Saturday, April 19, 2025  

ਪੰਜਾਬ

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਮਹਿਜ਼ 36 ਮਹੀਨਿਆਂ ’ਚ ਨੌਜਵਾਨਾਂ ਨੂੰ 52,606 ਸਰਕਾਰੀ ਨੌਕਰੀਆਂ ਦੇ ਕੇ ਇਤਿਹਾਸ ਰਚਿਆ

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਮਹਿਜ਼ 36 ਮਹੀਨਿਆਂ ’ਚ ਨੌਜਵਾਨਾਂ ਨੂੰ 52,606 ਸਰਕਾਰੀ ਨੌਕਰੀਆਂ ਦੇ ਕੇ ਇਤਿਹਾਸ ਰਚਿਆ

ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਵਿੱਚ ਨਵਾਂ ਮੀਲ ਪੱਥਰ ਸਥਾਪਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੱਤਾ ਸੰਭਾਲਣ ਦੇ ਮਹਿਜ਼ 36 ਮਹੀਨਿਆਂ ਦੌਰਾਨ ਹੀ ਸੂਬੇ ਦੇ ਨੌਜਵਾਨਾਂ ਨੂੰ 52,606 ਨੌਕਰੀਆਂ ਪ੍ਰਦਾਨ ਕਰਕੇ ਇਤਿਹਾਸ ਰਚ ਦਿੱਤਾ ਗਿਆ ਹੈ।
ਅੱਜ ਇੱਥੇ ਗੁਰੂ ਨਾਨਕ ਦੇਵ ਭਵਨ ਵਿਖੇ 951 ਈ.ਟੀ.ਟੀ. ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪਣ ਲਈ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਸਾਰੇ ਨਵ-ਨਿਯੁਕਤਾਂ ਨੂੰ ਇਹ ਨੌਕਰੀਆਂ ਹਾਸਲ ਕਰਨ ਲਈ ਵਧਾਈ ਦਿੱਤੀ ਜਿਸ ਨਾਲ ਉਹ ਪੰਜਾਬ ਦੇ ਸਮਾਜਿਕ ਤੇ ਆਰਥਿਕ ਵਿਕਾਸ ਨੂੰ ਨਵੀਆਂ ਬੁਲੰਦੀਆਂ ‘ਤੇ ਲੈ ਜਾਣ ਲਈ ਸਰਗਰਮ ਭਾਈਵਾਲ ਬਣ ਗਏ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਅਣਥੱਕ ਮਿਹਨਤ ਕਰ ਰਹੀ ਹੈ ਜਿਸ ਲਈ ਯੋਗ ਨੌਜਵਾਨਾਂ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਉਦੇਸ਼ ਦੀ ਪੂਰਤੀ ਲਈ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਵਿਕਾਸ ਦੀਆਂ ਨਵੀਆਂ ਲੀਹਾਂ 'ਤੇ ਤੋਰਨ ਲਈ ਵਿਆਪਕ ਭਰਤੀ ਮੁਹਿੰਮ ਸ਼ੁਰੂ ਕੀਤੀ ਗਈ ਹੈ।

ਆਮ ਆਦਮੀ ਪਾਰਟੀ ਨੇ ਆਮ ਘਰ ਦੀ ਧੀ ਨੂੰ ਦਿੱਤੀ ਇੰਨੀ ਵੱਡੀ ਜ਼ਿੰਮੇਵਾਰੀ : ਰਾਜਵਿੰਦਰ ਕੌਰ ਥਿਆੜਾ

ਆਮ ਆਦਮੀ ਪਾਰਟੀ ਨੇ ਆਮ ਘਰ ਦੀ ਧੀ ਨੂੰ ਦਿੱਤੀ ਇੰਨੀ ਵੱਡੀ ਜ਼ਿੰਮੇਵਾਰੀ : ਰਾਜਵਿੰਦਰ ਕੌਰ ਥਿਆੜਾ

ਜਲੰਧਰ ਇੰਪਰੂਵਮੈਂਟ ਟਰੱਸਟ ਦੀ ਨਵ-ਨਿਯੁਕਤ ਚੇਅਰਪਰਸਨ ਰਾਜਵਿੰਦਰ ਕੌਰ ਥਿਆੜਾ ਅਤੇ ਟਰੱਸਟੀ ਡਾ. ਜਸਬੀਰ ਸਿੰਘ, ਹਰਚਰਨ ਸਿੰਘ ਸੰਧੂ, ਆਤਮਪ੍ਰਕਾਸ਼ ਸਿੰਘ ਬਬਲੂ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ  ਆਮ ਆਦਮੀ ਪਾਰਟੀ ਦੇ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ,  ਮੰਤਰੀ ਡਾ.ਰਵਜੋਤ ਸਿੰਘ, ਪੰਜਾਬ ਟੂਰਜਰਿਜਮ ਅਤੇ ਕਲਚਰਲ ਬੋਰਡ ਦੇ ਸਲਾਹਕਾਰ ਦੀਪਕ ਬਾਲੀ ਹਾਜ਼ਰ ਸਨ।

ਇਸ ਮੌਕੇ ਸਾਬਕਾ ਮੰਤਰੀ ਤੇ ਵਿਧਾਇਕ ਬਲਕਾਰ ਸਿੰਘ, ਜਲੰਧਰ ਕੇਂਦਰੀ ਤੋਂ ਵਿਧਾਇਕ ਰਮਨ ਅਰੋੜਾ, ਨਕੋਦਰ ਤੋਂ ਵਿਧਾਇਕ ਇੰਦਰਜੀਤ ਕੌਰ ਮਾਨ, ਜ਼ਿਲ੍ਹਾ ਪ੍ਰਧਾਨ ਅੰਮ੍ਰਿਤਪਾਲ ਸਿੰਘ, ਮੇਅਰ ਵਨੀਤ ਧੀਰ, ਡਿਪਟੀ ਮੇਅਰ ਮਲਕੀਤ ਸੁਭਾਨਾ, ਪਵਨ ਟੀਨੂੰ, ਚੰਦਨ ਗਰੇਵਾਲ, ਹਲਕਾ ਇੰਚਾਰਜ ਨਾਰਥ ਦਿਨੇਸ਼ ਢੱਲ, ਗੁਰਿੰਦਰ ਸਿੰਘ ਜਮਸ਼ੇਰ ਵੀ ਹਾਜ਼ਰ ਸਨ। ਸਾਰੇ ਸੀਨੀਅਰ ਆਗੂਆਂ ਨੇ ਰਾਜਵਿੰਦਰ ਕੌਰ ਥਿਆੜਾ ਦਾ ਲੱਡੂ ਖਿਲਾ ਕੇ ਮੂੰਹ ਮਿੱਠਾ ਕਰਵਾਇਆ ਅਤੇ ਵਧਾਈ ਦਿੱਤੀ। ਕੈਬਨਿਟ ਮੰਤਰੀ ਮੋਹਿੰਦਰ ਭਗਤ ਦੀ ਗੈਰ-ਹਾਜ਼ਰੀ ਵਿੱਚ ਉਨ੍ਹਾਂ ਦੇ ਪੁੱਤਰ ਅਤੁਲ ਨੇ ਥਿਆੜਾ ਦਾ ਸਨਮਾਨ ਕੀਤਾ।

ਮਹਾਨ ਸੁਤੰਤਰਤਾ ਸੈਨਾਨੀਆਂ ਤੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਉਤਸ਼ਾਹ ਨਾਲ ਕੰਮ ਕਰ ਰਹੇ ਹਾਂ: ਮੁੱਖ ਮੰਤਰੀ

ਮਹਾਨ ਸੁਤੰਤਰਤਾ ਸੈਨਾਨੀਆਂ ਤੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਉਤਸ਼ਾਹ ਨਾਲ ਕੰਮ ਕਰ ਰਹੇ ਹਾਂ: ਮੁੱਖ ਮੰਤਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਆਖਿਆ ਕਿ ਮਹਾਨ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸੂਬਾ ਸਰਕਾਰ ਦਿਨ-ਰਾਤ ਮਿਹਨਤ ਕਰ ਰਹੀ ਹੈ।

ਇੱਥੇ ਇੰਡੋਰ ਸਟੇਡੀਅਮ ਵਿੱਚ ਇਕੱਠ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਹਾਜ਼ਰੀ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਹਰੇਕ ਕਦਮ ਆਮ ਲੋਕਾਂ ਦੀ ਭਲਾਈ ਦੇ ਮੰਤਵ ਨਾਲ ਚੁੱਕਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਤੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀਆਂ ਲਗਾਤਾਰ ਕੋਸ਼ਿਸ਼ਾਂ ਕਾਰਨ ਸਿੱਖਿਆ, ਸਿਹਤ, ਬਿਜਲੀ ਅਤੇ ਹੋਰ ਖ਼ੇਤਰ ਪਹਿਲੀ ਦਫ਼ਾ ਸਿਆਸੀ ਪਾਰਟੀਆਂ ਦੇ ਏਜੰਡੇ ਵਿੱਚ ਕੇਂਦਰ ਬਿੰਦੂ ਬਣੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਕਿਸੇ ਵੀ ਸਿਆਸੀ ਪਾਰਟੀ ਨੂੰ ਆਮ ਆਦਮੀ ਲਈ ਬੇਹੱਦ ਲਾਜ਼ਮੀ ਇਨ੍ਹਾਂ ਅਹਿਮ ਖ਼ੇਤਰਾਂ ਦੀ ਰੱਤੀ ਭਰ ਵੀ ਪਰਵਾਹ ਨਹੀਂ ਸੀ। ਉਨ੍ਹਾਂ ਕਿਹਾ ਕਿ ਇਨ੍ਹਾਂ ਕਦਮਾਂ ਕਾਰਨ ਹੀ 56 ਇੰਚ ਦੀ ਛਾਤੀ ਹੋਣ ਦੇ ਦਮਗਜ਼ੇ ਮਾਰਨ ਵਾਲੇ ਲੀਡਰ ਹੁਣ ਅਰਵਿੰਦ ਕੇਜਰੀਵਾਲ ਤੋਂ ਡਰੇ ਹੋਏ ਹਨ।

'ਯੁੱਧ ਨਸ਼ਿਆਂ ਵਿਰੁੱਧ': ਪਿੰਡਾਂ ਅਤੇ ਘਰਾਂ ਵਿੱਚ ਨਸ਼ਾ ਫੈਲਾਉਣ ਵਾਲਿਆਂ ਲਈ ਕੋਈ ਮਾਫ਼ੀ ਨਹੀਂ - ਭਗਵੰਤ ਮਾਨ

'ਯੁੱਧ ਨਸ਼ਿਆਂ ਵਿਰੁੱਧ': ਪਿੰਡਾਂ ਅਤੇ ਘਰਾਂ ਵਿੱਚ ਨਸ਼ਾ ਫੈਲਾਉਣ ਵਾਲਿਆਂ ਲਈ ਕੋਈ ਮਾਫ਼ੀ ਨਹੀਂ - ਭਗਵੰਤ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੁਧਿਆਣਾ ਵਿੱਚ ਇੱਕ ਵੱਡੇ ਇਕੱਠ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਸ਼ਾਸਨ ਦੇ ਪਰਿਵਰਤਨਸ਼ੀਲ ਪ੍ਰਭਾਵ ਅਤੇ ਦੇਸ਼ ਦੇ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਦੀ ਵਚਨਬੱਧਤਾ 'ਤੇ ਜ਼ੋਰ ਦਿੱਤਾ ਗਿਆ।

ਰੈਲੀ ਵਿੱਚ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ, ਆਪ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਕੈਬਨਿਟ ਮੰਤਰੀ, ਆਪ ਵਿਧਾਇਕ, ਕਈ ਨੇਤਾ ਅਤੇ ਹਜ਼ਾਰਾਂ ਲੋਕ ਮੌਜੂਦ ਸਨ।

ਆਪਣਾ ਸੰਬੋਧਨ ਵਿੱਚ ਮਾਨ ਨੇ ਕਰਤਾਰ ਸਿੰਘ ਸਰਾਭਾ ਦੀ ਧਰਤੀ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਕਿਹਾ ਕਿ ਉਨ੍ਹਾਂ ਨੇ 19 ਸਾਲ ਦੀ ਛੋਟੀ ਜਿਹੀ ਉਮਰ ਵਿੱਚ ਦੇਸ਼ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ। ਸ਼ਹੀਦ ਭਗਤ ਸਿੰਘ ਪ੍ਰਤੀ ਸਰਾਭਾ ਦੀ ਪ੍ਰੇਰਨਾ ਨੂੰ ਯਾਦ ਕਰਦੇ ਹੋਏ, ਮਾਨ ਨੇ ਕਿਹਾ, "ਅਸੀਂ ਇੱਥੇ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਆਏ ਹਾਂ ਜਿਨ੍ਹਾਂ ਨੇ ਇੱਕ ਖ਼ੁਸ਼ਹਾਲ ਅਤੇ ਨਿਆਂਪੂਰਨ ਭਾਰਤ ਦੀ ਕਲਪਨਾ ਕੀਤੀ ਸੀ।"

ਕੇਜਰੀਵਾਲ ਵੱਲੋਂ ਨਸ਼ਿਆਂ ਦੀ ਅਲਾਮਤ ਖਿਲਾਫ਼ ਆਰ-ਪਾਰ ਦੀ ਲੜਾਈ ਦਾ ਐਲਾਨ, ਇਕ ਅਪ੍ਰੈਲ ਤੋਂ ਸ਼ੁਰੂ ਹੋਵੇਗੀ ਲੋਕ ਲਹਿਰ

ਕੇਜਰੀਵਾਲ ਵੱਲੋਂ ਨਸ਼ਿਆਂ ਦੀ ਅਲਾਮਤ ਖਿਲਾਫ਼ ਆਰ-ਪਾਰ ਦੀ ਲੜਾਈ ਦਾ ਐਲਾਨ, ਇਕ ਅਪ੍ਰੈਲ ਤੋਂ ਸ਼ੁਰੂ ਹੋਵੇਗੀ ਲੋਕ ਲਹਿਰ

ਸੂਬੇ ਵਿੱਚ ਨਸ਼ਿਆਂ ਦੀ ਲਾਹਨਤ ਦੇ ਖਿਲਾਫ਼ ਆਰ-ਪਾਰ ਦੀ ਲੜਾਈ ਲੜਨ ਦੀ ਸ਼ੁਰੂਆਤ ਕਰਦਿਆਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਇਕ ਅਪ੍ਰੈਲ ਤੋਂ ਨਸ਼ਿਆਂ ਖਿਲਾਫ਼ ਲੋਕ ਲਹਿਰ ਵਿੱਢਣ ਦਾ ਐਲਾਨ ਕੀਤਾ।

ਇੱਥੇ ਇਨਡੋਰ ਸਟੇਡੀਅਮ ਵਿਖੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਇਕ ਅਪ੍ਰੈਲ ਤੋਂ ਮੁੱਠੀ ਭਰ ਨਸ਼ਾ ਤਸਕਰਾਂ ਨੂੰ ਖਦੇੜਣ ਲਈ ਤਿੰਨ ਕਰੋੜ ਪੰਜਾਬੀ ਨਸ਼ਿਆਂ ਖਿਲਾਫ਼ ਮੈਦਾਨ ਵਿੱਚ ਨਿੱਤਰਨਗੇ ਕਿਉਂਕਿ ਇਹ ਤਸਕਰ ਪੈਸਾ ਕਮਾਉਣ ਲਈ ਸੂਬੇ ਦੀਆਂ ਪੀੜ੍ਹੀਆਂ ਬਰਬਾਦ ਕਰ ਰਹੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਇਕ ਅਪ੍ਰੈਲ ਤੋਂ ਨਸ਼ਿਆਂ ਦੇ ਖਿਲਾਫ਼ ਲੋਕ ਲਹਿਰ ਸ਼ੁਰੂ ਕਰੇਗੀ। ਉਨ੍ਹਾਂ ਨੇ ਹਰੇਕ ਪੰਜਾਬੀ ਨੂੰ ਨਸ਼ਿਆਂ ਵਿਰੁੱਧ ਜੰਗ ਦਾ ਸਿਪਾਹੀ ਬਣਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਹਰੇਕ ਪਾਰਟੀ ਵਰਕਰ ਸੂਬੇ ਵਿੱਚੋਂ ਨਸ਼ਿਆਂ ਦਾ ਸਫਾਇਆ ਕਰਨ ਲਈ ਪਿੰਡ-ਪਿੰਡ ਜਾਵੇਗਾ ਅਤੇ ਨਸ਼ਿਆਂ ਦੇ ਖਿਲਾਫ਼ ਇਹ ਫੈਸਲਾਕੁੰਨ ਜੰਗ ਹੋਵੇਗੀ।

12 ਨਵੇਂ ਮੈਡੀਕਲ ਕਾਲਜ ਅਤੇ ਪੰਜਾਬ ਦੀ ਸਿਹਤ ਪ੍ਰਣਾਲੀ ਨੂੰ ਮਜ਼ਬੂਤ ​​ਕਰਨ ਲਈ 11,000 ਕਰੋੜ ਰੁਪਏ ਦਾ ਨਿਵੇਸ਼

12 ਨਵੇਂ ਮੈਡੀਕਲ ਕਾਲਜ ਅਤੇ ਪੰਜਾਬ ਦੀ ਸਿਹਤ ਪ੍ਰਣਾਲੀ ਨੂੰ ਮਜ਼ਬੂਤ ​​ਕਰਨ ਲਈ 11,000 ਕਰੋੜ ਰੁਪਏ ਦਾ ਨਿਵੇਸ਼

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਲੁਧਿਆਣਾ ਵਿੱਚ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ  ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਨੂੰ ਇੱਕ ਦੂਰਦਰਸ਼ੀ ਨੇਤਾ ਦੱਸਿਆ ਅਤੇ ਦੇਸ਼ ਭਰ ਵਿੱਚ ਸਿੱਖਿਆ ਅਤੇ ਸਿਹਤ ਸੰਭਾਲ ਵਿੱਚ ਮਹੱਤਵਪੂਰਨ ਸੁਧਾਰ ਸ਼ੁਰੂ ਕਰਨ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਵੀ ਉਨ੍ਹਾਂ ਦੇ ਅਣਥੱਕ ਸਮਰਪਣ ਲਈ ਪ੍ਰਸ਼ੰਸਾ ਕੀਤੀ,ਜਿਸ ਨੇ ਪੰਜਾਬ ਦੇ ਵਿਕਾਸ ਵਿੱਚ ਨਵੀਂ ਊਰਜਾ ਅਤੇ ਉਤਸ਼ਾਹ ਭਰਿਆ ਹੈ।

ਇਸ ਮੌਕੇ 'ਤੇ 'ਆਪ' ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ, 'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਕੈਬਨਿਟ ਮੰਤਰੀ, 'ਆਪ' ਵਿਧਾਇਕ ਅਤੇ ਕਈ 'ਆਪ' ਆਗੂ ਮੌਜੂਦ ਸਨ।

ਪੰਜਾਬ ਵਿੱਚ ਡਰੱਗ ਕਾਰਟੇਲ ਦਾ ਪਰਦਾਫਾਸ਼, 8.08 ਕਿਲੋ ਹੈਰੋਇਨ ਜ਼ਬਤ

ਪੰਜਾਬ ਵਿੱਚ ਡਰੱਗ ਕਾਰਟੇਲ ਦਾ ਪਰਦਾਫਾਸ਼, 8.08 ਕਿਲੋ ਹੈਰੋਇਨ ਜ਼ਬਤ

ਅੰਤਰਰਾਸ਼ਟਰੀ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 8.08 ਕਿਲੋ ਹੈਰੋਇਨ ਦੀ ਗ੍ਰਿਫਤਾਰੀ ਅਤੇ ਬਰਾਮਦਗੀ ਨਾਲ ਇੱਕ ਡਰੱਗ ਕਾਰਟੇਲ ਦਾ ਪਰਦਾਫਾਸ਼ ਕੀਤਾ ਹੈ, ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਮੰਗਲਵਾਰ ਨੂੰ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰ ਦੀ ਪਛਾਣ ਧਰਮਿੰਦਰ ਸਿੰਘ ਉਰਫ਼ ਸੋਨੂੰ ਵਜੋਂ ਹੋਈ ਹੈ, ਜੋ ਅੰਮ੍ਰਿਤਸਰ ਦੇ ਪਿੰਡ ਹਰਸ਼ਾ ਛੀਨਾ ਦਾ ਰਹਿਣ ਵਾਲਾ ਹੈ। ਉਸ ਦੇ ਕਬਜ਼ੇ ਵਿੱਚੋਂ ਹੈਰੋਇਨ ਅਤੇ ਇੱਕ .30 ਬੋਰ ਪਿਸਤੌਲ ਅਤੇ ਪੰਜ ਕਾਰਤੂਸ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਸਦੀ ਕਾਰ ਜ਼ਬਤ ਕਰ ਲਈ ਹੈ, ਜਿਸਦੀ ਵਰਤੋਂ ਉਹ ਖੇਪ ਪਹੁੰਚਾਉਣ ਲਈ ਕਰ ਰਿਹਾ ਸੀ।

ਡੀਜੀਪੀ ਯਾਦਵ ਨੇ ਕਿਹਾ ਕਿ ਗ੍ਰਿਫ਼ਤਾਰ ਕੀਤਾ ਗਿਆ ਵਿਅਕਤੀ ਸਰਹੱਦ ਪਾਰ ਦੇ ਨਸ਼ਾ ਤਸਕਰਾਂ ਦੇ ਸੰਪਰਕ ਵਿੱਚ ਸੀ, ਜੋ ਸਰਹੱਦ ਪਾਰ ਤੋਂ ਡਰੋਨ ਦੀ ਵਰਤੋਂ ਕਰਕੇ ਨਸ਼ੀਲੇ ਪਦਾਰਥਾਂ ਦੀ ਖੇਪ ਛੱਡਣ ਲਈ ਅਜਨਾਲਾ ਸੈਕਟਰ ਦੀ ਵਰਤੋਂ ਕਰ ਰਹੇ ਸਨ।

ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਪਿਛਲੇ ਅਤੇ ਅਗਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

ਵਿਧਾਇਕ ਲਖਬੀਰ ਸਿੰਘ ਰਾਏ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ ਜਾਗਰੂਕਤਾ ਰੈਲੀ ਚ ਕੀਤੀ ਸ਼ਿਰਕਤ

ਵਿਧਾਇਕ ਲਖਬੀਰ ਸਿੰਘ ਰਾਏ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ ਜਾਗਰੂਕਤਾ ਰੈਲੀ ਚ ਕੀਤੀ ਸ਼ਿਰਕਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਵੱਲੋਂ ਨਸ਼ਿਆਂ ਦਾ ਖਾਤਮਾ ਕਰਨ ਲਈ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਪੰਜਾਬ ਨੂੰ ਮੁੜ ਤੋਂ ਹੱਸਦਾ, ਵੱਸਦਾ ਤੇ ਰੰਗਲਾ ਬਣਾਉਣ ਵਿੱਚ ਅਹਿਮ ਭੂਮਿਕਾ ਅਦਾ ਕਰੇਗੀ ਅਤੇ ਇਸ ਮੁਹਿੰਮ ਤਹਿਤ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਗ੍ਰਿਫਤ ਵਿੱਚੋਂ ਕੱਢ ਕੇ ਮੁੜ ਸਿਹਤਮੰਦ ਜੀਵਨ ਬਤੀਤ ਕਰਨ ਦਾ ਮੌਕਾ ਮਿਲੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਆਮ ਆਦਮੀ ਪਾਰਟੀ ਦੇ ਯੂਥ ਆਗੂ ਦਿਲਪ੍ਰੀਤ ਸਿੰਘ ਭੱਟੀ ਦੀ ਅਗਵਾਈ ਹੇਠ ਗੁਰਦੁਆਰਾ ਸ਼੍ਰੀ ਜੋਤੀ ਸਰੂਪ ਸਾਹਿਬ ਨੇੜੇ ਸਿਟੀ ਸੈਂਟਰ ਤੋਂ ਕੱਢੀ ਗਈ ਜਾਗਰੂਕਤਾ ਰੈਲੀ ਵਿੱਚ ਸ਼ਿਰਕਤ ਕਰਨ ਮੌਕੇ ਕੀਤਾ। ਵਿਧਾਇਕ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਲਾਹਣਤ ਪ੍ਰਤੀ ਸੁਚੇਤ ਕਰਨਾ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿਉਂਕਿ ਨੌਜਵਾਨ ਪੀੜ੍ਹੀ ਨੂੰ ਇਸ ਲਾਹਣਤ ਪ੍ਰਤੀ ਸੁਚੇਤ ਕਰਕੇ ਹੀ ਨਸ਼ਿਆਂ ਦਾ ਜੜ੍ਹੋਂ ਖਾਤਮਾ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਇਤਿਹਾਸਕ ਫੈਸਲੇ ਵਿੱਚ ਸਾਰਿਆਂ ਨੂੰ ਸਹਿਯੋਗ ਦੇਣਾ ਚਾਹੀਦਾ ਹੈ ਤਾਂ ਜੋ ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਨੂੰ ਨਸ਼ਾ ਮੁਕਤ ਕੀਤਾ ਜਾ ਸਕੇ।

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਭਗਤ ਲਛਮਣ ਸਿੰਘ ਦੀ ਕਿਤਾਬ ‘ਨਾਨਕ ਲੇਖੈ ਇਕ ਗੱਲ’ ‘ਤੇ ਅਕਾਦਮਿਕ ਵਿਚਾਰ-ਚਰਚਾ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਭਗਤ ਲਛਮਣ ਸਿੰਘ ਦੀ ਕਿਤਾਬ ‘ਨਾਨਕ ਲੇਖੈ ਇਕ ਗੱਲ’ ‘ਤੇ ਅਕਾਦਮਿਕ ਵਿਚਾਰ-ਚਰਚਾ

ਪੰਜਾਬੀ ਵਿਭਾਗ, ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵੱਲੋਂ ਭਗਤ ਲਛਮਣ ਸਿੰਘ ਦੀ ਕਿਤਾਬ ‘ਨਾਨਕ ਲੇਖੈ ਇਕ ਗੱਲ’ (ਅਨੁਵਾਦਕ ਤੇ ਸੰਪਾਦਕ: ਡਾ. ਹਰਦੇਵ ਸਿੰਘ) ਉੱਤੇ ਵਿਚਾਰ-ਚਰਚਾ ਦਾ ਆਯੋਜਨ ਕੀਤਾ ਗਿਆ। ਇਸ ਵਿਚਾਰ-ਚਰਚਾ ਦਾ ਆਰੰਭ ਡਾ. ਸੁਖਵਿੰਦਰ ਸਿੰਘ ਬਿਲਿੰਗ, ਡੀਨ, ਅਕਾਦਮਿਕ ਮਾਮਲੇ ਵੱਲੋਂ ਕੀਤਾ ਗਿਆ। ਉਨ੍ਹਾਂ ਨੇ ਪੁਸਤਕ ਅਤੇ ਆਏ ਹੋਏ ਵਿਦਵਾਨਾਂ ਨਾਲ ਜਾਣ-ਪਛਾਣ ਕਰਾਈ।ਵਿਦਵਾਨ ਵਕਤਾ ਡਾ. ਬਲਕਾਰ ਸਿੰਘ, ਸਾਬਕਾ ਡਾਇਰੈਕਟਰ, ਵਰਲਡ ਪੰਜਾਬੀ ਸੈਂਟਰ ਨੇ ਭਗਤ ਲਛਮਣ ਸਿੰਘ ਦੇ ਹਵਾਲੇ ਨਾਲ ਸਿੱਖ ਪਰਿਪੇਖ ਨੂੰ ਸਿੱਖ ਅਕਾਦਮਿਕਤਾ ਵਿੱਚ ਸਥਾਪਤ ਕਰਨ ਦੀ ਗੱਲ ਕੀਤੀ। ਉਨ੍ਹਾਂ ਨੇ ਕਿਹਾ ਕਿ ਸਿੱਖ ਅਕਾਦਮਿਕਤਾ ਨੂੰ ਪ੍ਰਤੀਕਿਰਿਆਵਾਦੀ ਹੋਣ ਤੋਂ ਬਚਣ ਦੀ ਲੋੜ ਹੈ।ਇਸ ਮੌਕੇ ਵਕਤਾ ਪ੍ਰੋ. ਕੇਹਰ ਸਿੰਘ, ਸਾਬਕਾ ਚੇਅਰਮੈਨ, ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅਧਿਆਤਮ ਦੀ ਅੰਦਰੂਨੀ ਤੇ ਬਾਹਰੀ ਅਭਿਆਸ ਵਿੱਚ ਏਕਤਾ ਦੀ ਗੱਲ ਕੀਤੀ। ਉਨ੍ਹਾਂ ਨੇ ਪੂਰਬਵਾਦ ਦੇ ਹਵਾਲੇ ਨਾਲ ਪੁਸਤਕ ਬਾਰੇ ਕਿਹਾ ਕਿ ਰਵਿੰਦਰ ਨਾਥ ਟੈਗੋਰ ਅਤੇ ਜਾਦੂਨਾਥ ਸਰਕਾਰ ਦੇ ਵਿਚਾਰ ਪੂਰਬਵਾਦ ਦੇ ਪ੍ਰਭਾਵ ਹੇਠ ਆਕਾਰ ਗ੍ਰਹਿਣ ਕਰਦੇ ਹਨ।ਪ੍ਰਸਤੁਤ ਕਿਤਾਬ ਦੇ ਸੰਪਾਦਕ ਤੇ ਅਨੁਵਾਦਕ, ਡਾ. ਹਰਦੇਵ ਸਿੰਘ ਨੇ ਵਿਦਵਾਨਾਂ ਦੇ ਵਿਚਾਰਾਂ ਨੂੰ ਜੀ ਆਇਆਂ ਆਖਿਆ।

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਡਿਜੀਟਲ ਮਾਰਕੀਟਿੰਗ 'ਤੇ ਤਕਨੀਕੀ ਵਰਕਸ਼ਾਪ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਡਿਜੀਟਲ ਮਾਰਕੀਟਿੰਗ 'ਤੇ ਤਕਨੀਕੀ ਵਰਕਸ਼ਾਪ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਦੇ ਕੰਪਿਊਟਰ ਸਾਇੰਸ ਵਿਭਾਗ ਵੱਲੋਂ ਟੈਕਨਾਲੋਜੀ ਕਲੱਬ ਦੇ ਸਹਿਯੋਗ ਨਾਲ ਡਿਜੀਟਲ ਮਾਰਕੀਟਿੰਗ 'ਤੇ ਇੱਕ ਤਕਨੀਕੀ ਵਰਕਸ਼ਾਪ ਕਰਵਾਈ ਗਈ । ਇਸ ਵਰਕਸ਼ਾਪ ਦਾ ਉਦੇਸ਼ ਵਿਦਿਆਰਥੀਆਂ ਨੂੰ ਡਿਜੀਟਲ ਮਾਰਕੀਟਿੰਗ ਰਣਨੀਤੀਆਂ ਦੇ ਵਿਹਾਰਕ ਗਿਆਨ ਅਤੇ ਆਧੁਨਿਕ ਡਿਜੀਟਲ ਯੁੱਗ ਵਿੱਚ ਉਨ੍ਹਾਂ ਦੀ ਵੱਧ ਰਹੀ ਮਹੱਤਤਾ ਨਾਲ ਲੈਸ ਕਰਨਾ ਸੀ। ਕੰਪਿਊਟਰ ਸਾਇੰਸ ਵਿਭਾਗ ਵਿਖੇ ਆਯੋਜਿਤ ਇਸ ਸੈਸ਼ਨ ਵਿੱਚ ਵਿਦਿਆਰਥੀਆਂ ਨੇ ਡਿਜੀਟਲ ਮਾਰਕੀਟਿੰਗ ਦੇ ਗਤੀਸ਼ੀਲ ਖੇਤਰ ਦੀ ਪੜਚੋਲ ਕਰਨ ਲਈ ਉਤਸੁਕ ਭਾਗੀਦਾਰੀ ਕੀਤੀ। ਨੋਵੇਨ ਕੰਟਰੋਲ ਪ੍ਰਾਈਵੇਟ ਲਿਮਟਿਡ, ਮੋਹਾਲੀ ਦੇ ਮਾਹਰ ਬੁਲਾਰੇ ਮਨੀਸ਼ ਨੇ ਐਸਈਓ, ਸੋਸ਼ਲ ਮੀਡੀਆ ਮਾਰਕੀਟਿੰਗ, ਸਮੱਗਰੀ ਰਣਨੀਤੀ, ਅਤੇ ਡੇਟਾ-ਸੰਚਾਲਿਤ ਫੈਸਲੇ ਲੈਣ ਵਰਗੇ ਜ਼ਰੂਰੀ ਵਿਸ਼ਿਆਂ ਨੂੰ ਕਵਰ ਕਰਨ ਵਾਲਾ ਇੱਕ ਸੂਝਵਾਨ ਸੈਸ਼ਨ ਦਿੱਤਾ।

ਨਸ਼ੇ ਦੇ ਸੌਦਾਗਰਾਂ ਨੂੰ ਹੁਣ ਪੰਜਾਬ ਵਿੱਚ ਨਹੀਂ ਰਹਿਣ ਦਿੱਤਾ ਜਾਵੇਗਾ-ਵਿਧਾਇਕ ਰਾਏ

ਨਸ਼ੇ ਦੇ ਸੌਦਾਗਰਾਂ ਨੂੰ ਹੁਣ ਪੰਜਾਬ ਵਿੱਚ ਨਹੀਂ ਰਹਿਣ ਦਿੱਤਾ ਜਾਵੇਗਾ-ਵਿਧਾਇਕ ਰਾਏ

ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਵੀਨੀਕਰਨ ਮਗਰੋਂ ਲੁਧਿਆਣਾ ਦਾ ਸਿਵਲ ਹਸਪਤਾਲ ਲੋਕਾਂ ਨੂੰ ਸਮਰਪਿਤ

ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਵੀਨੀਕਰਨ ਮਗਰੋਂ ਲੁਧਿਆਣਾ ਦਾ ਸਿਵਲ ਹਸਪਤਾਲ ਲੋਕਾਂ ਨੂੰ ਸਮਰਪਿਤ

ਡਾ. ਬਲਜੀਤ ਕੌਰ ਦੇ ਯਤਨਾਂ ਨੇ ਮਲੋਟ ਵਿਖੇ ਜਲ ਸਰੋਤ ਵਿਭਾਗ ਵਿੱਚ ਸੁਧਾਰ ਅਤੇ ਮੈਪਿੰਗ ਪਹਿਲਕਦਮੀ ਕੀਤੀ

ਡਾ. ਬਲਜੀਤ ਕੌਰ ਦੇ ਯਤਨਾਂ ਨੇ ਮਲੋਟ ਵਿਖੇ ਜਲ ਸਰੋਤ ਵਿਭਾਗ ਵਿੱਚ ਸੁਧਾਰ ਅਤੇ ਮੈਪਿੰਗ ਪਹਿਲਕਦਮੀ ਕੀਤੀ

ਉਦਯੋਗ ਦੀ ਸਹੂਲਤ ਲਈ ਪੁਲ ਵਾਂਗ ਕੰਮ ਕਰ ਰਹੀ ਹੈ ਪੰਜਾਬ ਸਰਕਾਰ-ਮੁੱਖ ਮੰਤਰੀ ਵੱਲੋਂ ਉਦਯੋਗਪਤੀਆਂ ਨੂੰ ਭਰੋਸਾ

ਉਦਯੋਗ ਦੀ ਸਹੂਲਤ ਲਈ ਪੁਲ ਵਾਂਗ ਕੰਮ ਕਰ ਰਹੀ ਹੈ ਪੰਜਾਬ ਸਰਕਾਰ-ਮੁੱਖ ਮੰਤਰੀ ਵੱਲੋਂ ਉਦਯੋਗਪਤੀਆਂ ਨੂੰ ਭਰੋਸਾ

ਪੰਜਾਬ ਸਰਕਾਰ ਪਲੇਅ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਨੂੰ ਪਾਰਦਰਸ਼ੀ ਅਤੇ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਜਲਦ ਹੀ ਆਨ-ਲਾਈਨ ਪੋਰਟਲ ਕਰ ਰਹੀ ਹੈ ਲਾਂਚ:-ਡਾ ਬਲਜੀਤ ਕੌਰ

ਪੰਜਾਬ ਸਰਕਾਰ ਪਲੇਅ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਨੂੰ ਪਾਰਦਰਸ਼ੀ ਅਤੇ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਜਲਦ ਹੀ ਆਨ-ਲਾਈਨ ਪੋਰਟਲ ਕਰ ਰਹੀ ਹੈ ਲਾਂਚ:-ਡਾ ਬਲਜੀਤ ਕੌਰ

ਬਠਿੰਡਾ ਪੁਲਿਸ ਵੱਲੋਂ ਹੋਟਲ ਮਾਲਕ ਤੋਂ ਲੁੱਟਖੋਹ ਕਰਨ ਵਾਲੇ 6 ਲੁਟੇਰੇ ਗਿਰਫਤਾਰ

ਬਠਿੰਡਾ ਪੁਲਿਸ ਵੱਲੋਂ ਹੋਟਲ ਮਾਲਕ ਤੋਂ ਲੁੱਟਖੋਹ ਕਰਨ ਵਾਲੇ 6 ਲੁਟੇਰੇ ਗਿਰਫਤਾਰ

ਨਸ਼ੀਲੀਆਂ ਗੋਲੀਆਂ ਅਤੇ ਡਰੱਗ ਮਨੀ ਸਣੇ ਇਕ ਕਾਬੂ,ਦੋ ਦਿਨਾਂ ਪੁਲਸ ਰਿਮਾਂਡ ਤੇ

ਨਸ਼ੀਲੀਆਂ ਗੋਲੀਆਂ ਅਤੇ ਡਰੱਗ ਮਨੀ ਸਣੇ ਇਕ ਕਾਬੂ,ਦੋ ਦਿਨਾਂ ਪੁਲਸ ਰਿਮਾਂਡ ਤੇ

'ਆਪ' ਦੀ ਦੋਹਰੀ ਰਣਨੀਤੀ ਨਸ਼ਿਆਂ ਦੇ ਨੈੱਟਵਰਕ ਨੂੰ ਤੋੜਨ ਲਈ ਸਪਲਾਈ ਅਤੇ ਮੰਗ ਨੂੰ ਬਣਾ ਰਹੀ ਨਿਸ਼ਾਨਾ, ਪੰਜਾਬ 'ਚੋਂ ਨਸ਼ਿਆਂ ਦੇ ਖ਼ਾਤਮੇ ਲਈ ਅਸੀਂ ਵਚਨਬੱਧ: ਅਰੋੜਾ

'ਆਪ' ਦੀ ਦੋਹਰੀ ਰਣਨੀਤੀ ਨਸ਼ਿਆਂ ਦੇ ਨੈੱਟਵਰਕ ਨੂੰ ਤੋੜਨ ਲਈ ਸਪਲਾਈ ਅਤੇ ਮੰਗ ਨੂੰ ਬਣਾ ਰਹੀ ਨਿਸ਼ਾਨਾ, ਪੰਜਾਬ 'ਚੋਂ ਨਸ਼ਿਆਂ ਦੇ ਖ਼ਾਤਮੇ ਲਈ ਅਸੀਂ ਵਚਨਬੱਧ: ਅਰੋੜਾ

ਹਾਲ ਹੀ ਵਿੱਚ ਪਟਿਆਲਾ ਵਿੱਚ ਵੀ ਪੁਲਿਸ ਨੇ ਅਗਵਾ ਹੋਏ ਬੱਚੇ ਨੂੰ ਸਹੀ ਸਲਾਮਤ ਉਸਦੇ ਪਰਿਵਾਰ ਕੋਲ ਵਾਪਸ ਪਹੁੰਚਾਇਆ ਅਤੇ ਬਦਮਾਸ਼ਾਂ ਨੂੰ ਗ੍ਰਿਫਤਾਰ ਕੀਤਾ - ਨੀਲ ਗਰਗ

ਹਾਲ ਹੀ ਵਿੱਚ ਪਟਿਆਲਾ ਵਿੱਚ ਵੀ ਪੁਲਿਸ ਨੇ ਅਗਵਾ ਹੋਏ ਬੱਚੇ ਨੂੰ ਸਹੀ ਸਲਾਮਤ ਉਸਦੇ ਪਰਿਵਾਰ ਕੋਲ ਵਾਪਸ ਪਹੁੰਚਾਇਆ ਅਤੇ ਬਦਮਾਸ਼ਾਂ ਨੂੰ ਗ੍ਰਿਫਤਾਰ ਕੀਤਾ - ਨੀਲ ਗਰਗ

ਨਾਂਦੇੜ ਵਿੱਚ ਕਤਲ ਦੇ ਦੋਸ਼ ਵਿੱਚ ਪਾਕਿਸਤਾਨ ਸਥਿਤ ਅੱਤਵਾਦੀ ਰਿੰਦਾ ਦੇ ਤਿੰਨ ਕਾਰਕੁਨ ਗ੍ਰਿਫ਼ਤਾਰ: ਪੰਜਾਬ ਡੀਜੀਪੀ

ਨਾਂਦੇੜ ਵਿੱਚ ਕਤਲ ਦੇ ਦੋਸ਼ ਵਿੱਚ ਪਾਕਿਸਤਾਨ ਸਥਿਤ ਅੱਤਵਾਦੀ ਰਿੰਦਾ ਦੇ ਤਿੰਨ ਕਾਰਕੁਨ ਗ੍ਰਿਫ਼ਤਾਰ: ਪੰਜਾਬ ਡੀਜੀਪੀ

ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਵੱਲੋਂ ਮਾਹਰ ਭਾਸ਼ਣ

ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਵੱਲੋਂ ਮਾਹਰ ਭਾਸ਼ਣ

ਪੰਜਾਬ ਸਰਕਾਰ ਔਰਤਾਂ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਸੂਬੇ ਵਿੱਚ ਅਤਿ-ਆਧੁਨਿਕ 1000 ਆਂਗਨਵਾੜੀ ਸੈਂਟਰਾਂ ਦਾ ਕਰ ਰਹੀ ਹੈ ਨਿਰਮਾਣ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਔਰਤਾਂ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਸੂਬੇ ਵਿੱਚ ਅਤਿ-ਆਧੁਨਿਕ 1000 ਆਂਗਨਵਾੜੀ ਸੈਂਟਰਾਂ ਦਾ ਕਰ ਰਹੀ ਹੈ ਨਿਰਮਾਣ: ਡਾ. ਬਲਜੀਤ ਕੌਰ

ਆਪ ਸਰਕਾਰ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਲਈ ਵਚਨਬੱਧ, ਇਹ ਮੁਹਿੰਮ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਕਰ ਰਹੀ ਹੈ- ਹਰਪਾਲ ਚੀਮਾ

ਆਪ ਸਰਕਾਰ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਲਈ ਵਚਨਬੱਧ, ਇਹ ਮੁਹਿੰਮ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਕਰ ਰਹੀ ਹੈ- ਹਰਪਾਲ ਚੀਮਾ

ਪੰਜਾਬ ਸਰਕਾਰ ਰੀਜਨਲ ਸਪਾਈਨਲ ਇੰਜਰੀਜ਼ ਸੈਂਟਰ ਮੋਹਾਲੀ ਨੂੰ ਸੁਵਿਧਾਵਾਂ ਪੱਖੋਂ ਹੋਰ ਬਿਹਤਰ ਕਰੇਗੀ- ਮੰਤਰੀ ਡਾ. ਬਲਜੀਤ ਕੌਰ 

ਪੰਜਾਬ ਸਰਕਾਰ ਰੀਜਨਲ ਸਪਾਈਨਲ ਇੰਜਰੀਜ਼ ਸੈਂਟਰ ਮੋਹਾਲੀ ਨੂੰ ਸੁਵਿਧਾਵਾਂ ਪੱਖੋਂ ਹੋਰ ਬਿਹਤਰ ਕਰੇਗੀ- ਮੰਤਰੀ ਡਾ. ਬਲਜੀਤ ਕੌਰ 

ਸੜਕ ਸੁਰੱਖਿਆ ਵਿਸ਼ੇ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਐਨ.ਐੱਸ.ਐੱਸ. ਯੂਨਿਟ ਵੱਲੋਂ ਸੈਮੀਨਾਰ 

ਸੜਕ ਸੁਰੱਖਿਆ ਵਿਸ਼ੇ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਐਨ.ਐੱਸ.ਐੱਸ. ਯੂਨਿਟ ਵੱਲੋਂ ਸੈਮੀਨਾਰ 

Back Page 9