ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2024-25 ਦੌਰਾਨ ਅਨੁਸੂਚਿਤ ਜਾਤੀਆਂ ਦੇ 3853 ਲਾਭਪਾਤਰੀਆਂ ਨੂੰ 19.65 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਹ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ ਬਲਜੀਤ ਕੌਰ ਨੇ ਕੀਤਾ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਨੁਸੂਚਿਤ ਜਾਤੀਆਂ ਲਈ ਅਸ਼ੀਰਵਾਦ ਸਕੀਮ ਅਧੀਨ ਜਿਲਾ ਬਰਨਾਲਾ, ਬਠਿੰਡਾ, ਫਰੀਦਕੋਟ, ਫਿਰੋਜਪੁਰ, ਸ੍ਰੀ ਫਤਹਿਗੜ੍ਹ ਸਾਹਿਬ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਮਾਨਸਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਪਠਾਨਕੋਟ, ਐਸ.ਏ.ਐਸ.ਨਗਰ, ਸੰਗਰੂਰ, ਮਾਲੇਰਕੋਟਲਾ ਅਤੇ ਤਰਨਤਾਰਨ ਦੇ ਅਨੁਸੂਚਿਤ ਜਾਤੀਆਂ ਦੇ ਕੁੱਲ 3853 ਲਾਭਪਾਤਰੀਆਂ ਦੀਆਂ ਦਰਖਾਸਤਾਂ ਚਾਲੂ ਸਾਲ ਦੌਰਾਨ ਅਸ਼ੀਰਵਾਦ ਪੋਰਟਲ 'ਤੇ ਪ੍ਰਾਪਤ ਹੋਈਆਂ ਸਨ। ਇਹਨਾਂ 3853 ਲਾਭਪਾਤਰੀਆਂ ਨੂੰ ਕਵਰ ਕਰਨ ਲਈ 19.65 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।