ਪੰਜਾਬ

ਮੁੱਖ ਮੰਤਰੀ ਵੱਲੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਸ਼ਹੀਦੀ ਸਭਾ ਦੇ ਪ੍ਰਬੰਧਾਂ ਦਾ ਜਾਇਜ਼ਾ

ਮੁੱਖ ਮੰਤਰੀ ਵੱਲੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਸ਼ਹੀਦੀ ਸਭਾ ਦੇ ਪ੍ਰਬੰਧਾਂ ਦਾ ਜਾਇਜ਼ਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ 25, 26 ਅਤੇ 27 ਦਸੰਬਰ ਨੂੰ ਹੋਣ ਵਾਲੀ ਸ਼ਹੀਦੀ ਸਭਾ ਲਈ ਪੁਖ਼ਤਾ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾਵੇ।

ਇੱਥੇ ਆਪਣੀ ਸਰਕਾਰੀ ਰਿਹਾਇਸ਼ ਵਿਖੇ ਸ਼ਹੀਦੀ ਸਭਾ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੜਕਾਂ ਦੀ ਮੁਰੰਮਤ ਲਈ ਪਹਿਲਾਂ ਹੀ ਫ਼ੰਡ ਅਲਾਟ ਕੀਤੇ ਗਏ ਹਨ, ਇਸ ਲਈ ਇਹ ਕੰਮ ਸਮਾਂਬੱਧ ਢੰਗ ਨਾਲ ਮੁਕੰਮਲ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਗੁਰਦੁਆਰਾ ਸਾਹਿਬ ਨੂੰ ਜਾਂਦੀ ਹਰ ਸੜਕ 'ਤੇ ਹੈਲਪਲਾਈਨ ਸੈਂਟਰ ਸਥਾਪਤ ਕੀਤਾ ਜਾਵੇ ਤਾਂ ਜੋ ਸ਼ਰਧਾਲੂਆਂ ਨੂੰ ਸਭਾ ਦੌਰਾਨ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਕਿਹਾ ਕਿ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਹਰ ਥਾਂ ਨੂੰ ਸੀ.ਸੀ.ਟੀ.ਵੀ. ਕੈਮਰਿਆਂ ਦੇ ਘੇਰੇ ਵਿੱਚ ਲਿਆਉਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਕਿਸੇ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ।

ਪੰਜਾਬ-ਚੰਡੀਗੜ੍ਹ 'ਚ ਮੀਂਹ ਕਾਰਨ ਵਧੀ ਠੰਢ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਅੱਜ ਮੀਂਹ ਪੈਣ ਦੀ ਸੰਭਾਵਨਾ

ਪੰਜਾਬ-ਚੰਡੀਗੜ੍ਹ 'ਚ ਮੀਂਹ ਕਾਰਨ ਵਧੀ ਠੰਢ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਅੱਜ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ਅਤੇ ਚੰਡੀਗੜ੍ਹ ਦਾ ਤਾਪਮਾਨ ਲਗਾਤਾਰ ਘਟਦਾ ਜਾ ਰਿਹਾ ਹੈ। ਐਤਵਾਰ ਨੂੰ ਪੰਜਾਬ ਦੇ ਤਾਪਮਾਨ 'ਚ 1.6 ਡਿਗਰੀ ਅਤੇ ਚੰਡੀਗੜ੍ਹ 'ਚ 2.6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਇਹ ਗਿਰਾਵਟ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗੀ। ਚੰਡੀਗੜ੍ਹ ਤੋਂ ਇਲਾਵਾ ਪੰਜਾਬ ਵਿੱਚ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ।

ਦਰਅਸਲ, ਵੈਸਟਰਨ ਡਿਸਟਰਬੈਂਸ ਸਰਗਰਮ ਹੈ। ਜਿਸ ਕਾਰਨ ਐਤਵਾਰ ਨੂੰ ਹਿਮਾਚਲ ਪ੍ਰਦੇਸ਼ 'ਚ ਬਾਰਿਸ਼ ਅਤੇ ਬਰਫਬਾਰੀ ਹੋਈ। ਜਿਸ ਕਾਰਨ ਪੰਜਾਬ ਦਾ ਤਾਪਮਾਨ ਘਟਿਆ ਹੈ। ਇਸ ਵੈਸਟਰਨ ਡਿਸਟਰਬੈਂਸ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

ਇਸ ਤੋਂ ਇਲਾਵਾ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐਸਏਐਸ ਨਗਰ ਅਤੇ ਮਲੇਰਕੋਟਲਾ ਵਿੱਚ ਧੁੰਦ ਦਾ ਅਲਰਟ ਹੈ।

ਸੜਕ ਹਾਦਸੇ ਵਿੱਚ ਐਸਐਚਓ ਦਵਿੰਦਰ ਪਾਲ ਸਿੰਘ ਦੀ ਮੌਤ

ਸੜਕ ਹਾਦਸੇ ਵਿੱਚ ਐਸਐਚਓ ਦਵਿੰਦਰ ਪਾਲ ਸਿੰਘ ਦੀ ਮੌਤ

ਅਮਲੋਹ ਨੇੜਲੇ ਪਿੰਡ ਭੱਦਲਥੂਹਾ ਨਜ਼ਦੀਕ ਬੀਤੀ ਰਾਤ ਵਾਪਰੇ ਇੱਕ ਸੜਕ ਹਾਦਸੇ ਵਿੱਚ ਥਾਣਾ ਸਮਰਾਲਾ ਦੇ ਐਸਐਚਓ ਇੰਸਪੈਕਟਰ ਦਵਿੰਦਰ ਪਾਲ ਸਿੰਘ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇੱਕ ਵਿਆਹ ਸਮਾਗਮ 'ਚ ਸ਼ਾਮਲ ਹੋਣ ਤੋਂ ਬਾਅਦ ਇੰਸਪੈਕਟਰ ਦਵਿੰਦਰ ਪਾਲ ਸਿੰਘ ਇਨੋਵਾ ਕਾਰ ਪੀ.ਬੀ.10-ਐਫ.ਬੀ-7000 ਚਲਾਉਂਦੇ ਹੋਏ ਰਾਤ ਕਰੀਬ ਡੇਢ ਵਜੇ ਜਦੋਂ ਪਿੰਡ ਭੱਦਲਥੂਹਾ ਦੇ ਬੱਸ ਅੱਡੇ ਕੋਲ ਪਹੁੰਚੇ ਤਾਂ ਉਹਨਾਂ ਦੀ ਕਾਰ ਅੱਗੇ ਜਾ ਰਹੇ ਇੱਕ ਟਰੱਕ ਦੇ ਪਿੱਛੇ ਜ਼ੋਰ ਨਾਲ ਵੱਜੀ ਜਿਸ ਕਾਰਨ ਕਾਰ ਦਾ ਅਗਲਾ ਹਿੱਸਾ ਟਰੱਕ ਦੇ ਹੇਠਾਂ ਫਸ ਗਿਆ ਤੇ ਇੰਸਪੈਕਟਰ ਦਵਿੰਦਰ ਪਾਲ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਮ੍ਰਿਤਕ ਦੇ ਜਵਾਈ ਗੌਰਵ ਸ਼ਰਮਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਹ ਆਪਣੀ ਕਾਰ ਵਿੱਚ ਜਾ ਰਿਹਾ ਸੀ  ਜਦੋਂ ਕਿ ਉਸ ਦੇ ਸਹੁਰਾ ਸਾਹਿਬ ਦਵਿੰਦਰ ਪਾਲ ਸਿੰਘ ਆਪਣੀ ਇਨੋਵਾ ਗੱਡੀ 'ਚ ਉਹਨਾਂ ਤੋਂ ਅੱਗੇ ਚੱਲ ਰਹੇ ਸਨ ਜਿਨਾਂ ਦੇ ਅੱਗੇ ਇੱਕ ਟਰੱਕ ਚਾਲਕ ਬਹੁਤ ਅਣਗਹਿਲੀ ਨਾਲ ਟਰੱਕ ਚਲਾਉਂਦਾ ਹੋਇਆ ਜਾ ਰਿਹਾ ਸੀ ਤੇ ਜਦੋਂ ਉਹ ਪਿੰਡ ਭੱਦਲਥੂਹਾ ਦੇ ਬੱਸ ਅੱਡੇ ਕੋਲ ਪਹੁੰਚੇ ਤਾਂ ਉਨ੍ਹਾਂ ਦੀ ਇਨੋਵਾ ਕਾਰ ਟਰੱਕ ਦੇ ਪਿੱਛੇ ਵੱਜ ਕੇ ਬੁਰੀ ਤਰ੍ਹਾਂ ਫਸ ਗਈ ਜਿਸ ਨੂੰ ਟਰੱਕ ਚਾਲਕ ਕੁਝ ਦੂਰੀ ਤੱਕ ਘੜੀਸਦਾ ਹੋਇਆ ਨਾਲ ਹੀ ਲੈ ਗਿਆ। ਟਰੱਕ ਦੇ ਰੁਕਣ 'ਤੇ ਰਾਹਗੀਰਾਂ ਦੀ ਮਦਦ ਨਾਲ ਜਦੋਂ ਉਸਦੇ ਸਹੁਰਾ ਸਾਹਿਬ ਦਵਿੰਦਰ ਪਾਲ ਸਿੰਘ ਨੂੰ ਅੱਗੋਂ ਬੁਰੀ ਤਰ੍ਹਾਂ ਨੁਕਸਾਨੀ ਗਈ ਇਨੋਵਾ ਕਾਰ ਵਿੱਚੋਂ ਬਾਹਰ ਕੱਢਿਆ ਗਿਆ ਤਾਂ ਉਦੋਂ ਤੱਕ ਉਹਨਾਂ ਦੀ ਮੌਤ ਹੋ ਚੁੱਕੀ ਸੀ। ਗੌਰਵ ਸ਼ਰਮਾ ਦੇ ਬਿਆਨਾਂ 'ਤੇ ਟਰੱਕ ਦੇ ਨਾਮਾਲੂਮ ਚਾਲਕ ਵਿਰੁੱਧ ਅ/ਧ 281,106,324(4) ਤਹਿਤ ਮੁਕੱਦਮਾ ਦਰਜ ਕਰਕੇ ਥਾਣਾ ਅਮਲੋਹ ਦੀ ਪੁਲਿਸ ਨੇ ਮਾਮਲੇ ਦੀ ਤਫਤੀਸ਼ ਸ਼ੁਰੂ ਕਰ ਦਿੱਤੀ ਹੈ।

ਬਿਜਲੀ ਕਾਮਿਆਂ ਵੱਲੋਂ ਨਿੱਜੀਕਰਨ ਅਤੇ ਐਸਮਾ ਲਾਗੂ ਕਰਨ ਵਿਰੁੱਧ ਜ਼ੋਰਦਾਰ ਰੋਸ ਪ੍ਰਦਰਸ਼ਨ

ਬਿਜਲੀ ਕਾਮਿਆਂ ਵੱਲੋਂ ਨਿੱਜੀਕਰਨ ਅਤੇ ਐਸਮਾ ਲਾਗੂ ਕਰਨ ਵਿਰੁੱਧ ਜ਼ੋਰਦਾਰ ਰੋਸ ਪ੍ਰਦਰਸ਼ਨ

ਨਿੱਜੀਕਰਨ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਅਤੇ ਅੰਦੋਲਨ ਨੂੰ ਕੁਚਲਣ ਲਈ ਐਸਮਾ ਲਾਗੂ ਕਰਨ ਵਿਰੁੱਧ ਸ਼ੁੱਕਰਵਾਰ ਨੂੰ ਸੈਕਟਰ 17 ਵਿੱਚ ਬਿਜਲੀ ਮੁਲਾਜ਼ਮਾਂ ਨੇ ਜ਼ੋਰਦਾਰ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਵਿੱਚ ਉਨ੍ਹਾਂ ਨਿੱਜੀਕਰਨ ਖ਼ਿਲਾਫ਼ ਚੱਲ ਰਹੇ ਸ਼ਾਂਤਮਈ ਅੰਦੋਲਨ ਨੂੰ ਕੁਚਲਣ ਲਈ ਐਸਮਾ ਵਰਗੇ ਕਾਲੇ ਕਾਨੂੰਨਾਂ ਨੂੰ ਮੁੜ ਲਾਗੂ ਕਰਨ ਅਤੇ ਬਿਜਲੀ ਵਿਭਾਗ ਨੂੰ ਮਹਿੰਗੇ ਭਾਅ ’ਤੇ ਪ੍ਰਾਈਵੇਟ ਕੰਪਨੀ ਨੂੰ ਸੌਂਪਣ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। 

ਰਵਾਇਤੀ ਪਾਰਟੀਆਂ ਨੇ ਸਰਹੱਦੀ ਖਿੱਤੇ ਦੇ ਜਾਂਬਾਜ਼ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਿਆ-ਮੁੱਖ ਮੰਤਰੀ

ਰਵਾਇਤੀ ਪਾਰਟੀਆਂ ਨੇ ਸਰਹੱਦੀ ਖਿੱਤੇ ਦੇ ਜਾਂਬਾਜ਼ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਿਆ-ਮੁੱਖ ਮੰਤਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੀਆਂ ਰਵਾਇਤੀ ਸਿਆਸੀ ਪਾਰਟੀਆਂ ਉਤੇ ਵਰ੍ਹਦਿਆਂ ਕਿਹਾ ਕਿ ਇਨ੍ਹਾਂ ਪਾਰਟੀਆਂ ਨੇ ਸਰਹੱਦੀ ਖਿੱਤੇ ਦੇ ਬਹਾਦਰ ਲੋਕਾਂ ਦੀ ਪਿੱਠ ‘ਚ ਛੁਰਾ ਮਾਰਿਆ ਅਤੇ ਆਪਣੇ ਨਿੱਜੀ ਮੁਫਾਦਾਂ ਲਈ ਇਸ ਖਿੱਤੇ ਦੀਆਂ ਕਈ ਪੀੜ੍ਹੀਆਂ ਨੂੰ ਬਰਬਾਦ ਕਰ ਦਿੱਤਾ।
ਬਟਾਲਾ ਵਿਖੇ ਨਵੀਂ ਅੱਪਗ੍ਰੇਡ ਸ਼ੂਗਰ ਮਿੱਲ ਲੋਕਾਂ ਨੂੰ ਸਮਰਪਿਤ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਦੁੱਖ ਨਾਲ ਕਿਹਾ ਕਿ ਸੂਬੇ ਦੇ ਅਗਾਂਹਵਧੂ ਅਤੇ ਉਪਜਾਊ ਸਰਹੱਦੀ ਖੇਤਰ ਨੂੰ ਰਵਾਇਤੀ ਸਿਆਸੀ ਪਾਰਟੀਆਂ ਨੇ ਦਰਕਿਨਾਰ ਕੀਤਾ ਜਿਸ ਕਰਕੇ ਇਹ ਖੇਤਰ ਵਿਕਾਸ ਦੀ ਰਫ਼ਤਾਰ ਵਿੱਚ ਪਛੜ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਦੇ ਆਗੂਆਂ ਨੇ ਆਪਣੀ ਤਾਕਤ ਦੀ ਦੁਰਵਰਤੋਂ ਕਰਕੇ ਸੂਬੇ ਦੀ ਨੌਜਵਾਨ ਪੀੜ੍ਹੀ ਨੂੰ ਝੂਠੇ ਕੇਸਾਂ ਵਿੱਚ ਫਸਾ ਕੇ ਬਰਬਾਦ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਦੇ ਵਾਸੀ ਬਹਾਦਰ ਲੋਕ ਹਨ ਜਿਨ੍ਹਾਂ ਨੇ ਹਮੇਸ਼ਾ ਦੇਸ਼ ਦੀ ਏਕਤਾ ਅਤੇ ਪ੍ਰਭੂਸੱਤਾ ਦੀ ਡਟ ਕੇ ਰਾਖੀ ਕੀਤੀ ਹੈ।

ਅਮਨ ਅਰੋੜਾ ਅਤੇ ਹਰਪਾਲ ਚੀਮਾ ਨੇ ਬਾਬਾ ਸਾਹਿਬ ਅੰਬੇਡਕਰ ਨੂੰ ਉਨ੍ਹਾਂ ਦੀ ਬਰਸੀ 'ਤੇ ਕੀਤੀ ਸ਼ਰਧਾਂਜਲੀ ਭੇਟ

ਅਮਨ ਅਰੋੜਾ ਅਤੇ ਹਰਪਾਲ ਚੀਮਾ ਨੇ ਬਾਬਾ ਸਾਹਿਬ ਅੰਬੇਡਕਰ ਨੂੰ ਉਨ੍ਹਾਂ ਦੀ ਬਰਸੀ 'ਤੇ ਕੀਤੀ ਸ਼ਰਧਾਂਜਲੀ ਭੇਟ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੂੰ ਉਨ੍ਹਾਂ ਦੀ ਬਰਸੀ 'ਤੇ ਸ਼ਰਧਾਂਜਲੀ ਭੇਟ ਕੀਤੀ।

ਸ਼ੁੱਕਰਵਾਰ ਨੂੰ 'ਆਪ' ਦੇ ਦੋਵੇਂ ਆਗੂਆਂ ਨੇ ਨਾਭਾ 'ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ 'ਤੇ ਫੁੱਲ-ਮਾਲਾ ਪਾ ਕੇ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਅਮਨ ਅਰੋੜਾ ਨੇ ਕਿਹਾ ਕਿ ਬਾਬਾ ਸਾਹਿਬ ਅੰਬੇਡਕਰ ਨੇ ਸੰਵਿਧਾਨ ਰਾਹੀਂ ਦੇਸ਼ ਦੇ ਲੋਕਾਂ ਨੂੰ ਮੌਲਿਕ ਅਧਿਕਾਰ ਅਤੇ ਹੋਰ ਕਾਨੂੰਨੀ ਅਧਿਕਾਰ ਦਿੱਤੇ ਹਨ। ਅੱਜ ਦੇਸ਼ ਦੇ ਸਾਰੇ ਲੋਕ ਜੋ ਸਾਧਾਰਨ ਪਰਿਵਾਰਾਂ ਤੋਂ ਉੱਠ ਕੇ ਮੰਤਰੀ, ਵਿਧਾਇਕ, ਸੰਸਦ ਮੈਂਬਰ, ਮੁੱਖ ਮੰਤਰੀ, ਪ੍ਰਧਾਨ ਮੰਤਰੀ ਅਤੇ ਹੋਰ ਸੰਵਿਧਾਨਕ ਅਹੁਦਿਆਂ 'ਤੇ ਪਹੁੰਚੇ ਹਨ, ਉਹ ਬਾਬਾ ਸਾਹਿਬ ਦੇ ਬਣਾਏ ਸੰਵਿਧਾਨ ਸਦਕਾ ਹੀ ਸੰਭਵ ਹੋਇਆ ਹੈ।

ਅੰਮ੍ਰਿਤਸਰ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਨਾਕੇਬੰਦੀ ਦੌਰਾਨ ਤਿੰਨ ਵਿਅਕਤੀਆਂ ਨੂੰ ਕੀਤਾ ਕਾਬੂ

ਅੰਮ੍ਰਿਤਸਰ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਨਾਕੇਬੰਦੀ ਦੌਰਾਨ ਤਿੰਨ ਵਿਅਕਤੀਆਂ ਨੂੰ ਕੀਤਾ ਕਾਬੂ

ਅੰਮ੍ਰਿਤਸਰ ਪੁਲਿਸ ਵੱਲੋਂ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਨਾਕਾਬੰਦੀ ਦੌਰਾਨ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 5 ਕਿਲੋ ਹੈਰੋਇਨ, ਇੱਕ 32 ਬੋਰ ਦਾ ਰਿਵਾਲਵਰ ਅਤੇ 5 ਕਾਰਤੂਸ ਬਰਾਮਦ ਕੀਤੇ ਗਏ ਹਨ।

ਥਾਣਾ ਅਜਨਾਲਾ ਵਿੱਚ ਐਫ.ਆਈ.ਆਰ. ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਦੋ ਫਰਾਰ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ। ਇਸ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਅਤੇ ਤਸਕਰੀ ਦੇ ਨੈੱਟਵਰਕ ਨੂੰ ਖਤਮ ਕਰਨ ਲਈ ਅੱਗੇ ਦੀ ਜਾਂਚ ਜਾਰੀ ਹੈ।

ਪੰਜਾਬ ਪੁਲਿਸ ਨਸ਼ਾ ਤਸਕਰੀ ਦੇ ਖਾਤਮੇ ਅਤੇ ਪੰਜਾਬ ਨੂੰ ਸੁਰੱਖਿਅਤ ਬਣਾਉਣ ਲਈ ਵਚਨਬੱਧ ਹੈ।

ਬਾਬਾ ਬੰਦਾ ਸਿੰਘ ਬਹਾਦਰ ਇੰਜੀਨਿਆਰਿੰਗ ਕਾਲਜ ਦੇ ਵਿਦਿਆਰਥੀਆਂ ਨੇ ਜੀ.ਐੱਸ.ਏ. ਇੰਡਸਟਰੀਜ਼ ਵਿੱਚ ਪਲੇਸਮੈਂਟ ਪ੍ਰਾਪਤ ਕੀਤੀ

ਬਾਬਾ ਬੰਦਾ ਸਿੰਘ ਬਹਾਦਰ ਇੰਜੀਨਿਆਰਿੰਗ ਕਾਲਜ ਦੇ ਵਿਦਿਆਰਥੀਆਂ ਨੇ ਜੀ.ਐੱਸ.ਏ. ਇੰਡਸਟਰੀਜ਼ ਵਿੱਚ ਪਲੇਸਮੈਂਟ ਪ੍ਰਾਪਤ ਕੀਤੀ

ਬਾਬਾ ਬੰਦਾ ਸਿੰਘ ਬਹਾਦਰ ਇੰਜੀਨਿਆਰਿੰਗ ਕਾਲਜ (ਬੀ.ਬੀ.ਐਸ.ਬੀ.ਈ.ਸੀ.) ਨੇ ਇੱਕ ਮਹੱਤਵਪੂਰਨ ਉਪਲਬਧੀ ਪ੍ਰਾਪਤ ਕੀਤੀ ਹੈ, ਜਿੱਥੇ ਬੈਚ 2025 ਦੇ 31 ਅੰਤਿਮ ਸਾਲ ਦੇ ਵਿਦਿਆਰਥੀਆਂ ਨੇ ਜੀ.ਐੱਸ.ਏ. ਇੰਡਸਟਰੀਜ਼ ਵਿੱਚ ਸਟਾਈਪੈਂਡ ਅਧਾਰਿਤ ਇੰਟਰਨਸ਼ਿਪ ਅਤੇ ਪਲੇਸਮੈਂਟ ਪ੍ਰਾਪਤ ਕੀਤੀਆਂ ਹਨ। ਚੁਣੇ ਗਏ ਵਿਦਿਆਰਥੀਆਂ ਵਿੱਚ 16 ਮਕੈਨਿਕਲ ਇੰਜੀਨਿਆਰਿੰਗ ਅਤੇ 15 ਐਗ੍ਰੀਕਲਚਰ ਇੰਜੀਨਿਰਿੰਗ ਵਿਭਾਗਾਂ ਨਾਲ ਸਬੰਧਿਤ ਹਨ।

ਅੱਤਿਆਚਾਰ ਰੋਕਥਾਮ ਐਕਟ ਤਹਿਤ ਦਰਜ ਕੇਸਾਂ ਸਬੰਧੀ ਮੁਆਵਜ਼ਾ ਰਾਸ਼ੀ ਦੀ ਅਦਾਇਗੀ ਕੀਤੀ ਜਾਵੇ: ਡਾ. ਸੋਨਾ ਥਿੰਦ 

ਅੱਤਿਆਚਾਰ ਰੋਕਥਾਮ ਐਕਟ ਤਹਿਤ ਦਰਜ ਕੇਸਾਂ ਸਬੰਧੀ ਮੁਆਵਜ਼ਾ ਰਾਸ਼ੀ ਦੀ ਅਦਾਇਗੀ ਕੀਤੀ ਜਾਵੇ: ਡਾ. ਸੋਨਾ ਥਿੰਦ 

ਡਿਪਟੀ ਕਮਿਸਨਰ, ਫਤਹਿਗੜ੍ਹ ਸਾਹਿਬ, ਡਾ. ਸੋਨਾ ਥਿੰਦ ਦੀ ਪ੍ਰਧਾਨਗੀ ਵਿੱਚ ਜ਼ਿਲ੍ਹਾ ਪੱਧਰੀ ਵਿਜੀਂਲੈਂਸ ਮੌਨੀਟਰਿੰਗ ਕਮੇਟੀ ਦੀ ਮੀਟਿੰਗ ਕੀਤੀ ਗਈ, ਜਿਸ ਵਿਚ ਅੱਤਿਆਚਾਰ ਰੋਕਥਾਮ ਐਕਟ 1989 ਤਹਿਤ ਦਰਜ 11 ਕੇਸਾਂ ਦੀ ਸਮੀਖਿਆ ਕੀਤੀ ਗਈ। ਡਿਪਟੀ ਕਮਿਸ਼ਨਰ ਵੱਲੋਂ ਆਦੇਸ਼ ਦਿੱਤੇ ਗਏ ਕਿ ਅੱਤਿਆਚਾਰ ਰੋਕਥਾਮ ਐਕਟ 1989 ਤਹਿਤ ਦਰਜ ਕੇਸਾਂ ਵਿੱਚ ਪੀੜਤਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਮੁਆਵਜ਼ਾ ਰਾਸ਼ੀ ਦੀ ਅਦਾਇਗੀ ਕੀਤੀ ਜਾਵੇ। 

ਮੁੱਖ ਮੰਤਰੀ ਵੱਲੋਂ ਹੁਸੈਨੀਵਾਲਾ ਬਾਰਡਰ ਨੂੰ ਅਤਿ ਆਧੁਨਿਕ ਸੈਰ ਸਪਾਟਾ ਸਥਾਨ ਵਜੋਂ ਵਿਕਸਤ ਕਰਨ ਦਾ ਐਲਾਨ

ਮੁੱਖ ਮੰਤਰੀ ਵੱਲੋਂ ਹੁਸੈਨੀਵਾਲਾ ਬਾਰਡਰ ਨੂੰ ਅਤਿ ਆਧੁਨਿਕ ਸੈਰ ਸਪਾਟਾ ਸਥਾਨ ਵਜੋਂ ਵਿਕਸਤ ਕਰਨ ਦਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੁਸੈਨੀਵਾਲਾ ਬਾਰਡਰ ਨੂੰ ਅਤਿ ਆਧੁਨਿਕ ਸੈਰ-ਸਪਾਟਾ ਕੇਂਦਰ ਵਜੋਂ ਵਿਕਸਤ ਕਰਨ ਦਾ ਐਲਾਨ ਕੀਤਾ ਹੈ।
ਹੁਸੈਨੀਵਾਲਾ ਬਾਰਡਰ 'ਤੇ ਰੀਟਰੀਟ ਸੈਰਾਮਨੀ 'ਚ ਸ਼ਮੂਲੀਅਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਪਹਿਲੀ ਵਾਰ ਇਸ ਨੂੰ ਦੇਖ ਕੇ ਬਹੁਤ ਖੁਸ਼ੀ ਮਹਿਸੂਸ ਕਰ ਰਹੇ ਹਨ। ਉਨ੍ਹਾਂ ਬੀ.ਐੱਸ.ਐਫ. ਅਧਿਕਾਰੀਆਂ ਨੂੰ ਇਸ ਇਤਿਹਾਸਕ ਸਥਾਨ ਨੂੰ ਨਵਾਂ ਰੂਪ ਦੇਣ ਲਈ ਵਿਸਥਾਰਤ ਪ੍ਰਸਤਾਵ ਪੇਸ਼ ਕਰਨ ਲਈ ਕਿਹਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਪਵਿੱਤਰ ਜਗ੍ਹਾ ਦੇ ਵਿਆਪਕ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਦਾ ਸੱਦਾ

ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਦਾ ਸੱਦਾ

ਆਜ਼ਾਦੀ ਤੋਂ 77 ਸਾਲਾਂ ਬਾਅਦ ਬੱਲੂਆਣਾ ਨੂੰ ਮਿਲਿਆ ਪਹਿਲਾ ਸਰਕਾਰੀ ਡਿਗਰੀ ਕਾਲਜ

ਆਜ਼ਾਦੀ ਤੋਂ 77 ਸਾਲਾਂ ਬਾਅਦ ਬੱਲੂਆਣਾ ਨੂੰ ਮਿਲਿਆ ਪਹਿਲਾ ਸਰਕਾਰੀ ਡਿਗਰੀ ਕਾਲਜ

ਡਾ. ਹਿਤੇਂਦਰ ਸੂਰੀ ਨੇ 70 ਸੈਂਟੀਮੀਟਰ ਫਿਸਟੁਲਾ ਦਾ ਸਫ਼ਲ ਆਪ੍ਰੇਸ਼ਨ ਕਰਕੇ ਆਪਣਾ ਹੀ ਵਿਸ਼ਵ ਰਿਕਾਰਡ ਤੋੜਿਆ

ਡਾ. ਹਿਤੇਂਦਰ ਸੂਰੀ ਨੇ 70 ਸੈਂਟੀਮੀਟਰ ਫਿਸਟੁਲਾ ਦਾ ਸਫ਼ਲ ਆਪ੍ਰੇਸ਼ਨ ਕਰਕੇ ਆਪਣਾ ਹੀ ਵਿਸ਼ਵ ਰਿਕਾਰਡ ਤੋੜਿਆ

ਪੰਜਾਬ 'ਚ 5 ਕਿਲੋ ਹੈਰੋਇਨ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫਤਾਰ

ਪੰਜਾਬ 'ਚ 5 ਕਿਲੋ ਹੈਰੋਇਨ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫਤਾਰ

ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਕੁਰਬਾਨੀਆਂ ਦੇਣ ਵਾਲੇ ਸੈਨਿਕਾਂ ਤੇ ਸਾਨੂੰ ਮਾਣ: ਡਾ. ਸੋਨਾ ਥਿੰਦ

ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਕੁਰਬਾਨੀਆਂ ਦੇਣ ਵਾਲੇ ਸੈਨਿਕਾਂ ਤੇ ਸਾਨੂੰ ਮਾਣ: ਡਾ. ਸੋਨਾ ਥਿੰਦ

ਪੰਜਾਬ ਸਟੇਟ ਡੀਅਰ 200 ਮਹੀਨਾਵਾਰ ਲਾਟਰੀ ਸਕੀਮ ਦਾ ਡਰਾਅ ਲੁਧਿਆਣਾ ਵਿਖੇ ਕੱਢਿਆ

ਪੰਜਾਬ ਸਟੇਟ ਡੀਅਰ 200 ਮਹੀਨਾਵਾਰ ਲਾਟਰੀ ਸਕੀਮ ਦਾ ਡਰਾਅ ਲੁਧਿਆਣਾ ਵਿਖੇ ਕੱਢਿਆ

ਸਿਹਤ ਵਿਭਾਗ ਨੇ

ਸਿਹਤ ਵਿਭਾਗ ਨੇ "ਰਾਸ਼ਟਰੀ ਪ੍ਰਦੂਸ਼ਣ ਕੰਟਰੋਲ ਦਿਵਸ" ਦੇ ਮੌਕੇ ਤੇ ਕਰਵਾਇਆ ਸਹੁੰ ਚੁੱਕ ਸਮਾਗਮ 

ਦੇਸ਼ ਭਗਤ ਯੂਨੀਵਰਸਿਟੀ ਵਿਖੇ ਨਰਸਿੰਗ ਗ੍ਰੈਜੂਏਟਾਂ ਦੀ ਵਿਦਾਇਗੀ ਪਾਰਟੀ

ਦੇਸ਼ ਭਗਤ ਯੂਨੀਵਰਸਿਟੀ ਵਿਖੇ ਨਰਸਿੰਗ ਗ੍ਰੈਜੂਏਟਾਂ ਦੀ ਵਿਦਾਇਗੀ ਪਾਰਟੀ "ਗੁੱਡ ਬਾਏ ਗਾਲਾ" ਦਾ ਜਸ਼ਨ

'ਰੁੱਖਾਂ ਦੀ ਸਭ ਕਰੋ ਸੰਭਾਲ, ਸਾਡਾ ਜੀਵਨ ਇਹਨਾਂ ਨਾਲ' ਦੇ ਸੰਦੇਸ਼ ਨਾਲ ਪਿੰਡ ਬਾਗ਼ ਸਿਕੰਦਰ ਵਿਖੇ ਵਿਦਿਆਰਥੀਆਂ ਨੇ ਲਗਾਏ ਬੂਟੇ 

'ਰੁੱਖਾਂ ਦੀ ਸਭ ਕਰੋ ਸੰਭਾਲ, ਸਾਡਾ ਜੀਵਨ ਇਹਨਾਂ ਨਾਲ' ਦੇ ਸੰਦੇਸ਼ ਨਾਲ ਪਿੰਡ ਬਾਗ਼ ਸਿਕੰਦਰ ਵਿਖੇ ਵਿਦਿਆਰਥੀਆਂ ਨੇ ਲਗਾਏ ਬੂਟੇ 

ਸ਼ਹੀਦੀ ਸਭਾ ਤੋਂ ਪਹਿਲਾਂ-ਪਹਿਲਾਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਨੂੰ ਆਉਂਦੀਆਂ ਸੜਕਾਂ ਦੀ ਮੁਰੰਮਤ ਦਾ ਕੰਮ ਮੁਕੰਮਲ ਕਰਨ ਨੂੰ ਯਕੀਨੀ ਬਣਾਇਆ ਜਾਵੇ-ਡਿਪਟੀ ਕਮਿਸ਼ਨਰ

ਸ਼ਹੀਦੀ ਸਭਾ ਤੋਂ ਪਹਿਲਾਂ-ਪਹਿਲਾਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਨੂੰ ਆਉਂਦੀਆਂ ਸੜਕਾਂ ਦੀ ਮੁਰੰਮਤ ਦਾ ਕੰਮ ਮੁਕੰਮਲ ਕਰਨ ਨੂੰ ਯਕੀਨੀ ਬਣਾਇਆ ਜਾਵੇ-ਡਿਪਟੀ ਕਮਿਸ਼ਨਰ

ਜਿਲ੍ਹਾ ਫਤਹਿਗੜ੍ਹ ਸਾਹਿਬ ਦੀਆਂ ਸਾਰੀਆਂ ਗ੍ਰਾਮ ਪੰਚਾਇਤਾਂ ਤੇ ਯੂਥ ਕਲੱਬ ਨਸ਼ਿਆ ਵਿਰੁੱਧ ਜਾਗਰੂਕਤਾ ਉਪਰਾਲੇ ਕਰਨ: ਏ.ਡੀ.ਸੀ ਧਾਲੀਵਾਲ

ਜਿਲ੍ਹਾ ਫਤਹਿਗੜ੍ਹ ਸਾਹਿਬ ਦੀਆਂ ਸਾਰੀਆਂ ਗ੍ਰਾਮ ਪੰਚਾਇਤਾਂ ਤੇ ਯੂਥ ਕਲੱਬ ਨਸ਼ਿਆ ਵਿਰੁੱਧ ਜਾਗਰੂਕਤਾ ਉਪਰਾਲੇ ਕਰਨ: ਏ.ਡੀ.ਸੀ ਧਾਲੀਵਾਲ

ਮੁੱਖ ਮੰਤਰੀ ਵੱਲੋਂ ‘ਨਿਸ਼ਾਨ-ਏ-ਇਨਕਲਾਬ’ ਪਲਾਜ਼ਾ ਲੋਕਾਂ ਨੂੰ ਸਮਰਪਿਤ

ਮੁੱਖ ਮੰਤਰੀ ਵੱਲੋਂ ‘ਨਿਸ਼ਾਨ-ਏ-ਇਨਕਲਾਬ’ ਪਲਾਜ਼ਾ ਲੋਕਾਂ ਨੂੰ ਸਮਰਪਿਤ

ਪੰਜਾਬ ਨੂੰ ਬਦਨਾਮ ਕਰਨ ਦੀ ਡੂੰਘੀ ਸਾਜ਼ਿਸ਼ ਨਾਕਾਮ ਕਰਨ ਲਈ ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਨੂੰ ਥਾਪੜਾ

ਪੰਜਾਬ ਨੂੰ ਬਦਨਾਮ ਕਰਨ ਦੀ ਡੂੰਘੀ ਸਾਜ਼ਿਸ਼ ਨਾਕਾਮ ਕਰਨ ਲਈ ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਨੂੰ ਥਾਪੜਾ

ਦੇਸ਼ ਭਗਤ ਯੂਨੀਵਰਸਿਟੀ ਦੀ ਵਿਦਿਆਰਥਣ ਨੇ ਪੰਜਾਬ ਰਾਜ ਅੰਤਰ-'ਵਰਸਿਟੀ ਯੁਵਕ ਮੇਲੇ 2024 ਵਿੱਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਦੇਸ਼ ਭਗਤ ਯੂਨੀਵਰਸਿਟੀ ਦੀ ਵਿਦਿਆਰਥਣ ਨੇ ਪੰਜਾਬ ਰਾਜ ਅੰਤਰ-'ਵਰਸਿਟੀ ਯੁਵਕ ਮੇਲੇ 2024 ਵਿੱਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਪੰਜਾਬ ਪੁਲਿਸ ਦੀ ਮੁਸ਼ਤੈਦੀ ਨਾਲ ਸੁਖਬੀਰ ਬਾਦਲ ਤੇ ਹਮਲੇ ਦੀ ਸਾਜ਼ਿਸ਼ ਹੋਈ ਨਾਕਾਮ

ਪੰਜਾਬ ਪੁਲਿਸ ਦੀ ਮੁਸ਼ਤੈਦੀ ਨਾਲ ਸੁਖਬੀਰ ਬਾਦਲ ਤੇ ਹਮਲੇ ਦੀ ਸਾਜ਼ਿਸ਼ ਹੋਈ ਨਾਕਾਮ

Back Page 7