ਦੀਵਾਨ ਟੋਡਰ ਮੱਲ ਦੀ ਹਵੇਲੀ ਦੇ ਨਵੀਂਨੀਕਰਨ ਲਈ ਪੰਜਾਬ ਸਰਕਾਰ ਵੱਲੋਂ ਦਿੱਤਾ ਜਾ ਰਿਹੈ ਪੂਰਾ ਸਹਿਯੋਗ : ਵਿਧਾਇਕ ਲਖਬੀਰ ਸਿੰਘ ਰਾਏ

ਦੀਵਾਨ ਟੋਡਰ ਮੱਲ ਜੀ ਜਿਨਾਂ ਦਾ ਸਿੱਖ ਇਤਿਹਾਸ ਵਿੱਚ ਵੱਖਰਾ ਸਥਾਨ ਹੈ ਦੀ ਵਿਰਾਸਤ ਨੂੰ ਸੰਭਾਲਣ ਲਈ ਕੰਮ ਕਰ ਰਹੀ ਸੰਸਥਾ 'ਦੀਵਾਨ ਟੋਡਰ ਮੱਲ ਵਿਰਾਸਤੀ ਫਾਊਂਡੇਸ਼ਨ' ਵੱਲੋਂ ਉਨਾਂ ਦੀ ਯਾਦਗਾਰ ਜਹਾਜ ਹਵੇਲੀ ਦੇ ਨਵੀਨੀਕਰਨ ਦਾ ਕੰਮ ਬੜੇ ਉਤਸ਼ਾਹ ਨਾਲ ਕੀਤਾ ਜਾ ਰਿਹਾ ਹੈ ਜਿਸ ਵਿੱਚ ਪੰਜਾਬ ਸਰਕਾਰ ਵੱਲੋਂ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾ ਰਿਹਾ ਹੈ। ਹਲਕਾ ਫਤਿਹਗੜ੍ਹ ਸਾਹਿਬ ਦੇ ਵਿਧਾਇਕ ਲਖਬੀਰ ਸਿੰਘ ਰਾਏ ਵੱਲੋਂ ਦੀਵਾਨ ਟੋਡਰ ਮੱਲ ਜੀ ਦੀ ਜਹਾਜ਼ ਹਵੇਲੀ ਵਿਖੇ ਦੀਵਾਨ ਟੋਡਰ ਮੱਲ ਵਿਰਾਸਤ ਫਾਊਂਡੇਸ਼ਨ ਪੰਜਾਬ ਦੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ ਗਈ ਅਤੇ ਮੌਕੇ ਦਾ ਜਾਇਜ਼ਾ ਲਿਆ ਗਿਆ। 
ਇਸ ਮੌਕੇ ਵਿਧਾਇਕ ਲਖਬੀਰ ਸਿੰਘ ਰਾਏ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦੀਵਾਨ ਟੋਡਰ ਮੱਲ ਜੀ ਉਹ ਸ਼ਖਸ਼ੀਅਤ ਸਨ ਜਿਨਾਂ ਨੇ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ, ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੇ ਸਸਕਾਰ ਲਈ ਜਗ੍ਹਾ ਸੋਨੇ ਦੀਆਂ ਮੋਹਰਾਂ ਖੜੀਆਂ ਕਰਕੇ ਖਰੀਦੀ ਸੀ, ਉਨਾਂ ਦੀ ਇਸ ਕੁਰਬਾਨੀ ਨੂੰ ਵਿਸਾਰਿਆ ਨਹੀਂ ਜਾ ਸਕਦਾ। ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਉਸ ਮਹਾਨ ਸ਼ਖਸ਼ੀਅਤ ਦਾ ਘਰ ਸਾਡੇ ਇਸ ਸ਼ਹਿਰ ਦੇ ਵਿੱਚ ਮੌਜੂਦ ਹੈ ਜਿਸ ਨੂੰ ਵਿਕਸਿਤ ਕੀਤਾ ਜਾਣਾ ਬਹੁਤ ਜਰੂਰੀ ਹੈ। ਤਾਂ ਜੋ ਅਸੀਂ ਆਪਣੀ ਅਗਲੀ ਪੀੜ੍ਹੀ ਨੂੰ ਇਸ ਬਾਰੇ ਜਾਗਰੂਕ ਕਰ ਸਕੀਏ। ਉਕਤ ਸੰਸਥਾ ਨਾਲ ਜੁੜੇ ਬਹਾਦਰ ਸਿੰਘ ਬਾਠ ਅਤੇ ਜੋਰਾ ਸਿੰਘ ਬਾਠ ਨੇ ਕਿਹਾ ਕਿ ਪੰਜਾਬ ਸਰਕਾਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ,ਪੁਰਾਤਤਵ ਵਿਭਾਗ ਅਤੇ ਪੰਜਾਬ ਸਰਕਾਰ ਵੱਲੋਂ ਉਨਾਂ ਨੂੰ ਬਹੁਤ ਵਧੀਆ ਸਹਿਯੋਗ ਮਿਲ ਰਿਹਾ ਹੈ, ਪਰੰਤੂ ਉਕਤ ਕਾਰਜ ਨੂੰ ਪੂਰਾ ਕਰਨ ਦੇ ਲਈ ਉਹਨਾਂ ਨੂੰ ਹਾਲੇ ਬਹੁਤ ਸਾਰੀਆਂ ਐਨਓਸੀਜ਼ ਦੀ ਲੋੜ ਹੈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਦੇ ਪੀ ਏ ਸਤੀਸ਼ ਕੁਮਾਰ, ਰਮੇਸ਼ ਕੁਮਾਰ ਸੋਨੂੰ, ਗੌਰਵ ਅਰੋੜਾ, ਰਜੇਸ਼ ਕੁਮਾਰ , ਬੰਟੀ ਸੈਣੀ ਅਤੇ ਹੋਰ ਨੌਜਵਾਨ ਆਗੂ ਵੀ ਹਾਜ਼ਰ ਸਨ।
ਮਲੇਰਕੋਟਲਾ ਨੇੜੇ ਪਿੰਡ ਖਾਨਪੁਰ ਵਿਖੇ ਟਰੱਕ ਤੇ ਮੋਟਰ ਸਾਇਕਲ ਦੀ ਭਿਆਨਕ ਟੱਕਰ ’ਚ ਦੋ ਨੌਜਵਾਨਾਂ ਦੀ ਮੌਤ

ਮਲੇਰਕੋਟਲਾ ਨੇੜੇ ਪਿੰਡ ਖਾਨਪੁਰ ਵਿਖੇ ਟਰੱਕ ਤੇ ਮੋਟਰ ਸਾਇਕਲ ਦੀ ਭਿਆਨਕ ਟੱਕਰ ’ਚ ਦੋ ਨੌਜਵਾਨਾਂ ਦੀ ਮੌਤ

ਕੱਲ ਦੇਰ ਸ਼ਾਮ ਚੰਡੀਗੜ੍ਹ ਤੋਂ ਮੋਟਰ ਸਾਇਕਲ ’ਤੇ ਮਲੇਰਕੋਟਲਾ ਪਰਤ ਰਹੇ ਮਲੇਰਕੋਟਲਾ ਵਾਸ਼ੀ ਦੋ ਨੌਜਵਾਨਾਂ ਦੀ ਪਿੰਡ ਖਾਨਪੁਰ ਨੇੜੇ ਇਕ ਟਰੱਕ ਨਾਲ ਹੋਈ ਭਿਆਨਕ ਟੱਕਰ ਵਿਚ ਮੌਤ ਹੋ ਗਈ। ਹਾਦਸ਼ਾ ਐਨਾ ਭਿਆਨਕ ਸੀ ਕਿ ਮੋਟਰ ਸਾਇਕਲ ਟਰੱਕ ਦੇ ਵਿਚਾਲੇ ਫਸ ਗਿਆ। ਮੌਕੇ ਤੋਂ ਪ੍ਰਾਪਤ ਵੇਰਵਿਆਂ ਮੁਤਾਬਿਕ ਦੋਵੇਂ ਨੌਜਵਾਨਾਂ ਦੀ ਪਛਾਣ ਮੁਹੰਮਦ ਰਾਸ਼ੀਦ (28) ਪੁੱਤਰ ਸਿੱਮੂ ਅਤੇ ਮੁਹੰਮਦ ਇਕਬਾਲ (25) ਪੁੱਤਰ ਮੁਹੰਮਦ ਸਫੀਕ ਦੋਵੇਂ ਵਾਸ਼ੀ ਨਵਾਬ ਕਲੋਨੀ ਮਲੇਰਕੋਟਲਾ ਵਜੋਂ ਹੋਈ ਹੈ। ਮੌਕੇ ਤੋਂ ਮਿਲੀ ਜਾਣਕਾਰੀ ਮੁਤਾਬਿਕ ਹਾਦਸ਼ੇ ਵਿਚ ਬੁਰੀ ਤਰ੍ਹਾਂ ਜਖਮੀਂ ਮੋਟਰ ਸਾਇਕਲ ਸਵਾਰ ਦੋਵੇਂ ਨੌਜਵਾਨਾਂ ਨੂੰ ਐਂਬੂਲੈਂਸ ਦੀ ਮੱਦਦ ਨਾਲ ਸਿਵਲ ਹਸਪਤਾਲ ਲਿਆਂਦਾ ਗਿਆ ਪ੍ਰੰਤੂ ਉਦੋਂ ਤੱਕ ਦੋਵੇਂ ਨੌਜਵਾਨ ਦਮ ਤੋੜ ਚੁੱਕੇ ਸਨ। ਹਸਪਤਾਲ ਵਿਖੇ ਡਾ. ਸੁਖਵਿੰਦਰ ਸਿੰਘ ਨੇ ਦੱਸਿਆਂ ਕਿ ਦੋਵੇਂ ਨੌਜਵਾਨਾਂ ਦੀਆਂ ਲਾਸ਼ਾਂ ਹੀ ਹਸਪਤਾਲ ਪਹੁੰਚੀਆਂ ਹਨ। ਦੱਸਿਆ ਜਾਂਦਾ ਹੈ ਕਿ ਦੇਰ ਸ਼ਾਮ ਕਰੀਬ 5.30 ਵਜੇ ਜਿਉਂ ਹੀ ਮੋਟਰ ਸਾਇਕਲ ਸਵਾਰ ਦੋਵੇਂ ਨੌਜਵਾਨ ਪਿੰਡ ਖਾਨਪੁਰ ਨੇੜੇ ਪਹੁੰਚੇ ਤਾਂ ਉਨ੍ਹਾਂ ਦਾ ਮੋਟਰ ਸਾਇਕਲ ਸਾਹਮਣੇ ਤੋਂ ਆ ਰਹੇ ਇਕ ਟਰੱਕ ਨਾਲ ਜਾ ਟਕਰਾਇਆਂ। ਟੱਕਰ ਐਨੀ ਭਿਆਨਕ ਸੀ ਦੋਵਾਂ ਨੌਜਵਾਨਾਂ ਦੀ ਮੌਤ ਹੋ ਗਈ। ਦੋਨਾਂ ਦੀਆਂ ਲਾਸ਼ਾਂ ਦਾ ਪੋਸਟਮਾਰਟਮ ਕਰਕੇ ਪਰਿਵਾਰ ਮੈਂਬਰਾਂ ਨੂੰ ਸੌਂਪ ਦਿੱਤੀਆਂ ਹਨ।

ਦੇਸ਼ ਭਗਤ ਯੂਨੀਵਰਸਿਟੀ ਸਕੂਲ ਆਫ਼ ਲਾਅ ਵੱਲੋਂ ਪਿੰਡ ਸੁਹਾਗਹੇੜੀ ਵਿਖੇ ਲਗਾਇਆ ਗਿਆ ਕਾਨੂੰਨੀ ਜਾਗਰੂਕਤਾ ਕੈਂਪ  

ਦੇਸ਼ ਭਗਤ ਯੂਨੀਵਰਸਿਟੀ ਸਕੂਲ ਆਫ਼ ਲਾਅ ਵੱਲੋਂ ਪਿੰਡ ਸੁਹਾਗਹੇੜੀ ਵਿਖੇ ਲਗਾਇਆ ਗਿਆ ਕਾਨੂੰਨੀ ਜਾਗਰੂਕਤਾ ਕੈਂਪ  

ਮੁੱਖ ਮੰਤਰੀ ਨੇ ਗੁਰਦੁਆਰਾ ਸ੍ਰੀ ਬਭੌਰ ਸਾਹਿਬ ਵਿਖੇ ਮੱਥਾ ਟੇਕਿਆ

ਮੁੱਖ ਮੰਤਰੀ ਨੇ ਗੁਰਦੁਆਰਾ ਸ੍ਰੀ ਬਭੌਰ ਸਾਹਿਬ ਵਿਖੇ ਮੱਥਾ ਟੇਕਿਆ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਅਧਿਆਪਕਾਂ ਨਾਲ ਸੰਵਾਦ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਅਧਿਆਪਕਾਂ ਨਾਲ ਸੰਵਾਦ

ਸਿੱਖਿਆ ਮੰਤਰੀ ਮਾਤਾ ਗੁਜਰੀ ਸਕੂਲ ਦੀ ਵਿਦਿਆਰਥਣ ਜਸਪ੍ਰੀਤ ਕੌਰ ਦੇ ਗੀਤ ਤੋ ਹੋਏ ਪ੍ਭਾਵਿਤ

ਸਿੱਖਿਆ ਮੰਤਰੀ ਮਾਤਾ ਗੁਜਰੀ ਸਕੂਲ ਦੀ ਵਿਦਿਆਰਥਣ ਜਸਪ੍ਰੀਤ ਕੌਰ ਦੇ ਗੀਤ ਤੋ ਹੋਏ ਪ੍ਭਾਵਿਤ

ਕਰੀਬ 3 ਮਹੀਨਿਆਂ ਵਿੱਚ ਮੁਕੰਮਲ ਹੋਵੇਗਾ ਮਾਤਾ ਗੁਜਰੀ ਸਕੂਲ ਆਫ਼ ਐਮੀਨੈਂਸ ਦੀ ਬਿਲਡਿੰਗ ਦਾ ਕੰਮ: ਹਰਜੋਤ ਸਿੰਘ ਬੈਂਸ

ਕਰੀਬ 3 ਮਹੀਨਿਆਂ ਵਿੱਚ ਮੁਕੰਮਲ ਹੋਵੇਗਾ ਮਾਤਾ ਗੁਜਰੀ ਸਕੂਲ ਆਫ਼ ਐਮੀਨੈਂਸ ਦੀ ਬਿਲਡਿੰਗ ਦਾ ਕੰਮ: ਹਰਜੋਤ ਸਿੰਘ ਬੈਂਸ

ਆਮ ਆਦਮੀ ਪਾਰਟੀ ਨੇ ਆਗਾਮੀ ਲੋਕਲ ਬਾਡੀ ਚੋਣਾਂ ਦੀ ਤਿਆਰੀ ਲਈ ਕੀਤੀ ਸਮੀਖਿਆ ਮੀਟਿੰਗ

ਆਮ ਆਦਮੀ ਪਾਰਟੀ ਨੇ ਆਗਾਮੀ ਲੋਕਲ ਬਾਡੀ ਚੋਣਾਂ ਦੀ ਤਿਆਰੀ ਲਈ ਕੀਤੀ ਸਮੀਖਿਆ ਮੀਟਿੰਗ

ਮੁੱਖ ਮੰਤਰੀ ਵੱਲੋਂ ਦਿਵਿਆਂਗ ਵਿਅਕਤੀਆਂ ਦੀਆਂ 1754 ਅਸਾਮੀਆਂ ਦਾ ਬੈਕਲਾਗ ਭਰਨ ਲਈ ਵਿਸ਼ੇਸ਼ ਭਰਤੀ ਮੁਹਿੰਮ ਦਾ ਐਲਾਨ

ਮੁੱਖ ਮੰਤਰੀ ਵੱਲੋਂ ਦਿਵਿਆਂਗ ਵਿਅਕਤੀਆਂ ਦੀਆਂ 1754 ਅਸਾਮੀਆਂ ਦਾ ਬੈਕਲਾਗ ਭਰਨ ਲਈ ਵਿਸ਼ੇਸ਼ ਭਰਤੀ ਮੁਹਿੰਮ ਦਾ ਐਲਾਨ

ਸ਼ਹੀਦੀ ਸਭਾ ਮੌਕੇ ਸਰਕਸਾਂ, ਝੂਲੇ,ਡਾਂਸ ਤੇ ਮਨੋਰੰਜਨ ਦੀਆਂ ਖੇਡਾਂ `ਤੇ ਹੋਵੇਗੀ ਪਾਬੰਦੀ

ਸ਼ਹੀਦੀ ਸਭਾ ਮੌਕੇ ਸਰਕਸਾਂ, ਝੂਲੇ,ਡਾਂਸ ਤੇ ਮਨੋਰੰਜਨ ਦੀਆਂ ਖੇਡਾਂ `ਤੇ ਹੋਵੇਗੀ ਪਾਬੰਦੀ

ਵਟਸਐਪ ਕਾਲ ਤੇ ਖੁਦ ਨੂੰ ਅਮਰੀਕਾ ਵਾਲਾ ਮਾਮੇ ਦਾ ਲੜਕਾ ਦੱਸ ਕੇ ਮਾਰੀ 10 ਲੱਖ ਦੀ ਠੱਗੀ

ਵਟਸਐਪ ਕਾਲ ਤੇ ਖੁਦ ਨੂੰ ਅਮਰੀਕਾ ਵਾਲਾ ਮਾਮੇ ਦਾ ਲੜਕਾ ਦੱਸ ਕੇ ਮਾਰੀ 10 ਲੱਖ ਦੀ ਠੱਗੀ

‘ਪੰਜਾਬ ਸਟੇਟ (ਡਿਵੈਲਪਮੈਂਟ ਅਤੇ ਪ੍ਰਮੋਸ਼ਨ ਆਫ਼ ਸਪੋਰਟਸ) ਐਕਟ, 2024 ਲਾਗੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਿਆ: ਮੁੱਖ ਮੰਤਰੀ

‘ਪੰਜਾਬ ਸਟੇਟ (ਡਿਵੈਲਪਮੈਂਟ ਅਤੇ ਪ੍ਰਮੋਸ਼ਨ ਆਫ਼ ਸਪੋਰਟਸ) ਐਕਟ, 2024 ਲਾਗੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਿਆ: ਮੁੱਖ ਮੰਤਰੀ

ਦੇਸ਼ ਭਗਤ ਯੂਨੀਵਰਸਿਟੀ ਦੇ ਆਰਟਿਸਟ ਦਾ ਜਾਪਾਨ ਦੇ ਕਾਮਾਕੁਰਾ ਆਰਟ ਫੈਸਟੀਵਲ ਵਿੱਚ ਵਿਸ਼ਵ ਪੱਧਰ ’ਤੇ ਸ਼ਾਨਦਾਰ ਪ੍ਰਦਰਸ਼ਨ    

ਦੇਸ਼ ਭਗਤ ਯੂਨੀਵਰਸਿਟੀ ਦੇ ਆਰਟਿਸਟ ਦਾ ਜਾਪਾਨ ਦੇ ਕਾਮਾਕੁਰਾ ਆਰਟ ਫੈਸਟੀਵਲ ਵਿੱਚ ਵਿਸ਼ਵ ਪੱਧਰ ’ਤੇ ਸ਼ਾਨਦਾਰ ਪ੍ਰਦਰਸ਼ਨ    

ਮਾਤਾ ਗੁਜਰੀ ਕਾਲਜ ਦੇ ਵਿਦਿਆਰਥੀਆਂ ਨੇ ਪੰਜਾਬ ਰਾਜ ਅੰਤਰ-ਵਰਸਿਟੀ ਯੁਵਕ ਮੇਲੇ ਵਿੱਚ ਖੱਟਿਆ ਨਾਮਣਾ

ਮਾਤਾ ਗੁਜਰੀ ਕਾਲਜ ਦੇ ਵਿਦਿਆਰਥੀਆਂ ਨੇ ਪੰਜਾਬ ਰਾਜ ਅੰਤਰ-ਵਰਸਿਟੀ ਯੁਵਕ ਮੇਲੇ ਵਿੱਚ ਖੱਟਿਆ ਨਾਮਣਾ

20 ਦਸੰਬਰ ਨੂੰ ਗੁਰਦੁਆਰਾ ਬਾਬਾ ਮੋਤੀ ਰਾਮ ਮਹਿਰਾ ਵਿਖੇ ਸਫਰ ਏ ਸ਼ਹਾਦਤ ਸਮਾਗਮ

20 ਦਸੰਬਰ ਨੂੰ ਗੁਰਦੁਆਰਾ ਬਾਬਾ ਮੋਤੀ ਰਾਮ ਮਹਿਰਾ ਵਿਖੇ ਸਫਰ ਏ ਸ਼ਹਾਦਤ ਸਮਾਗਮ

ਮੁੱਖ ਮੰਤਰੀ ਵੱਲੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਸ਼ਹੀਦੀ ਸਭਾ ਦੇ ਪ੍ਰਬੰਧਾਂ ਦਾ ਜਾਇਜ਼ਾ

ਮੁੱਖ ਮੰਤਰੀ ਵੱਲੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਸ਼ਹੀਦੀ ਸਭਾ ਦੇ ਪ੍ਰਬੰਧਾਂ ਦਾ ਜਾਇਜ਼ਾ

ਪੰਜਾਬ-ਚੰਡੀਗੜ੍ਹ 'ਚ ਮੀਂਹ ਕਾਰਨ ਵਧੀ ਠੰਢ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਅੱਜ ਮੀਂਹ ਪੈਣ ਦੀ ਸੰਭਾਵਨਾ

ਪੰਜਾਬ-ਚੰਡੀਗੜ੍ਹ 'ਚ ਮੀਂਹ ਕਾਰਨ ਵਧੀ ਠੰਢ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਅੱਜ ਮੀਂਹ ਪੈਣ ਦੀ ਸੰਭਾਵਨਾ

Back Page 6